ਮੇਖ : ਵ੍ਹੀਕਲਜ਼ ਦੀ ਸੇਲ ਪਰਚੇਜ਼ ਅਤੇ ਉਨ੍ਹਾਂ ਨੂੰ ਡੈਕੋਰੇਟ ਕਰਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੀ ਕੰਮਕਾਜੀ ਭੱਜਦੌੜ ਦੀ ਚੰਗੀ ਰਿਟਰਨ ਮਿਲੇਗੀ।
ਬ੍ਰਿਖ : ਧਿਆਨ ਰੱਖੋ ਕਿ ਅਨਮੰਨੇ ਮਨ ਨਾਲ ਕੀਤੀ ਗਈ ਕੋਈ ਵੀ ਕੋਸ਼ਿਸ਼ ਸਿਰੇ ਨਾ ਚੜ੍ਹੇਗੀ, ਵੈਸੇ ਜਨਰਲ ਹਾਲਾਤ ਵੀ ਅਨੁਕੂਲ ਜਿਹੇ ਰਹਿਣਗੇ।
ਮਿਥੁਨ : ਇਰਾਦਿਆਂ ’ਚ ਮਜ਼ਬੂਤੀ, ਅਰਥ ਦਸ਼ਾ ਠੀਕ-ਠਾਕ ਰਹੇਗੀ, ਵੈਸੇ ਕੋਈ ਵੀ ਯਤਨ ਬੁਝੇ ਮਨ ਨਾਲ ਨਹੀਂ ਕਰਨਾ ਚਾਹੀਦਾ, ਵਰਨਾ ਨਤੀਜਾ ਕੁਝ ਨਾ ਦਿਸੇਗਾ।
ਕਰਕ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਸੀਮਾ ’ਚ ਖਾਣਾ-ਪੀਣਾ ਸਹੀ ਰਹੇਗਾ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।
ਸਿੰਘ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ ’ਚ ਸਫ਼ਲਤਾ ਮਿਲੇਗੀ ਪਰ ਫ਼ੈਮਿਲੀ ਫ੍ਰੰਟ ’ਤੇ ਕੁਝ ਖਿੱਚਾਤਣੀ ਰਹੇਗੀ।
ਕੰਨਿਆ : ਦੁਸ਼ਮਣਾਂ ਦੀਆਂ ਸ਼ਰਾਰਤਾਂ-ਹਰਕਤਾਂ ’ਤੇ ਨਜ਼ਰ ਰੱਖਣੀ ਸਹੀ ਰਹੇਗੀ, ਇਸ ਲਈ ਕਿਸੇ ਵੀ ਕੰਮ ਨੂੰ ਜਲਦਬਾਜ਼ੀ ’ਚ ਨਾ ਨਿਪਟਾਉਣਾ ਸਹੀ ਰਹੇਗਾ।
ਤੁਲਾ : ਸੰਤਾਨ ਦਾ ਰੁਖ ਕੁਝ ਡਾਵਾਂਡੋਲ ਜਿਹਾ ਰਹੇਗਾ, ਵੈਸੇ ਆਪ ਕਿਸੇ ਵੀ ਯਤਨ ਨੂੰ ਅੱਗੇ ਨਾ ਵਧਾ ਸਕੋਗੇ।
ਬ੍ਰਿਸ਼ਚਕ : ਕੋਰਟ ਕਚਹਿਰੀ ’ਚ ਤਿਆਰੀ ਦੇ ਬਗੈਰ ਨਾ ਜਾਣਾ ਸਹੀ ਰਹੇਗਾ, ਕਿਉਂਕਿ ਉੱਥੇ ਆਪ ਦੇ ਪੱਖ ਦੀ ਧਿਆਨ ਨਾਲ ਸੁਣਵਾਈ ਨਹੀਂ ਹੋਵੇਗੀ।
ਧਨ : ਵੱਡੇ ਲੋਕਾਂ ਨਾਲ ਮੇਲ-ਮਿਲਾਪ ਫਰੂਟਫੁੱਲ ਰਹੇਗਾ ਪਰ ਹਲਕੀ ਨੇਚਰ ਅਤੇ ਸੋਚ ਵਾਲੇ ਲੋਕ ਆਪ ਨੂੰ ਪ੍ਰੇਸ਼ਾਨ ਕਰਦੇ ਰਹਿਣਗੇ।
ਮਕਰ : ਵਪਾਰ ਦੇ ਕੰਮਾਂ ਲਈ ਸਿਤਾਰਾ ਬੇਸ਼ੱਕ ਚੰਗਾ ਹੈ ਤਾਂ ਵੀ ਆਪ ਨੂੰ ਜ਼ਿਆਦਾ ਐਕਟਿਵ-ਅਟੈਂਟਿਵ ਰਹਿਣ ਦੀ ਜ਼ਰੂਰਤ ਹੋਵੇਗੀ।
ਕੁੰਭ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫ਼ਲਤਾ ਸਾਥ ਦੇਵੇਗੀ ਪਰ ਆਪਣੇ ਗੁੱਸੇ ’ਤੇ ਜ਼ਬਤ ਰੱਖਣਾ ਸਹੀ ਰਹੇਗਾ।
