ਮੇਖ : ਵਪਾਰ ਅਤੇ ਕੰਮਕਾਜ ਦੀ ਦਸ਼ਾ ਬਿਹਤਰ ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਫੈਮਿਲੀ ਫਰੰਟ ’ਤੇ ਤਾਲਮੇਲ ਸਹਿਯੋਗ ਵਧੇਗਾ।
ਬ੍ਰਿਖ : ਨਾਂ ਤੇ ਦੁਸ਼ਮਣਾਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਨਾ ਕਰੋ ਅਤੇ ਨਾ ਹੀ ਉਨ੍ਹਾਂ ’ਤੇ ਭਰੋਸਾ ਕਰੋ ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।
ਮਿਥੁਨ : ਜਨਰਲ ਸਿਤਾਰਾ ਸਟਰਾਂਗ ਜਿਹੜਾ ਹਰ ਮੋਰਚੇ ’ਤੇ ਆਪ ਦੇ ਕਦਮ ਨੂੰ ਬੜ੍ਹਤ ਵੱਲ ਰਖੇਗਾ ਮਾਣ-ਸਨਮਾਨ ਦੀ ਪ੍ਰਾਪਤੀ, ਇਰਾਦਿਆਂ ’ਚ ਮਜ਼ਬੂਤੀ।
ਕਰਕ : ਕੋਰਟ ਕਚਹਿਰੀ ਨਾਲ ਜੁੜੇ ਕਿਸੇ ਕੰਮ ਨੂੰ ਹੱਥ ’ਚ ਲੈਣ ’ਤੇ ਪਾਜ਼ੀਟਿਵ ਨਤੀਜਾ ਮਿਲਣ ਦੀ ਆਸ, ਸ਼ਤਰੂ ਵੀ ਆਪ ਦੀ ਪਕੜ ’ਚ ਰਹਿਣਗੇ।
ਸਿੰਘ : ਵੱਡੇ ਲੋਕਾਂ ਦਾ ਰੁਖ ਸਹਿਯੋਗੀ ਅਤੇ ਸੁਪਰੋਟਿਵ ਰਹੇਗਾ, ਕੰਮਕਾਜੀ ਕੋਸ਼ਿਸ਼ਾਂ ਕਰਨ ਲਈ ਸਮਾਂ ਚੰਗਾ, ਤੇਜ਼ ਪ੍ਰਭਾਵ ਬਣਿਆ ਰਹੇਗਾ।
ਕੰਨਿਆ : ਟੀਚਿੰਗ, ਕੋਚਿੰਗ, ਸਟੇਸ਼ਨਰੀ, ਪਬਲੀਸ਼ਿੰਗ, ਲਿਕਰ, ਹੋਟਲਿੰਗ ਦਾ ਕੰਮਕਰਨ ਵਾਲਿਆਂ ਨੂੰ ਆਪਣੀ ਕੰਮਕਾਜੀ ਭੱਜਦੌੜ ਦੀ ਚੰਗੀ ਰਿਟਰਨ ਮਿਲੇਗੀ।
ਤੁਲਾ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਮਨ ਵੀ ਸੈਰ ਸਫਰ ਲਈ ਰਾਜ਼ੀ ਰਹੇਗਾ।
ਬ੍ਰਿਸ਼ਚਕ : ਕਿਉਂਕਿ ਸਿਤਾਰਾ ਨੁਕਸਾਨ ਦੇਣ ਵਾਲਾ ਹੈ, ਇਸ ਲਈ ਨਾ ਤੇ ਕਿਸੇ ਹੇਠ ਆਪਣੀ ਪੇਮੈਂਟ ਫਸਾਓ ਅਤੇ ਨਾ ਹੀ ਲਾਪਰਵਾਹੀ ਨਾਲ ਸਫਰ ਕਰੋ।
ਧਨ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਵਾਲਾ, ਅਰਥ ਦਸ਼ਾ ਕੰਫਰਟੇਬਲ ਰਹੇਗੀ ਕੰਮਕਾਜੀ ਟੂਰਿੰਗ-ਪਲਾਨਿੰਗ ਵੀ ਲਾਭ ਦੇਵੇਗੀ।
