ਮੇਖ : ਪ੍ਰਾਪਰਟੀ ਦੇ ਕਿਸੇ ਕੰਮ ਨੂੰ ਹੱਥ ’ਚ ਲੈਣ ’ਤੇ ਬਿਹਤਰ ਨਤੀਜਾ ਮਿਲਣ ਦੀ ਆਸ-ਮਾਣ ਸਨਮਾਨ ਦੀ ਪ੍ਰਾਪਤੀ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ।
ਬ੍ਰਿਖ : ਸਟਰਾਂਗ ਸਿਤਾਰਾ ਆਪ ਨੂੰ ਹਰ ਮੋਰਚੇ ’ਤੇ ਹਿੰਮਤੀ-ਉਤਸ਼ਾਹੀ, ਕੰਮਕਾਜੀ ਤੌਰ ’ਤੇ ਐਕਟਿਵ ਰੱਖੇਗਾ, ਤੇਜ ਪ੍ਰਭਾਵ ਦਬਦਬਾ ਬਣਿਆ ਰਹੇਗਾ।
ਮਿਥੁਨ : ਸਿਤਾਰਾ ਆਮਦਨ ਵਾਲਾ ਅਤੇ ਕੰਮਕਾਜੀ ਮੋਰਚੇ ’ਤੇ ਕਦਮ ਨੂੰ ਬੜ੍ਹਤ ਵੱਲ ਰੱਖਣ ਵਾਲਾ, ਯਤਨ ਕਰਨ ’ਤੇ ਕੋਈ ਉਲਝਿਆ ਰੁਕਿਆ ਕਾਰੋਬਾਰੀ ਕੰਮ ਸੁਲਝ ਸਕਦਾ ਹੈ।
ਕਰਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਨਰਲ ਤੌਰ ’ਤੇ ਹਰ ਮੋਰਚੇ ’ਤੇ ਸਫਲਤਾ ਮਿਲੇਗੀ, ਖੁਸ਼ਦਿਲ ਮੂਡ ਕਰ ਕੇ ਆਪ ਨੂੰ ਹਰ ਕੰਮ ਆਸਾਨ ਦਿਸੇਗਾ।
ਸਿੰਘ : ਖਰਚਿਆਂ ਦਾ ਜ਼ੋਰ, ਪਰ ਚੰਗਾ ਪਹਿਲੂ ਤਾਂ ਇਹ ਹੈ ਕਿ ਜ਼ਿਆਦਾਤਰ ਖਰਚ ਜਾਇਜ਼ ਕੰਮਾਂ ’ਤੇ ਹੀ ਹੋਵੇਗਾ, ਬੇਗਾਨੀ ਜ਼ਿੰਮੇਵਾਰੀ ’ਚ ਵੀ ਨਾ ਫਸੋ।
ਕੰਨਿਆ : ਡ੍ਰਿੰਕਸ, ਕੈਮੀਕਲਸ, ਪੇਂਟਸ, ਪੈਟ੍ਰੋਲੀਅਮ ਅਤੇ ਸੀ.ਪ੍ਰੋਡਕਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਚੰਗਾ ਲਾਭ ਮਿਲੇਗਾ।
ਤੁਲਾ : ਕਿਸੇ ਅਫਸਰ ਜਾਂ ਵੱਡੇ ਆਦਮੀ ਦੇ ਸਾਫਟ ਰੁਖ ਕਰਕੇ ਆਪ ਨੂੰ ਆਪਣੀ ਕਿਸੇ ਕੰਪਲੀਕੇਸ਼ਨ ਨੂੰ ਸੁਲਝਾਉਣ ’ਚ ਮਦਦ ਮਿਲੇਗੀ।
ਬ੍ਰਿਸ਼ਚਕ : ਜਨਰਲ ਤੌਰ ’ਤੇ ਸਟਰਾਂਗ ਸਿਤਾਰਾ ਹਰ ਮੋਰਚੇ ’ਤੇ ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖੇਗਾ, ਮਨ ’ਤੇ ਪਾਜ਼ੇਟਿਵ ਸੋਚ ਪ੍ਰਭਾਵੀ ਰਹੇਗੀ।
ਧਨ : ਖਾਣਾ-ਪੀਣਾ ਸੰਭਲ-ਸੰਭਾਲ ਕੇ ਕਰੋ, ਕਿਉਂਕਿ ਪ੍ਰਹੇਜ਼ ਰੱਖਣ ਦੇ ਬਾਵਜੂਦ ਵੀ ਪੇਟ ਵਿਗੜਿਆ ਜਿਹਾ ਰਹੇਗਾ, ਸਫਰ ਵੀ ਟਾਲ ਦਿਓ।
