ਜਲੰਧਰ (ਬਿਊਰੋ) - ਹਿੰਦੂ ਧਰਮ ਵਿਚ ਸੋਮਵਾਰ ਦੇ ਦਿਨ ਭਗਵਾਨ ਸ਼ਿਵ ਜੀ ਦੀ ਪੂਜਾ ਕਰਨ ਦਾ ਬਹੁਤ ਮਹੱਤਵ ਮੰਨਿਆ ਜਾਂਦਾ ਹੈ। ਮਾਨਤਾ ਅਨੁਸਾਰ ਇਸ ਦਿਨ ਭੋਲੇਨਾਥ ਦੀ ਪੂਜਾ ਕਰਨ ਨਾਲ ਵਿਅਕਤੀ ਦੀਆਂ ਸਾਰੀਆਂ ਮਨੋਕਾਮਨਾਵਾਂ ਪੂਰੀਆਂ ਹੋ ਜਾਂਦੀਆਂ ਹਨ। ਇਸ ਦਿਨ ਕਈ ਲੋਕ ਭਗਵਾਨ ਸ਼ਿਵ ਜੀ ਦੀ ਪੂਜਾ ਦੇ ਨਾਲ-ਨਾਲ ਵਰਤ ਆਦਿ ਵੀ ਰੱਖਦੇ ਹਨ। ਇਸ ਦਿਨ ਵਿਆਹੁਤਾ ਜੋੜੇ ਜੇਕਰ ਮੰਦਰ ਜਾ ਕੇ ਪੂਜਾ ਕਰਨ ਤਾਂ ਉਨ੍ਹਾਂ ਦੀ ਜ਼ਿੰਦਗੀ 'ਚ ਸੁੱਖ ਆਉਂਦੇ ਹਨ। ਭਗਵਾਨ ਸ਼ਿਵ ਜੀ ਦੀ ਪੂਜਾ ਅਰਚਨਾ ਵਿਚ ਕਿਸੇ ਪ੍ਰਕਾਰ ਦੀ ਭੁੱਲ ਹੋ ਜਾਵੇ ਤਾਂ ਭਗਵਾਨ ਨਾਰਾਜ਼ ਹੋ ਸਕਦੇ ਹਨ। ਇਸ ਲਈ ਹਰ ਇਕ ਵਿਅਕਤੀ ਨੂੰ ਇਨ੍ਹਾਂ ਦੀ ਪੂਜਾ ਵਿਚ ਕੁਝ ਸਾਵਧਾਨੀਆਂ ਜ਼ਰੂਰ ਵਰਤਨੀਆਂ ਚਾਹੀਦੀਆਂ ਹਨ।
ਹਰੇ ਰੰਗ ਦੇ ਕੱਪੜੇ ਪਹਿਨ ਕੇ ਕਰੋ ਪੂਜਾ
ਸ਼ਿਵ ਜੀ ਦੀ ਪੂਜਾ ਦੌਰਾਨ ਪਾਏ ਜਾਣ ਵਾਲੇ ਕੱਪੜਿਆਂ 'ਤੇ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ ਪਰ ਅਕਸਰ ਦੇਖਿਆ ਜਾਂਦਾ ਹੈ ਕਿ ਲੋਕ ਇਸ ਨੂੰ ਨਜ਼ਰਅੰਦਾਜ਼ ਕਰ ਦਿੰਦੇ ਹਨ। ਸ਼ਾਸਤਰਾਂ ਮੁਤਾਬਕ ਸ਼ਿਵ ਦੀ ਪੂਜਾ ਦੇ ਸਮੇਂ ਹਰੇ ਰੰਗ ਦੇ ਕੱਪੜੇ ਪਾਉਣੇ ਸ਼ੁੱਭ ਮੰਨੇ ਜਾਂਦੇ ਹਨ, ਜੋ ਲੋਕ ਇਸ ਦੀ ਪਾਲਣ ਨਹੀਂ ਕਰਦੇ ਅਤੇ ਕਿਸੇ ਵੀ ਰੰਗ ਦੇ ਕੱਪੜੇ ਪਹਿਨ ਕੇ ਪੂਜਾ ਕਰ ਲੈਂਦੇ ਹਨ ਉਨ੍ਹਾਂ 'ਤੇ ਸ਼ਿਵ ਜੀ ਦੀ ਕ੍ਰਿਪਾ ਨਹੀਂ ਹੁੰਦੀ ਅਤੇ ਨਾ ਹੀ ਪੂਜਾ ਦਾ ਠੀਕ ਫਲ ਮਿਲ ਪਾਉਂਦਾ ਹੈ।
