ਮੇਖ : ਵਪਾਰ ਅਤੇ ਕੰਮਕਾਜ ਦੀ ਦਸ਼ਾ ਬਿਹਤਰ, ਕੋਸ਼ਿਸ਼ਾਂ, ਇਰਾਦਿਆਂ ’ਚ ਸਫਲਤਾ ਮਿਲੇਗੀ, ਪਰ ਮੌਸਮ ਦੇ ਐਕਸਪੋਜ਼ਰ ਤੋਂ ਆਪਣਾ ਬਚਾਅ ਰੱਖਣਾ ਸਹੀ ਰਹੇਗਾ।
ਬ੍ਰਿਖ : ਧਿਅਾਨ ਰੱਖੋ ਕਿ ਉਲਝਣਾਂ- ਝਮੇਲਿਅਾਂ ਵਾਲੇ ਸਿਤਾਰੇ ਕਰਕੇ ਅਾਪ ਦਾ ਕੋਈ ਬਣਿਆ- ਬਣਾਇਆ ਕੰੰਮ ਉਖੜ ਵਿਗੜ ਨਾ ਜਾਵੇ,ਧਨ ਹਾਨੀ ਦਾ ਡਰ।
ਮਿਥੁਨ : ਮਿੱਟੀ -ਰੇਤਾ-ਬਜਰੀ, ਟਿੰਬਰ ਅਤੇ ਕੰਸਟ੍ਰਕਸ਼ਨ ਮਟੀਰੀਅਲ ਦਾ ਕੰਮ ਕਰਨ ਵਾਲਿਅਾਂ ਨੂੰ ਅਾਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਕਰਕ :ਰਾਜਕੀ ਕੰਮਾਂ ’ਚ ਕਦਮ ਬੜ੍ਹਤ ਵੱਲ , ਵੱਡੇ ਲੋਕ ਆਪ ਦੀ ਗੱਲ ਧਿਆਨ ਅਤੇ ਧੀਰਜ ਨਾਲ ਸੁਣਨਗੇ, ਅਰਥ ਦਸ਼ਾ ਠੀਕ-ਠਾਕ ।
ਸਿੰਘ : ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਯਤਨ ਕਰਨ ’ਤੇ ਕੋਈ ਸਕੀਮ, ਪ੍ਰੋਗਰਾਮ ਸਿਰੇ ਚੜ੍ਹ ਸਕਦਾ ਹੈ, ਮਾਣ-ਸਨਮਾਨ ਦੀ ਪ੍ਰਾਪਤੀ ।
ਕੰਨਿਆ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਖਾਣਾ-ਪੀਣਾ ਲਿਮਟ ’ਚ ਕਰਨਾ ਸਹੀ ਰਹੇਗਾ ਪਰ ਜਨਰਲ ਹਾਲਾਤ ਅਨੁਕੂਲ ਚਲਣਗੇ।
ਤੁਲਾ :ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਫੈਮਿਲੀ ਫਰੰਟ ’ਤੇ ਮਿਠਾਸ-ਤਾਲਮੇਲ, ਸਦਭਾਅ ਬਣਿਆ ਰਹੇਗਾ।
ਬ੍ਰਿਸ਼ਚਕ :ਸ਼ਤਰੂਅਾਂ ਦੀਅਾਂ ਸ਼ਰਾਰਤਾਂ ਤੇ ਹਰਕਤਾਂ ’ਤੇ ਨਜ਼ਰ ਰੱਖਣੀ ਸਹੀ ਰਹੇਗੀ, ਮਨ ਵੀ ਅਸ਼ਾਂਤ ਡਿਸਟਰਬ, ਪ੍ਰੇਸ਼ਾਨ ਜਿਹਾ ਰਹੇਗਾ, ਸਫਰ ਪਰੇਸ਼ਾਨੀ ਵਾਲਾ।
ਧਨ : ਜਨਰਲ ਸਿਤਾਰਾ ਬਿਹਤਰ, ਧਾਰਮਿਕ ਕੰਮਾਂ ’ਚ ਰੁਚੀ, ਯਤਨ ਕਰਨ ’ਤੇ ਕੋਈ ਉਲਝਿਆ,ਅਟਕਿਆ ਕੰਮ ਸਿਰੇ ਚੜ੍ਹ ਸਕਦਾ ਹੈ।
ਮਕਰ :ਕੋਰਟ ਕਚਹਿਰੀ ਦੇ ਕੰਮਾਂ ਲਈ ਸਮਾਂ ਚੰਗਾ, ਵੱਡੇ ਲੋਕਾਂ ਦੇ ਰੁਖ ’ਚ ਨਰਮੀ ਰਹੇਗੀ, ਸ਼ਤਰੂ ਕਮਜ਼ੋਰ ਰਹਿਣਗੇ।
