ਮੇਖ : ਵਪਾਰ ਅਤੇ ਕੰਮਕਾਜ ਦੀ ਦਸ਼ਾ ਸੁਧਰੇਗੀ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਫੈਮਿਲੀ ਫਰੰਟ ’ਤੇ ਮਿਠਾਸ-ਤਾਲਮੇਲ, ਸਦਭਾਅ ਬਣਿਆ ਰਹੇਗਾ।
ਬ੍ਰਿਖ : ਸ਼ਤਰੂ ਨੁਕਸਾਨ, ਪਹੁੰਚਾਉਣ ਲਈ ਕੋਈ ਕਸਰ ਨਾ ਛੱਡਣਗੇ, ਮਨ ਵੀ ਡਿਸਟਰਬ ਜਿਹਾ ਰਹੇਗਾ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।
ਮਿਥੁਨ :ਸੰਤਾਨ ਸਾਥ ਦੇਵੇਗੀ, ਸੁਪੋਰਟ ਕਰੇਗੀ ਅਤੇ ਆਪ ਦੀ ਕਿਸੇ ਸਮੱਸਿਆ ਨੂੰ ਸੰਵਾਰਨ ’ਚ ਵੀ ਇੰਸਟੂਮੈਂਟਲ ਹੋ ਸਕਦੀ ਹੈ, ਮਾਣ-ਸਨਮਾਨ ਦੀ ਪ੍ਰਾਪਤੀ।
ਕਰਕ : ਕੋਰਟ ਕਚਹਿਰੀ ’ਚ ਜਾਣ ’ਤੇ ਆਪ ਦੇ ਪੱਖ ਦੀ ਬਿਹਤਰ ਸੁਣਵਾਈ ਹੋਵੇਗੀ, ਤੇਜ਼-ਪ੍ਰਭਾਵ ਦਬਦਬਾ ਬਣਿਆ ਰਹੇਗਾ, ਸ਼ਤਰੂ ਕਮਜ਼ੋਰ ਰਹਿਣਗੇ।
ਸਿੰਘ : ਕਿਸੇ ਵੱਡੇ ਆਦਮੀ ਦੀ ਮਦਦ ਲੈਣ ਲਈ ਜੇ ਆਪ ਉਸ ਨੂੰ ਅਪਰੋਚ ਕਰੋਗੇ, ਤਾਂ ਉਹ ਆਪ ਦੀ ਗੱਲ ਧੀਰਜ ਅਤੇ ਧਿਆਨ ਨਾਲ ਸੁਣੇਗਾ।
ਕੰਨਿਆ : ਟੀਚਿੰਗ, ਕੋਚਿੰਗ, ਪ੍ਰਿਟਿੰਗ, ਪਬਲੀਸ਼ਿੰਗ, ਟੂਰਿਜ਼ਮ, ਕੰਸਲਟੈਂਸੀ, ਹੋਟਲਿੰਗ, ਲਿਕਰ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਤੁਲਾ :ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ ਪਰ ਮੌਸਮ ਦੇ ਐਕਸਪੋਜ਼ਰ ਤੋਂ ਬਚਾਅ ਰੱਖੋ।
ਬ੍ਰਿਸ਼ਚਕ : ਸਿਤਾਰਾ ਨੁਕਸਾਨ ਵਾਲਾ, ਇਸ ਲਈ ਲੈਣ ਦੇਣ ਅਤੇ ਲਿਖਣ-ਪੜ੍ਹਨ ਦੇ ਕੰਮ ਸੁਚੇਤ ਰਹਿ ਕੇ ਕਰੋ, ਸਫਰ ਵੀ ਨਾ ਕਰੋ।
ਧਨ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਕਾਰੋਬਾਰੀ ਟੂਰਿੰਗ, ਪ੍ਰੋਗਰਾਮਿੰਗ ਪਲਾਨਿੰਗ ਵੀ ਲਾਭ ਦੇਵੇਗੀ, ਜਨਰਲ ਹਾਲਾਤ ਵੀ ਬਿਹਤਰ ਰਹਿਣਗੇ।
