ਜਲੰਧਰ (ਬਿਊਰੋ) - ਧਰਮ ਅਤੇ ਸੰਸਕ੍ਰਿਤੀ 'ਚ ਭਗਵਾਨ ਗਣੇਸ਼ ਜੀ ਸਭ ਤੋਂ ਪਹਿਲਾਂ ਹਨ ਅਤੇ ਬੁੱਧਵਾਰ ਨੂੰ ਉਨ੍ਹਾਂ ਦਾ ਹੀ ਦਿਨ ਮੰਨਿਆ ਜਾਂਦਾ ਹੈ। ਭਗਵਾਨ ਸ੍ਰੀ ਗਣੇਸ਼ ਜੀ ਨੂੰ ਕਈ ਨਾਂ ਨਾਲ ਜਾਣਿਆ ਜਾਂਦਾ ਹੈ। ਕੋਈ ਲੋਕ ਉਨ੍ਹਾਂ ਨੂੰ ਬੱਪਾ, ਵਿਘਨਹਰਤਾ ਅਤੇ ਦੁਖਹਰਤਾ ਦੇ ਨਾਂ ਨਾਲ ਪੁਕਾਰਦੇ ਹਨ। ਮਾਨਤਾ ਹੈ ਕਿ ਗਣੇਸ਼ ਜੀ ਆਪਣੇ ਭਗਤਾਂ ਦੇ ਸਾਰੇ ਦੁੱਖ-ਦਰਦ ਦੂਰ ਕਰਦੇ ਹਨ, ਜਿਸ ਕਾਰਨ ਇਨ੍ਹਾਂ ਨੂੰ ਇਹ ਨਾਂ ਦਿੱਤੇ ਗਏ ਹਨ। ਬੁੱਧਵਾਰ ਵਾਲੇ ਦਿਨ ਭਗਵਾਨ ਗਣੇਸ਼ ਜੀ ਦੀ ਪੂਜਾ ਕਰਨ ਨਾਲ ਬੁੱਧ ਦੋਸ਼ ਘੱਟ ਹੁੰਦਾ ਹੈ। ਗਣੇਸ਼ ਜੀ ਦੀ ਪੂਜਾ ਕਰਨ ਨਾਲ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦੂਰ ਹੁੰਦੀਆਂ ਹਨ। ਸ਼੍ਰੀ ਗਣੇਸ਼ ਜੀ ਛੋਟੇ-ਛੋਟੇ ਉਪਾਅ ਕਰਨ ਨਾਲ ਵੀ ਖ਼ੁਸ਼ ਹੋ ਜਾਂਦੇ ਹਨ। ਆਓ ਜਾਣਦੇ ਹਾਂ ਕੁਝ ਉਪਾਅ, ਜਿਨ੍ਹਾਂ ਨਾਲ ਗਣੇਸ਼ ਜੀ ਦੀ ਕ੍ਰਿਪਾ, ਆਸ਼ੀਰਵਾਦ ਮਿਲਦਾ ਹੈ ਅਤੇ ਬੁੱਧ ਦੋਸ਼ ਤੋਂ ਮੁਕਤੀ ਮਿਲਦੀ ਹੈ।
ਬੁੱਧਵਾਰ ਵਾਲੇ ਦਿਨ ਜ਼ਰੂਰ ਕਰੋ ਇਹ ਖ਼ਾਸ ਉਪਾਅ
1. ਸੰਕਟਾਂ ਦੇ ਨਾਸ਼ ਲਈ ਗਣੇਸ਼ ਜੀ ਦੇ ਮੰਦਰ 'ਚ ਲੌਂਗ ਤੇ ਗੁੜ ਚੜ੍ਹਾਓ।
2. ਕਰਜ਼ੇ ਤੋਂ ਮੁਕਤੀ ਲਈ ਸ਼ੁੱਧ ਘਿਉ 'ਚ ਸਿੰਧੂਰ ਮਿਲਾ ਕੇ ਗਣਪਤੀ 'ਤੇ ਚੜ੍ਹਾਓ।
3. ਚੰਗੀ ਸਿਹਤ ਲਈ ਗਣਪਤੀ 'ਤੇ ਸਿੰਧੂਰ ਚੜ੍ਹਾ ਕੇ ਮੱਥੇ 'ਤੇ ਤਿਲਕ ਕਰੋ।
4. ਸੁੱਖ ਅਤੇ ਧਨ ਦੀ ਪ੍ਰਾਪਤੀ ਲਈ ਗਣੇਸ਼ ਜੀ ਮੰਦਰ 'ਚ ਮੋਦਕ ਚੜ੍ਹਾ ਕੇ ਗਰੀਬਾਂ ਨੂੰ ਵੰਡੋ।
5. ਨੁਕਸਾਨ ਤੋਂ ਬਚਣ ਲਈ ਗਣਪਤੀ 'ਤੇ ਪਿੱਪਲ ਦਾ ਪੱਤਾ ਚੜ੍ਹਾਓ।
6. ਕਾਰੋਬਾਰ 'ਚ ਸਫਲਤਾ ਹਾਸਲ ਕਰਨ ਲਈ ਗਣਪਤੀ 'ਤੇ ਪਾਨ ਦਾ ਪੱਤਾ ਚੜ੍ਹਾਓ।
7. ਸਿੱਖਿਆ 'ਚ ਸਫਲਤਾ ਲਈ ਟੈਕਸਟਬੁੱਕ 'ਚ ਹਰੇ ਪੈੱਨ ਨਾਲ ਸਵਾਸਤਿਕ ਬਣਾਓ।
8. ਵਪਾਰ 'ਚ ਸਫਲਤਾ ਪ੍ਰਾਪਤ ਕਰਨ ਲਈ ਗਣੇਸ਼ ਜੀ 'ਤੇ ਚੜ੍ਹੀ ਸੁਪਾਰੀ ਨੂੰ ਗੱਲੇ 'ਚ ਰੱਖੋ।
9. ਪਰਿਵਾਰਿਕ ਖੁਸ਼ਹਾਲੀ ਲਈ ਓਮ ਦੁਰਵਾਬਿਲਵਪ੍ਰਿਯਾਯ ਨਮ:ਮੰਤਰ ਦਾ ਜਾਪ ਕਰੋ। ਇਸ ਨਾਲ ਘਰ 'ਚ ਖੁਸ਼ੀਆਂ ਦਸਤਕ ਦੇਣਗੀਆਂ।
10. ਵਿਆਹੁਤਾ ਜ਼ਿੰਦਗੀ 'ਚ ਸਫਲਤਾ ਹਾਸਲ ਕਰਨ ਲਈ ਗਣੇਸ਼ ਮੰਦਰ 'ਚ ਕਣਕ ਅਤੇ ਗੁੜ ਚੜ੍ਹਾਓ।
ਵਾਸਤੂ ਸ਼ਾਸਤਰ : ਘਰ 'ਚ ਹੋਣ ਵਾਲੇ ਲੜਾਈ-ਝਗੜੇ ਨੂੰ ਹਮੇਸ਼ਾਂ ਲਈ ਦੂਰ ਕਰਨਾ ਚਾਹੁੰਦੇ ਹੋ ਤਾਂ ਅਪਣਾਓ ਇਹ ਟਿਪਸ
NEXT STORY