Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 13, 2025

    3:30:02 PM

  • sahara investors  money will be available soon  sc orders

    Sahara ਨਿਵੇਸ਼ਕਾਂ ਨੂੰ ਵੱਡੀ ਰਾਹਤ : ਜਲਦ ਮਿਲੇਗਾ...

  • mla raman arora sent to 14 day judicial custody by court

    MLA ਰਮਨ ਅਰੋੜਾ ਨੂੰ ਅਦਾਲਤ ਨੇ 14 ਦਿਨਾਂ ਦੀ...

  • curfew ended

    ਆਖ਼ਿਰਕਾਰ ਖ਼ਤਮ ਹੋਇਆ ਕਰਫ਼ਿਊ ! ਮੁੜ ਲੀਹ 'ਤੇ ਆਉਣ...

  • 44 lakh people have been affected by the recent floods

    ਕਹਿਰ ਓ ਰੱਬਾ! ਲਹਿੰਦੇ ਪੰਜਾਬ 'ਚ ਹੜ੍ਹਾਂ ਕਾਰਨ ਹੁਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • ਏਸ਼ੀਆ ਕੱਪ 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • Jalandhar
    • ਜਾਣੋ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ਤੇ ਬਾਣੀ ਦੇ ਪ੍ਰਮੁੱਖ ਸੰਕਲਪ, ਜਾਤ-ਪਾਤ ਤੇ ਪਖੰਡਵਾਦ ਦਾ ਕੀਤਾ ਖੰਡਨ

DHARM News Punjabi(ਧਰਮ)

ਜਾਣੋ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ਤੇ ਬਾਣੀ ਦੇ ਪ੍ਰਮੁੱਖ ਸੰਕਲਪ, ਜਾਤ-ਪਾਤ ਤੇ ਪਖੰਡਵਾਦ ਦਾ ਕੀਤਾ ਖੰਡਨ

  • Edited By Shivani Attri,
  • Updated: 24 Feb, 2024 11:08 AM
Jalandhar
sri guru ravidas maharaj ji major concepts of life and poetry
  • Share
    • Facebook
    • Tumblr
    • Linkedin
    • Twitter
  • Comment

ਸ੍ਰੀ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ 24 ਫਰਵਰੀ ਨੂੰ ਦੇਸ਼ ਭਰ ਵਿਚ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਸ੍ਰੀ ਗੁਰੂ ਰਵਿਦਾਸ ਜੀ ਨੇ ਜਾਤ-ਪਾਤ ਦਾ ਖੰਡਨ ਕਰਕੇ ਉੱਚ ਵਰਗ ਦੇ ਜਾਤੀ ਅਭਿਮਾਨ ਅਤੇ ਹੰਕਾਰ ਨੂੰ ਸੱਟ ਮਾਰੀ। ਆਪ ਸਮਾਜ ਵਿੱਚੋਂ ਸ਼ੋਸ਼ਣ, ਛੂਆਛਾਤ, ਪਖੰਡਵਾਦ ਦਾ ਖਾਤਮਾ ਕਰਕੇ ਬਰਾਬਰਤਾ ਵਾਲਾ ਸਮਾਜ ਕਾਇਮ ਕਰਨਾ ਚਾਹੁੰਦੇ ਸਨ। ਗੁਰੂ ਰਵਿਦਾਸ ਜੀ ਦਾ ਜਨਮ ਉਤਸਵ ਮਨਾਉਣ ਦਾ ਅਸਲੀ ਮੰਤਵ ਪੂਰਾ ਕਰਨ ਲਈ ਉਨ੍ਹਾਂ ਵੱਲੋਂ ਦਿੱਤੀਆਂ ਸਿੱਖਿਆਵਾਂ ਨੂੰ ਅਪਣਾ ਕੇ ਸਮਾਜ 'ਚੋਂ ਪਖੰਡਵਾਦ ਨੂੰ ਦੂਰ ਕਰਕੇ ਦੁਨੀਆ ਵਿੱਚ ਬਰਾਬਰਤਾ ਵਾਲਾ ਸਮਾਜ ਉਸਾਰਨਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਵੱਲੋਂ ਦਰਸਾਇਆ ਬੇਗਮਪੁਰਾ ਦਾ ਸੁਫ਼ਨਾ ਪੂਰਾ ਹੋ ਸਕੇ।

