ਮੈਲਬੌਰਨ— ਆਸਟ੍ਰੇਲੀਆ ਦੀ ਸਰਕਾਰ ਨੇ ਮੰਗਲਵਾਰ ਨੂੰ ਆਪਣੇ ਨਾਗਰਿਕਾਂ ਨੂੰ ਕਿਹਾ ਕਿ ਉਹ ਭਾਰਤ ਦੀ ਯਾਤਰਾ ਦੌਰਾਨ ਬਹੁਤ ਜ਼ਿਆਦਾ ਸਾਵਧਾਨੀ ਵਰਤਣ, ਜਿੱਥੇ ਸੋਧੇ ਗਏ ਨਾਗਰਿਕਤਾ ਕਾਨੂੰਨ ਖਿਲਾਫ ਹਿੰਸਕ ਪ੍ਰਦਰਸ਼ਨ ਹੋ ਰਹੇ ਹਨ। ਪਿਛਲੇ ਹਫਤੇ ਅਮਰੀਕਾ, ਬ੍ਰਿਟੇਨ, ਸਿੰਗਾਪੁਰ, ਕੈਨੇਡਾ ਅਤੇ ਇਜ਼ਰਾਇਲ ਨੇ ਆਪਣੇ-ਆਪਣੇ ਨਾਗਰਿਕਾਂ ਨੂੰ ਸੀ. ਏ. ਏ. ਖਿਲਾਫ ਹੋਏ ਹਿੰਸਕ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਪੂਰਬੀ-ਉੱਤਰੀ ਭਾਰਤ ਦੀ ਯਾਤਰਾ ਦੌਰਾਨ ਵਧੇਰੇ ਧਿਆਨ ਰੱਖਣ ਦੀ ਸਲਾਹ ਦਿੱਤੀ ਸੀ।
ਵਿਦੇਸ਼ੀ ਮਾਮਲਿਆਂ ਅਤੇ ਵਪਾਰ ਵਿਭਾਗ ਵਲੋਂ ਜਾਰੀ ਐਡਵਾਇਜ਼ਰੀ 'ਚ ਆਸਟ੍ਰੇਲੀਆਈ ਨਾਗਰਿਕਾਂ ਨੂੰ ਭਾਰਤ ਦੀ ਯਾਤਰਾ 'ਤੇ ਜਾਣ ਦੌਰਾਨ 'ਬੇਹੱਦ ਅਲਰਟ' ਰਹਿਣ ਲਈ ਕਿਹਾ ਗਿਆ ਹੈ। ਐਡਵਾਇਜ਼ਰੀ 'ਚ ਕਿਹਾ ਗਿਆ,'' ਨਾਗਰਿਕਤਾ ਕਾਨੂੰਨ ਖਿਲਾਫ ਭਾਰਤ ਦੇ ਕਈ ਹਿੱਸਿਆਂ 'ਚ ਪ੍ਰਦਰਸ਼ਨ ਹੋ ਰਹੇ ਹਨ। ਕੁੱਝ ਪ੍ਰਦਰਸ਼ਨ ਹਿੰਸਕ ਹੋ ਗਏ ਹਨ। ਆਸਾਮ, ਮੇਘਾਲਿਆ, ਤ੍ਰਿਪੁਰਾ, ਉੱਤਰ ਪ੍ਰਦੇਸ਼, ਤੇਲੰਗਾਨਾ ਅਤੇ ਦਿੱਲੀ-ਐੱਨ. ਸੀ. ਆਰ. ਦੇ ਕਈ ਹਿੱਸਿਆਂ 'ਚ ਪ੍ਰਦਰਸ਼ਨ ਹੋ ਰਹੇ ਹਨ।'' ਇਸ ਦੇ ਨਾਲ ਹੀ ਇਸ 'ਚ ਕਿਸੇ ਵੀ ਸਮੇਂ ਕਿਤੇ ਵੀ ਅੱਤਵਾਦੀ ਹਮਲੇ ਹੋਣ ਦੇ ਸ਼ੱਕ ਦਾ ਵੀ ਜ਼ਿਕਰ ਕੀਤਾ ਗਿਆ ਹੈ ਅਤੇ ਕਿਹਾ ਗਿਆ ਹੈ ਕਿ ਵਿਦੇਸ਼ੀਆਂ ਅਤੇ ਪ੍ਰਸਿੱਧ ਸੈਲਾਨੀ ਖੇਤਰਾਂ ਨੂੰ ਨਿਸ਼ਾਨਾ ਬਣਾਇਆ ਜਾ ਸਕਦਾ ਹੈ। ਐਡਵਾਇਜ਼ਰੀ 'ਚ ਅਧਿਕਾਰਕ ਚਿਤਾਵਨੀ ਨੂੰ ਗੰਭੀਰਤਾ ਨਾਲ ਲੈਣ ਦੀ ਜ਼ਰੂਰਤ ਦੱਸੀ ਗਈ ਹੈ। ਇਸ ਦੇ ਨਾਲ ਹੀ ਇਸ 'ਚ ਕਿਹਾ ਗਿਆ ਕਿ ਹਿੰਸਾ ਕਾਰਨ ਵਧੇਰੇ ਖਤਰੇ ਦੇ ਚੱਲਦਿਆਂ ਯਾਤਰੀਆਂ ਨੂੰ ਆਸਾਮ, ਨਾਗਾਲੈਂਡ, ਮਣੀਪੁਰ, ਛੱਤੀਸਗੜ੍ਹ ਅਤੇ ਗੁਆਂਢੀ ਸੂਬਿਆਂ ਨਾਲ ਲੱਗਣ ਵਾਲੀਆਂ ਸਰਹੱਦਾਂ ਵਾਲੇ ਖੇਤਰਾਂ 'ਚ ਜਾਣ ਤੋਂ ਪਹਿਲਾਂ ਵਿਚਾਰ ਕਰ ਲੈਣਾ ਚਾਹੀਦਾ ਹੈ। ਐਡਵਾਇਜ਼ਰੀ 'ਚ ਆਸਟ੍ਰੇਲੀਆਈ ਯਾਤਰੀਆਂ ਨੂੰ ਜੰਮੂ-ਕਸ਼ਮੀਰ ਅਤੇ ਭਾਰਤ-ਪਾਕਿਸਤਾਨ ਸਰਹੱਦ 'ਤੇ ਵੀ ਨਾ ਜਾਣ ਲਈ ਕਿਹਾ ਗਿਆ ਹੈ।
ਜਾਮੀਆ ਹਿੰਸਾ : ਸੁਪਰੀਮ ਕੋਰਟ ਦਾ ਦਖਲ ਦੇਣ ਤੋਂ ਇਨਕਾਰ, ਹਾਈ ਕੋਰਟ ਜਾਣ ਦੇ ਨਿਰਦੇਸ਼
NEXT STORY