ਮੇਖ- ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖੇਗਾ, ਸਕੀਮਾਂ ਪ੍ਰੋਗਰਾਮ ਸਿਰੇ ਚੜ੍ਹਨਗੇ, ਸੰਤਾਨ ਵੀ ਸਹਿਯੋਗੀ, ਸੁਪੋਰਟਿਵ ਰੁਖ ਰੱਖੇਗੀ, ਸ਼ਤਰੂ ਕਮਜ਼ੋਰ।
ਬ੍ਰਿਖ- ਕੋਰਟ ਕਚਹਿਰੀ ਦੇ ਕਿਸੇ ਕੰਮ ਨੂੰ ਹੱਥ ’ਚ ਲੈਣ ਲਈ ਸਮਾਂ ਚੰਗਾ, ਆਪ ਦੇ ਯਤਨ ਅਤੇ ਭੱਜ-ਦੌੜ ਚੰਗਾ ਨਤੀਜਾ ਦੇਵੇਗੀ, ਤੇਜ-ਪ੍ਰਭਾਵ-ਦਬਦਬਾ ਬਣਿਆ ਰਹੇਗਾ।
ਮਿਥੁਨ- ਵੱਡੇ ਲੋਕਾਂ ਨਾਲ ਮੇਲ-ਜੋਲ ਉਨ੍ਹਾਂ ਦੀ ਮਦਦ ਨਾਲ ਆਪ ਦਾ ਕੋਈ ਉਖੜਿਆ-ਵਿਗੜਿਆ ਕੰਮ ਠੀਕ ਪਟੜੀ ’ਤੇ ਆਵੇਗਾ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਚਾਹੀਦਾ ਹੈ।
ਕਰਕ- ਸਿਤਾਰਾ ਆਮਦਨ ਵਾਲਾ, ਕਾਰੋਬਾਰੀ ਟੂਰਿੰਗ ਵੀ ਚੰਗੀ ਰਿਟਰਨ ਦੇਵੇਗੀ, ਯਤਨ ਕਰਨ ’ਤੇ ਕੋਈ ਉਲਝਿਆ ਰੁਕਿਆ ਕੰਮ ਸਿਰੇ ਚੜ੍ਹੇਗਾ, ਜਨਰਲ ਹਾਲਾਤ ਵੀ ਬਿਹਤਰ।
ਸਿੰਘ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਯਤਨ ਕਰਨ ’ਤੇ ਕੋਈ ਪੇਚੀਦਾ ਬਣਿਆ ਕੰਮ ਕੁਝ ਸੁਧਰੇਗਾ ਪਰ ਰੇਸ਼ਾ, ਨਜ਼ਲਾ, ਜ਼ੁਕਾਮ ਦੀ ਸ਼ਿਕਾਇਤ ਅਤੇ ਮੌਸਮ ਦੇ ਐਕਸਪੋਜ਼ਰ ਤੋਂ ਬਚਾਅ ਰੱਖੋ।
ਕੰਨਿਆ- ਖਰਚਿਅਾਂ ਦੇ ਜ਼ੋਰ ਕਰ ਕੇ ਅਰਥ ਦਸ਼ਾ ਕੁਝ ਤੰਗ ਰਹੇਗੀ, ਲੈਣ-ਦੇਣ ਦੇ ਕੰਮ ਵੀ ਸੁਚੇਤ ਰਹਿ ਕੇ ਕਰੋ, ਤਾਂ ਕਿ ਆਪ ਦੀ ਕੋਈ ਪੇਮੈਂਟ ਕਿਸੇ ਹੇਠ ਨਾ ਫਸ ਜਾਵੇ।
ਤੁਲਾ- ਸਿਤਾਰਾ ਧਨ ਲਾਭ ਲਈ ਚੰਗਾ, ਕਾਰੋਬਾਰੀ ਕੰਮਾਂ ਨੂੰ ਅਟੈਂਡ ਕਰਨ ਲਈ ਸਮਾਂ ਬਿਹਤਰ, ਜਨਰਲ ਤੌਰ ’ਤੇ ਵੀ ਕੰਮਾਂ ’ਚ ਕਦਮ ਬੜ੍ਹਤ ਵੱਲ ਰਹੇਗਾ।
