ਮੇਖ : ਖਾਣ-ਪੀਣ ’ਚ ਪੂਰੀ ਅਹਿਤਿਆਤ ਵਰਤੋਂ, ਕਿਉਂਕਿ ਪੇਟ ’ਚ ਕੁਝ ਨਾ ਕੁਝ ਗੜਬੜੀ ਰਹਿਣ ਦਾ ਡਰ ਰਹੇਗਾ, ਮਨ ਵੀ ਟੈਂਸ ਅਤੇ ਡਿਸਟਰਬ ਜਿਹਾ ਰਹੇਗਾ।
ਬ੍ਰਿਖ : ਕਾਰੋਬਾਰੀ ਦਸ਼ਾ ਠੀਕ-ਠਾਕ ਰਹੇਗੀ, ਬੁਝੇ ਮਨ ਨਾਲ ਕੀਤਾ ਗਿਆ ਕੋਈ ਵੀ ਯਤਨ ਸਿਰੇ ਨਾ ਚੜ੍ਹੇਗਾ, ਦੋਵੇਂ ਪਤੀ-ਪਤਨੀ ਇਕ ਦੂਜੇ ਨਾਲ ਨਾਰਾਜ਼ ਦਿਸਣਗੇ।
ਮਿਥੁਨ : ਘਟੀਆ ਨੇਚਰ ਵਾਲੇ ਵਿਰੋਧੀ ਆਪ ਦੇ ਖਿਲਾਫ਼ ਸਰਗਰਮ ਰਹਿ ਸਕਦੇ ਹਨ, ਇਸ ਲਈ ਉਨ੍ਹਾਂ ਪ੍ਰਤੀ ਸੁਚੇਤ ਰਹੋ, ਮਨ ਵੀ ਡਰਿਆ-ਡਰਿਆ ਅਤੇ ਬੁਝਿਆ-ਬੁਝਿਆ ਰਹੇਗਾ।
ਕਰਕ : ਗਲਤ ਅਤੇ ਬੇਕਾਰ ਕੰਮਾਂ ਵੱਲ ਭਟਕਦੇ ਆਪਣੇ ਮਨ ’ਤੇ ਜ਼ਬਤ ਰੱਖੋ, ਆਪ ਕਿਸੇ ਵੀ ਕੋਸ਼ਿਸ਼ ਨੂੰ ਹੱਥ ’ਚ ਲੈਣ ’ਚ ਘਬਰਾਹਟ ਮਹਿਸੂਸ ਕਰੋਗੇ।
ਸਿੰਘ : ਕਿਸੇ ਵੀ ਜ਼ਮੀਨੀ ਕੰਮ ਨੂੰ ਹੱਥ ’ਚ ਲੈਣ ਤੋਂ ਬਚਣਾਚਾਹੀਦਾ ਹੈ, ਕਿਉਂਕਿ ਆਪ ਦੀ ਕਿਸੇ ਵੀ ਕੋਸ਼ਿਸ਼ ਦੇ ਸਿਰੇ ਚੜ੍ਹਨ ਦੀ ਆਸ ਨਾ ਹੋਵੇਗੀ।
ਕੰਨਿਆ : ਸੱਜਣ- ਸਾਥੀ ਨਾ ਤਾਂ ਤਾਲਮੇਲ ਕਰਨਗੇ ਅਤੇ ਨਾ ਹੀ ਆਪ ਕਿਸੇ ਕੰਮ ਨੂੰ ਨਿਪਟਾਉਣ ਦੀ ਹਿੰਮਤ- ਹੌਸਲਾ ਰੱਖੋਗੇ।
ਤੁਲਾ : ਕਾਰੋਬਾਰੀ ਕੰਮਾਂ ’ਚ ਭੱਜਦੌੜ ਦੇ ਬਾਵਜੂਦ ਵੀ ਕੋਈ ਫ਼ੇਵਰੇਵਲ ਨਤੀਜਾ ਨਾ ਮਿਲੇਗਾ, ਅਰਥ ਦਸ਼ਾ ਵੀ ਕਮਜ਼ੋਰ ਰਹੇਗੀ।
ਬ੍ਰਿਸ਼ਚਕ : ਕੰਮਕਾਜੀ ਦਸ਼ਾ ਸੰਤੋਖਜਨਕ ਪਰ ਮਨ ਡਰਿਆ-ਡਰਿਆ ਰਹੇਗਾ, ਧਾਰਮਿਕ ਕੰਮਾਂ ’ਚ ਵੀ ਮਨ ਨਾ ਲੱਗੇਗਾ।
ਧਨ : ਸਿਤਾਰਾ ਖਰਚਿਆਂ ਨੂੰ ਵਧਾਉਣ, ਅਰਥ ਦਸ਼ਾ ਤੰਗ ਰੱਖਣ ਵਾਲਾ ਅਤੇ ਕਿਸੇ ਪੇਮੈਂਟ ਨੂੰ ਫ਼ਸਾਉਣ ਵਾਲਾ, ਸਫ਼ਰ ਵੀ ਟਾਲ ਦਿਓ।
ਮਕਰ : ਸਿਤਾਰਾ ਧਨ ਲਾਭ ਵਾਲਾ, ਭੱਜਦੌੜ ਕਰਨ ’ਤੇ ਕੋਈ ਕੰਮਕਾਜੀ ਮੁਸ਼ਕਿਲ ਹੱਲ ਹੋਵੇਗੀ, ਕਾਰੋਬਾਰੀ ਟੂਰਿੰਗ ਵੀ ਲਾਭ ਦੇਵੇਗੀ।