ਭੁੱਲ ਕੇ ਵੀ ਪੂਜਾ ਦੌਰਾਨ ਨਾ ਪਾਉਣਾ ਕਾਲੇ ਕੱਪੜੇ
ਸੋਮਵਾਰ ਦੇ ਦਿਨ ਪੂਜਾ ਕਰਦੇ ਹੋਏ ਕਾਲੇ ਕੱਪੜੇ ਭੁੱਲ ਕੇ ਵੀ ਨਹੀਂ ਪਾਉਣੇ ਚਾਹੀਦੇ ਕਿਉਂਕਿ ਧਾਰਮਿਕ ਮਾਨਤਾਵਾਂ ਦੀ ਮੰਨੀਏ ਤਾਂ ਭਗਵਾਨ ਸ਼ਿਵ ਨੂੰ ਕਾਲਾ ਰੰਗ ਪਸੰਦ ਨਹੀਂ ਹੈ। ਅਜਿਹੀ ਹਾਲਤ ਵਿਚ ਸ਼ਿਵ ਜੀ ਦੀ ਪੂਜਾ ਦੌਰਾਨ ਕਾਲੇ ਕੱਪੜੇ ਪਹਿਨਣ ਤੋਂ ਹਮੇਸ਼ਾ ਬਚੋ ਅਤੇ ਕੋਸ਼ਿਸ਼ ਕਰੋ ਕਿ ਸੋਮਵਾਰ ਨੂੰ ਸ਼ਿਵ ਪੂਜਾ 'ਚ ਹਰਾ, ਲਾਲ, ਸਫੈਦ, ਪੀਲਾ ਜਾਂ ਅਸਮਾਨੀ ਰੰਗ ਦੇ ਕੱਪੜੇ ਪਾਓ।
ਭੁੱਲ ਕੇ ਨਾ ਚੜ੍ਹਾਓ ਇਹ ਚੀਜ਼ਾਂ
1. ਮਾਨਤਾ ਹੈ ਕਿ ਸ਼ਿਵ ਜੀ ਨੂੰ ਸਫੈਦ ਰੰਗ ਦੇ ਫੁੱਲ ਪਸੰਦ ਹੁੰਦੇ ਹਨ ਪਰ ਉੱਥੇ ਹੀ ਕੇਤਕੀ ਦਾ ਫੁੱਲ ਸਫੈਦ ਹੋਣ ਦੇ ਬਾਵਜੂਦ ਸ਼ਿਵ ਜੀ ਦੀ ਪੂਜਾ 'ਚ ਨਹੀਂ ਪ੍ਰਯੋਗ ਕੀਤਾ ਜਾਂਦਾ ਹੈ। ਉੱਥੇ ਹੀ ਭਗਵਾਨ ਸ਼ਿਵ ਦੀ ਪੂਜਾ 'ਚ ਸ਼ੰਖ ਨਾਲ ਜਲ ਅਰਪਿਤ ਕਰਨ ਦਾ ਵਿਧਾਨ ਵੀ ਨਹੀਂ ਹੈ। ਇਸ ਲਈ ਅਜਿਹਾ ਕਰਨ ਤੋਂ ਬਚਣਾ ਚਾਹੀਦਾ ਹੈ।
2. ਸ਼ਿਵ ਜੀ ਦੀ ਪੂਜਾ 'ਚ ਜੇਕਰ ਤੁਸੀਂ ਚਾਵਲ ਚੜ੍ਹਾਉਂਦੇ ਹੋ ਤਾਂ ਇਸ ਗੱਲ ਦਾ ਵਿਸ਼ੇਸ਼ ਧਿਆਨ ਰੱਖੋ ਕਿ ਇਹ ਚਾਵਲ ਖੰਡਿਤ ਨਹੀਂ ਹੋਣੇ ਚਾਹੀਦੇ। ਇਸ ਦੇ ਨਾਲ ਹੀ ਸ਼ਿਵ ਜੀ ਨੂੰ ਤੁਸੀਂ ਨਾਰੀਅਲ ਤਾਂ ਚੜ੍ਹਾ ਸਕਦੇ ਹੋ ਪਰ ਨਾਰੀਅਲ ਦਾ ਪਾਣੀ ਨਹੀਂ ਚੜ੍ਹਾ ਸਕਦੇ।
