ਨਵੀਂ ਦਿੱਲੀ/ਚੰਡੀਗੜ੍ਹ (ਵਰੁਣ) : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਭਾਰਤ ਦੇਸ਼ 'ਚ ਇੱਕ ਅਜਿਹਾ ਸੰਸਥਾ ਹੈ, ਜੋ ਦਿੱਲੀ ਸਿੱਖ ਗੁਰਦੁਆਰਾ ਐਕਟ-1971 ਦੇ ਅਧੀਨ ਕੰਮ ਕਰ ਰਹੀ ਹੈ, ਜੋ ਕਿ ਭਾਰਤ ਦੀ ਪਾਰਲੀਮੈਂਟ ਵੱਲੋਂ ਲਾਗੂ ਕੀਤਾ ਗਿਆ ਇੱਕ ਕਾਨੂੰਨ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਿੱਲੀ ਸ਼ਹਿਰ 'ਚ ਗੁਰਦੁਆਰਿਆਂ, ਸਿੱਖ ਧਾਰਮਿਕ ਸਥਾਨਾਂ ਦੇ ਪ੍ਰਬੰਧਨ ਲਈ ਜ਼ਿੰਮੇਵਾਰ ਹੈ। ਇਹ ਸੰਸਥਾ ਦਿੱਲੀ 'ਚ ਵੱਖ-ਵੱਖ ਵਿੱਦਿਅਕ ਸੰਸਥਾਵਾਂ, ਹਸਪਤਾਲਾਂ, ਬਿਰਧ ਘਰਾਂ, ਲਾਇਬ੍ਰੇਰੀਆਂ ਅਤੇ ਹੋਰ ਚੈਰੀਟੇਬਲ ਸੰਸਥਾਵਾਂ ਦਾ ਪ੍ਰਬੰਧਨ ਵੀ ਕਰਦੀ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਿਰਫ ਗੁਰਦੁਆਰਿਆਂ ਦੇ ਪ੍ਰਬੰਧ ਤੱਕ ਸੀਮਤ ਨਹੀਂ ਹੈ, ਸਗੋਂ ਇਹ ਸਿੱਖ ਧਰਮ ਦੀ ਆਤਮਿਕ, ਸਿੱਖਿਅਕ ਅਤੇ ਸਮਾਜਿਕ ਮੁੱਲਾਂ ਦੀ ਰੱਖਿਆ ਅਤੇ ਵਿਕਾਸ ਲਈ ਹਮੇਸ਼ਾ ਸਰਗਰਮ ਰਹਿੰਦੀ ਹੈ।

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਧਰਮ ਦੇ ਪ੍ਰਚਾਰ-ਪ੍ਰਸਾਰ ਅਤੇ ਗੁਰਦੁਆਰਿਆਂ ਦੇ ਸੁਚਾਰੂ ਪ੍ਰਬੰਧ ਲਈ ਸਮਰਪਿਤ ਇੱਕ ਅਤਿ-ਮਹੱਤਵਪੂਰਨ ਸੰਸਥਾ ਹੈ। ਸਿੱਖ ਪੰਥ ਦੀ ਨਵੀ ਪਨੀਰੀ ਨੂੰ ਦੁਨਿਆਵੀ ਵਿੱਦਿਆ ਦੇ ਨਾਲ ਸਿੱਖਾਂ ਦੇ ਮਹਾਨ ਵਿਰਸੇ ਨੂੰ ਜਾਣੂੰ ਕਰਵਾਉਣ ਲਈ ਬੱਚਿਆਂ ਨੂੰ ਆਪਣੀ ਧਰਮ ਨਾਲ ਗੁਰ ਇਤਿਹਾਸ ਨਾਲ ਜੋੜਨ ਵਾਸਤੇ ਗੁਰਮਤਿ ਕੈਂਪਾਂ ਦਾ ਆਯੋਜਨ ਕੀਤਾ ਗਿਆ। ਕਮੇਟੀ ਵੱਲੋਂ ਇਸ ਸਾਲ 2025 