ਜਲੰਧਰ (ਬਿਊਰੋ) - ਵੀਰਵਾਰ ਵਾਲੇ ਦਿਨ ਨੂੰ ਬਹੁਤ ਖ਼ਾਸ ਦਿਨ ਮੰਨਿਆ ਜਾਂਦਾ ਹੈ। ਇਸ ਦਿਨ ਵਿਸ਼ਣੂ ਭਗਵਾਨ ਜੀ ਦੀ ਅਤੇ ਦੇਵ ਗੁਰੂ ਬ੍ਰਹਸਪਤੀ ਜੀ ਦੀ ਪੂਜਾ ਕੀਤੀ ਜਾਂਦੀ ਹੈ। ਵੀਰਵਾਰ ਨੂੰ ਪੀਲੇ ਰੰਗ ਦੇ ਕੱਪੜੇ ਪਾਉਣਾ ਬਹੁਤ ਜ਼ਿਆਦਾ ਸ਼ੁੱਭ ਮੰਨਿਆ ਜਾਂਦਾ ਹੈ। ਇਸ ਦੇ ਨਾਲ ਹੀ ਵੀਰਵਾਰ ਨੂੰ ਪੀਲੀਆਂ ਚੀਜ਼ਾਂ ਦਾ ਵੀ ਬਹੁਤ ਮਹੱਤਵ ਹੁੰਦਾ ਹੈ। ਘਰ 'ਚ ਖੁਸ਼ੀਆਂ ਲਿਆਉਣ ਅਤੇ ਦੁੱਖਾਂ ਨੂੰ ਖ਼ਤਮ ਕਰਨ ਲਈ ਭਗਤਾਂ ਵਲੋਂ ਵੀਰਵਾਰ ਨੂੰ ਵਿਸ਼ਣੂ ਭਗਵਾਨ ਜੀ ਦੀ ਪੂਜਾ ਕੀਤੀ ਜਾਂਦੀ ਹੈ। ਪੂਜਾ ਕਰਨ ’ਤੇ ਭਗਵਾਨ ਜੀ ਜ਼ਿੰਦਗੀ ਵਿਚ ਕਦੇ ਵੀ ਸਿਹਤ, ਪੈਸਾ, ਸਫਲਤਾ ਅਤੇ ਮਨਪਸੰਦ ਜੀਵਨਸਾਥੀ ਨਾਲ ਸਬੰਧਿਤ ਕੋਈ ਸਮੱਸਿਆ ਨਹੀਂ ਆਉਣ ਦਿੰਦੇ। ਅੱਜ ਅਸੀਂ ਤੁਹਾਨੂੰ ਕੁਝ ਅਜਿਹੇ ਉਪਾਅ ਦੱਸਣ ਜਾ ਰਹੇ ਹਾਂ, ਜਿਸ ਨੂੰ ਵੀਰਵਾਰ ਵਾਲੇ ਦਿਨ ਕਰਨ ਨਾਲ ਵਿਸ਼ਣੂ ਭਗਵਾਨ ਜੀ ਦੀ ਕ੍ਰਿਪਾ ਪ੍ਰਾਪਤ ਕੀਤੀ ਜਾ ਸਕਦੀ ਹੈ।
ਕੇਲੇ ਦੇ ਦਰੱਖਤ ਦੀ ਕਰੋ ਪੂਜਾ
ਵੀਰਵਾਰ ਵਾਲੇ ਦਿਨ ਕੇਲੇ ਦੇ ਦਰੱਖਤ ਦੀ ਪੂਜਾ ਕੀਤੀ ਜਾਂਦੀ ਹੈ। ਇਸ ਦਿਨ ਸਵੇਰੇ-ਸਵੇਰੇ ਕੇਲੇ ਦੇ ਦਰੱਖਤ ਦੀ ਪੂਜਾ ਕਰਨ ਤੋਂ ਬਾਅਦ ਦੀਵਾ ਜਗਾਇਆ ਜਾਂਦਾ ਹੈ। ਨਾਲ ਹੀ ਕੇਲੇ ਦੇ ਦਰੱਖਤ 'ਤੇ ਛੋਲਿਆਂ ਦੀ ਦਾਲ ਚੜ੍ਹਾਉਣਾ ਵੀ ਸ਼ੁੱਭ ਹੁੰਦਾ ਹੈ।
ਪੀਲੇ ਰੰਗ ਦੇ ਕੱਪੜੇ ਪਾਉਣੇ ਹਨ ਜ਼ਰੂਰੀ
ਵੀਰਵਾਰ ਦੇ ਦਿਨ ਪੀਲੇ ਰੰਗ ਦੇ ਕੱਪੜੇ ਪਾਉਣੇ ਚਾਹੀਦੇ ਹਨ। ਪੀਲਾ ਰੰਗ ਭਗਵਾਨ ਵਿਸ਼ਣੂ ਨੂੰ ਬਹੁਤ ਪਸੰਦ ਹੁੰਦਾ ਹੈ। ਇਸ ਲਈ ਭਗਵਾਨ ਨੂੰ ਖੁਸ਼ ਕਰਨ ਲਈ ਪੀਲੇ ਰੰਗ ਦੇ ਕੱਪੜੇ ਪਾਓ।
