ਨਵੀਂ ਦਿੱਲੀ/ਹਰਿਆਣਾ— ਹਰਿਆਣਾ ਦੇ ਕਿਸਾਨ ਵੀ ਹੁਣ ਦਿੱਲੀ ਕੂਚ ਕਰ ਰਹੇ ਹਨ। ਕੁਰੂਕਸ਼ੇਤਰ ਜ਼ਿਲ੍ਹੇ ਵਿਚ ਕਿਸਾਨ ਟਰੈਕਟਰਾਂ 'ਤੇ ਬੈਠ ਕੇ ਦਿੱਲੀ ਲਈ ਰਵਾਨਾ ਹੋ ਰਹੇ ਹਨ। ਸੜਕਾਂ 'ਤੇ ਟਰੈਕਟਰਾਂ ਦੀਆਂ ਕਾਫਲੇ 'ਚ ਲੰਬੀਆਂ ਲਾਈਨਾਂ ਨਜ਼ਰ ਆ ਰਹੀਆਂ ਹਨ। ਦਰਅਸਲ ਹਰਿਆਣਾ ਦੇ ਇਹ ਕਿਸਾਨ ਦਿੱਲੀ ਦੀ ਸਿੰਘੂ ਸਰਹੱਦ 'ਤੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਸਮਰਥਨ ਦੇਣ ਲਈ ਨਿਕਲੇ ਹਨ। ਇਹ ਸਾਰੇ ਕਿਸਾਨ ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਉੱਥੇ ਹੀ ਕਿਸਾਨਾਂ ਵਲੋਂ ਅੰਬਾਲਾ ਦੇ ਸ਼ੰਭੂ ਟੋਲ ਪਲਾਜ਼ਾ ਨੂੰ ਬੰਦ ਕਰ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਇਸ ਨੂੰ ਟੋਲ ਫਰੀ ਕਰ ਦਿੱਤਾ ਗਿਆ।
ਇਹ ਸਾਰੇ ਕਿਸਾਨ ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਉੱਥੇ ਹੀ ਕਿਸਾਨਾਂ ਵਲੋਂ ਅੰਬਾਲਾ ਦੇ ਸ਼ੰਭੂ ਟੋਲ ਪਲਾਜ਼ਾ ਨੂੰ ਬੰਦ ਕਰ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਇਸ ਨੂੰ ਟੋਲ ਫਰੀ ਕਰ ਦਿੱਤਾ ਗਿਆ।
ਦੱਸਣਯੋਗ ਹੈ ਕਿ ਪੰਜਾਬ ਹੀ ਨਹੀਂ ਉੱਤਰ ਪ੍ਰਦੇਸ਼, ਰਾਜਸਥਾਨ ਦੇ ਕਿਸਾਨ ਵੀ ਅੰਦੋਲਨ ਦਾ ਸਮਰਥਨ ਕਰ ਰਹੇ ਹਨ। ਗਾਜ਼ੀਪੁਰ ਸਰਹੱਦ 'ਤੇ ਕਈ ਕਿਸਾਨ ਡਟੇ ਹੋਏ ਹਨ। ਇਸ ਤੋਂ ਇਲਾਵਾ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ 'ਤੇ ਕਿਸਾਨ ਬੀਤੇ 16 ਦਿਨਾਂ ਤੋਂ ਡਟੇ ਹਨ ਅਤੇ ਅੱਜ ਅੰਦੋਲਨ 