ਕੁੰਭ : ਜਨਰਲ ਸਿਤਾਰਾ ਸਟ੍ਰਾਂਗ , ਜਿਹੜਾ ਆਪ ਨੂੰ ਹਿੰਮਤੀ-ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਐਕਟਿਵ ਅਤੇ ਬਿਜ਼ੀ ਰੱਖੇਗਾ।
ਮੀਨ : ਸਿਤਾਰਾ ਵਪਾਰਕ ਕਾਰੋਬਾਰੀ ਲਾਭ ਦੇਣ ਵਾਲਾ, ਭੱਜਦੌੜ ਕਰਨ ’ਤੇ ਕੋਈ ਕੰਮਕਾਜੀ ਬਾਧਾ ਹਟੇਗੀ, ਕਾਰੋਬਾਰੀ ਟੂਰਿੰਗ ਲਾਭ ਵਾਲੀ।
29 ਸਤੰਬਰ 2026, ਮੰਗਲਵਾਰ
ਅੱਸੂ ਵਦੀ ਤਿੱਥੀ ਤੀਜ (ਸ਼ਾਮ 5.11 ਤੱਕ) ਅਤੇ ਮਗਰੋਂ ਤਿੱਥੀ ਚੌਥ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕੰਨਿਆ ’ਚ
ਚੰਦਰਮਾ ਮੇਖ ’ਚ
ਮੰਗਲ ਕਰਕ ’ਚ
ਬੁੱਧ ਤੁਲਾ ’ਚ
ਗੁਰੂ ਕਰਕ ’ਚ
ਸ਼ੁੱਕਰ ਤੁਲਾ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2083, ਅੱਸੂ ਪ੍ਰਵਿਸ਼ਟੇ 13, ਰਾਸ਼ਟਰੀ ਸ਼ਕ ਸੰਮਤ : 1948, ਮਿਤੀ :7 (ਅੱਸੂ), ਹਿਜਰੀ ਸਾਲ 1448, ਮਹੀਨਾ : ਰਬਿ-ਉਲਸਾਨੀ, ਤਰੀਕ :17, ਸੂਰਜ ਉਦੇ ਸਵੇਰੇ 6.24 ਵਜੇ, ਸੂਰਜ ਅਸਤ : ਸ਼ਾਮ 6.12 ਵਜੇ (ਜਲੰਧਰ ਟਾਈਮ), ਨਕਸ਼ੱਤਰ : ਅਸ਼ਵਨੀ (ਸਵੇਰੇ 9.04 ਤੱਕ) ਅਤੇ ਮਗਰੋਂ ਨਕਸ਼ੱਤਰ ਭਰਣੀ , ਯੋਗ ਹਰਸ਼ਣ (29-30 ਮੱਧ ਰਾਤ 3.20 ਤੱਕ) ਅਤੇ ਮਗਰੋਂ ਯੋਗ ਵਜਰ ,ਚੰਦਰਮਾ :ਮੇਖ ਰਾਸ਼ੀ ’ਤੇ (ਪੂਰਾ ਦਿਨ ਰਾਤ) , ਸਵੇਰੇ 9.04 ਤੱਕ ਜੰਮੇ ਬੱਚੇ ਨੂੰ ਅਸ਼ਵਨੀ ਨਕਸ਼ੱਤਰ ਦੀ ਪੂਜਾ ਲੱਗੇਗੀ, ਭਦਰਾ ਰਵੇਗੀ (ਸ਼ਾਮ 5.11 ਤੱਕ ) ਦਿਸ਼ਾ ਸ਼ੂਲ :ਉਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂਕਾਲ ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ, ਪੁਰਬ, ਦਿਵਸ ਅਤੇ ਤਿਉਹਾਰ : ਅੰਗਾਰਕੀ ਸ਼੍ਰੀ ਗਣੇਸ਼ ਚੌਥ ਵਰਤ, ਤਿੱਥੀ ਤੀਜ ਦਾ ਸਰਾਧ, ਭਰਣੀ ਸਰਾਧ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਇਨ੍ਹਾਂ 6 ਰਾਸ਼ੀਆਂ ਵਾਲਿਆਂ ਲਈ ਮੁਸ਼ਕਲਾਂ ਭਰੇ ਰਹਿਣਗੇ ਅਗਲੇ ਢਾਈ ਮਹੀਨੇ! ਜਾਣੋ ਬਚਾਅ ਦੇ ਸੌਖੇ ਉਪਾਅ
NEXT STORY