ਮੇਖ : ਸਵੇਰ ਤੱਕ ਸਮਾਂ ਵਿਪਰੀਤ ਅਤੇ ਪ੍ਰੇਸ਼ਾਨੀ ਵਾਲੇ ਹਾਲਾਤ ਰੱਖੇਗਾ ਪਰ ਬਾਅਦ ’ਚ ਹਰ ਮੋਰਚੇ ’ਤੇ ਬਿਹਤਰੀ ਹੋਵੇਗੀ, ਸਫਲਤਾ ਮਿਲੇਗੀ।
ਬ੍ਰਿਖ : ਸਿਤਾਰਾ ਸਵੇਰ ਤੱਕ ਬਿਹਤਰ, ਇਰਾਦਿਅਾਂ ’ਚ ਸਫਲਤਾ ਮਿਲੇਗੀ ਪਰ ਬਾਅਦ ’ਚ ਸਮਾਂ ਪ੍ਰੇਸ਼ਾਨੀ ਦੇ ਸਕਦਾ ਹੈ, ਨੁਕਸਾਨ ਦਾ ਡਰ।
ਮਿਥੁਨ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ ਪ੍ਰਭਾਵੀ- ਵਿਜਯ ਰੱਖੇਗਾ, ਮਾਣ-ਸਨਮਾਨ ਬਣਿਆ ਰਹੇਗਾ, ਸ਼ਤਰੂ ਵੀ ਆਪ ਦੀ ਪਕੜ ਹੇਠ ਰਹਿਣਗੇ।
ਕਰਕ : ਸਵੇਰ ਤੱਕ ਸਮਾਂ ਕੰਮਕਾਜੀ ਭੱਜ- ਦੌੜ ਅਤੇ ਵਿਅਸਤਤਾ ਰੱਖਣ ਵਾਲਾ, ਫਿਰ ਬਾਅਦ ’ਚ ਹਰ ਫਰੰਟ ’ਤੇ ਸਫਲਤਾ ਮਿਲੇਗੀ।
ਸਿੰਘ : ਸਵੇਰ ਤੱਕ ਕੰਮਕਾਜੀ ਕੰਮਾਂ ਲਈ ਆਪ ਦੇ ਯਤਨ ਚੰਗਾ ਨਤੀਜਾ ਦੇਣਗੇ, ਫਿਰ ਬਾਅਦ ’ਚ ਜਨਰਲ ਹਾਲਾਤ ਬਿਹਤਰ ਬਣਨਗੇ।
ਕੰਨਿਆ : ਜਨਰਲ ਸਿਤਾਰਾ ਮਜ਼ਬੂਤ ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਵੈਸੇ ਵੀ ਆਪ ਹਰ ਪੱਖੋਂ ਪ੍ਰਭਾਵੀ ਰਹੋਗੇ।
ਤੁਲਾ : ਸਿਤਾਰਾ ਸਵੇਰ ਤੱਕ ਨੁਕਸਾਨ ਪ੍ਰੇਸ਼ਾਨੀ ਵਾਲਾ ਪਰ ਬਾਅਦ ’ਚ ਕਾਰੋਬਾਰੀ ਕੰਮਾਂ ਲਈ ਆਪ ਦੀਆਂ ਕੋਸ਼ਿਸ਼ਾਂ ਚੰਗਾ ਨਤੀਜਾ ਦੇਣਗੀਆਂ।
ਬ੍ਰਿਸ਼ਚਕ : ਸਿਤਾਰਾ ਸਵੇਰ ਤੱਕ ਸਰਕਾਰੀ ਕੰਮਾਂ ’ਚ ਸਫਲਤਾ ਦੇਣ ਵਾਲਾ ਪਰ ਬਾਅਦ ’ਚ ਮੁਸ਼ਕਿਲਾਂ ਪ੍ਰੇਸ਼ਾਨੀਆਂ ਜਾਗਦੀਆਂ ਰਹਿਣਗੀਆਂ।
ਧਨ : ਸਿਤਾਰਾ ਸਵੇਰ ਤੱਕ ਸਰਕਾਰੀ ਕੰਮਾਂ ’ਚ ਆਪ ਦੀ ਪੈਠ ਵਧਾਉਣ ਵਾਲਾ ਪਰ ਬਾਅਦ ’ਚ ਕਾਰੋਬਾਰੀ ਪਲਾਨਿੰਗ ਚੰਗਾ ਨਤੀਜਾ ਦੇਵੇਗੀ।
ਮਕਰ : ਜਨਰਲ ਸਿਤਾਰਾ ਬਿਹਤਰ,ਉਦੇਸ਼ ਪ੍ਰੋਗਰਾਮ ਸਿਰੇ ਚੜ੍ਹਣਗੇ, ਇਰਾਦਿਆਂ ’ਚ ਮਜ਼ਬੂਤੀ, ਸ਼ਤਰੂ ਆਪ ਦੀ ਪਕੜ ਹੇਠ ਰਹਿਣਗੇ।
ਮਕਰ : ਜਨਰਲ ਸਿਤਾਰਾ ਬਿਹਤਰ,ਉਦੇਸ਼ ਪ੍ਰੋਗਰਾਮ ਸਿਰੇ ਚੜ੍ਹਣਗੇ, ਇਰਾਦਿਆਂ ’ਚ ਮਜ਼ਬੂਤੀ, ਸ਼ਤਰੂ ਆਪ ਦੀ ਪਕੜ ਹੇਠ ਰਹਿਣਗੇ।