ਮਕਰ : ਸਰਕਾਰੀ ਕੰਮਾਂ ’ਚ ਕਦਮ ਬੜ੍ਹਤ ਵੱਲ, ਵੱਡੇ ਲੋਕ ਮਿਹਰਬਾਨ ਰਹਿਣਗੇ ਅਤੇ ਆਪ ਦੀ ਗੱਲ ਧਿਆਨ ਨਾਲ ਸੁਣਨਗੇ।
ਕੁੰਭ : ਯਤਨ ਕਰਨ ’ਤੇ ਪਲਾਨਿੰਗ-ਪ੍ਰੋਗਰਾਮਿੰਗ ਕੁਝ ਅੱਗੇ ਵਧੇਗੀ, ਕੋਈ ਸਕੀਮ ਪ੍ਰੋਗਰਾਮ ਵੀ ਸਿਰੇ ਚੜ੍ਹ ਸਕਦਾ ਹੈ, ਸ਼ੁੱਭ ਕੰਮਾਂ ’ਚ ਧਿਆਨ।
ਮੀਨ :ਸਿਤਾਰਾ ਪੇਟ ਲਈ ਕਮਜ਼ੋਰ ਖਾਣ-ਪੀਣ ’ਚ ਲਾਪਰਵਾਹੀ ਨਾ ਰਹੋ, ਲਿਖਣ-ਪੜ੍ਹਨ ਦਾ ਕੰਮ ਵੀ ਸੁਚੇਤ ਰਹਿ ਕੇ ਕਰੋ।
12 ਅਕਤੂਬਰ 2026, ਸੋਮਵਾਰ
ਅੱਸੂ ਵਦੀ ਸ਼ੁਦੀ ਦੂਜ (ਰਾਤ 10.14 ਤੱਕ) ਅਤੇ ਮਗਰੋਂ ਤਿੱਥੀ ਦੂਜ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕੰਨਿਆ ’ਚ
ਚੰਦਰਮਾ ਤੁਲਾ ’ਚ
ਮੰਗਲ ਕਰਕ ’ਚ
ਬੁੱਧ ਤੁਲਾ ’ਚ
ਗੁਰੂ ਕਰਕ ’ਚ
ਸ਼ੁੱਕਰ ਤੁਲਾ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2083, ਅੱਸੂ ਪ੍ਰਵਿਸ਼ਟੇ 26 ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 20 (ਅੱਸੂ), ਹਿਜਰੀ ਸਾਲ 1448, ਮਹੀਨਾ : ਰਬਿ-ਉਲਸਾਨੀ, ਤਰੀਕ : 30, ਸੂਰਜ ਉਦੇ ਸਵੇਰੇ 6.32 ਵਜੇ, ਸੂਰਜ ਅਸਤ ਸ਼ਾਮ 5.56 ਵਜੇ (ਜਲੰਧਰ ਟਾਈਮ), ਨਕਸ਼ੱਤਰ : ਸ਼ਵਾਤੀ (ਰਾਤ11.53 ਤੱਕ) ਅਤੇ ਮਗਰੋਂ ਨਕਸ਼ੱਤਰ ਵਿਸ਼ਾਖਾ ਯੋਗ : ਵਿਸ਼ਕੁੰਭ (ਰਾਤ 8.32 ਤੱਕ) ਅਤੇ ਮਗਰੋਂ ਯੋਗ ਧ੍ਰੀਤੀ ਚੰਦਰਮਾ : ਤੁਲਾ ਰਾਸ਼ੀ ’ਤੇ (ਪੂਰਾ ਦਿਨ ਰਾਤ)। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂਕਾਲ ਸਵੇਰੇ ਸਾਢੇ ਸੱਤ ਤੋਂ ਨੌ ਵਜੇ ਤੱਕ ਪੁਰਬ, ਦਿਵਸ ਅਤੇ ਤਿਉਹਾਰ : ਚੰਦਰ ਦਰਸ਼ਨ
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਨੋਟ ਗਿਣਨ ਨੂੰ ਹੋ ਜਾਓ ਤਿਆਰ, ਅਚਾਨਕ ਵਧੇਗਾ ਬੈਂਕ ਬੈਲੇਂਸ ! ਇਨ੍ਹਾਂ ਰਾਸ਼ੀਆਂ ਦਾ ਸ਼ੁਰੂ ਹੋਣ ਲੱਗਾ...
NEXT STORY