ਜਲੰਧਰ (ਬਿਊਰੋ) - ਹਿੰਦੂ ਧਰਮ ਵਿਚ ਲਕਸ਼ਮੀ ਮਾਤਾ ਜੀ ਦੀ ਪੂਜਾ ਧਨ ਦੀ ਦੇਵੀ ਦੇ ਰੂਪ ਵਿਚ ਕੀਤੀ ਜਾਂਦੀ ਹੈ। ਸੱਚੇ ਮਨ ਨਾਲ ਭਗਤਾਂ ਵਲੋਂ ਕੀਤੀ ਜਾਣ ਵਾਲੀ ਪੂਜਾ ਤੋਂ ਮਾਂ ਲਕਸ਼ਮੀ ਜੀ ਬਹੁਤ ਜਲਦੀ ਖੁਸ਼ ਹੋ ਜਾਂਦੇ ਹਨ। ਮਾਤਾ ਜੀ ਦੇ ਖੁਸ਼ ਹੋਣ ਨਾਲ ਸਾਡੀਆਂ ਸਾਰੀਆਂ ਪਰੇਸ਼ਾਨੀਆਂ ਦੂਰ ਹੋ ਜਾਂਦੀਆਂ ਹਨ। ਜੇਕਰ ਜ਼ਿੰਦਗੀ 'ਚ ਕਦੇ ਪੈਸੇ ਨੂੰ ਲੈ ਕੇ ਕੋਈ ਪ੍ਰੇਸ਼ਾਨੀ ਹੋ ਜਾਂਦੀ ਹੈ ਤਾਂ ਅਸੀਂ ਦੇਵੀ ਲਕਸ਼ਮੀ ਨੂੰ ਖੁਸ਼ ਕਰਨ ਲਈ ਕੁਝ ਨਾ ਕੁਝ ਉਪਾਅ ਕਰਦੇ ਹਾਂ। ਜਿਸ ਨਾਲ ਸਾਡੀ ਆਰਥਿਕ ਸਥਿਤੀ ਠੀਕ ਹੋ ਜਾਂਦੀ ਹੈ। ਮਾਤਾ ਜੀ ਦੀ ਕ੍ਰਿਪਾ ਪਾਉਣ ਲਈ ਹਰ ਸ਼ੁੱਕਰਵਾਰ ਨੂੰ ਜੇਕਰ ਕੁਝ ਸੌਖੇ ਉਪਾਅ ਕੀਤੇ ਜਾਣ ਤਾਂ ਸਾਡੀਆਂ ਸਾਰੀਆਂ ਪ੍ਰੇਸ਼ਾਨੀਆਂ ਖਤਮ ਹੋ ਜਾਣਗੀਆਂ।
ਸ਼ੁੱਕਰਵਾਰ ਨੂੰ ਕਰੋ ਇਹ ਉਪਾਅ
. ਸ਼ੁੱਕਰਵਾਰ ਦੇ ਦਿਨ ਬ੍ਰਹਮਾ ਮਹੂਰਤ ਵਿਚ ਉੱਠ ਕੇ ਇਸ਼ਨਾਨ ਕਰੋ। ਉਸ ਤੋਂ ਬਾਅਦ ਮਾਤਾ ਲਕਸ਼ਮੀ ਜੀ ਅਤੇ ਭਗਵਾਨ ਵਿਸ਼ਣੂ ਜੀ ਦੀ ਪੂਜਾ ਕਰੋ। ਸ਼ੁੱਧ ਘਿਓ ਦਾ ਦੀਵਾ ਜਗਾ ਕੇ ਸ਼੍ਰੀ ਸੂਕਤ ਦਾ ਪਾਠ ਕਰਨਾ ਚਾਹੀਦਾ ਹੈ।