ਕੁੰਭ : ਸਵੇਰ ਤੱਕ ਸਮਾਂ ਪੇਟ ਲਈ ਖਰਾਬ, ਕਿਸੇ ’ਤੇ ਜ਼ਿਆਦਾ ਭਰੋਸਾ ਵੀ ਨਾ ਕਰੋ ਪਰ ਬਾਅਦ ’ਚ ਜਨਰਲ ਹਾਲਾਤ ਸੁਧਰਨਗੇ।
ਮੀਨ : ਸਵੇਰ ਤੱਕ ਕੰਮਕਾਜੀ ਦਸ਼ਾ ਸੰਤੋਖਜਨਕ, ਫਿਰ ਬਾਅਦ ’ਚ ਸਮਾਂ ਸਿਹਤ ਲਈ ਕਮਜ਼ੋਰ ਬਣੇਗਾ, ਉਧਾਰੀ ’ਚ ਵੀ ਫਸਣ ਤੋਂ ਬਚੋ।
11 ਅਕਤੂਬਰ 2026, ਐਤਵਾਰ
ਅੱਸੂ ਵਦੀ ਤਿੱਥੀ ਏਕਮ (ਰਾਤ 9.32 ਤੱਕ) ਅਤੇ ਮਗਰੋਂ ਤਿੱਥੀ ਦੂਜ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕੰਨਿਆ ’ਚ
ਚੰਦਰਮਾ ਕੰਨਿਆ ’ਚ
ਮੰਗਲ ਕਰਕ ’ਚ
ਬੁੱਧ ਤੁਲਾ ’ਚ
ਗੁਰੂ ਕਰਕ ’ਚ
ਸ਼ੁੱਕਰ ਤੁਲਾ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2083, ਅੱਸੂ ਪ੍ਰਵਿਸ਼ਟੇ 25 ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 19 (ਅੱਸੂ), ਹਿਜਰੀ ਸਾਲ 1448, ਮਹੀਨਾ : ਰਬਿ-ਉਲਸਾਨੀ, ਤਰੀਕ : 29, ਸੂਰਜ ਉਦੇ ਸਵੇਰੇ 6.32 ਵਜੇ, ਸੂਰਜ ਅਸਤ ਸ਼ਾਮ 5.57 ਵਜੇ (ਜਲੰਧਰ ਟਾਈਮ), ਨਕਸ਼ੱਤਰ : ਚਿਤਰਾ (ਰਾਤ 10.33 ਤੱਕ) ਅਤੇ ਮਗਰੋਂ ਨਕਸ਼ੱਤਰ ਸ਼ਵਾਤੀ, ਯੋਗ : ਵੈਧਿ੍ਤੀ (ਰਾਤ 9.06 ਤੱਕ) ਅਤੇ ਮਗਰੋਂ ਯੋਗ ਵਿਸ਼ਕੁੰਭ, ਚੰਦਰਮਾ : ਕੰਨਿਆ ਰਾਸ਼ੀ ’ਤੇ (ਸਵੇਰੇ 10.04 ਤੱਕ) ਅਤੇ ਮਗਰੋਂ ਤੁਲਾ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ :ਪੱਛਮ ਅਤੇ ਨੇਰਿਤਿਯ ਦਿਸ਼ਾ ਲਈ ਰਾਹੂਕਾਲ ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ, ਪੁਰਬ, ਦਿਵਸ ਅਤੇ ਤਿਉਹਾਰ : ਅੱਸੂ ਸੂਦੀ ਪੱਖ ਅਤੇ ਅੱਸੂ ਸਰਦ ਨਵਰਾਤਰੇ ਸ਼ੁਰੂ, ਮਹਾਰਾਜਾ ਅਗਰਸੇਨ ਜਯੰਤੀ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਘਰ 'ਚ ਆਵੇਗੀ ਸੁੱਖ-ਸਮ੍ਰਿੱਧੀ: ਇਸ ਨਵਰਾਤਰੀ 9 ਦਿਨਾਂ 'ਚ ਪਹਿਨੋ ਇਹ 9 ਖਾਸ ਰੰਗ ਦੇ ਕਪੜੇ
NEXT STORY