ਮੇਖ : ਵਪਾਰਕ ਅਤੇ ਕੰਮਕਾਜੀ ਦਸ਼ਾ ਚੰਗੀ, ਯਤਨਾਂ-ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ ਪਰ ਠੰਡੀਆਂ ਵਸਤਾਂ ਦੀ ਵਰਤੋਂ ਪਰਹੇਜ਼ ਨਾਲ ਕਰੋ।
ਬ੍ਰਿਖ : ਕਿਉਂਕਿ ਸਿਤਾਰਾ ਉਲਝਣਾਂ-ਝਮੇਲਿਆਂ ਅਤੇ ਪੇਚੀਦਗੀਆਂ ਵਾਲਾ ਹੈ, ਇਸ ਲਈ ਕਿਸੇ ਵੀ ਜ਼ਰੂਰੀ ਕੰਮ ਨੂੰ ਹੱਥ ’ਚ ਨਹੀਂ ਲੈਣਾ ਚਾਹੀਦਾ ।
ਮਿਥੁਨ : ਮਿੱਟੀ-ਰੇਤਾ ਬੱਜਰੀ, ਟਿੰਬਰ, ਪਲਾਈ ਅਤੇ ਕੰਸਟ੍ਰਰਸ਼ਨ ਮਟੀਰੀਅਲ ਦਾ ਕੰਮ ਕਰਨ ਵਾਲਿਅਾਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਕਰਕ : ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗਾ। ਅਫਸਰ ਆਪ ਦਾ ਲਿਹਾਜ਼ ਕਰਨਗੇ ਅਤੇ ਆਪ ਦੀ ਗੱਲ ਧਿਆਨ ਨਾਲ ਸੁਣਨਗੇ ।
ਸਿੰਘ : ਧਾਰਮਿਕ- ਸਮਾਜਿਕ ਕੰਮਾਂ ’ਚ ਧਿਆਨ, ਯਤਨ ਕਰਨ ’ਤੇ ਕੋਈ ਸਕੀਮ ਪ੍ਰੋਗਰਾਮ ਸਿਰੇ ਚੜ੍ਹੇਗਾ, ਵੈਸੇ ਆਮ ਹਾਲਾਤ ਵੀ ਬਿਹਤਰ ਬਣੇ ਰਹਿਣਗੇ ।
ਕੰਨਿਆ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਸੀਮਾ ’ਚ ਖਾਣਾ-ਪੀਣਾ ਸਹੀ ਰਹੇਗਾ, ਸਫਰ ਵੀ ਨੁਕਸਾਨ ਵਾਲਾ ਹੋ ਸਕਦਾ ਹੈ।
ਤੁਲਾ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ,ਜਿਹੜੇ ਕੰਮ ਲਈ ਯਤਨ ਕਰੋਗੇ,ਉਸ ’ਚ ਸਫਲਤਾ ਮਿਲੇਗੀ, ਫੈਮਿਲੀ ਫਰੰਟ ’ਤੇ ਤਾਲਮੇਲ ਰਹੇਗਾ।
ਬ੍ਰਿਸ਼ਚਕ : ਨਾ ਤਾਂ ਸ਼ਤਰੂ ਨੂੰ ਕਮਜ਼ੋਰ ਸਮਝੋ ਅਤੇ ਨਾ ਹੀ ਉਸ ’ਤੇ ਭੋਰਸਾ ਕਰੋ, ਕਿਉਂਕਿ ਉਹ ਆਪ ਨੂੰ ਨੁਕਸਾਨ ਪਹੁੰਚਾਉਣ ਲਈ ਯਤਨ ਕਰਦਾ ਰਹੇਗਾ।
ਧਨ : ਸੰਤਾਨ ਦੇ ਸਹਿਯੋਗੀ ਰੁਖ ਕਰ ਕੇ ਆਪ ਨੂੰ ਆਪਣੀ ਕਿਸੇ ਸਮੱਸਿਆ ਨੂੰ ਸੁਲਝਾਉਣ ’ਚ ਮਦਦ ਮਿਲ ਸਕਦੀ ਹੈ।
ਮਕਰ : ਕੋਰਟ-ਕਚਹਿਰੀ ’ਚ ਜਾਣ ’ਤੇ ਆਪ ਦੇ ਪੱਖ ਦੀ ਬਿਹਤਰ ਸੁਣਵਾਈ ਹੋ ਸਕਦੀ ਹੈ, ਸ਼ਤਰੂ ਆਪ ਦੀ ਪਕੜ ਹੇਠ ਰਹਿਣਗੇ।