'ਚ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਐੱਨ. ਸੀ. ਆਰ. ਦਿੱਲੀ ਸਮੇਤ ਭਾਰਤ ਦੇ ਵੱਖ-ਵੱਖ ਸੂਬਿਆਂ 'ਚ ਸਿੱਖ ਧਾਰਮਿਕ ਜਾਗਰੂਕਤਾ ਸਬੰਧੀ ਇਕ ਪ੍ਰਭਾਵਸ਼ਾਲੀ ਮੁਹਿੰਮ ਉਲੀਕੀ ਗਈ। ਇਸ ਵਿਸ਼ੇਸ਼ ਮੁਹਿੰਮ ਦਾ ਪ੍ਰਮੁੱਖ ਮੰਤਵ ਨੌਜਵਾਨ ਵਿਦਿਆਰਥੀਆਂ ਨੂੰ ਗੁਰਮਤਿ ਸਿੱਖਿਆ ਨਾਲ ਜੋੜਨਾ ਅਤੇ ਸਿੱਖ ਧਰਮ ਦੇ ਅਮੋਲਕ ਸੰਦੇਸ਼ ਵੱਲ ਪ੍ਰੇਰਿਤ ਕਰਨਾ ਸੀ।
ਇਸ ਵਿਸ਼ੇਸ਼ ਮੁਹਿੰਮ ਅਧੀਨ 250 ਤੋਂ ਵੱਧ ਗੁਰਮਤਿ ਕੈਂਪ ਦਿੱਲੀ, ਹਰਿਆਣਾ, ਪੰਜਾਬ, ਉੱਤਰ ਪ੍ਰਦੇਸ਼, ਰਾਜਸਥਾਨ, ਮਹਾਰਾਸ਼ਟਰ, ਬਿਹਾਰ ਅਤੇ ਹੋਰ ਰਾਜਾਂ ਵਿੱਚ ਆਯੋਜਤ ਕੀਤੇ ਗਏ। ਇਨ੍ਹਾਂ ਕੈਂਪਾਂ ਵਿੱਚ ਵੱਖੋ-ਵੱਖਰੇ ਸਕੂਲਾਂ ਦੇ ਹਜ਼ਾਰਾਂ ਨੌਜਵਾਨ ਵਿਦਿਆਰਥੀਆਂ ਨੇ ਹਿੱਸਾ ਲਿਆ। ਇਨ੍ਹਾਂ ਗੁਰਮਤਿ ਕੈਂਪਾਂ 'ਚ ਮੁੱਖ-ਗਤੀਵਿਧੀਆਂ 'ਚ ਨੌਜਵਾਨ ਵਿਦਿਆਰਥੀਆਂ ਨੂੰ ਗੁਰਬਾਣੀ ਪਾਠ ਅਤੇ ਕੀਰਤਨ ਸਿੱਖਿਆ ਦਿਤੀ ਗਈ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਸ਼ੁੱਧ ਉਚਾਰਣ ਨਾਲ ਪਾਠ ਕਰਨਾ ਅਤੇ ਰਾਗੀ ਜੱਥਿਆਂ ਦੀ ਸੰਗਤ 'ਚ ਕੀਰਤਨ ਸਿੱਖਣ ਦਾ ਮੌਕਾ ਮਿਲਿਆ। ਇਨ੍ਹਾਂ ਕੈਂਪਾਂ 'ਚ ਵਿਦਿਆਰਥੀ ਜੋ ਕਿ ਨੌਜਵਾਨ ਪੀੜ੍ਹੀ ਦੇ ਰੂਪ 'ਚ ਇਨ੍ਹਾਂ ਕੈਂਪਾਂ 'ਚ ਹਾਜ਼ਰ ਹੋਏ, ਨੂੰ ਸਿੱਖ ਇਤਿਹਾਸ ਅਤੇ ਮਹਾਨ ਗੁਰਸਿੱਖਾਂ ਤੇ ਗੁਰੂ ਸਾਹਿਬਾਨ ਦੇ ਜੀਵਨ ਸੰਦਰਭਾਂ ਰਾਹੀਂ ਨੌਜਵਾਨਾਂ ਵਿੱਚ ਚੇਤਨਾ ਜਗਾਈ ਗਈ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨੌਜਵਾਨਾਂ ਲਈ ਵਿਲੱਖਣ ਮੁਹਿੰਮ
NEXT STORY