ਮੇਖ : ਸ਼ਤਰੂ ਆਪ ਨੂੰ ਨੁਕਸਾਨ ਪਹੁੰਚਾਉਣ ਲਈ ਹਰ ਦਾਅ ਖੇਲ ਸਕਦੇ ਹਨ, ਇਸ ਲਈ ਉਨ੍ਹਾਂ ਤੋਂ ਸੁਚੇਤ ਰਹਿਣਾ ਜ਼ਰੂਰੀ ਹੈ, ਮਨ ਵੀ ਅਸ਼ਾਂਤ ਜਿਹਾ ਰਹੇਗਾ।
ਬ੍ਰਿਖ : ਯਤਨ ਕਰਨ ’ਤੇ ਆਪ ਦੀ ਪਲਾਨਿੰਗ- ਪ੍ਰੋਗਰਾਮਿੰਗ’ਚੋਂ ਕੋਈ ਬਾਧਾ ਮੁਸ਼ਕਿਲ ਹਟ ਸਕਦੀ ਹੈ, ਇਰਾਦਿਆਂ’ਚ ਮਜ਼ਬੂਤੀ, ਸ਼ੁਭ ਕੰਮਾਂ’ਚ ਧਿਆਨ।
ਮਿਥੁਨ : ਕੋਰਟ ਕਚਹਿਰੀ ਨਾਲ ਜੁੜੇ ਕਿਸੇ ਕੰਮ ਨੂੰ ਹੱਥ ’ਚ ਲੈਣ ਲਈ ਸਮਾਂ ਚੰਗਾ, ਵੈਸੇ ਵੀ ਆਪ ਹਰ ਪੱਖੋਂ ਹਾਵੀ ਰਹੋਗੇ।
ਕਰਕ : ਮਿੱਤਰ ਅਤੇ ਸੱਜਨ ਸਾਥੀ ਮਿਹਰਬਾਨ ਰਹਿਣਗੇ, ਸ਼ਤਰੂ ਵੀ ਆਪ ਅੱਗੇ ਠਹਿਰਨ ਦੀ ਹਿੰਮਤ ਨਾ ਰਖਣਗੇ, ਮਾਣ-ਸਨਮਾਨ ਦੀ ਪ੍ਰਾਪਤੀ।
ਸਿੰਘ : ਖੇਤੀ ਉਤਪਾਦਾਂ, ਖੇਤੀ ਉਪਕਰਣਾਂ, ਖਾਦਾਂ-ਬੀਜਾਂ, ਕਰਿਆਨਾ ਵਸਤਾਂ, ਗਾਰਮੈਂਟਸ ਦਾ ਕੰਮ ਕਰਨ ਵਾਲਿਆਂ ਨੂੰ ਭਰਪੂਰ ਲਾਭ ਮਿਲੇਗਾ।
ਕੰਨਿਆ : ਵਪਾਰ ਅਤੇ ਕੰਮਕਾਜ ਦੀ ਦਸ਼ਾ ਬਿਹਤਰ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਮਨ ਸੈਰ ਸਫਰ ਲਈ ਰਾਜ਼ੀ ਰਹੇਗਾ।
ਤੁਲਾ : ਉਲਝਣਾਂ-ਝਮੇਲਿਆਂ, ਪੇਚੀਦਗੀਆਂ ਵਾਲਾ ਸਮਾਂ ਹੈ, ਇਸਲਈ ਕੋਈ ਵੀ ਇੰਪੋਰਟੈਂਟ ਕੰਮ ਹੱਥ ’ਚ ਲੈਣ ਤੋਂ ਬਚਣਾ ਚਾਹੀਦਾ ਹੈ।
ਬ੍ਰਿਸ਼ਚਕ : ਸਿਤਾਰਾ ਧਨ ਲਾਭ ਵਾਲਾ, ਕਾਰੋਬਾਰੀ ਪਲਾਨਿੰਗ-ਪ੍ਰੋਗਰਾਮਿੰਗ ਵੀ ਲਾਭ ਦੇਵੇਗੀ, ਯਤਨ ਕਰਨ ’ਤੇ ਕੋਈ ਕੰਮਕਾਜੀ ਬਾਧਾ ਮੁਸ਼ਕਿਲ ਹਟੇਗੀ।
ਧਨ : ਰਾਜ ਦਰਬਾਰ’ਚ ਜਾਣ ’ਤੇ ਜਿਥੇ ਸਫਲਤਾ ਮਿਲੇਗੀ, ਉੱਥੇ ਵੱਡੇ ਲੋਕ ਵੀ ਆਪ ਦੇ ਪ੍ਰਤੀ ਲਚੀਲਾ ਅਤੇ ਸੁਪੋਰਟਿਵ ਰੁਖ ਰੱਖਣਗੇ।
ਮਕਰ : ਕਿਸੇ ਧਾਰਮਿਕ ਪ੍ਰੋਗਰਾਮ ਨਾਲ ਜੁੜਣ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ ਕੀਰਤਨ ਸੁਣਨ’ਚ ਜੀਅ ਲੱਗੇਗਾ।
