ਨਵੀਂ ਦਿੱਲੀ (ਭਾਸ਼ਾ) : ਸੰਯੁਕਤ ਰਾਸ਼ਟਰ ਜਨਰਲ ਸਕੱਤਰ ਐਂਟੋਨੀਓ ਗੁਟਾਰੇਸ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਅੱਤਵਾਦ ਨੂੰ ਕਦੇ ਵੀ ਸਹੀ ਨਹੀਂ ਠਹਿਰਾਇਆ ਜਾ ਸਕਦਾ ਅਤੇ ਹੁਣ ਸਮਾਂ ਆ ਗਿਆ ਹੈ ਕਿ ਕੌਮਾਂਤਰੀ ਸਿਸਟਮ ਇਸ ਦਾ ਗੰਭੀਰਤਾ ਨਾਲ ਮੁਕਾਬਲਾ ਕਰੇ।
ਇਹ ਵੀ ਪੜ੍ਹੋ : ਕਿਸਾਨਾਂ ਲਈ ਖ਼ੁਸ਼ਖ਼ਬਰੀ,ਪੰਜਾਬ ਸਰਕਾਰ ਨੇ ਦਿੱਤਾ ਇਕ ਹੋਰ ਵੱਡਾ ਤੋਹਫ਼ਾ
ਗੁਟਾਰੇਸ ਨੇ ਕਿਹਾ ਕਿ ਅੱਤਵਾਦ ਦੇ ਖ਼ਤਰੇ ਨੂੰ ਲੈ ਕੇ ਭਾਰਤ ਦੀਆਂ ਸੁਭਾਵਿਕ ਰੂਪ ’ਚ ਆਪਣੀਆਂ ਚਿੰਤਾਵਾਂ ਹਨ। ਉਨ੍ਹਾਂ ਇਕ ਵਿਸ਼ੇਸ਼ ਇੰਟਰਵਿਊ ’ਚ ਕਿਹਾ ਕਿ ਅੱਤਵਾਦ ਨਾਲ ਮੁਕਾਬਲਾ ਕਰਨਾ ‘ਸਾਡੇ ਸਾਰਿਆਂ’ ਲਈ ‘ਮੌਲਿਕ ਤਰਜੀਹ’ ਹੋਣੀ ਚਾਹੀਦੀ ਹੈ ਅਤੇ ਇਹ ਕੁਝ ਅਜਿਹਾ ਹੈ ਜੋ ਉਨ੍ਹਾਂ ਦੀਆਂ ਤਰਜੀਹਾਂ ’ਚ ਬਹੁਤ ਉੱਪਰ ਹੈ। ਉਨ੍ਹਾਂ ਕਿਹਾ ਕਿ ਜਦੋਂ ਮੈਂ ਸੰਯੁਕਤ ਰਾਸ਼ਟਰ ’ਚ ਆਇਆ ਤਾਂ ਮੈਂ ਜੋ ਪਹਿਲਾ ਸੁਧਾਰ ਕੀਤਾ ਉਹ ਅਸਲ ’ਚ ਅੱਤਵਾਦ ਵਿਰੋਧੀ ਦਫ਼ਤਰ ਸਥਾਪਤ ਕਰਨਾ ਸੀ। ਸਰਹੱਦ ਪਾਰ ਅੱਤਵਾਦ ’ਤੇ ਭਾਰਤ ਦੀਆਂ ਚਿੰਤਾਵਾਂ ਅਤੇ ਅੱਤਵਾਦ ਦੇ ਖ਼ਿਲਾਫ਼ ਲੜਾਈ ’ਚ ਮੈਂਬਰ ਦੇਸ਼ਾਂ ਨਾਲ ਸਹਿਯੋਗ ਦੇ ਸੰਦਰਭ ’ਚ ਸੰਯੁਕਤ ਰਾਸ਼ਟਰ ਕੀ ਕਰ ਸਕਦਾ ਹੈ, ਇਹ ਪੁੱਛੇ ਜਾਣ ’ਤੇ ਉਨ੍ਹਾਂ ਇਹ ਟਿੱਪਣੀ ਕੀਤੀ। ਸੰਯੁਕਤ ਰਾਸ਼ਟਰ ਜਨਰਲ ਸਕੱਤਰ ਨੇ ਕਿਹਾ ਕਿ ਅੱਤਵਾਦ ਕੌਮਾਂਤਰੀ ਮੁੱਦਾ ਬਣ ਗਿਆ ਹੈ।
ਇਹ ਵੀ ਪੜ੍ਹੋ : ਚਾਵਾਂ ਨਾਲ ਸਕੂਲ ਭੇਜਿਆ ਸੀ 5 ਸਾਲਾ ਮਾਸੂਮ, ਲਾਸ਼ ਬਣ ਪਰਤੇ ਪੁੱਤ ਨੂੰ ਵੇਖ ਪਰਿਵਾਰ ਦਾ ਨਿਕਲਿਆ ਤ੍ਰਾਹ
ਉਨ੍ਹਾਂ ਕਿਹਾ ਕਿ ਅੱਤਵਾਦ ਅਸਲ ’ਚ ਅਜਿਹੀ ਚੀਜ਼ ਹੈ, ਜਿਸ ’ਤੇ ਸਾਨੂੰ ਗੰਭੀਰਤਾ ਨਾਲ ਵਿਚਾਰ ਕਰਨਾ ਚਾਹੀਦਾ ਹੈ ਅਤੇ ਇਹ ਕੌਮਾਂਤਰੀ ਸਿਸਟਮ ਦੀ ਮੌਲਿਕ ਤਰਜੀਹ ਹੋਣੀ ਚਾਹੀਦੀ ਹੈ। ਚੀਨ ਵੱਲੋਂ ਕੁੱਝ ਅੱਤਵਾਦੀਆਂ ਨੂੰ ਕਾਲੀ ਸੂਚੀ ’ਚ ਪਾਉਣ ਦੀਆਂ ਕੋਸ਼ਿਸ਼ਾਂ ਨੂੰ ਰੋਕਣ ਬਾਰੇ ਪੁੱਛੇ ਜਾਣ ’ਤੇ ਸੰਯੁਕਤ ਰਾਸ਼ਟਰ ਜਨਰਲ ਸਕੱਤਰ ਨੇ ਕਿਹਾ ਕਿ ਇਹ ਪ੍ਰਕਿਰਿਆ ਰਾਜਨੀਤਕ ਵਿਚਾਰਾਂ ’ਤੇ ਆਧਾਰਿਤ ਨਹੀਂ ਹੋਣੀ ਚਾਹੀਦੀ ਹੈ।
ਇਹ ਵੀ ਪੜ੍ਹੋ : ਗੁਰੂ ਨਗਰੀ 'ਚ ਚੱਲਦਾ ਸੀ ਗੰਦਾ ਧੰਦਾ, ਵੀਡੀਓ 'ਚ ਵੇਖੋ ਸਿੰਘਾਂ ਨੇ ਕੀ ਕੀਤਾ ਹਾਲ, ਕੁੜੀ ਮੰਗ ਰਹੀ ਮੁਆਫ਼ੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Joe Biden ਦੇ ਭਾਰਤ ਆਉਣ ਨਾਲ PM ਮੋਦੀ ਦੇ ਨਾਂ ਨਵਾਂ ਰਿਕਾਰਡ ਦਰਜ, ਪੜ੍ਹੋ ਪੂਰੀ ਖ਼ਬਰ
NEXT STORY