ਨਵੀਂ ਦਿੱਲੀ- ਅੱਜ ਸੋਨੇ ਦੀਆਂ ਕੀਮਤਾਂ 'ਚ ਮਾਮੂਲੀ ਵਾਧਾ ਦੇਖਣ ਨੂੰ ਮਿਲਿਆ ਜਦਕਿ ਚਾਂਦੀ ਕੀ ਕੀਮਤ 'ਚ ਗਿਰਾਵਟ ਦਰਜ ਕੀਤੀ ਗਈ। ਐੱਚ.ਡੀ.ਐੱਫ.ਸੀ. ਸਕਿਓਰਟੀਜ਼ ਮੁਤਾਬਕ ਅੱਜ ਸੋਨਾ 116 ਵਧ ਕੇ 44,374 ਰੁਪਏ ਪ੍ਰਤੀ 10 ਗ੍ਰਾਮ ਦੇ ਪੱਧਰ 'ਤੇ ਪਹੁੰਚ ਗਿਆ ਹੈ। ਪਿਛਲੇ ਸੈਸ਼ਨ 'ਚ ਸੋਨਾ 44,258 ਰੁਪਏ ਪ੍ਰਤੀ 10 ਗ੍ਰਾਮ ਦੇ ਪੱਧਰ 'ਤੇ ਬੰਦ ਹੋਇਆ ਸੀ। ਉਥੇ ਦੂਜੇ ਪਾਸੇ ਚਾਂਦੀ ਦੀਆਂ ਕੀਮਤਾਂ 'ਚ 117 ਰੁਪਏ ਦੀ ਗਿਰਾਵਟ ਦਰਜ ਕੀਤੀ ਗਈ ਜਿਸ ਤੋਂ ਬਾਅਦ ਚਾਂਦੀ 65,299 ਰੁਪਏ ਪ੍ਰਤੀ ਕਿਲੋ ਦੇ ਪੱਧਰ 'ਤੇ ਪਹੁੰਚੀ। ਇਸ ਤੋਂ ਪਿਛਲੇ ਸੈਸ਼ਨ 'ਚ ਚਾਂਦੀ 65,416 ਰੁਪਏ ਪ੍ਰਤੀ ਕਿਲੋ ਦੇ ਪੱਧਰ 'ਤੇ ਬੰਦ ਹੋਈ ਸੀ।
ਇਹ ਵੀ ਪੜ੍ਹੋ -ਪਾਜ਼ੇਟਿਵ ਖਬਰ- ਕੋਰੋਨਾ ਮਹਾਮਾਰੀ ਦੌਰਾਨ ਫਾਸੂਲੋ ਨੇ ਇਸ ਪਲੇਟਫਾਰਮ ਰਾਹੀਂ ਕਮਾਏ 3,78,000 ਡਾਲਰ
ਜ਼ਿਕਰਯੋਗ ਹੈ ਕਿ ਕੱਲ ਭਾਵ ਸੋਮਵਾਰ ਨੂੰ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ ਦੇਖਣ ਨੂੰ ਮਿਲੀ ਸੀ। ਐੱਚ.ਡੀ.ਐੱਫ.ਸੀ. ਸਕਿਓਰਟੀਜ਼ ਮੁਤਾਬਕ ਸੋਮਵਾਰ ਨੂੰ ਦਿੱਲੀ ਦੇ ਸਰਾਫਾ ਬਾਜ਼ਾਰ 'ਚ ਸੋਨਾ 302 ਰੁਪਏ ਸਸਤਾ ਹੋਇਆ ਸੀ ਜਿਸ ਤੋਂ ਬਾਅਦ ਉਸ ਦੀ ਕੀਮਤ 44,269 ਰੁਪਏ ਪ੍ਰਤੀ 10 ਗ੍ਰਾਮ ਹੋ ਗਈ ਹੈ। ਪਿਛਲੇ ਸੈਸ਼ਨ 'ਚ ਸੋਨਾ 44,571 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਇਆ ਸੀ। ਦੂਜੇ ਪਾਸੇ ਅੱਜ ਚਾਂਦੀ ਦੀਆਂ ਕੀਮਤਾਂ ਵਿਚ ਵੀ ਭਾਰੀ ਗਿਰਾਵਟ ਆਈ ਹੈ, ਜਿਸ ਦੇ ਬਾਅਦ ਚਾਂਦੀ ਦੀ ਕੀਮਤ 65,319 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਆ ਗਈ ਹੈ। ਪਿਛਲੇ ਸੈਸ਼ਨ 'ਚ ਚਾਂਦੀ 66,852 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਬੰਦ ਹੋਈ ਸੀ।
ਇਹ ਵੀ ਪੜ੍ਹੋ -EU ਨੇ ਟੀਕੇ ਦੇ ਉਤਪਾਦਨ 'ਚ ਕਮੀ 'ਤੇ ਐਸਟ੍ਰਾਜੇਨੇਕਾ ਦੀ ਕੀਤੀ ਆਲੋਚਨਾ
ਨੋਟ-ਇਸ ਖਬਰ ਬਾਰੇ ਤੁਹਾਡੀ ਕੀ ਹੈ ਰਾਏ, ਕਮੈਂਟ ਕਰ ਕੇ ਦਿਓ ਜਵਾਬ।
ਕੋਵਿਡ-19 ਦੀ ਰੋਕਥਾਮ ਲਈ ਜਾਰੀ ਹੋਏ ਨਵੇਂ ਦਿਸ਼ਾ-ਨਿਰਦੇਸ਼, 30 ਅਪ੍ਰੈਲ ਤੱਕ ਰਹਿਣਗੇ ਲਾਗੂ
NEXT STORY