ਛੋਲਿਆਂ ਦੀ ਦਾਲ ਅਤੇ ਕੇਸਰ ਨੂੰ ਕਰੋ ਦਾਨ
ਵੀਰਵਾਲ ਵਾਲੇ ਦਿਨ ਛੋਲਿਆਂ ਦੀ ਦਾਲ ਅਤੇ ਕੇਸਰ ਨੂੰ ਮੰਦਰ 'ਚ ਦਾਨ ਕਰੋ। ਇਸ ਦੇ ਨਾਲ ਹੀ ਕੇਸਰ ਦਾ ਟਿੱਕਾ ਮੱਥੇ 'ਤੇ ਵੀ ਲਗਾਉਣਾ ਚਾਹੀਦਾ ਹੈ।
ਕਰੋ ਵਿਸ਼ਣੂ ਭਗਵਾਨ ਦੀ ਪੂਜਾ
ਵੀਰਵਾਰ ਦੇ ਦਿਨ ਵਿਸ਼ਣੂ ਭਗਵਾਨ ਦੀ ਪੂਜਾ ਕੀਤੀ ਜਾਂਦੀ ਹੈ। ਕਿਹਾ ਜਾਂਦਾ ਹੈ ਕਿ ਵਿਸ਼ਣੂ ਭਗਵਾਨ ਜੀ ਦੀ ਪੂਜਾ ਨਾਲ ਦੇਵੀ ਲਕਸ਼ਮੀ ਕਾਫੀ ਖੁਸ਼ ਹੁੰਦੀ ਹੈ।
ਪੀਲੇ ਰੰਗ ਦੀਆਂ ਚੀਜ਼ਾਂ ਦਾਨ ਕਰੋ
ਵੀਰਵਾਰ ਦੇ ਦਿਨ ਪੀਲੇ ਰੰਗ ਦੀਆਂ ਚੀਜ਼ਾਂ ਦਾਨ ਕਰਨੀਆਂ ਚਾਹੀਦੀਆਂ ਹਨ। ਜਿਵੇਂ ਕੱਪੜੇ, ਕਣਕ ਆਦਿ।
ਹਲਦੀ ਦਾ ਦਾਨ
ਵੀਰਵਾਰ ਵਾਲੇ ਦਿਨ ਪੀਲੇ ਫਲ-ਫੁੱਲ, ਪੀਲਾ ਚੰਦਨ, ਪੀਲੀ ਮਠਿਆਈ, ਮੁਨੱਕਾ, ਮੱਕੀ ਦਾ ਆਟਾ. ਚੌਲ ਅਤੇ ਹਲਦੀ ਦਾ ਦਾਨ ਕਰਨਾ ਚਾਹੀਦਾ ਹੈ। ਉਕਤ ਚੀਜ਼ਾਂ ਦਾਨ ਕਰਨ ਨਾਲ ਵਿਅਕਤੀ ਨੂੰ ਧਨ ਦੀ ਪ੍ਰਾਪਤੀ ਹੁੰਦੀ ਹੈ ਅਤੇ ਪਰਿਵਾਰ ਵਿਚ ਖੁਸ਼ੀਆਂ ਆਉਂਦੀਆਂ ਹਨ।
ਸੋਨੇ, ਤਾਂਬੇ ਅਤੇ ਕਾਂਸੇ ਦੀਆਂ ਧਾਤੂਆਂ ਦਾ ਦਾਨ
ਵੀਰਵਾਰ ਵਾਲੇ ਦਿਨ ਸੋਨੇ, ਤਾਂਬੇ ਅਤੇ ਕਾਂਸੇ ਦੀਆਂ ਧਾਤੂਆਂ ਦਾ ਦਾਨ ਜ਼ਰੂਰ ਕਰੋ ਜਾਂ ਤੁਸੀਂ ਇਨ੍ਹਾਂ ਨੂੰ ਖਰੀਦ ਵੀ ਸਕਦੇ ਹੋ। ਇਸ ਨਾਲ ਵੀ ਕਾਫੀ ਲਾਭ ਪ੍ਰਾਪਤ ਹੁੰਦਾ ਹੈ।
ਪਤੀ-ਪਤਨੀ ਦਰਮਿਆਨ ਰੋਜ਼ਾਨਾ ਹੁੰਦੀ ਹੈ ਲੜਾਈ , ਤਾਂ ਇਹ ਵਾਸਤੂ ਉਪਾਅ ਲਿਆ ਸਕਦੇ ਹਨ ਤੁਹਾਡੇ ਰਿਸ਼ਤੇ 'ਚ...
NEXT STORY