17ਵੇਂ ਦਿਨ 'ਚ ਪ੍ਰਵੇਸ਼ ਕਰ ਗਿਆ ਹੈ। ਕਿਸਾਨ ਸਿਰਫ 'ਤੇ ਸਿਰਫ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਦੀ ਮੰਗ 'ਤੇ ਅੜੇ ਹਨ। ਕੇਂਦਰ ਨਾਲ ਕਈ ਦੌਰ ਦੀ ਗੱਲਬਾਤ 'ਚ ਕੋਈ ਸਿੱਟਾ ਨਾ ਨਿਕਲਦਾ ਵੇਖ ਕੇ ਕਿਸਾਨਾਂ ਨੇ ਆਪਣਾ ਅੰਦੋਲਨ ਤੇਜ਼ ਕਰ ਦਿੱਤਾ ਹੈ। ਕਿਸਾਨਾਂ ਵਲੋਂ ਅੱਜ ਦਿੱਲੀ-ਜੈਪੁਰ ਹਾਈਵੇਅ ਨੂੰ ਜਾਮ ਕੀਤਾ ਜਾਵੇਗਾ, ਇਸ ਤੋਂ ਇਲਾਵਾ ਟੋਲ ਨਾਕਿਆਂ ਨੂੰ ਫਰੀ ਕੀਤਾ ਗਿਆ ਹੈ। 14 ਦਸੰਬਰ ਨੂੰ ਪੂਰੇ ਦੇਸ਼ ਦੇ ਕਿਸਾਨ ਧਰਨਾ ਦੇਣਗੇ।
ਕਿਸਾਨ ਅੰਦੋਲਨ ਨੂੰ ਲੈ ਕੇ ਫਰੀਦਾਬਾਦ ਪੁਲਸ ਅਲਰਟ 'ਤੇ ਹੈ। ਅੰਦੋਲਨ ਦੀ ਆੜ ਵਿਚ ਕਾਨੂੰਨ ਵਿਵਸਥਾ ਵਿਗਾੜਨ ਵਾਲਿਆਂ 'ਤੇ ਪੁਲਸ ਦੀ ਤਿੱਖੀ ਨਜ਼ਰ ਰਹੇਗੀ। ਪ੍ਰਦਰਸ਼ਨ ਦੌਰਾਨ ਲੋਕਾਂ 'ਤੇ ਡਰੋਨ ਨਾਲ ਨਜ਼ਰ ਰੱਖੀ ਜਾਵੇਗੀ। ਇਸ ਦੌਰਾਨ ਕਰੀਬ 3500 ਪੁਲਸ ਮੁਲਾਜ਼ਮ ਤਾਇਨਾਤ ਰਹਿਣਗੇ। ਦੱਸ ਦੇਈਏ ਕਿ ਹਰਿਆਣਾ 'ਚ ਕਿਸਾਨਾਂ ਨੇ ਟੋਲ ਪਲਾਜ਼ਾ ਬੰਦ ਕਰਨ ਦੀ ਧਮਕੀ ਦਿੱਤੀ ਹੈ, ਜਿਸ ਨੂੰ ਵੇਖਦੇ ਹੋਏ ਸਾਰੇ 5 ਟੋਲ ਪਲਾਜ਼ਾ 'ਤੇ 3500 ਪੁਲਸ ਮੁਲਾਜ਼ਮਾਂ ਦੀ ਤਾਇਨਾਤੀ ਕੀਤੀ ਗਈ ਹੈ। ਇਹ ਸਾਰੇ ਦੰਗਾ-ਰੋਕੂ ਉਪਕਰਣ ਨਾਲ ਉੱਥੇ ਤਾਇਨਾਤ ਕੀਤੇ ਗਏ ਹਨ।
ਨੋਟ: ਹਰਿਆਣਾ ਦੇ ਕਿਸਾਨਾਂ ਦਾ ਦਿੱਲੀ ਕੂਚ, ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
ਜੇਲ੍ਹਾਂ 'ਚ ਬੰਦ ਲੋਕਾਂ ਦੇ ਪੋਸਟਰ ਲਹਿਰਾਉਣ ਦਾ ਮੁੱਦਾ ਭਖਿਆ, ਖੇਤੀਬਾੜੀ ਮੰਤਰੀ ਨੇ ਜਤਾਇਆ ਇਤਰਾਜ਼
NEXT STORY