ਮੇਖ : ਸਿਤਾਰਾ ਖਰਚਿਆਂ ਨੂੰ ਵਧਾਉਣ, ਅਰਥ ਦਸ਼ਾ ਤੰਗ ਰੱਖਣ ਅਤੇ ਆਪ ਦੀ ਕਿਸੇ ਪੇਮੈਂਟ ਨੂੰ ਫਸਾਉਣ ਵਾਲਾ, ਨੁਕਸਾਨ ਦਾ ਵੀ ਡਰ ਰਹੇਗਾ।
ਬ੍ਰਿਖ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਕਿਸੇ ਕੰਮਕਾਜੀ ਸਮੱਸਿਆ ਨੂੰ ਹੱਲ ਕਰਨ ਵਾਲਾ, ਕੰਮਕਾਜੀ ਟੂਰਿੰਗ ਵੀ ਲਾਭ ਦੇਵੇਗੀ।
ਮਿਥੁਨ : ਕਿਸੇ ਅਫਸਰ ਦੇ ਲਚੀਲੇ ਰੁਖ ਕਰਕੇ ਕਿਸੇ ਸਰਕਾਰੀ ਸਮੱਸਿਆ ਦੇ ਸੁਲਝਣ ਦੀ ਆਸ ਵਧੇਗੀ, ਸ਼ਤਰੂ ਕਮਜ਼ੋਰ ਰਹਿਣਗੇ।
ਕਰਕ : ਯਤਨ ਕਰਨ ’ਤੇ ਕਿਸੇ ਪਲਾਨਿੰਗ-ਪ੍ਰੋਗਰਾਮਿੰਗ ’ਚ ਕੁਝ ਨਾ ਕੁਝ ਪੇਸ਼ਕਦਮੀ ਹੋ ਸਕਦੀ ਹੈ, ਧਾਰਮਿਕ, ਸਮਾਜਿਕ ਕੰਮਾਂ ’ਚ ਧਿਆਨ।
ਸਿੰਘ :ਸਿਤਾਰਾ ਪੇਟ ਲਈ ਠੀਕ ਨਹੀਂ ਹੈ, ਇਸ ਲਈ ਖਾਣ-ਪੀਣ ’ਚ ਉਨ੍ਹਾਂ ਵਸਤਾਂ ਦੀ ਵਰਤੋਂ ਨਾ ਕਰੋ, ਜਿਹੜੀਆਂ ਤਬੀਅਤ ਨੂੰ ਸੂਟ ਨਾ ਕਰਦੀਆਂ ਹੋਣ।
ਕੰਨਿਆ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਤੇਜ ਪ੍ਰਭਾਵ ਬਣਿਆ ਰਹੇਗਾ ਪਰ ਘਰੇਲੂ ਮੋਰਚੇ ’ਤੇ ਤਣਾਤਣੀ ਰਹਿਣ ਦਾ ਡਰ।
ਤੁਲਾ : ਟੈਂਸ, ਅਸ਼ਾਂਤ, ਡਿਸਟਰਬ ਮਨ ਕਰ ਕੇ ਆਪ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਦੀ ਹਿੰਮਤ ਨਾ ਕਰ ਸਕੋਗੇ।
ਬ੍ਰਿਸ਼ਚਕ : ਜਨਰਲ ਤੌਰ ’ਤੇ ਸਟਰਾਂਗ ਸਿਤਾਰਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ ਵਿਜਈ ਰੱਖੇਗਾ, ਕੰਮਕਾਜੀ ਦਸ਼ਾ ਵੀ ਠੀਕ-ਠਾਕ।
ਧਨ : ਕੋਰਟ ਕਚਹਿਰੀ ’ਚ ਜਾਣ ’ਤੇ ਆਪ ਦੇ ਪੱਖ ਦੀ ਬਿਹਤਰ ਸੁਣਵਾਈ ਹੋਵੇਗੀ, ਮਾਣ-ਸਨਮਾਨ ਦੀ ਪ੍ਰਾਪਤੀ, ਜਨਰਲ ਹਾਲਾਤ ਬਿਹਤਰ ਰਹਿਣਗੇ।
ਮਕਰ : ਵੱਡੇ ਲੋਕ ਆਪ ਦੇ ਪ੍ਰਤੀ ਸਾਫਟ-ਸੁਪਰੋਟਿਵ ਅਤੇ ਹਮਦਰਦਾਨਾ ਰੁਖ ਰੱਖਣਗੇ, ਕੰਮਕਾਜੀ ਭੱਜਦੌੜ ਬਣੀ ਰਹੇਗੀ।
ਕੁੰਭ : ਟੀਚਿੰਗ, ਕੋਚਿੰਗ, ਪਬਲੀਸ਼ਿੰਗ, ਮੈਡੀਸਨ, ਟੂਰਿਜ਼ਮ, ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।