ਕੁੰਭ : ਕਿਸੇ ਅਫ਼ਸਰ ਦੀ ਨਾਰਾਜ਼ਗੀ ਆਪ ਨੂੰ ਝੇਲਣੀ ਪੈ ਸਕਦੀ ਹੈ, ਮਾਣ-ਸਨਮਾਨ ਨੂੰ ਠੇਸ ਲੱਗਣ ਦਾ ਡਰ ਰਹੇਗਾ।
ਮੀਨ : ਸਿਤਾਰਾ ਰੁਕਾਵਟਾਂ-ਮੁਸ਼ਕਿਲਾਂ ਨੂੰ ਜਗਾਉਣ ਅਤੇ ਮਾਨਸਿਕ ਤੌਰ ’ਤੇ ਅਪਸੈੱਟ ਰੱਖਣ ਵਾਲਾ, ਆਪ ਕਿਸੇ ਵੀ ਯਤਨ ਨੂੰ ਹੱਥ ’ਚ ਨਾ ਲੈ ਸਕੋਗੇ।
21 ਅਗਸਤ 2026, ਸ਼ੁੱਕਰਵਾਰ
ਸਾਉਣ ਸੁਦੀ ਤਿੱਥੀ ਨੌਮੀ (ਰਾਤ 11.37 ਤੱਕ) ਅਤੇ ਮਗਰੋਂ ਤਿੱਥੀ ਦਸਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਸਿੰਘ ’ਚ
ਚੰਦਰਮਾ ਬ੍ਰਿਸ਼ਚਕ ’ਚ
ਮੰਗਲ ਮਿਥੁਨ ’ਚ
ਬੁੱਧ ਕਰਕ ’ਚ
ਗੁਰੂ ਕਰਕ ’ਚ
ਸ਼ੁੱਕਰ ਕੰਨਿਆ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2083, ਭਾਦੋਂ ਪ੍ਰਵਿਸ਼ਟੇ 5, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 30 (ਸਾਉਣ), ਹਿਜਰੀ ਸਾਲ 1448, ਮਹੀਨਾ : ਰਬਿ-ਉਲ-ਅੱਵਲ, ਤਰੀਕ : 7, ਸੂਰਜ ਉਦੇ ਸਵੇਰੇ 6.01 ਵਜੇ, ਸੂਰਜ ਅਸਤ : ਸ਼ਾਮ 7.01 ਵਜੇ (ਜਲੰਧਰ ਟਾਈਮ), ਨਕਸ਼ੱਤਰ : ਅਨੁਰਾਧਾ (ਪੁਰਵ ਦੁਪਹਿਰ 11.53 ਤਕ) ਅਤੇ ਮਗਰੋਂ ਨਕਸ਼ੱਤਰ ਜੇਸ਼ਠਾ, ਯੋਗ : ਵੈਧ੍ਰਿਤੀ (21 ਅਗਸਤ ਦਿਨ ਰਾਤ ਅਤੇ 22 ਨੂੰ ਸਵੇਰੇ 5.19 ਤਕ) ਅਤੇ ਮਗਰੋਂ ਯੋਗ ਵਿਸ਼ਕੁੰਭ, ਚੰਦਰਮਾ : ਬ੍ਰਿਸ਼ਚਕ ਰਾਸ਼ੀ ’ਤੇ (ਪੂਰਾ ਦਿਨ ਰਾਤ), ਪੁਰਵ ਦੁਪਹਿਰ 11.53 ਤੋਂ ਬਾਅਦ ਜੰਮੇ ਬੱਚੇ ਨੂੰ ਜੇਸ਼ਠਾ ਨਕਸ਼ੱਤਰ ਦੀ ਪੂਜਾ ਲੱਗੇਗੀ, ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਆ ਦਿਸ਼ਾ ਲਈ ਰਾਹੂਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਗਲਤ ਢੰਗ ਨਾਲ ਪਾਈ ਗਈ ਕੱਛੂ ਵਾਲੀ ਮੁੰਦਰੀ ਕਰ ਸਕਦੀ ਹੈ ਤੁਹਾਨੂੰ ਕੰਗਾਲ ! ਜਾਣੋ ਸਹੀ ਨਿਯਮ
NEXT STORY