ਬ੍ਰਿਸ਼ਚਕ- ਅਫਸਰਾਂ ਦੇ ਸਾਫਟ ਹਮਦਰਦਾਨਾ ਰੁਖ ਕਰ ਕੇ, ਕਿਸੇ ਸਰਕਾਰੀ ਕੰਮ ’ਚੋਂ ਪੇਸ਼ ਆ ਰਹੀ ਕੋਈ ਬਾਧਾ, ਮੁਸ਼ਕਲ ਹਟੇਗੀ ਪਰ ਸਿਹਤ ਕੁਝ ਵਿਗੜੀ ਮਹਿਸੂਸ ਹੋਵੇਗੀ।
ਧਨ- ਯਤਨ ਕਰਨ ’ਤੇ ਕੰਮਕਾਜੀ ਪਲਾਨਿੰਗ ’ਚੋਂ ਨਾ ਸਿਰਫ ਕੋਈ ਬਾਧਾ, ਮੁਸ਼ਕਲ ਹੀ ਹਟੇਗੀ ਬਲਕਿ ਕੁਝ ਪੇਸ਼ਕਦਮੀ ਵੀ ਹੋਵੇਗੀ ਪਰ ਫੈਮਿਲੀ ਫ੍ਰੰਟ ’ਤੇ ਕੁਝ ਪੇਸ਼ਕਦਮੀ ਬਣੀ ਰਹੇਗੀ।
ਮਕਰ- ਸਿਤਾਰਾ ਪੇਟ ਲਈ ਕਮਜ਼ੋਰ, ਇਸ ਲਈ ਪੂਰੀ ਅਹਿਤਿਆਤ ਰੱਖਣ ਦੇ ਬਾਵਜੂਦ ਤਬੀਅਤ ਠੀਕ ਨਾ ਰਹੇਗੀ, ਲੈਣ-ਦੇਣ ਦੇ ਕੰਮਾਂ ’ਚ ਵੀ ਨੁਕਸਾਨ ਹੋਣ ਦਾ ਡਰ।
ਕੁੰਭ- ਵਪਾਰ ਅਤੇ ਕੰਮਕਾਜ ਦੇ ਕੰਮਾਂ ’ਚ ਬਿਹਤਰੀ ਹੋਵੇਗੀ, ਸਫਲਤਾ ਮਿਲੇਗੀ ਪਰ ਕਿਸੇ ਨਾ ਕਿਸੇ ਕਾਰਣ ਮਨ ਅਸ਼ਾਂਤ-ਪ੍ਰੇਸ਼ਾਨ-ਡਿਸਟਰਬ ਜ਼ਰੂਰ ਰਹੇਗਾ।
ਮੀਨ- ਦੁਸ਼ਮਣ ਆਪ ਨੂੰ ਘੇਰਨ ਜਾਂ ਨੁਕਸਾਨ ਪਹੁੰਚਾਉਣ ਲਈ ਯਤਨਸ਼ੀਲ ਰਹਿਣਗੇ, ਇਸ ਲਈ ਉਨ੍ਹਾਂ ਤੋਂ ਫ਼ਾਸਲਾ ਬਣਾ ਕੇ ਰੱਖਣਾ ਸਹੀ ਰਹੇਗਾ, ਸਫ਼ਰ ਟਾਲ ਦੇਣਾ ਚਾਹੀਦਾ ਹੈ।
9 ਮਾਰਚ 2020, ਸੋਮਵਾਰ ਫੱਗਣ ਸੁਦੀ ਤਿੱਥੀ ਪੁੰਨਿਆ (ਰਾਤ 11.18 ਤੱਕ) ਅਤੇ ਮਗਰੋਂ ਤਿੱਥੀ ਏਕਮ।
ਸੂਰਜ ਉਦੈ ਸਮੇਂ ਸਿਤਾਰਿਅਾਂ ਦੀ ਸਥਿਤੀ
ਸੂਰਜ ਕੁੰਭ ’ਚ
ਚੰਦਰਮਾ ਿਸੰਘ ’ਚ
ਮੰਗਲ ਧਨ ’ਚ
ਬੁੱੱਧ ਕੁੰਭ ’ਚ
ਗੁਰੂ ਧਨ ’ਚ
ਸ਼ੁੱਕਰ ਮੇਖ ’ਚ
ਸ਼ਨੀ ਮਕਰ ’ਚ
ਰਾਹੂ ਮਿਥੁਨ ’ਚ
ਕੇਤੂ ਧਨ ’ਚ