ਸਮਾਜਿਕ ਕੁਰੀਤੀਆਂ ਦਾ ਵਿਰੋਧ ਕਰਨ ਲਈ ਦੁਨੀਆ ਵਿੱਚ ਸਮੇਂ-ਸਮੇਂ 'ਤੇ ਮਨੁੱਖਤਾ ਦੇ ਰਹਿਬਰਾਂ ਨੇ ਜਨਮ ਲਿਆ ਹੈ। ਇਨ੍ਹਾਂ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦਾ ਨਾਮ ਵੀ ਸ਼ਾਮਿਲ ਹੈ, ਜਿਨ੍ਹਾਂ ਨੇ ਉਸ ਵੇਲੇ ਫੈਲੀ ਊਚ-ਨੀਚ, ਜਾਤ-ਪਾਤ, ਕਰਮਕਾਂਡ, ਪਖੰਡਵਾਦ, ਧਾਰਮਿਕ ਕੱਟੜਤਾ ਆਦਿ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ। ਉਸ ਵੇਲੇ ਪ੍ਰਚਲਿਤ ਮਨੂਵਾਦੀ ਪ੍ਰਥਾ ਅਨੁਸਾਰ ਜਾਤਿ ਪ੍ਰਥਾ ਦੇ ਢਾਂਚੇ ਵਿੱਚ ਚੌਥਾ ਵਰਣ ਮੰਨੇ ਜਾਂਦੇ ਸ਼ੂਦਰਾਂ ਨੂੰ ਕਿਸੇ ਵੀ ਤਰ੍ਹਾਂ ਦੇ ਅਧਿਕਾਰ ਪ੍ਰਾਪਤ ਨਹੀਂ ਸਨ ਅਤੇ ਉਨ੍ਹਾਂ ਨਾਲ ਜਾਨਵਰਾਂ ਤੋਂ ਵੀ ਮਾੜਾ ਸਲੂਕ ਕੀਤਾ ਜਾਂਦਾ ਸੀ। ਕੁਝ ਅਖੌਤੀ ਵਿਦਵਾਨ ਲੋਕ ਧਾਰਮਿਕ ਗ੍ਰੰਥਾਂ ਦੀ ਮਨਘੜਤ ਵਿਆਖਿਆ ਕਰਦੇ ਸਨ ਕਿ ਸ਼ੂਦਰਾਂ ਨੂੰ ਨਾ ਵੇਦ ਪਾਠ ਪੜ੍ਹਨ ਤੇ ਨਾ ਹੀ ਸੁਣਨ ਦੇਣਾ ਚਾਹੀਦਾ ਹੈ। ਇਸ ਕਾਰਨ ਕਿਸੇ ਵੀ ਤਰ੍ਹਾਂ ਦਾ ਧਾਰਮਿਕ ਪਾਠ ਕਰਨ ਵਾਲੇ ਸ਼ੂਦਰਾਂ ਦੀ ਜੀਭ ਕੱਟਣ ਅਤੇ ਵੇਦ ਪਾਠ ਸੁਣਨ ਵਾਲੇ ਸ਼ੂਦਰਾਂ ਦੇ ਕੰਨਾਂ ਵਿੱਚ ਸਿੱਕਾ ਪਿਘਲਾ ਕੇ ਪਾਉਣ ਦੇ ਹੁਕਮ ਲਾਗੂ ਸਨ।