ਮੀਨ : ਕਿਉਂਕਿ ਸਿਤਾਰਾ ਉਲਝਣਾਂ-ਝਮੇਲਿਆਂ, ਪੇਚੀਦਗੀਆਂ ਵਾਲਾ ਹੈ, ਇਸ ਲਈ ਧਿਆਨ ਰੱਖੋ ਕਿ ਕੋਈ ਬਣਿਆ ਬਣਾਇਆ ਕੰਮ ਨਾ ਵਿਗੜ ਜਾਵੇ।
28 ਅਗਸਤ 2026, ਸ਼ੁੱਕਰਵਾਰ
ਸਾਉਣ ਸੁਦੀ ਤਿੱਥੀ ਪੁੰਨਿਆ (ਸਵੇਰੇ 9.49 ਤੱਕ) ਅਤੇ ਮਗਰੋਂ ਤਿੱਥੀ ਏਕਮ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਸਿੰਘ ’ਚ
ਚੰਦਰਮਾ ਕੁੰਭ ’ਚ
ਮੰਗਲ ਮਿਥੁਨ ’ਚ
ਬੁੱਧ ਸਿੰਘ ’ਚ
ਗੁਰੂ ਕਰਕ ’ਚ
ਸ਼ੁੱਕਰ ਕੰਨਿਆ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2083, ਭਾਦੋਂ ਪ੍ਰਵਿਸ਼ਟੇ 12, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 6 (ਭਾਦੋਂ), ਹਿਜਰੀ ਸਾਲ 1448, ਮਹੀਨਾ : ਰਬਿ-ਉਲ-ਅੱਵਲ, ਤਰੀਕ : 14, ਸੂਰਜ ਉਦੇ ਸਵੇਰੇ 5 ਵਜੇ, ਸੂਰਜ ਅਸਤ : ਸ਼ਾਮ 6.52 ਵਜੇ (ਜਲੰਧਰ ਟਾਈਮ), ਨਕਸ਼ੱਤਰ : ਸ਼ਤਭਿਖਾ (28-29 ਮੱਧ ਰਾਤ 3.14 ਤਕ) ਅਤੇ ਮਗਰੋਂ ਨਕਸ਼ੱਤਰ ਪੁਰਵਾ ਭਾਦਰਪਦ, ਯੋਗ : ਅਤਿਗੰਡ (ਸਵੇਰੇ 7.28 ਤਕ) ਅਤੇ ਮਗਰੋਂ ਯੋਗ ਸੁਕਰਮਾ, ਚੰਦਰਮਾ : ਕੁੰਭ ਰਾਸ਼ੀ ’ਤੇ (ਪੂਰਾ ਦਿਨ ਰਾਤ), ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ), ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਆ ਦਿਸ਼ਾ ਲਈ ਰਾਹੂਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ, ਪੁਰਬ, ਦਿਵਸ ਅਤੇ ਤਿਓਹਾਰ : ਸ਼੍ਰਾਵਣ ਪੁੰਨਿਆ, ਰੱਖੜੀ (ਰਾਖੀ), ਸ਼੍ਰੀ ਗਾਇਤਰੀ ਜੈਅੰਤੀ, ਸੰਸਕ੍ਰਿਤ ਦਿਵਸ, ਦਰਸ਼ਨ ਗੁਫ਼ਾ ਸ਼੍ਰੀ ਅਮਰਨਾਥ ਜੀ (ਜੰਮੂ ਕਸ਼ਮੀਰ), ਮੇਲਾ ਸੁਆਮੀ ਸ਼ੰਕਰਾਚਾਰਿਆ (ਸ਼੍ਰੀ ਨਗਰ, ਜੰਮੂ ਕਸ਼ਮੀਰ)।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਰੱਖੜੀ 'ਤੇ ਮਾਲੋਮਾਲ ਹੋ ਜਾਣਗੇ ਇਨ੍ਹਾਂ 3 ਰਾਸ਼ੀਆਂ ਦੇ ਲੋਕ, ਚੰਦਰ ਗ੍ਰਹਿਣ ਨਾਲ ਚਮਕੇਗੀ ਕਿਸਮਤ
NEXT STORY