ਕੁੰਭ : ਮਿੱਤਰ-ਕੰਮਕਾਜੀ ਸਾਥੀ ਹਰ ਮਾਮਲੇ ’ਤੇ ਆਪ ਦਾ ਸਾਥ ਦੇਣਗੇ ਅਤੇ ਆਪ ਨਾਲ ਤਾਲਮੇਲ ਰੱਖਣਗੇ।
ਮੀਨ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਅਤੇ ਕਿਸੇ ਕੰਮਕਾਜੀ ਬਾਧਾ ਮੁਸ਼ਕਿਲ ਨੂੰ ਰਸਤੇ ’ਚੋਂ ਹਟਾਉਣ ਵਾਲਾ, ਮਾਣ-ਇੱਜ਼ਤ ਦੀ ਪ੍ਰਾਪਤੀ।
26 ਅਕਤੂਬਰ 2026, ਸੋਮਵਾਰ
ਅੱਸੂ ਸੁਦੀ ਤਿੱਥੀ ਪੁੰਨਿਆ (ਸਵੇਰੇ 9.42 ਤੱਕ) ਅਤੇ ਮਗਰੋਂ ਤਿੱਥੀ ਏਕਮ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਤੁਲਾ ’ਚ
ਚੰਦਰਮਾ ਮੇਖ ’ਚ
ਮੰਗਲ ਕਰਕ ’ਚ
ਬੁੱਧ ਤੁਲਾ ’ਚ
ਗੁਰੂ ਕਰਕ ’ਚ
ਸ਼ੁੱਕਰ ਤੁਲਾ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2083, ਕੱਤਕ ਪ੍ਰਵਿਸ਼ਟੇ 10, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 4 (ਕੱਤਕ), ਹਿਜਰੀ ਸਾਲ 1448, ਮਹੀਨਾ : ਜਮਾਦਿ ਉਲ ਅੱਵਲ, ਤਰੀਕ :14, ਸੂਰਜ ਉਦੇ ਸਵੇਰੇ 6.42 ਵਜੇ, ਸੂਰਜ ਅਸਤ ਸ਼ਾਮ 5.41 ਵਜੇ (ਜਲੰਧਰ ਟਾਈਮ), ਨਕਸ਼ੱਤਰ : ਅਸ਼ਵਨੀ (ਸ਼ਾਮ 5.42 ਤੱਕ) ਅਤੇ ਮਗਰੋਂ ਨਕਸ਼ੱਤਰ ਭਰਣੀ, ਯੋਗ : ਵੱਜਰ (ਦੁਪਹਿਰ 2.17 ਤੱਕ) ਅਤੇ ਮਗਰੋਂ ਯੋਗ ਸਿੱਧੀ, ਚੰਦਰਮਾ : ਮੇਖ ਰਾਸ਼ੀ ’ਤੇ (ਪੂਰਾ ਦਿਨ ਰਾਤ), ਸ਼ਾਮ 5.42 ਤੱਕ ਜੰਮੇ ਬੱਚੇ ਨੂੰ ਅਸ਼ਵਨੀ ਨਕਸ਼ੱਤਰ ਦੀ ਪੂਜਾ ਲੱਗੇਗੀ, ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂਕਾਲ ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ, ਪੁਰਬ, ਦਿਵਸ ਅਤੇ ਤਿਉਹਾਰ : ਅੱਸੂ ਪੁੰਨਿਆ, (ਸਨਾਨ ਦਾਨ ਆਦਿ ਕੰਮਾਂ ਲਈ), ਮਹਾਰਿਸ਼ੀ ਵਾਲਮੀਕਿ ਜੈਅੰਤੀ , ਕੱਤਕ ਸਨਾਨ ਨਿਯਮ ਸ਼ੁਰੂ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਇਨ੍ਹਾਂ 5 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ, ਕਰਵਾ ਚੌਥ 'ਤੇ ਬਣ ਰਿਹਾ...
NEXT STORY