ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਵੱਲੋਂ ਥਾਣਾ ਪਾਰਲੀਮੈਂਟ ਸਟਰੀਟ ਵਿਖੇ ਦਰਜ ਕਰਵਾਈ ਗਈ ਐੱਫ.ਆਈ.ਆਰ. (FIR 0124/2026) 'ਤੇ ਵੱਡਾ ਵਿਵਾਦ ਖੜ੍ਹਾ ਹੋ ਗਿਆ ਹੈ। ਇਸ ਮਾਮਲੇ ਵਿੱਚ ਪੁਲਸ ਵੱਲੋਂ ਗੁਰਦੁਆਰਾ ਬੰਗਲਾ ਸਾਹਿਬ ਆਏ ਲੋਕਾਂ ਖ਼ਿਲਾਫ਼ ਅਪਰਾਧਿਕ ਧਾਰਾਵਾਂ ਤਹਿਤ ਕਾਰਵਾਈ ਕੀਤੀ ਗਈ ਹੈ।
ਦਰਜ ਕੀਤੀ ਗਈ ਐੱਫ.ਆਈ.ਆਰ. ਵਿੱਚ ਅਣਪਛਾਤੇ ਲੋਕਾਂ ਖ਼ਿਲਾਫ਼ ਲੋਕ ਸੇਵਕ ਦੇ ਆਦੇਸ਼ ਦੀ ਉਲੰਘਣਾ, ਗੈਰ-ਕਾਨੂੰਨੀ ਇਕੱਠ, ਗੈਰ-ਕਾਨੂੰਨੀ ਸਭਾ ਅਤੇ ਅਪਰਾਧਿਕ ਘੁਸਪੈਠ ਵਰਗੇ ਗੰਭੀਰ ਦੋਸ਼ ਲਗਾਏ ਗਏ ਹਨ।
ਇਸ ਘਟਨਾਕ੍ਰਮ ਤੋਂ ਬਾਅਦ DSGMC ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸੰਗਤਾਂ ਦੀ ਆਮਦ ਨੂੰ ਅਪਰਾਧਿਕ ਘੁਸਪੈਠ ਦੱਸੇ ਜਾਣ 'ਤੇ ਸਖ਼ਤ ਇਤਰਾਜ਼ ਜਤਾਉਂਦਿਆਂ ਭਾਰੀ ਰੋਸ ਜਾਹਿਰ ਕੀਤਾ ਹੈ।
ਮਹਿਲਾਵਾਂ ਤੇ ਟ੍ਰਾਂਸਜੈਂਡਰਾਂ ਨੂੰ ਮਿਲੇਗਾ ਰੁਜ਼ਗਾਰ, ਦਿੱਲੀ 'ਚ 'ਦੁਰਗਾ' ਯੋਜਨਾ ਦਾ ਡਿਜੀਟਲ ਪੋਰਟਲ ਲਾਂਚ
NEXT STORY