ਨਵੀਂ ਦਿੱਲੀ (ਭਾਸ਼ਾ) : ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਕਾਰਨ ਭਾਵੇਂ ਪਾਰਟੀ ਦੀਆਂ ਉਮੀਦਾਂ ਨੂੰ ਖੰਭ ਲੱਗ ਗਏ ਹੋਣ ਤੇ ਰਾਹੁਲ ਗਾਂਧੀ ਦੇ ਅਕਸ ਬਾਰੇ ਵੀ ਧਾਰਨਾ ਬਦਲ ਗਈ ਹੋਵੇ ਪਰ ਅਗਲੇ ਸਾਲ 2024 ਦੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਦੇਸ਼ ਦੀ ਸਭ ਤੋਂ ਪੁਰਾਣੀ ਪਾਰਟੀ ਕਾਂਗਰਸ ਦਾ ਰਾਹ ਅਜੇ ਵੀ ਮੁਸ਼ਕਲ ਜਾਪਦਾ ਹੈ।ਇਸ ਲਈ ਵਿਸ਼ਲੇਸ਼ਕ ਅਤੇ ਮਾਹਿਰ ਕਹਿੰਦੇ ਹਨ ਕਿ ਕਾਂਗਰਸ ਦੇ ਸਾਹਮਣੇ ਇੱਕ ਵੱਡੀ ਚੁਣੌਤੀ ਇਹ ਹੈ ਕਿ ਉਹ ਉੱਤਰ ਪ੍ਰਦੇਸ਼, ਬਿਹਾਰ ਅਤੇ ਕਈ ਹੋਰ ਪ੍ਰਮੁੱਖ ਸੂਬਿਆਂ ਵਿੱਚ ਸੰਗਠਨ ਨੂੰ ਮਜ਼ਬੂਤ ਕਰੇ । ਇਸ ਦੇ ਨਾਲ ਹੀ ਉਹ ਭਾਰਤੀ ਜਨਤਾ ਪਾਰਟੀ ਵਿਰੁੱਧ ਕਿਸੇ ਵੀ ਵਿਰੋਧੀ ਗੱਠਜੋੜ ਦੀ ਅਗਵਾਈ ਕਰਨ ਲਈ ਆਪਣਾ ਜਾਇਜ਼ ਦਾਅਵਾ ਪੇਸ਼ ਕਰੇ।
ਇਹ ਵੀ ਪੜ੍ਹੋ : ਜਲੰਧਰ ਜ਼ਿਮਨੀ ਚੋਣ ਲਈ ਤਿਆਰ ਹੋਣ ਲੱਗਾ ਖਾਕਾ, ਨਵੇਂ ਚਿਹਰਿਆਂ 'ਤੇ ਦਾਅ ਖੇਡਣ ਦੇ ਮੂਡ 'ਚ ਸਿਆਸੀ ਧਿਰਾਂ
ਕਾਂਗਰਸ ਨੇ ‘ਭਾਰਤ ਜੋੜੋ ਯਾਤਰਾ’ ਦੇ ਸਮਾਪਤੀ ਸਮਾਰੋਹ ਲਈ ਲਗਭਗ ਸਾਰੀਆਂ ਪ੍ਰਮੁੱਖ ਵਿਰੋਧੀ ਪਾਰਟੀਆਂ ਨੂੰ ਸੱਦਾ ਦਿੱਤਾ ਹੈ। ਇਸ ਨਾਲ ਵਿਰੋਧੀ ਧੜੇ ’ਚ ਕਿਤੇ ਨਾ ਕਿਤੇ ਉਸ ਦੀ ਸਥਿਤੀ ਮਜ਼ਬੂਤ ਹੋਈ ਹੈ ਪਰ ਅਜੇ ਵੀ ਉਹ ਟੀਮ ਦਾ ‘ਕਪਤਾਨ’ ਬਣਨ ਤੋਂ ਬਹੁਤ ਦੂਰ ਹੈ ਜੋ ਭਾਜਪਾ ਦਾ ਮੁਕਾਬਲਾ ਕਰ ਸਕੇ। 