ਮਕਰ : ਵਪਾਰਕ ਅਤੇ ਕੰਮਕਾਜੀ ਦਸ਼ਾ ਚੰਗੀ, ਫੈਮਿਲੀ ਫਰੰਟ ’ਤੇ ਤਾਲਮੇਲ ਸਹਿਯੋਗ ਰਹੇਗਾ, ਵੱਡੇ ਲੋਕ ਮਿਹਰਬਾਨ ਰਹਿਣਗੇ।
ਕੁੰਭ : ਸ਼ਤਰੂ ਨੁਕਸਾਨ ਪਹੁੰਚਾਉਣ ਦੇ ਮਾਮਲੇ ’ਚ ਆਪ ਦਾ ਕੋਈ ਲਿਹਾਜ਼ ਨਾ ਕਰਨਗੇ, ਸਫਰ ਵੀ ਨੁਕਸਾਨ ਵਾਲਾ, ਮਨੋਬਲ ’ਚ ਟੁੱਟਣ ਰਹੇਗੀ।
ਮੀਨ : ਜਨਰਲ ਸਿਤਾਰਾ ਜ਼ੋਰਦਾਰ, ਯਤਨ ਕਰਨ ’ਤੇ ਆਪ ਦੀ ਕੋਈ ਪਲਾਨਿੰਗ-ਪ੍ਰੋਗਰਾਮਿੰਗ ਕੁਝ ਅੱਗੇ ਵਧ ਸਕਦੀ ਹੈ, ਮਾਣ-ਸਨਮਾਨ ਦੀ ਪ੍ਰਾਪਤੀ।
1 ਮਾਰਚ, ਐਤਵਾਰ
ਫੱਗਣ ਸੁਦੀ ਤਿੱਥੀ ਤਰੋਦਸ਼ੀ (ਸ਼ਾਮ 7.10 ਤੱਕ) ਅਤੇ ਮਗਰੋਂ ਤਿੱਥੀ ਚੌਦਸ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕੁੰਭ ’ਚ
ਚੰਦਰਮਾ ਕਰਕ ’ਚ
ਮੰਗਲ ਕੁੰਭ ’ਚ
ਬੁੱਧ ਕੁੰਭ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਕੁੰਭ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2082, ਫੱਗਣ ਪ੍ਰਵਿਸ਼ਟੇ 18, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 10 (ਫੱਗਣ), ਹਿਜਰੀ ਸਾਲ 1447, ਮਹੀਨਾ : ਰਮਜ਼ਾਨ, ਤਰੀਕ : 11, ਸੂਰਜ ਉਦੇ ਸਵੇਰੇ 6.59 ਵਜੇ, ਸੂਰਜ ਅਸਤ : ਸ਼ਾਮ 6.22 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੱਖ (ਸਵੇਰੇ 8.35 ਤੱਕ) ਅਤੇ ਮਗਰੋਂ ਨਕਸ਼ੱਤਰ ਅਸ਼ਲੇਖਾ, ਯੋਗ : ਸ਼ੋਭਨ (ਬਾਅਦ ਦੁਪਹਿਰ 2.32 ਤੱਕ) ਅਤੇ ਮਗਰੋਂ ਯੋਗ ਅਤਿਗੰਡ, ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ ਰਾਹੂਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ ਪੁਰਬ, ਦਿਵਸ ਅਤੇ ਤਿਉਹਾਰ : ਪ੍ਰਦੋਸ਼ ਵਰਤ, ਮਹੇਸ਼ਵਰ ਵਰਤ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਅੱਜ ਬਣ ਰਿਹੈ 6 ਗ੍ਰਹਿਆਂ ਦਾ ਦੁਰਲੱਭ ਯੋਗ, ਇਨ੍ਹਾਂ ਰਾਸ਼ੀਆਂ ਦੀ ਚਮਕੇਗੀ ਕਿਸਮਤ
NEXT STORY