ਬਿਕ੍ਰਮੀ ਸੰਮਤ : 2076, ਫੱਗਣ ਪ੍ਰਵਿਸ਼ਟੇ : 26, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 19 (ਫੱਗਣ), ਹਿਜਰੀ ਸਾਲ : 1441, ਮਹੀਨਾ : ਰਜ਼ਬ, ਤਰੀਕ : 13, ਸੂਰਜ ਉਦੈ : ਸਵੇਰੇ 6.49 ਵਜੇ, ਸੂਰਜ ਅਸਤ : ਸ਼ਾਮ 6.28 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਰਵਾ ਫਾਗੁਣੀ (9-10 ਮੱਧ ਰਾਤ 1.09 ਤੱਕ) ਅਤੇ ਮਗਰੋਂ ਨਕਸ਼ੱਤਰ ਉੱਤਰਾ ਫਾਗੁਣੀ। ਯੋਗ : ਧ੍ਰਿਤੀ (ਸ਼ਾਮ 4.57 ਤੱਕ) ਅਤੇ ਮਗਰੋਂ ਯੋਗ ਸ਼ੂਲ, ਚੰਦਰਮਾ : ਸਿੰਘ ਰਾਸ਼ੀ ’ਤੇ (9 ਮਾਰਚ ਦਿਨ ਰਾਤ ਅਤੇ 10 ਮਾਰਚ ਸਵੇਰੇ 6.22 ਤੱਕ) ਅਤੇ ਮਗਰੋਂ ਕੰਨਿਆ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭਦਰਾ ਰਹੇਗੀ (ਦੁਪਹਿਰ 1.11 ਤੱਕ)। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂਕਾਲ ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਫੱਗਣ ਪੁੰਨਿਆ, ਸ਼੍ਰੀ ਸਤਿ ਨਾਰਾਇਣ ਵਰਤ, ਸ਼੍ਰੀ ਲਕਸ਼ਮੀ ਨਾਰਾਇਣ ਵਰਤ, ਸ਼੍ਰੀ ਚੈਤੰਨਯ ਮਹਾਪ੍ਰਭੂ ਜਯੰਤੀ, ਹੋਲੀਆਂ ਸਮਾਪਤ, ਹੋਲਿਕਾ ਦਹਿਨ (ਪ੍ਰਦੋਸ਼ ਕਾਲ ਦੇ ਸਮੇੇਂ), ਮੇਲਾ ਸੁਜਾਨਪੁਰ ਟੀਹਰਾ (ਹਮੀਰਪੁਰ, ਹਿਮਾਚਲ), ਜਨਮ ਜਨਾਬ ਹਜ਼ਰਤ ਅਲੀ ਸਾਹਿਬ (ਮੁਸਲਿਮ)।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਘਰ 'ਚ ਘੜੀ ਲਗਾਉਂਦੇ ਸਮੇਂ ਰੱਖੋ ਇਨ੍ਹਾਂ ਗੱਲਾਂ ਦਾ ਖਾਸ ਧਿਆਨ
NEXT STORY