ਮਕਰ : ਰਾਜਕੀ ਕੰਮਾਂ ’ਚ ਸਫਲਤਾ ਮਿਲੇਗੀ, ਅਫਸਰ ਮਿਹਰਬਾਨ ਰਹਿਣਗੇ ਅਤੇ ਸੁਪਰੋਟਿਵ ਰੁਖ ਰੱਖਣਗੇ, ਉਂਝ ਆਪ ਦੀ ਪੈਠ ਧਾਕ ਵੀ ਬਣੀ ਰਹੇਗੀ।
ਕੁੰਭ : ਜਨਰਲ ਸਿਤਾਰਾ ਸਟਰਾਂਗ ਜਿਹੜਾ ਆਪ ਦੇ ਕਦਮਨੂੰ ਹਰ ਫਰੰਟ ’ਤੇ ਬੜ੍ਹਤ ਵੱਲ ਰੱਖੇਗਾ, ਸਫਲਤਾ ਵੀ ਸਾਥ ਦੇਵੇਗੀ।
ਮੀਨ :ਸਿਤਾਰਾ ਸਿਹਤ ਲਈ ਕਮਜ਼ੋਰ, ਖਾਣਾ-ਪੀਣਾ ਸੰਭਲ-ਸੰਭਾਲ ਕੇ ਕਰੋ, ਕਿਸੇ ’ਤੇ ਜ਼ਿਆਦਾ ਭਰੋਸਾ ਵੀ ਨਾ ਕਰੋ।
18 ਅਗਸਤ 2026, ਮੰਗਲਵਾਰ
ਸਾਉਣ ਸੁਦੀ ਤਿੱਥੀ ਛੱਠ (ਸ਼ਾਮ 5.51 ਤੱਕ) ਅਤੇ ਮਗਰੋਂ ਤਿੱਥੀ ਸਪਤਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਸਿੰਘ ’ਚ
ਚੰਦਰਮਾ ਤੁਲਾ ’ਚ
ਮੰਗਲ ਮਿਥੁਨ ’ਚ
ਬੁੱਧ ਕਰਕ ’ਚ
ਗੁਰੂ ਕਰਕ ’ਚ
ਸ਼ੁੱਕਰ ਕੰਨਿਆ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2083, ਭਾਦੋਂ ਪ੍ਰਵਿਸ਼ਟੇ 2, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 27 (ਸਾਉਣ), ਹਿਜਰੀ ਸਾਲ 1448, ਮਹੀਨਾ : ਰਬਿ ਉਲ ਅੱਵਲ, ਤਰੀਕ : 4, ਸੂਰਜ ਉਦੇ ਸਵੇਰੇ 5.59 ਵਜੇ, ਸੂਰਜ ਅਸਤ : ਸ਼ਾਮ 7.04 ਵਜੇ (ਜਲੰਧਰ ਟਾਈਮ), ਨਕਸ਼ੱਤਰ : ਸਵਾਤੀ (ਪੂਰਾ ਦਿਨ ਰਾਤ), ਯੋਗ : ਸ਼ੁਕਲ (18-19 ਮੱਧ ਰਾਤ 3.23 ਤੱਕ) ਅਤੇ ਮਗਰੋਂ ਯੋਗ ਬ੍ਰਹਮ ਚੰਦਰਮਾ : ਤੁਲਾ ਰਾਸ਼ੀ ’ਤੇ (ਪੂਰਾ ਦਿਨ ਰਾਤ), ਦਿਸ਼ਾ ਸ਼ੂਲ : ਉਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਮਾਲੋਮਾਲ ਹੋ ਜਾਣਗੇ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ! ਜਹਾਜ਼ ਦਾ ਝੂਟਾ ਲੈਣ ਦੇ ਵੀ ਬਣ ਸਕਦੇ ਨੇ ਸੰਜੋਗ
NEXT STORY