ਨਵੀਂ ਦਿੱਲੀ — ਦੇਸ਼ ’ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਕੁਝ ਦਿਨਾਂ ਦੇ ਅੰਤਰਾਲ ਤੇ ਵਾਧਾ ਹੁੰਦਾ ਵੇਖਿਆ ਜਾ ਰਿਹਾ ਹੈ। ਕੱਲ੍ਹ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤਿੰਨ ਦਿਨਾਂ ਬਾਅਦ ਫਿਰ ਵਧੀਆਂ, ਜਿਸ ਕਾਰਨ ਇਹ ਕਈਂ ਸੂਬਿਆਂ ’ਚ ਰਿਕਾਰਡ ਪੱਧਰ ’ਤੇ ਪਹੁੰਚ ਗਿਆ ਹੈ। ਦਿੱਲੀ ਵਿਚ ਅੱਜ ਫਿਰ ਪੈਟਰੋਲ ਦੀ ਕੀਮਤ ’ਚ 26 ਪੈਸੇ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ ’ਚ 25 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ। ਜਿਸ ਕਾਰਨ ਰਾਸ਼ਟਰੀ ਰਾਜਧਾਨੀ ਵਿਚ ਪੈਟਰੋਲ ਦੀ ਦਰ 85 ਰੁਪਏ ਪ੍ਰਤੀ ਲੀਟਰ ਨੂੰ ਪਾਰ ਕਰ ਗਈ ਹੈ ਜਦੋਂਕਿ ਡੀਜ਼ਲ 75 ਰੁਪਏ ਨੂੰ ਪਾਰ ਕਰ ਗਿਆ ਹੈ। ਇਸ ਦੇ ਨਾਲ ਹੀ ਮੁੰਬਈ ’ਚ ਪੈਟਰੋਲ ਦੀ ਦਰ 92 ਰੁਪਏ ਪ੍ਰਤੀ ਲੀਟਰ ਦੇ ਨੇੜੇ ਪਹੁੰਚ ਗਈ।
ਇਸੇ ਕਰਕੇ ਵਧ ਰਹੀਆਂ ਹਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ
ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਧਰਮਿੰਦਰ ਪ੍ਰਧਾਨ ਨੇ ਕਿਹਾ ਹੈ ਕਿ ਕੋਰੋਨਾ ਲਾਗ ਦੌਰਾਨ ਤੇਲ ਉਤਪਾਦਕ ਦੇਸ਼ਾਂ ’ਚ ਉਤਪਾਦਨ ਘੱਟ ਹੋਣ ਕਰਕੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਹੋਇਆ ਹੈ। ਘੱਟ ਉਤਪਾਦਨ ਦੇ ਕਾਰਨ ਤੇਲ ਦੀ ਮੰਗ ਅਤੇ ਸਪਲਾਈ ਵਿਚ ਅਸੰਤੁਲਨ ਪੈਦਾ ਹੋਇਆ ਹੈ। ਉਨ੍ਹਾਂ ਕਿਹਾ ਕਿ ਕੁਝ ਮਹੀਨੇ ਪਹਿਲਾਂ ਕੱਚੇ ਤੇਲ ਦੀਆਂ ਕੀਮਤਾਂ 35 ਤੋਂ 38 ਡਾਲਰ ਪ੍ਰਤੀ ਬੈਰਲ ਸਨ ਜੋ ਹੁਣ ਵਧ ਕੇ 54 ਡਾਲਰ ਤੋਂ 55 ਡਾਲਰ ਪ੍ਰਤੀ ਬੈਰਲ ਹੋ ਗਈਆਂ ਹਨ।
ਇਹ ਵੀ ਪੜ੍ਹੋ : '996 ਵਰਕ ਕਲਚਰ' ਕਾਰਨ ਚੀਨ ਦੇ ਮੁਲਾਜ਼ਮ ਪਰੇਸ਼ਾਨ, ਕੰਮ ਦੇ ਬੋਝ ਕਾਰਨ ਕਰ ਰਹੇ ਖ਼ੁਦਕੁਸ਼ੀਆਂ
ਜਾਣੋ ਦੇਸ਼ ਦੇ ਪ੍ਰਮੁੱਖ ਸ਼ਹਿਰਾਂ ਵਿਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਪ੍ਰਤੀ ਲਿਟਰ ਰੁਪਿਆ ’ਚ
ਸ਼ਹਿਰ ਪੈਟਰੋਲ ਡੀਜ਼ਲ
ਦਿੱਲੀ 85.20 75.38
ਮੁੰਬਈ 91.80 82.13
ਕੋਲਕਾਤਾ 86.63 78.97
ਚੇਨਈ 87.85 80.19
ਬੰਗਲੌਰ 87.56 80.67
ਨੋਇਡਾ 84.83 75.83
ਗੁਰੂਗ੍ਰਾਮ 83.36 75.98
ਇਹ ਵੀ ਪੜ੍ਹੋ : ਪੈਟਰੋਲ ਅਤੇ ਡੀਜ਼ਲ ’ਤੇ ਟੈਕਸ ’ਚ ਰਿਕਾਰਡ ਵਾਧਾ, ਐਕਸਾਈਜ਼ ਡਿਊਟੀ ਕੁਲੈਕਸ਼ਨ 48% ਵਧਿਆ
ਹਰ ਰੋਜ਼ 6 ਵਜੇ ਬਦਲਦੀ ਹੈ ਕੀਮਤ
ਰੋਜ਼ਾਨਾ ਸਵੇਰੇ 6 ਵਜੇ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਬਦਲਦੀ ਹੈ। ਨਵੇਂ ਰੇਟ ਸਵੇਰੇ 6 ਵਜੇ ਤੋਂ ਲਾਗੂ ਹੋ ਜਾਂਦੇ ਹਨ। ਐਕਸਾਈਜ਼ ਡਿੳੂਟੀ, ਡੀਲਰ ਕਮਿਸ਼ਨ ਅਤੇ ਹੋਰ ਚੀਜ਼ਾਂ ਨੂੰ ਪੈਟਰੋਲ ਡੀਜ਼ਲ ਦੀ ਕੀਮਤ ਵਿਚ ਸ਼ਾਮਲ ਕਰਨ ਤੋਂ ਬਾਅਦ ਇਸ ਦੀ ਕੀਮਤ ਲਗਭਗ ਦੁੱਗਣੀ ਹੋ ਜਾਂਦੀ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਇਸ ਗੱਲ ’ਤੇ ਨਿਰਭਰ ਕਰਦੀਆਂ ਹਨ ਕਿ ਵਿਦੇਸ਼ੀ ਮੁਦਰਾ ਰੇਟਾਂ ਦੇ ਨਾਲ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੱਚੇ ਦੀਆਂ ਕੀਮਤਾਂ ਕੀ ਹਨ।
ਇਹ ਵੀ ਪੜ੍ਹੋ : ਏਲਨ ਮਸਕ ਨੂੰ ਪਛਾੜ ਜੈੱਫ ਬੇਜੋਸ ਮੁੜ ਬਣੇ ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ, ਜਾਣੋ ਮੁਕੇਸ਼
ਨੋਟ : ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
'996 ਵਰਕ ਕਲਚਰ' ਕਾਰਨ ਚੀਨ ਦੇ ਮੁਲਾਜ਼ਮ ਪਰੇਸ਼ਾਨ, ਕੰਮ ਦੇ ਬੋਝ ਕਾਰਨ ਕਰ ਰਹੇ ਖ਼ੁਦਕੁਸ਼ੀਆਂ
NEXT STORY