ਮੀਨ : ਵਪਾਰਕ ਅਤੇ ਕੰਮਕਾਜੀ ਦਸ਼ਾ ਚੰਗੀ, ਕੋਸ਼ਿਸ਼ਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਪ੍ਰਭਾਵ-ਦਬਦਬਾ ਬਣਿਆ ਰਹੇਗਾ।
31ਅਗਸਤ 2026, ਸੋਮਵਾਰ
ਭਾਦੋਂ ਵਦੀ ਤਿੱਥੀ ਏਕਮ (ਸਵੇਰੇ 8.57 ਤੱਕ) ਅਤੇ ਮਗਰੋਂ ਤਿੱਥੀ ਚੌਥ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਸਿੰਘ ’ਚ
ਚੰਦਰਮਾ ਮੀਨ ’ਚ
ਮੰਗਲ ਮਿਥੁਨ ’ਚ
ਬੁੱਧ ਸਿੰਘ ’ਚ
ਗੁਰੂ ਕਰਕ ’ਚ
ਸ਼ੁੱਕਰ ਕੰਨਿਆ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2083, ਭਾਦੋਂ ਪ੍ਰਵਿਸ਼ਟੇ 15, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 9 (ਭਾਦੋਂ), ਹਿਜਰੀ ਸਾਲ 1448, ਮਹੀਨਾ : ਰਬਿ-ਉਲ-ਅੱਵਲ, ਤਰੀਕ : 17 ਸੂਰਜ ਉਦੇ ਸਵੇਰੇ 6.07 ਵਜੇ, ਸੂਰਜ ਅਸਤ : ਸ਼ਾਮ 6.49 ਵਜੇ (ਜਲੰਧਰ ਟਾਈਮ), ਨਕਸ਼ੱਤਰ : ਰੇਵਤੀ (31 ਅਗਸਤ-1 ਸਤੰਬਰ ਮੱਧ ਰਾਤ3.24 ਤੱਕ) ਅਤੇ ਮਗਰੋਂ ਨਕਸ਼ੱਤਰ ਅਸ਼ਵਨੀ,ਯੋਗ : ਗੰਡ (31 ਅਗਸਤ-1 ਸਤੰਬਰ ਮੱਧ ਰਾਤ 1.51ਤੱਕ) ਅਤੇ ਮਗਰੋਂ ਯੋਗ ਵ੍ਰਿਧੀ, ਚੰਦਰਮਾ : ਮੀਨ ਰਾਸ਼ੀ ’ਤੇ (31 ਅਗਸਤ-1 ਸਤੰਬਰ ਮੱਧ ਰਾਤ 3.24 ਤੱਕ)ਅਤੇ ਮਗਰੋਂ ਮੇਖ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਲੱਗੀ ਰਹੇਗੀ (31 ਅਗਸਤ-1 ਸਤੰਬਰ ਮੱਧ ਰਾਤ 3.24ਤੱਕ), 31 ਅਗਸਤ-1 ਸਤੰਬਰ ਮੱਧ ਰਾਤ 3.24 ਤੱਕ ਜੰਮੇ ਬੱਚੇ ਨੂੰ ਰੇਵਤੀ ਨਕਸ਼ੱਤਰ ਦੀ ਅਤੇ ਮਗਰੋਂ ਅਸ਼ਵਨੀ ਨਕਸ਼ੱਤਰ ਦੀ ਪੂਜਾ ਲੱਗੇਗੀ, ਭਦਰਾ ਰਹੇਗੀ (ਸਵੇਰੇ 8.52 ਤੱਕ), ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ, ਪੁਰਬ, ਦਿਵਸ ਅਤੇ ਤਿਓਹਾਰ : ਕਜਲੀ ਤੀਜ, ਸ਼੍ਰੀ ਗਣੇਸ਼ (ਬਹੁਲਾ) ਚੌਥ ਵਰਤ, ਸ਼੍ਰੀ ਗਣੇਸ਼ (ਸੰਕਸ਼ਟ) ਚੌਥ ਵਰਤ, ਈਦੁਲ- ਮੌਲਾਦ (ਮੁਸਲਿਮ)
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਇਹ 5 ਰਾਸ਼ੀਆਂ ਹੋ ਜਾਣ ਸਾਵਧਾਨ ! ਮੰਡਰਾਉਣਗੇ ਖਤਰੇ ਦੇ ਬੱਦਲ ਤੇ ਆਵੇਗਾ ਵੱਡਾ ਭੂਚਾਲ
NEXT STORY