. ਸ਼ਾਮ ਦੇ ਸਮੇਂ ਪਿੱਪਲ ਦੇ ਦਰੱਖਤ 'ਤੇ ਸਰ੍ਹੋਂ ਦੇ ਤੇਲ ਵਿਚ ਤਿੰਨ ਬੱਤੀਆਂ ਵਾਲਾ ਦੀਵਾ ਜਗਾਓ। ਇਸ ਦੇ ਨਾਲ ਹੀ ਪੰਜ ਮੇਵੇ ਦੀ ਮਠਿਆਈ ਚੜ੍ਹਾਓ ਅਤੇ ਬਾਅਦ ਵਿਚ ਇਸ ਪ੍ਰਸਾਦ ਨੂੰ ਗਰੀਬਾਂ 'ਚ ਵੰਡ ਦਿਓ।
. ਇਸ ਦਿਨ ਗਰੀਬਾਂ ਨੂੰ ਆਪਣੀ ਸਮਰੱਥਾ ਅਨੁਸਾਰ ਦਾਨ ਦੇਣਾ ਚਾਹੀਦਾ ਹੈ। ਜੇਕਰ ਸੰਭਵ ਹੋਵੇ ਤਾਂ ਸਫੈਦ ਰੰਗ ਦੇ ਕੱਪੜੇ ਜਾਂ ਸਫੈਦ ਰੰਗ ਦੀ ਕੋਈ ਚੀਜ਼ ਜਿਵੇਂ ਦੁੱਧ, ਚੀਨੀ, ਚੌਲ ਆਦਿ ਦਾ ਦਾਨ ਕਰਨਾ ਬਹੁਤ ਸ਼ੁੱਭ ਮੰਨਿਆ ਜਾਂਦਾ ਹੈ।
. ਮਾਤਾ ਲਕਸ਼ਮੀ ਜੀ ਦੀ ਪੂਜਾ ਕਰਨ ਤੋਂ ਬਾਅਦ ਸੰਖ ਵਿਚ ਪਾਣੀ ਭਰ ਕੇ ਭਗਵਾਨ ਵਿਸ਼ਣੂ ਦੀ ਪੂਜਾ ਕਰਨ ਨਾਲ ਮਾਤਾ ਜੀ ਜਲਦੀ ਖੁਸ਼ ਹੋ ਜਾਂਦੇ ਹਨ ਅਤੇ ਆਪਣਾ ਆਸ਼ੀਰਵਾਦ ਦਿੰਦੇ ਹਨ।
. ਸ਼੍ਰੀ ਯੰਤਰ ਦਾ ਅਭਿਸ਼ੇਕ ਗਾਂ ਦੇ ਦੁੱਧ ਨਾਲ ਕਰੋ। ਇਸ ਤੋਂ ਬਾਅਦ ਉਸ ਪਾਣੀ ਨੂੰ ਪੂਰੇ ਘਰ ਵਿਚ ਛਿੜਕ ਦਿਓ। ਇਸ ਨਾਲ ਧਨ ਲਾਭ ਦੀ ਪ੍ਰਾਪਤੀ ਹੋਵੇਗੀ।
ਇਸ ਮੰਤਰ ਦਾ ਕਰੋ ਜਾਪ
''ਓਮ ਸ਼੍ਰੀ ਸ਼ਰੀਏ ਨਮ:'' ਮੰਤਰ ਦਾ 108 ਵਾਰ ਜਾਪ ਕਰੋ। ਇਸ ਮੰਤਰ ਦਾ ਜਾਪ ਕਰਨ ਨਾਲ ਘਰ 'ਚ ਆ ਰਹੀ ਆਰਥਿਕ ਤੰਗੀ ਜਲਦੀ ਦੂਰ ਹੋਵੇਗੀ ਅਤੇ ਜ਼ਿੰਦਗੀ 'ਚ ਖੁਸ਼ਹਾਲੀ ਆਵੇਗੀ।
ਘਰ 'ਚ ਹਮੇਸ਼ਾ ਰਹਿੰਦਾ ਹੈ ਕਲੇਸ਼ ਤਾਂ ਵੀਰਵਾਰ ਨੂੰ ਜ਼ਰੂਰ ਕਰੋ ਇਹ ਉਪਾਅ, ਆਉਣਗੀਆਂ ਖੁਸ਼ੀਆਂ
NEXT STORY