ਮੇਖ - ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ, ਆਪ ਨੂੰ ਹਰ ਫਰੰਟ ’ਤੇ ਦੂਜਿਆਂ ’ਤੇ ਹਾਵੀ ਪ੍ਰਭਾਵੀ, ਵਿਜਈ ਰੱਖੇਗਾ, ਉਦੇਸ਼ ਮਨੋਰਥ ਹੱਲ ਹੋਣਗੇ, ਤੇਜ ਪ੍ਰਭਾਵ ਬਣਿਆ ਰਹੇਗਾ।
ਬ੍ਰਿਖ- ਪੂਰੀ ਅਹਿਤਿਆਤ ਰੱਖਣ ਦੇ ਬਾਵਜੂਦ ਵੀ ਪੇਟ ਕੁਝ ਵਿਗੜਿਆ-ਵਿਗੜਿਆ ਮਹਿਸੂਸ ਹੁੰਦਾ ਰਹੇਗਾ, ਦੂਜਿਆਂ ’ਤੇ ਨਾ ਤਾਂ ਜ਼ਿਆਦਾ ਭਰੋਸਾ ਕਰੋ ਅਤੇ ਨਾ ਹੀ ਉਨ੍ਹਾਂ ਦੀ ਜ਼ਿੰਮੇਵਾਰੀ ’ਚ ਫਸੋ।
ਮਿਥੁਨ- ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ, ਪ੍ਰੋਗਰਾਮਾਂ, ਇਰਾਦਿਆਂ ’ਚ ਸਫਲਤਾ ਮਿਲੇਗੀ, ਫੈਮਿਲੀ ਫਰੰਟ ’ਤੇ ਸਹਿਯੋਗ ਤਾਂ ਰਹੇਗਾ ਪਰ ਕਿਸੇ ਨਾ ਕਿਸੇ ਕਾਰਣ ਪਰੇਸ਼ਾਨੀ ਰਹੇਗੀ।
ਕਰਕ- ਵੀਕ ਸਿਤਾਰਾ ਅਤੇ ਵੀਕ ਮਨੋਬਲ ਕਰ ਕੇ ਆਪ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਦਾ ਹੌਸਲਾ ਨਾ ਰੱਖੋਗੇ ਨੁਕਸਾਨ, ਪਰੇਸ਼ਾਨੀ, ਟੈਨਸ਼ਨ ਵਾਲਾ ਸਮਾਂ।
ਸਿੰਘ - ਸੰਤਾਨ ਦੇ ਸਹਿਯੋਗੀ, ਸੁਪੋਰਟਿਵ ਰੁਖ ’ਤੇ ਭਰੋਸਾ ਕੀਤਾ ਜਾ ਸਕਦਾ ਹੈ ਅਤੇ ਲੋੜ ਦੇ ਮੌਕੇ ’ਤੇ ਉਹ ਆਪ ਨਾਲ ਖੜ੍ਹੀ ਨਜ਼ਰ ਆਵੇਗੀ, ਮਾਣ-ਯਸ਼ ਦੀ ਪ੍ਰਾਪਤੀ।
ਕੰਨਿਆ- ਪ੍ਰਾਪਰਟੀ ਦੇ ਕਿਸੇ ਕੰਮ ਲਈ ਆਪ ਦੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ, ਸ਼ਤਰੂ ਕਮਜ਼ੋਰ ਰਹਿਣਗੇ, ਯਤਨ ਕਰਨ ’ਤੇ ਕੋਈ ਮੁਸ਼ਕਿਲ-ਸਮੱਸਿਆ ਵੀ ਹਟ ਸਕਦਾ ਹੈ।
ਤੁਲਾ- ਉਤਸ਼ਾਹ, ਹਿੰਮਤ, ਸੰਘਰਸ਼ ਸ਼ਕਤੀ ਬਣੀ ਰਹੇਗੀ, ਆਪਣੇ ਕੰਮਾਂ ਨੂੰ ਨਿਪਟਾਉਣ ਲਈ ਆਪ ਜਿਹੜੀ ਭੱਜ-ਦੌੜ ਕਰੋਗੇ, ਉਸ ਦਾ ਚੰਗਾ ਨਤੀਜਾ ਮਿਲੇਗਾ।
ਬ੍ਰਿਸ਼ਚਕ- ਸਿਤਾਰਾ ਵਪਾਰ ਕਾਰੋਬਾਰ ਦੇ ਕੰਮਾਂ ’ਚ ਲਾਭ ਦੇਣ ਅਤੇ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਯਤਨ ਕਰਨ ’ਤੇ ਕੋਈ ਕੰਮਕਾਜੀ ਪ੍ਰਾਬਲਮ ਰਸਤੇ ’ਚੋਂ ਹਟ ਸਕਦੀ ਹੈ।
ਧਨ- ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ, ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਰੇਸ਼ਾ, ਨਜ਼ਲਾ, ਜ਼ੁਕਾਮ ਦੀ ਸ਼ਿਕਾਇਤ ਅਤੇ ਮੌਸਮ ਦੇ ਅੈਕਸਪੋਜ਼ਰ ਤੋਂ ਬਚਾਅ ਰੱਖੋ।
