ਜਲੰਧਰ (ਅਰੋੜਾ) : ਬੀਤੇ ਦਿਨੀਂ ਦਿੱਲੀ ਦੇ ਮੇਜਰ ਧਿਆਨ ਚੰਦ ਸਟੇਡੀਅਮ ਵਿਚ ਸਿੱਖ ਕੌਮ ਦੀਆਂ ਭਾਵਨਾਵਾਂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਹੁਕਮ ਨੂੰ ਦਰਕਿਨਾਰ ਕਰਦਿਆਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਇਕ ਪਾਸੇ ਰੱਖ ਕੇ ਭਾਜਪਾ ਵਲੋਂ ਕਰਵਾਏ ‘ਵੀਰ ਬਾਲ ਦਿਵਸ’ ਸਮਾਗਮ ਵਿਚ ਸ਼ਾਮਲ ਹੋ ਕੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ (ਡੀ. ਐੱਸ. ਜੀ. ਐੱਮ. ਸੀ.) ਦੇ ਪ੍ਰਧਾਨ ਹਰਮੀਤ ਕਾਲਕਾ, ਕਮੇਟੀ ਦੇ ਸਕੱਤਰਾਂ, ਕੁਝ ਮੈਂਬਰਾਂ ਤੇ ਭਾਜਪਾ ਆਗੂ ਮਨਜਿੰਦਰ ਸਿਰਸਾ ਨੇ ਸ੍ਰੀ ਅਕਾਲ ਤਖ਼ਤ ਦੇ ਹੁਕਮਾਂ ਦੀ ਉਲੰਘਣਾ ਕੀਤੀ ਹੈ। ਇਸ ਕਰ ਕੇ ਸਮੁੱਚੀ ਸਿੱਖ ਕੌਮ ਸਣੇ ਦਿੱਲੀ ਦੀ ਸਿੱਖ ਸੰਗਤ ਨੇ ਇਨ੍ਹਾਂ ਦਾ ਪੂਰਨ ਬਾਈਕਾਟ ਕਰ ਦਿੱਤਾ ਹੈ। ਇਹੀ ਕਾਰਨ ਹੈ ਕਿ ਕੱਲ੍ਹ ਇਨ੍ਹਾਂ ਦੇ ਪੂਰਾ ਜ਼ੋਰ ਲਾਉਣ ਦੇ ਬਾਵਜੂਦ ਦਿੱਲੀ ਕਮੇਟੀ ਦੇ ਪ੍ਰਬੰਧ ਅਧੀਨ ਚੱਲਦੇ ਸਕੂਲਾਂ ਦੇ ਬੱਚੇ ਅਤੇ ਸਟਾਫ ਹੀ ਉਕਤ ਪ੍ਰੋਗਰਾਮ ਵਿਚ ਨਜ਼ਰ ਆਏ ਤੇ ਦਿੱਲੀ ਦੀ ਸਿੱਖ ਸੰਗਤ ਇਸ ਪ੍ਰੋਗਰਾਮ ਤੋਂ ਵੱਖ ਰਹੀ। ਉਕਤ ਵਿਚਾਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਸ਼੍ਰੋਮਣੀ ਅਕਾਲੀ ਦਲ ਦੇ ਦਿੱਲੀ ਤੋਂ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਪ੍ਰੈੱਸ ਨਾਲ ਗੱਲਬਾਤ ਦੌਰਾਨ ਪ੍ਰਗਟਾਏ।
ਇਹ ਵੀ ਪੜ੍ਹੋ : ਅੰਮ੍ਰਿਤਸਰ ਹਵਾਈ ਅੱਡੇ ਤੋਂ ਕਾਰਗੋ ਦੀ ਲਿਫਟਿੰਗ ਨਾ ਹੋਣ ਕਾਰਨ ਐਕਸਪੋਟਰਾਂ ’ਚ ਖਲਬਲੀ