ਧਨ 'ਚ ਵਾਧਾ ਕਰਨ ਲਈ ਕਰੋ ਇਹ ਉਪਾਅ :—
ਜੋਤਿਸ਼ ਅਨੁਸਾਰ ਦੋ ਕਪੂਰ ਅਤੇ ਇਕ ਲੌਂਗ ਦੇ ਉਪਾਅ ਨਾਲ ਤੁਸੀਂ ਆਉਣ ਵਾਲੀਆਂ ਸਾਰੀਆਂ ਸਮੱਸਿਆਵਾਂ ਨੂੰ ਹੱਲ ਕਰ ਸਕਦੇ ਹੋ। ਇਸ ਉਪਾਅ ਨਾਲ ਧਨ ਆਉਣ ਦੇ ਵੀ ਸਾਰੇ ਰਸਤੇ ਖੁੱਲ੍ਹ ਜਾਂਦੇ ਹਨ।
-ਸੋਮਵਾਰ ਦੇ ਦਿਨ ਸਭ ਤੋਂ ਪਹਿਲਾਂ ਘਰ ਦੀ ਪੂਜਾ ਵਾਲੀ ਥਾਂ 'ਤੇ 2 ਕਪੂਰ ਅਤੇ ਲੌਂਗ ਲੈ ਕੇ ਬੈਠ ਜਾਓ ਅਤੇ ਦੋਵਾਂ ਕਪੂਰਾਂ ਅਤੇ ਲੌਂਗ ਨੂੰ ਸ਼ਿਵ ਜੀ ਦੀ ਮੂਰਤੀ ਜਾਂ ਤਸਵੀਰ ਦੇ ਸਾਹਮਣੇ ਰੱਖ ਦਿਓ। ਇਸ ਤੋਂ ਬਾਅਦ ਤੁਸੀਂ ਓਮ ਨਮੋ: ਸ਼ਿਵਾਏ ਮੰਤਰ ਦਾ 21 ਵਾਰ ਜਾਪ ਕਰੋ। ਜਾਪ ਕਰਨ ਤੋਂ ਬਾਅਦ ਆਪਣੀ ਹਥੇਲੀ 'ਚ ਦੋਵਾਂ ਕਪੂਰਾਂ ਵਿਚਕਾਰ ਲੌਂਗ ਰੱਖੋ ਅਤੇ ਮੁੱਠੀ ਬੰਦ ਕਰਕੇ ਆਪਣੀਆਂ ਸਾਰੀਆਂ ਸਮੱਸਿਆਵਾਂ ਬੋਲ ਦਿਓ। ਇਸ ਤੋਂ ਬਾਅਦ ਲੌਂਗ ਅਤੇ ਕਪੂਰ ਲੈ ਕੇ ਕਿਸੇ ਸ਼ਿਵ ਮੰਦਰ ਜਾ ਕੇ ਸ਼ਿਵਲਿੰਗ 'ਤੇ ਚੜ੍ਹਾਏ ਹੋਏ ਜਲ ਨਾਲ ਕਪੂਰ ਨੂੰ ਸਪਰਸ਼ ਕਰਾਓ। ਸਪਰਸ਼ ਕਰਾਉਣ ਤੋਂ ਬਾਅਦ ਉਸ ਕਪੂਰ ਅਤੇ ਲੌਂਗ ਨੂੰ ਸਾੜ ਦਿਓ। ਇਸ ਤੋਂ ਇਲਾਵਾ ਕਪੂਰ ਨੂੰ ਕਿਸੇ ਤੁਲਸੀ ਦੇ ਪੌਦੇ ਕੋਲ ਵੀ ਸਾੜ ਸਕਦੇ ਹੋ। ਇਸ ਉਪਾਅ ਨੂੰ ਕਰਦੇ ਤੁਹਾਨੂੰ ਜਲਦੀ ਇਸ ਦਾ ਨਤੀਜਾ ਦੇਖਣ ਨੂੰ ਮਿਲ ਜਾਵੇਗਾ।
ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਾਸਤੂ ਮੁਤਾਬਕ ਘਰ ਦੀ ਕਿਸ ਦਿਸ਼ਾ ‘ਚ ਹੋਣੀਆਂ ਚਾਹੀਦੀਆਂ ਨੇ ਖਿੜਕੀਆਂ?
NEXT STORY