ਮਕਰ- ਖਰਚਿਆਂ ਦੇ ਜ਼ੋਰ ਕਰ ਕੇ ਅਰਥ ਦਸ਼ਾ ਤੰਗ ਰਹੇਗੀ, ਨਾ ਤਾਂ ਕਿਸੇ ਦੀ ਜ਼ਿੰਮੇਵਾਰੀ ’ਚ ਫਸੋ ਅਤੇੇ ਨਾ ਹੀ ਉਧਾਰੀ ਦੇ ਚੱਕਰ ’ਚ ਫਸੋ, ਨੁਕਸਾਨ ਦਾ ਡਰ।
ਕੁੰਭ- ਸਿਤਾਰਾ ਧਨ ਲਾਭ ਲਈ ਚੰਗਾ, ਕਾਰੋਬਾਰੀ ਟੂਰਿੰਗ ਵੀ ਚੰਗਾ ਨਤੀਜਾ ਦੇਵੇਗੀ, ਜੇ ਕੋਈ ਕੰਮਕਾਜੀ ਕੰਮ ਲਟਕ ਰਿਹਾ ਹੋਵੇ ਤਾਂ ਯਤਨ ਕਰ ਲਓ, ਉਸ ’ਚ ਕੁਝ ਨਾ ਕੁਝ ਸਕਸੈੱਸ ਮਿਲ ਜਾਵੇਗੀ।
ਮੀਨ- ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਅਫਸਰਾਂ ਦੇ ਰੁਖ ’ਚ ਆਪ ਦੇ ਪ੍ਰਤੀ ਲਿਹਾਜ਼ਦਾਰੀ ਬਣੀ ਰਹੇਗੀ, ਸ਼ਤਰੂ ਆਪ ਅੱਗੇ ਠਹਿਰਨ ਦੀ ਹਿੰਮਤ ਨਾ ਕਰ ਸਕੇਗਾ।
14 ਅਪ੍ਰੈਲ 2020, ਮੰਗਲਵਾਰ ਵਿਸਾਖ ਵਦੀ ਤਿਥੀ ਸਪਤਮੀ (ਸ਼ਾਮ 4.12 ਤੱਕ) ਅਤੇ ਮਗਰੋਂ ਤਿੱਥੀ ਅਸ਼ਟਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮੇਖ ’ਚ
ਚੰਦਰਮਾ ਧਨ ’ਚ
ਮੰਗਲ ਮਕਰ ’ਚ
ਬੁੱੱਧ ਮੀਨ ’ਚ
ਗੁਰੂ ਮਕਰ ’ਚ
ਸ਼ੁੱਕਰ ਬ੍ਰਿਖ ’ਚ
ਸ਼ਨੀ ਮਕਰ ’ਚ
ਰਾਹੂ ਮਿਥੁਨ ’ਚ
ਕੇਤੂ ਧਨ ’ਚ
ਬਿਕ੍ਰਮੀ ਸੰਮਤ : 2077, ਵਿਸਾਖ ਪ੍ਰਵਿਸ਼ਟੇ : 2, ਰਾਸ਼ਟਰੀ ਸ਼ਕ ਸੰਮਤ : 1942, ਮਿਤੀ : 25 (ਚੇਤ), ਹਿਜਰੀ ਸਾਲ : 1441, ਮਹੀਨਾ : ਸ਼ਬਾਨ, ਤਰੀਕ : 20, ਸੂਰਜ ਉਦੇ : ਸਵੇਰੇ 6.05 ਵਜੇ, ਸੂਰਜ ਅਸਤ : ਸ਼ਾਮ 6.52 ਵਜੇ (ਜਲੰਧਰ ਟਾਈਮ), ਨਕਸ਼ੱਤਰ :ਪੁਰਵਾ ਖਾੜਾ (ਸ਼ਾਮ 7.41 ਤੱਕ) ਅਤੇ ਮਗਰੋਂ ਨਕਸ਼ੱਤਰ ਉਤਰਾ ਖਾੜਾ, ਯੋਗ : ਸ਼ਿਵ (ਸ਼ਾਮ 6.01 ਤੱਕ) ਅਤੇ ਮਗਰੋਂ ਯੋਗ ਸਿੱਧ, ਚੰਦਰਮਾ : ਧਨ ਰਾਸ਼ੀ ’ਤੇ (14-15 ਮੱਧ ਰਾਤ 1.58 ਤੱਕ) ਅਤੇ ਮਗਰੋਂ ਮਕਰ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਡਾਕਟਰ ਅੰਬੇਡਕਰ ਜਯੰਤੀ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ
‘ਖਾਲਸਾ ਸਾਜਨਾ ਦਿਵਸ’ ਅਤੇ ‘ਵਿਸਾਖੀ’ ਸਾਡਾ ਵਿਰਸਾ ਸਾਡੀ ਸ਼ਾਨ
NEXT STORY