ਮੇਖ- ਕਮਜ਼ੋਰ ਸਿਤਾਰੇ ਕਰਕੇ ਹਰ ਫਰੰਟ ’ਤੇ ਆਪ ਦਾ ਕਦਮ-ਰੁਕਦਾ ਅਤੇ ਪਿੱਛੇ ਖਿੱਚਦਾ-ਖਿੱਚਦਾ ਨਜ਼ਰ ਆਵੇਗਾ, ਨੁਕਸਾਨ ਪ੍ਰੇਸ਼ਾਨੀ ਦਾ ਡਰ, ਸਫਰ ਵੀ ਨਾ ਕਰੋ।
ਬ੍ਰਿਖ- ਸਿਤਾਰਾ ਆਮਦਨੀ ਅਤੇ ਬਿਹਤਰੀ ਦੇ ਰਸਤੇ ਖੋਲ੍ਹਣ ਵਾਲਾ, ਕੰਮਕਾਜੀ ਟੂਰ ਵੀ ਫਰੂਟਫੁਲ, ਜਨਰਲ ਤੌਰ ’ਤੇ ਹਰ ਫ੍ਰੰਟ ’ਤੇ ਆਪ ਹਾਵੀ, ਪ੍ਰਭਾਵੀ, ਵਿਜਈ ਰਹੋਗੇ, ਸ਼ਤਰੂ ਕਮਜ਼ੋਰ।
ਮਿਥੁਨ- ਸਰਕਾਰੀ ਕੰਮਾਂ ਲਈ ਸਿਤਾਰਾ ਮਜ਼ਬੂਤ, ਅਫਸਰਾਂ ਦੇ ਨਰਮ ਰੁਖ ਕਰ ਕੇ ਆਪ ਦੇ ਰਸਤੇ ’ਚ ਪੇਸ਼ ਆ ਰਹੀ ਕੋਈ ਬਾਧਾ-ਮੁਸ਼ਕਲ ਹਟੇਗੀ, ਇੱਜ਼ਤਮਾਣ ਦੀ ਪ੍ਰਾਪਤੀ।
ਕਰਕ- ਰਿਲੀਜੀਅਸ ਅਤੇ ਸੋਸ਼ਲ ਕੰਮਾਂ ’ਚ ਇੰਟ੍ਰਸਟ, ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਸ਼ਤਰੂ ਕਮਜ਼ੋਰ ਅਤੇ ਤੇਜਹੀਣ ਰਹਿਣਗੇ।
ਸਿੰਘ- ਸਿਤਾਰਾ ਸਿਹਤ ਲਈ ਅਹਿਤਿਆਤ ਵਾਲਾ, ਇਸ ਲਈ ਸੋਚ-ਸਮਝ ਅਤੇ ਲਿਮਟ ’ਚ ਖਾਣਾ-ਪੀਣਾ ਸਹੀ ਰਹੇਗਾ, ਸਫਰ ਵੀ ਟਾਲ ਦੇਣ ਸਹੀ ਰਹੇਗਾ।
ਕੰਨਿਆ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਤਬੀਅਤ ’ਚ ਰੰਗੀਨੀ ਜ਼ਿੰਦਾਦਿਲੀ ਅਤੇ ਖੁਸ਼ਦਿਲੀ ਰਹੇਗੀ, ਦੋਨੋਂ ਪਤੀ-ਪਤਨੀ ਇਕ ਦੂਜੇ ਦੇ ਪ੍ਰਤੀ ਸੁਪੋਰਟਿਵ, ਸਾਫਟ, ਕੰਸੀਡ੍ਰੇਟ ਰਹਿਣਗੇ।
ਤੁਲਾ- ਨਾ ਤਾਂ ਕਿਸੇ ’ਤੇ ਜ਼ਿਆਦਾ ਭਰੋਸਾ ਕਰੋ ਅਤੇ ਨਾ ਹੀ ਕਿਸੇ ਦੀ ਜ਼ਿੰਮੇਵਾਰੀ ’ਚ ਫਸੋ, ਦੂਸਰੇ ਲੋਕ ਆਪ ਨੂੰ ਆਪਣੇ ਕਿਸੇ ਝਮੇਲੇ ’ਚ ਫਸਾਉਣ ਲਈ ਸਰਗਰਮ ਰਹਿਣਗੇ, ਖਰਚ ਵਧਣਗੇ।
ਬ੍ਰਿਸ਼ਚਕ- ਸੰਤਾਨ ਸਹਿਯੋਗ ਦੇਵੇਗੀ, ਸੁਪੋਰਟ ਕਰੇਗੀ, ਤਾਲਮੇਲ ਰੱਖੇਗੀ, ਵੈਸੇ ਮਜ਼ਬੂਤ ਸਿਤਾਰਾ ਆਪ ਨੂੰ ਹਰ ਪੱਖੋਂ ਹਾਵੀ-ਪ੍ਰਭਾਵੀ ਰੱਖੇਗਾ, ਸ਼ਤਰੂ ਆਪ ਅੱਗੇ ਟਿਕ ਨਾ ਸਕਣਗੇ।
ਧਨ- ਕੋਰਟ-ਕਚਹਿਰੀ ਦੇ ਕੰਮਾਂ ’ਚ ਆਪ ਦੀ ਪੈਠ-ਧਾਕ-ਮਾਣ-ਸਨਮਾਨ ਬਣਿਆ ਰਹੇਗਾ, ਵੈਸੇ ਧਿਆਨ ਰੱਖੋ ਕਿ ਸੁਭਾਅ ’ਚ ਗੁੱਸਾ ਕਰ ਕੇ ਕਿਸੇ ਨਾਲ ਝਗੜਾ ਨਾ ਹੋ ਜਾਵੇ।
