ਨਵੀਂ ਦਿੱਲੀ (ਵਾਰਤਾ)— ਦੇਸ਼ ਵਿਚ ਕੋਰੋਨਾ ਵਾਇਰਸ (ਕੋਵਿਡ-19) ਮਹਾਮਾਰੀ ਲਗਾਤਾਰ ਵੱਧ ਰਹੀ ਹੈ ਅਤੇ ਪਿਛਲੇ 24 ਘੰਟਿਆਂ ਦੌਰਾਨ ਵਾਇਰਸ ਦੇ 7964 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਅਤੇ 265 ਲੋਕਾਂ ਦੀ ਇਸ ਬੀਮਾਰੀ ਨਾਲ ਮੌਤ ਹੋਈ ਹੈ। ਰਾਹਤ ਦੀ ਖ਼ਬਰ ਇਹ ਵੀ ਹੈ ਕਿ ਇਸ ਸਮੇਂ ਦੌਰਾਨ ਸਿਹਤਮੰਦ ਹੋਣ ਵਾਲਿਆਂ ਦੀ ਗਿਣਤੀ ਵਿਚ ਵੀ ਜ਼ਬਰਦਸਤ ਇਜਾਫਾ ਹੋਇਆ ਹੈ ਅਤੇ 11,264 ਮਰੀਜ਼ ਰੋਗ ਮੁਕਤ ਹੋਏ ਹਨ।
ਸਿਹਤ ਮੰਤਰਾਲਾ ਵਲੋਂ ਸ਼ਨੀਵਾਰ ਭਾਵ ਅੱਜ ਜਾਰੀ ਅੰਕੜਿਆਂ ਮੁਤਾਬਕ ਦੇਸ਼ ਦੇ ਵੱਖ-ਵੱਖ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿਚ ਇਸ ਵਾਇਰਸ ਨਾਲ ਹੁਣ ਤੱਕ 1,73,763 ਲੋਕ ਪ੍ਰਭਾਵਿਤ ਹੋਏ ਹਨ ਅਤੇ 4971 ਲੋਕਾਂ ਦੀ ਮੌਤ ਹੋ ਚੁੱਕੀ ਹੈ। ਰਾਹਤ ਦੀ ਖ਼ਬਰ ਇਹ ਹੈ ਕਿ ਦੇਸ਼ ਵਿਚ 82,370 ਲੋਕ ਇਸ ਬੀਮਾਰੀ ਤੋਂ ਨਿਜਾਤ ਪਾਉਣ ਵਿਚ ਸਫਲ ਹੋਏ ਹਨ ਅਤੇ ਹੁਣ ਇੱਥੇ ਕੋਰੋਨਾ ਵਾਇਰਸ ਦੇ 86,422 ਸਰਗਰਮ ਮਾਮਲੇ ਹਨ।
ਜੇਕਰ ਗੱਲ ਮਹਾਰਾਸ਼ਟਰ ਦੀ ਕੀਤੀ ਜਾਵੇ ਤਾਂ ਇਹ ਇਸ ਮਹਾਮਾਰੀ ਨਾਲ ਦੇਸ਼ 'ਚ ਸਭ ਤੋਂ ਪ੍ਰਭਾਵਿਤ ਹੋਇਆ ਹੈ। ਸੁਬੇ ਵਿਚ ਪਿਛਲੇ 24 ਘੰਟਿਆਂ ਵਿਚ 2682 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 116 ਲੋਕਾਂ ਦੀ ਮੌਤ ਹੋ ਗਈ ਹੈ, ਜਿਸ ਨਾਲ ਸੂਬੇ 'ਚ ਇਸ ਤੋਂ ਪ੍ਰਭਾਵਿਤ ਹੋਣ ਵਾਲੇ ਲੋਕਾਂ ਦੀ ਕੁੱਲ ਗਿਣਤੀ 62,228 ਅਤੇ ਇਸ ਜਾਨਲੇਵਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 2098 ਹੋ ਗਈ ਹੈ। ਇਸ ਦੌਰਾਨ ਸੂਬੇ ਵਿਚ ਰਿਕਾਰਡ 8381 ਲੋਕ ਰੋਗ ਮੁਕਤ ਹੋਏ ਹਨ, ਜਿਸ ਨਾਲ ਸਿਹਤਮੰਦ ਹੋਣ ਵਾਲਿਆਂ ਦੀ ਗਿਣਤੀ 26,997 ਹੋ ਗਈ ਹੈ।
PM ਮੋਦੀ ਦੇ ਦੂਜੇ ਕਾਰਜਕਾਲ ਦਾ ਪਹਿਲਾ ਸਾਲ ਇਤਿਹਾਸਕ ਉਪਲੱਬਧੀਆਂ ਨਾਲ ਭਰਿਆ ਰਿਹਾ : ਸ਼ਾਹ
NEXT STORY