ਕੁੰਭ : ਸਿਤਾਰਾ ਸਿਹਤ ਲਈ ਕਮਜ਼ੋਰ ਹੈ, ਇਸ ਲਈ ਖਾਣ-ਪੀਣ ਦੇ ਮਾਮਲੇ ’ਚ ਖਾਸ ਅਹਿਤਿਆਤ ਰੱਖੋ, ਸਫਰ ਵੀ ਟਾਲ ਦਿਓ।
ਮੀਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ’ਚ ਸਫਲਤਾ ਮਿਲੋਗੀ ਪਰ ਘਰੇਲੂ ਮੋਰਚੇ ’ਤੇ ਟੈਨਸ਼ਨ ਰਹੇਗੀ।
5 ਨਵੰਬਰ 2026, ਵੀਰਵਾਰ
ਕੱਤਕ ਵਦੀ ਤਿੱਥੀ ਇਕਾਦਸ਼ੀ (ਸਵੇਰੇ 10.36 ਤੱਕ) ਅਤੇ ਮਗਰੋਂ ਤਿੱਥੀ ਦੁਆਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਤੁਲਾ ’ਚ
ਚੰਦਰਮਾ ਸਿੰਘ ’ਚ
ਮੰਗਲ ਕਰਕ ’ਚ
ਬੁੱਧ ਤੁਲਾ ’ਚ
ਗੁਰੂ ਸਿੰਘ ’ਚ
ਸ਼ੁੱਕਰ ਤੁਲਾ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2083, ਕੱਤਕ ਪ੍ਰਵਿਸ਼ਟੇ 20 ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 14 (ਕੱਤਕ), ਹਿਜਰੀ ਸਾਲ 1448, ਮਹੀਨਾ : ਜਮਾਦਿ ਉਲ ਅੱਵਲ, ਤਰੀਕ : 24, ਸੂਰਜ ਉਦੇ ਸਵੇਰੇ 6.50 ਵਜੇ, ਸੂਰਜ ਅਸਤ ਸ਼ਾਮ 5.32 ਵਜੇ (ਜਲੰਧਰ ਟਾਈਮ), ਨਕਸ਼ੱਤਰ : ਉਤਰਾ ਫਾਲਗੁਣੀ (5-6 ਮੱਧ ਰਾਤ 3.56 ਤੱਕ) ਅਤੇ ਮਗਰੋਂ ਨਕਸ਼ੱਤਰ ਹਸਤ, ਯੋਗ : ਵੈਧ੍ਰਿਤੀ ( 5-6 ਮੱਧ ਰਾਤ 5.10 ਤੱਕ) ਅਤੇ ਮਗਰੋਂ ਯੋਗ ਵਿਸ਼ਕੁੰਭ, ਚੰਦਰਮਾ :ਸਿੰਘ ਰਾਸ਼ੀ ’ਤੇ(ਸਵੇਰੇ 9.35 ਤੱਕ) ਅਤੇ ਮਗਰੋਂ ਕੰਨਿਆ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ, ਰਾਹੂਕਾਲ ਦੁਪਹਿਰ ਡੇਢ ਤੋਂ ਿਤੰਨ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਰਮਾ ਇਕਾਦਸ਼ੀ ਵਰਤ, ਗੋਵਤਸ ਦੁਆਦਸ਼ੀ, ਕੌਮੁਦਿ ਮਹੋਤਸਵ ਸ਼ੁਰੂ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਧਨਤੇਰਸ 'ਤੇ ਚੀਜ਼ਾਂ ਖਰੀਦਣ ਤੋਂ ਬਾਅਦ ਜ਼ਰੂਰ ਕਰੋ ਇਹ ਕੰਮ ! ਚਮਕ ਜਾਵੇਗੀ ਕਿਸਮਤ
NEXT STORY