ਉਨ੍ਹਾਂ ਕਿਹਾ ਕਿ ਜਿਹੜੇ ਕੁਝ ਸਿੱਖ ਚਿਹਰੇ ਇਸ ਪ੍ਰੋਗਰਾਮ ਵਿਚ ਨਜ਼ਰ ਆ ਰਹੇ ਸਨ, ਉਹ ਪੰਜਾਬ ਤੋਂ ਭਾਜਪਾ ਦੇ ਆਗੂ ਅਤੇ ਵਰਕਰ ਸਨ। ਜਦੋਂ ਸਮੁੱਚੀ ਸਿੱਖ ਕੌਮ ਨੇ ਇਸ ਦਿਵਸ ਦਾ ਨਾਂ ਬਦਲਣ ਦੀ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਸੀ ਤਾਂ ਸਰਕਾਰ ਨੂੰ ‘ਵੀਰ ਬਾਲ ਦਿਵਸ’ ਦੀ ਥਾਂ ਇਸਦਾ ਨਾਂ ‘ਸਾਹਿਬਜ਼ਾਦੇ ਸ਼ਹੀਦੀ ਦਿਵਸ’ ਰੱਖ ਲੈਣਾ ਚਾਹੀਦਾ ਸੀ, ਕਿਉਂਕਿ ਇਸ ਨਾਂ ਦੇ ਟਾਈਟਲ ਵਿਚ ਨਾ ਹੀ ਸਾਹਿਬਜ਼ਾਦਿਆਂ ਦਾ ਨਾਂ ਆ ਰਿਹਾ ਹੈ ਤੇ ਨਾ ਹੀ ਉਨ੍ਹਾਂ ਦੀ ਸ਼ਹੀਦੀ ਦਾ ਜ਼ਿਕਰ।
ਇਹ ਵੀ ਪੜ੍ਹੋ : ਹੁਣ ਬਸਪਾ ਆਗੂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਡਰਦਿਆਂ ਟਰਾਂਸਫਰ ਵੀ ਕਰ ਦਿੱਤੇ ਪੈਸੇ
ਸਰਨਾ ਨੇ ਆਖਿਆ ਕਿ ਕੇਂਦਰ ਸਰਕਾਰ ਨੂੰ ਸਿੱਖ ਕੌਮ ਦੀਆਂ ਭਾਵਨਾਵਾਂ ਮੁਤਾਬਕ ਇਸ ਦਿਨ ਦਾ ਨਾਂ ‘ਸਾਹਿਬਜ਼ਾਦੇ ਸ਼ਹੀਦੀ ਦਿਵਸ’ ਰੱਖ ਕੇ ਸਿੱਖ ਕੌਮ ਨੂੰ ਨਾਲ ਲੈ ਕੇ ਚੱਲਣਾ ਚਾਹੀਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਿਰਸਾ ਤੇ ਕਾਲਕਾ ਸਰਕਾਰ ਨੂੰ ਕੌਮ ਦੀਆਂ ਭਾਵਨਾਵਾਂ ਦੇ ਉਲਟ ਸਲਾਹਾਂ ਦੇ ਰਹੇ ਹਨ, ਜਿਸ ਕਾਰਨ ਸਿੱਖ ਕੌਮ ਵਿਚ ਸਰਕਾਰ ਪ੍ਰਤੀ ਨਾਰਾਜ਼ਗੀ ਵਧ ਰਹੀ ਹੈ। ਉਨ੍ਹਾਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕੀਤੀ ਕਿ ਅਕਾਲ ਤਖ਼ਤ ਦੇ ਹੁਕਮ ਦੀ ਉਲੰਘਣਾ ਕਰਨ ਲਈ ਸਿਰਸਾ ਤੇ ਕਾਲਕਾ ਨੂੰ ਤਲਬ ਕਰ ਕੇ ਜਵਾਬਤਲਬੀ ਕਰਨ।
ਇਹ ਵੀ ਪੜ੍ਹੋ : 27 ਲੱਖ 'ਚ ਕੈਨੇਡਾ ਭੇਜਣ ਦਾ ਹੋਇਆ ਸੀ ਇਕਰਾਰ, ਬਦਲ ਗਈ ਸਾਰੀ ਖੇਡ, ਮਾਮਲਾ ਪਹੁੰਚਿਆ ਥਾਣੇ
ਪ੍ਰੀਖਿਆਵਾਂ ’ਚ ਨਕਲ ਪਲੇਗ ਵਰਗੀ ਮਹਾਮਾਰੀ : ਹਾਈ ਕੋਰਟ
NEXT STORY