ਮਕਰ- ਕਿਸੇ ਸੱਜਣ ਮਿੱਤਰ ਦੀ ਮਦਦ ਜਾਂ ਸਹਿਯੋਗ ਨਾਲ ਜੇ ਆਪ ਉਸ ਨਾਲ ਮੇਲ-ਜੋਲ ਕਰੋਗੇ ਤਾਂ ਉਹ ਆਪ ਦੀ ਗੱਲ ਧਿਆਨ, ਹਮਦਰਦੀ ਨਾਲ ਸੁਣੇਗਾ।
ਕੁੰਭ- ਸਿਤਾਰਾ ਧਨ ਲਾਭ ਅਤੇ ਕਾਰੋਬਾਰੀ ਟੂਰਿੰਗ ਲਈ ਚੰਗਾ, ਯਤਨ ਕਰਨ ’ਤੇ ਕਿਸੇ ਕੰਮਕਾਜੀ ਕੰਮ ’ਚ ਕੋਈ ਬਾਧਾ- ਮੁਸ਼ਕਲ ਹਟੇਗੀ, ਵਿਰੋਧੀ ਕਮਜ਼ੋਰ ਰਹਿਣਗੇ।
ਮੀਨ- ਕੰਮਕਾਜੀ ਦਸ਼ਾ ਤਸੱਲੀਬਖਸ਼, ਵੈਸੇ ਵੀ ਆਪ ਹਰ ਪੱਖੋਂ ਹਾਵੀ-ਪ੍ਰਭਾਵੀ-ਵਿਜਈ ਰਹੋਗੇ ਪਰ ਗਲੇ ’ਚ ਖਰਾਬੀ ਦਾ ਡਰ, ਇਸ ਲਈ ਠੰਡੀਆਂ ਵਸਤਾਂ ਦੀ ਵਰਤੋਂ ਸੋਚ-ਵਿਚਾਰ ਕੇ ਕਰਨੀ ਚਾਹੀਦੀ।
26 ਫਰਵਰੀ 2020, ਬੱੁਧਵਾਰ ਫੱਗਣ ਸੁਦੀ ਤਿਥੀ ਤੀਜ (26-27 ਮੱਧ ਰਾਤ 4.12 ਤੱਕ) ਅਤੇ ਮਗਰੋਂ ਤਿਥੀ ਚੌਥ।
ਸੂਰਜ ਉਦੈ ਸਮੇਂ ਸਿਤਾਰਿਅਾਂ ਦੀ ਸਥਿਤੀ
ਸੂਰਜ ਕੁੰਭ ’ਚ
ਚੰਦਰਮਾ ਮੀਨ ’ਚ
ਮੰਗਲ ਧਨ ’ਚ
ਬੁੱੱਧ ਕੁੰਭ ’ਚ
ਗੁਰੂ ਧਨ ’ਚ
ਸ਼ੁੱਕਰ ਮੀਨ ’ਚ
ਸ਼ਨੀ ਮਕਰ ’ਚ
ਰਾਹੂ ਮਿਥੁਨ ’ਚ
ਕੇਤੂ ਧਨ ’ਚ
ਬਿਕ੍ਰਮੀ ਸੰਮਤ : 2076, ਫੱਗਣ ਪ੍ਰਵਿਸ਼ਟੇ : 14, ਰਾਸ਼ਟਰੀ ਸ਼ਕ ਸੰਮਤ : 1941, ਮਿਤੀ :7 (ਫੱਗਣ), ਹਿਜਰੀ ਸਾਲ : 1441, ਮਹੀਨਾ : ਰਜ਼ਬ, ਤਰੀਕ : 1, ਸੂਰਜ ਉਦੈ : ਸਵੇਰੇ 7.03 ਵਜੇ, ਸੂਰਜ ਅਸਤ : ਸ਼ਾਮ 6.19 ਵਜੇ (ਜਲੰਧਰ ਟਾਈਮ), ਨਕਸ਼ੱਤਰ : ਉਤਰਾ ਭਾਦਰਪਦ (ਰਾਤ 10.08 ਤੱਕ) ਅਤੇ ਮਗਰੋਂ ਨਕਸ਼ੱਤਰ ਰੇਵਤੀ, ਯੋਗ :ਸਾਧਿਆ (ਸਵੇਰੇ 9.33 ਤੱਕ) ਅਤੇ ਮਗਰੋਂ ਯੋਗ ਸ਼ੁੱਭ, ਚੰਦਰਮਾ : ਮੀਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ), ਰਾਤ 10.08 ਤੋਂ ਜੰਮੇ ਬੱਚੇ ਨੂੰ ਰੇਵਤੀ ਨਕਸ਼ੱਤਰ ਦੀ ਪੂਜਾ ਲੱਗੇਗੀ ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ: ਰਜਬ (ਮੁਸਲਿਮ) ਮਹੀਨਾ ਸ਼ੁਰੂ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਵਾਰ ਦੇ ਹਿਸਾਬ ਨਾਲ ਕਰੋ ਇਹ ਉਪਾਅ, ਹੋਵੇਗਾ ਲਾਭ
NEXT STORY