2024 ਵਿੱਚ ਭਾਜਪਾ ਵਿਰੋਧੀ ਧਿਰ ਦੀ ਅਗਵਾਈ ਕਰਨ ਦੇ ਕਾਂਗਰਸ ਦੇ ਇਰਾਦੇ ਨੂੰ ਤ੍ਰਿਣਮੂਲ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਰਗੀਆਂ ਕੁਝ ਸਿਆਸੀ ਪਾਰਟੀਆਂ ਤੋਂ ਸਖ਼ਤ ਚੁਣੌਤੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਇਹ ਵੀ ਪੜ੍ਹੋ- 'ਆਪ' ਵਿਧਾਇਕਾਂ ਦੀ ਪ੍ਰਵਾਹ ਨਾ ਕਰਨ ਵਾਲੇ ਅਧਿਕਾਰੀਆਂ ਵਿਰੁੱਧ ਸੁਣਵਾਈ ਮੁਕੰਮਲ, ਰਿਪੋਰਟ ਵਿਧਾਨ ਸਭਾ ਕੋਲ
ਮਾਹਿਰਾਂ ਦਾ ਕਹਿਣਾ ਹੈ ਕਿ ‘ਭਾਰਤ ਜੋੜੋ ਯਾਤਰਾ’ ਨੇ ਰਾਸ਼ਟਰੀ ਪੱਧਰ ’ਤੇ ਕਾਂਗਰਸ ਦੀ ਸਥਿਤੀ ਨੂੰ ਮਜ਼ਬੂਤ ਕਰਨ ’ਚ ਮਦਦ ਕੀਤੀ ਹੈ ਪਰ ਇਸ ਦਾ ਸਹੀ ਮੁਲਾਂਕਣ ਇਸ ਸਾਲ ਹੋਣ ਵਾਲੀਆਂ ਕਈ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ’ਚ ਪਾਰਟੀ ਦੇ ਪ੍ਰਦਰਸ਼ਨ ’ਤੇ ਆਧਾਰਿਤ ਹੋਵੇਗਾ।ਕਾਂਗਰਸ ਦੇ ਸਾਬਕਾ ਬੁਲਾਰੇ ਸੰਜੇ ਝਾਅ ਮੁਤਾਬਕ 2023 ਕਾਂਗਰਸ ਲਈ ਸੈਮੀਫਾਈਨਲ ਅਤੇ ‘ਕਰੋ ਜਾਂ ਮਰੋ’ ਵਾਲੀ ਸਥਿਤੀ ਵਰਗਾ ਹੈ। ਇਸ ਸਾਲ ਕਰਨਾਟਕ, ਮੱਧ ਪ੍ਰਦੇਸ਼, ਛੱਤੀਸਗੜ੍ਹ, ਰਾਜਸਥਾਨ, ਤੇਲੰਗਾਨਾ ਅਤੇ ਕੁਝ ਹੋਰ ਸੂਬਿਆਂ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ।
ਇਹ ਵੀ ਪੜ੍ਹੋ- ਹਰਿਆਣਾ ਸਰਕਾਰ ਵੱਲੋਂ ਡੇਰਾ ਮੁਖੀ ਰਾਮ ਰਹੀਮ ਦੀ ਸਜ਼ਾ ਮੁਆਫ਼,ਪੜ੍ਹੋ ਪੂਰਾ ਵੇਰਵਾ
ਨੋਟ ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
2 ਹਜ਼ਾਰ ਰੁਪਏ ਲੈ ਕੇ ਦਿੱਲੀ ’ਚ ਲਿਖੇ ਸਨ ਖਾਲਿਸਤਾਨੀ ਨਾਅਰੇ, US ’ਚ ਬੈਠੇ ਬੌਸ ਨੇ ਦਿੱਤਾ ਸੀ ਹੁਕਮ, 2 ਗ੍ਰਿਫ਼ਤਾਰ
NEXT STORY