ਮੇਖ : ਸ਼ਤਰੂ ਨੁਕਸਾਨ ਪਹੁੰਚਾਉਣ ਲਈ ਆਪਣੀਆਂ ਸ਼ਰਾਰਤਾਂ ’ਚ ਬਿਜ਼ੀ ਰਹਿਣਗੇ, ਇਸ ਲਈ ਉਨ੍ਹਾਂ ਨਾਲ ਨੇੜਤਾ ਰੱਖਣੀ ਕਿਸੇ ਸਮੇਂ ਮਹਿੰਗੀ ਪੈ ਸਕਦੀ ਹੈ।
ਬ੍ਰਿਖ : ਸੰਤਾਨ ਸਾਥ ਦੇਵੇਗੀ ਅਤੇ ਆਪ ਦੇ ਕਿਸੇ ਉਲਝੇ ਕੰਮ ਨੂੰ ਸੰਵਾਰਨ ’ਚ ਮਦਦਗਾਰ ਹੋਵੇਗੀ, ਸਫ਼ਰ ਵੀ ਨਾ ਕਰਨਾ ਸਹੀ ਰਹੇਗਾ।
ਮਿਥੁਨ : ਕਿਸੇ ਅਦਾਲਤੀ ਕੰਮ ਨੂੰ ਹੱਥ ’ਚ ਲੈਣ ਲਈ ਸਮਾਂ ਬਿਹਤਰ, ਮਾਣ-ਸਨਮਾਨ ਦੀ ਪ੍ਰਾਪਤੀ ਪਰ ਘਟੀਆ ਲੋਕਾਂ ਤੋਂ ਫ਼ਾਸਲਾ ਰੱਖਣਾ ਸਹੀ ਰਹੇਗਾ।
ਕਰਕ : ਮਿੱਤਰ ਕੰਮਕਾਜੀ ਸਾਥੀ ਮਿਹਰਬਾਨ ਰਹਿਣਗੇ, ਤਾਲ-ਮੇਲ ਰੱਖਣਗੇ, ਸ਼ਤਰੂ ਕਮਜ਼ੋਰ ਰਹਿਣਗੇ, ਜਨਰਲ ਹਾਲਾਤ ਵੀ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।
ਸਿੰਘ : ਖੇਤੀ ਉਤਪਾਦਾਂ, ਖੇਤੀ ਉਪਕਰਣਾਂ, ਖਾਂਦਾ-ਬੀਜਾਂ, ਕਰਿਆਨਾ ਵਸਤਾਂ, ਗਾਰਮੈਂਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਕੰਨਿਆ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਸਫ਼ਲਤਾ ਸਾਥ ਦੇਵੇਗੀ ਪਰ ਠੰਡੀਆਂ ਵਸਤਾਂ ਦੀ ਵਰਤੋਂ ਪਰਹੇਜ਼ ਨਾਲ ਕਰਨਾ ਸਹੀ ਰਹੇਗਾ।
ਤੁਲਾ : ਆਪਣੇ ਆਪ ਨੂੰ ਪੰਗਿਆਂ, ਝਮੇਲਿਆਂ ਤੋਂ ਬਚਾ ਕੇ ਰੱਖੋ, ਨਾ ਤਾਂ ਕਿਸੇ ਦੀ ਜ਼ਿੰਮੇਵਾਰੀ ’ਚ ਫ਼ਸੋ ਅਤੇ ਨਾ ਹੀ ਕਿਸੇ ਹੇਠ ਆਪਣੀ ਕੋਈ ਪੇਮੈਂਟ ਫ਼ਸਾਓ।
ਬ੍ਰਿਸ਼ਚਕ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਕਾਰੋਬਾਰੀ ਪਲਾਨਿੰਗ-ਪ੍ਰੋਗਰਾਮਿੰਗ ਵੀ ਲਾਭ ਦੇਵੇਗੀ, ਜਨਰਲ ਹਾਲਾਤ ਅਨੁਕੂਲ ਚਲਣਗੇ।
ਧਨ : ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ’ਚ ਕਦਮ ਬੜ੍ਹਤ ਵੱਲ, ਵੱਡੇ ਲੋਕ ਆਪ ਦੀ ਗੱਲ ਧਿਆਨ ਨਾਲ ਸੁਣਨਗੇ।
ਮਕਰ : ਕਿਸੇ ਧਾਰਮਿਕ ਪ੍ਰੋਗਰਾਮ ਨਾਲ ਜੁੜਣ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ ਕੀਰਤਨ ਸੁਣਨ ’ਚ ਜੀਅ ਲਗੇਗਾ।
ਕੁੰਭ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਸੀਮਾਂ ’ਚ ਖਾਣਾ-ਪੀਣਾ ਸਹੀ ਰਹੇਗਾ, ਨੁਕਸਾਨ ਦਾ ਵੀ ਡਰ।
ਮੀਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਯਤਨਾਂ ’ਚ ਸਫ਼ਲਤਾ ਮਿਲੇਗੀ, ਸਮਾਂ ਸੰਤੋਖ ਸਫ਼ਲਤਾ ਨਾਲ ਕੱਟੇਗਾ।
9 ਅਕਤੂਬਰ 2026, ਸ਼ੁੱਕਰਵਾਰ
ਅੱਸੂ ਵਦੀ ਤਿੱਥੀ ਚੌਦਸ (ਰਾਤ 9.36 ਤੱਕ) ਅਤੇ ਮਗਰੋਂ ਤਿੱਥੀ ਮੱਸਿਆ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕੰਨਿਆ ’ਚ
ਚੰਦਰਮਾ ਕੰਨਿਆ ’ਚ
ਮੰਗਲ ਕਰਕ ’ਚ
ਬੁੱਧ ਤੁਲਾ ’ਚ
ਗੁਰੂ ਕਰਕ ’ਚ
ਸ਼ੁੱਕਰ ਤੁਲਾ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2083, ਅੱਸੂ ਪ੍ਰਵਿਸ਼ਟੇ 23 ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 17 (ਅੱਸੂ), ਹਿਜਰੀ ਸਾਲ 1448, ਮਹੀਨਾ : ਰਬਿ-ਉਲਸਾਨੀ, ਤਰੀਕ : 27, ਸੂਰਜ ਉਦੇ ਸਵੇਰੇ 6.30 ਵਜੇ, ਸੂਰਜ ਅਸਤ ਸ਼ਾਮ 5.59 ਵਜੇ (ਜਲੰਧਰ ਟਾਈਮ), ਨਕਸ਼ੱਤਰ : ਉਤਰਾ ਫਾਲਗੁਣੀ (ਰਾਤ 9.20 ਤੱਕ) ਅਤੇ ਮਗਰੋਂ ਨਕਸ਼ੱਤਰ ਹਸਤ, ਯੋਗ : ਬ੍ਰਹਮ (ਰਾਤ 11.21 ਤੱਕ) ਅਤੇ ਮਗਰੋਂ ਯੋਗ ਏਂਦਰ, ਚੰਦਰਮਾ : ਕੰਨਿਆ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਰਹੇਗੀ (ਸਵੇਰੇ 9.57 ਤੱਕ), ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਆ ਦਿਸ਼ਾ ਲਈ ਰਾਹੂਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ, ਪੁਰਬ, ਦਿਵਸ ਅਤੇ ਤਿਉਹਾਰ : ਤਿੱਥੀ ਚੌਦਸ ਦਾ ਸਰਾਧ, ਹਥਿਆਰ, ਜ਼ਹਿਰ, ਪਾਣੀ, ਅੱਗ, ਦੁਰਘਟਨਾ ’ਚ ਮਰੇ ਬੰਦੇ ਦਾ ਸਰਾਧ, ਸ਼੍ਰੀ ਕਾਤਯਾਯਨੀ ਜੈਯੰਤੀ, ਸ਼੍ਰੀ ਆਸ਼ਾਪਤੀ (ਕਸ਼ਮੀਰ) ਯਾਤਰਾ ਸ਼ੁਰੂ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
Diwali ਤੋਂ ਪਹਿਲਾਂ ਇਨ੍ਹਾਂ 4 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਸ਼ੁਰੂ ਹੋ ਰਿਹਾ 'Golden Time', ਨੋਟਾਂ 'ਚ...
NEXT STORY