ਨਵੀਂ ਦਿੱਲੀ/ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਬੁਲਾਰੇ ਆਰ.ਪੀ. ਸਿੰਘ ਨੇ ਸਿੰਧੂ ਜਲ ਸੰਧੀ ਦੇ ਮੁੱਦੇ 'ਤੇ ਪਾਕਿਸਤਾਨ ਤੇ ਪੰਜਾਬ ਦੀ ਮੌਜੂਦਾ ਸਰਕਾਰ ਨੂੰ ਘੇਰਦਿਆਂ ਪੰਜਾਬ ਦੀ ਜਲ ਸੁਰੱਖਿਆ ਲਈ ਵੱਡੀ ਮੰਗ ਰੱਖੀ ਹੈ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ "ਅੱਤਵਾਦ ਅਤੇ ਪਾਣੀ ਇੱਕੋ ਸਮੇਂ ਨਹੀਂ ਵਹਿ ਸਕਦੇ"। ਆਰ.ਪੀ. ਸਿੰਘ ਨੇ ਕਿਹਾ ਕਿ 1960 ਦੀ ਸਿੰਧੂ ਜਲ ਸੰਧੀ ਉਸ ਸਮੇਂ ਹੋਈ ਸੀ, ਜਦੋਂ ਭੂ-ਰਾਜਨੀਤਿਕ ਸਥਿਤੀਆਂ ਅੱਜ ਦੇ ਮੁਕਾਬਲੇ ਬਿਲਕੁਲ ਵੱਖਰੀਆਂ ਸਨ। ਉਨ੍ਹਾਂ ਦੋਸ਼ ਲਾਇਆ ਕਿ ਪਾਕਿਸਤਾਨ ਨੇ ਵਾਰ-ਵਾਰ ਜੰਗਾਂ, ਸਰਹੱਦ ਪਾਰ ਅੱਤਵਾਦ ਅਤੇ ਦੁਸ਼ਮਣੀ ਭਰੀਆਂ ਗਤੀਵਿਧੀਆਂ ਰਾਹੀਂ ਸ਼ਾਂਤੀ ਨੂੰ ਭੰਗ ਕੀਤਾ ਹੈ ਤੇ ਭਾਰਤ ਦੇ ਜਾਇਜ਼ ਪਣ-ਬਿਜਲੀ ਪ੍ਰੋਜੈਕਟਾਂ ਵਿੱਚ ਲਗਾਤਾਰ ਰੁਕਾਵਟਾਂ ਪੈਦਾ ਕੀਤੀਆਂ ਹਨ।
ਭਾਜਪਾ ਬੁਲਾਰੇ ਅਨੁਸਾਰ ਸੰਧੀ ਤਹਿਤ ਭਾਰਤ ਨੂੰ ਮਿਲੇ ਅਧਿਕਾਰਾਂ ਦੀ ਪੂਰੀ ਵਰਤੋਂ ਪੰਜਾਬ ਲਈ ਬਹੁਤ ਫਾਇਦੇਮੰਦ ਹੋਵੇਗੀ। ਰਾਵੀ, ਬਿਆਸ ਅਤੇ ਸਤਲੁਜ ਵਰਗੀਆਂ ਪੂਰਬੀ ਨਦੀਆਂ ਦੇ ਪਾਣੀ ਦਾ ਪ੍ਰਭਾਵਸ਼ਾਲੀ ਪ੍ਰਬੰਧਨ ਕਰਕੇ ਨਾ ਕੇਵਲ ਸਿੰਚਾਈ ਪ੍ਰਣਾਲੀ ਨੂੰ ਮਜ਼ਬੂਤ ਕੀਤਾ ਜਾ ਸਕਦਾ ਹੈ, ਸਗੋਂ ਪੰਜਾਬ ਦੇ ਡਿੱਗ ਰਹੇ ਭੂਜਲ ਪੱਧਰ ਨੂੰ ਮੁੜ ਭਰਨ ਵਿੱਚ ਵੀ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਭਾਰਤ ਕੋਲ ਸਿੰਧੂ, ਜੇਹਲਮ ਤੇ ਚਿਨਾਬ ਨਦੀਆਂ 'ਤੇ ਵੀ 'ਰਨ-ਆਫ-ਦ-ਰਿਵਰ' ਪਣ-ਬਿਜਲੀ ਪ੍ਰੋਜੈਕਟ ਅਤੇ ਘਰੇਲੂ ਵਰਤੋਂ ਦੇ ਅਧਿਕਾਰ ਹਨ।
ਆਰ.ਪੀ. ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਜੇਕਰ ਉਹ ਸੱਚਮੁੱਚ ਪੰਜਾਬ ਦੇ ਕਿਸਾਨਾਂ ਤੇ ਜਲ ਸੁਰੱਖਿਆ ਪ੍ਰਤੀ ਗੰਭੀਰ ਹਨ, ਤਾਂ ਉਨ੍ਹਾਂ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣਾ ਚਾਹੀਦਾ ਹੈ। ਉਨ੍ਹਾਂ ਮੰਗ ਕੀਤੀ ਕਿ ਵਿਧਾਨ ਸਭਾ ਵਿੱਚ ਸਰਵਸੰਮਤੀ ਨਾਲ ਮਤਾ ਪਾਸ ਕਰਕੇ ਭਾਰਤ ਸਰਕਾਰ ਨੂੰ ਸਿੰਧੂ ਜਲ ਸੰਧੀ ਤਹਿਤ ਭਾਰਤ ਦੇ ਜਾਇਜ਼ ਹੱਕਾਂ ਦੀ ਪੂਰੀ ਵਰਤੋਂ ਕਰਨ ਦੀ ਅਪੇਲ ਕੀਤੀ ਜਾਵੇ।
ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦਹਾਕਿਆਂ ਤੋਂ ਦੇਸ਼ ਦਾ ਅੰਨ ਭੰਡਾਰ ਭਰਦਾ ਆ ਰਿਹਾ ਹੈ, ਇਸ ਲਈ ਭਾਰਤ ਦਾ ਪਾਣੀ ਭਾਰਤ ਦੇ ਖੇਤਾਂ ਦੀ ਸਿੰਚਾਈ ਲਈ ਵਰਤਿਆ ਜਾਣਾ ਚਾਹੀਦਾ ਹੈ, ਨਾ ਕਿ ਉਸ ਦੇਸ਼ ਦੇ ਰਣਨੀਤਕ ਲਾਭ ਲਈ ਜੋ ਭਾਰਤ ਵਿਰੁੱਧ ਅੱਤਵਾਦ ਫੈਲਾਉਂਦਾ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
IT ਮੰਤਰਾਲੇ ਨੇ Telegram ਤੇ Signal ਨੂੰ ਭੇਜਿਆ ਨੋਟਿਸ! ਯੂਜ਼ਰਨੇਮ ਵਿਵਾਦ ਮਾਮਲੇ 'ਚ ਲਿਆ ਐਕਸ਼ਨ
NEXT STORY