ਇਤਿਹਾਸ ਵਿੱਚ ਕਈ ਅਜਿਹੀਆਂ ਘਟਨਾਵਾਂ ਦਾ ਵਰਣਨ ਆਉਂਦਾ ਹੈ, ਜਿਨ੍ਹਾਂ ਅਨੁਸਾਰ ਮਨੂਵਾਦੀ ਪ੍ਰਥਾ ਵਿੱਚ ਮੰਨੇ ਜਾਂਦੇ ਚੌਥਾ ਵਰਣ ਸ਼ੂਦਰ ਵਰਗ ਨਾਲ ਸਬੰਧਿਤ ਵਿਅਕਤੀਆਂ ਨੂੰ ਅਜਿਹੇ ਅਧਿਕਾਰਾਂ ਤੋਂ ਵਾਂਝਾ ਰੱਖਿਆ ਗਿਆ ਤੇ ਅਜਿਹੇ ਅਧਿਕਾਰਾਂ ਦੀ ਵਰਤੋਂ ਕਰਨ ਵਾਲੇ ਵਿਅਕਤੀਆਂ ਨੂੰ ਗੈਰ-ਮਨੁੱਖੀ ਸਜ਼ਾਵਾਂ ਦਿੱਤੀਆਂ ਗਈਆਂ। ਭਾਰਤ ਦੇ ਮੌਜੂਦਾ ਉੱਤਰ ਪ੍ਰਦੇਸ਼ ਦਾ ਬਨਾਰਸ ਸ਼ਹਿਰ ਇਸ ਮਨੂਵਾਦੀ ਪ੍ਰਥਾ ਦਾ ਕੇਂਦਰ ਸੀ ਅਤੇ ਇੱਥੋਂ ਹੀ ਇਸ ਪ੍ਰਥਾ ਖ਼ਿਲਾਫ਼ ਮੁਹਿੰਮ ਸ਼ੁਰੂ ਹੋਈ, ਜਿਸ ਵਿੱਚ ਸਤਿਗੁਰੂ ਕਬੀਰ ਮਹਾਰਾਜ ਅਤੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਮੁੱਖ ਭੂਮਿਕਾ ਰਹੀ ਹੈ। ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਨ, ਜਨਮ ਸਥਾਨ ਅਤੇ ਜੋਤੀ-ਜੋਤ ਸਮਾਉਣ ਬਾਰੇ ਵੱਖ-ਵੱਖ ਵਿਦਵਾਨਾਂ ਦੇ ਵੱਖ-ਵੱਖ ਵਿਚਾਰ ਹਨ। ਬਹੁਤੇ ਵਿਦਵਾਨਾਂ ਅਨੁਸਾਰ ਆਪ ਦਾ ਜਨਮ 1377 ਈਸਵੀਂ 1433 ਸੰਮਤ ਬਿਕਰਮੀ ਮਾਘ ਪੂਰਣਿਮਾ ਨੂੰ ਪਿਤਾ ਸੰਤੋਖ ਦਾਸ ਤੇ ਮਾਤਾ ਕਲਸਾ ਦੇਵੀ ਦੇ ਘਰ ਬਨਾਰਸ (ਵਾਰਾਨਸੀ) ਦੀ ਬਸਤੀ ‘ਸੀਰ ਗੋਵਰਧਨਪੁਰ’ ਮੌਜੂਦਾ ਉੱਤਰ ਪ੍ਰਦੇਸ਼ ਵਿੱਚ ਹੋਇਆ।
ਗੁਰੂ ਰਵਿਦਾਸ ਜੀ ਨੇ ਆਪਣੇ ਪਿੱਤਰੀ ਅਰਥਾਤ ਬਜ਼ੁਰਗਾਂ ਵਾਲੇ ਕਿੱਤੇ ਨੂੰ ਅਪਣਾਇਆ। ਗੁਰੂ ਜੀ ਨੇ ਆਪ ਆਪਣੀ ਬਾਣੀ ਵਿੱਚ ਇਸ ਸਬੰਧੀ ਜ਼ਿਕਰ ਕੀਤਾ ਹੈ:

PunjabKesari

ਮੇਰੀ ਜਾਤਿ ਕੁਟ ਬਾਂਢਲਾ ਢੋਰ ਢੋਵੰਤਾ 
ਨਿਤਹਿ ਬਾਨਾਰਸੀ ਆਸ ਪਾਸਾ ॥ 
ਅਬ ਬਿਪ੍ਰ ਪਰਧਾਨ ਤਿਹਿ ਕਰਹਿ ਡੰਡਉਤਿ 
ਤੇਰੇ ਨਾਮ ਸਰਣਾਇ ਰਵਿਦਾਸੁ ਦਾਸਾ ॥

ਆਪ ਅਪਣੇ ਹੱਥੀਂ ਕਿਰਤ ਕਰਦੇ ਅਤੇ ਲੋੜਵੰਦ ਲੋਕਾਂ ਦੀ ਮਦਦ ਕਰਦੇ ਅਤੇ ਰੱਬ ਦੀ ਭਗਤੀ ਕਰਦੇ। ਇਸ ਸਬੰਧੀ ਭਾਈ ਗੁਰਦਾਸ ਜੀ ਵੀ ਪ੍ਰੋੜ੍ਹਤਾ ਕਰਦੇ ਹਨ:

ਜਨੁ ਰਵਿਦਾਸੁ ਚਮਾਰੁ ਹੋਇ ਚਹੁ ਵਰਨਾ ਵਿਚਿ ਕਰਿ ਵਡਿਆਈ।

ਆਪ ਨੇ ਆਪਣੇ ਸਮਕਾਲੀ ਸੰਤ-ਮਹਾਪੁਰਖਾਂ ਬਾਰੇ ਵੀ ਆਪਣੀ ਬਾਣੀ ਵਿੱਚ ਡੂੰਘਾ ਵਿਚਾਰ-ਵਟਾਂਦਰਾ ਕੀਤਾ ਹੈ:

ਨਾਮਦੇਵ ਕਬੀਰੁ ਤਿਲੋਚਨੁ ਸਧਨਾ ਸੈਨੁ ਤਰੈ ॥
 ਕਹਿ ਰਵਿਦਾਸੁ ਸੁਨਹੁ ਰੇ ਸੰਤਹੁ ਹਰਿ ਜੀਉ ਤੇ ਸਭੈ ਸਰੈ ॥

ਗੁਰੂ ਰਵਿਦਾਸ ਅਨੁਸਾਰ ਪ੍ਰਮਾਤਮਾ ਕੋਈ ਰਹੱਸ ਨਹੀਂ ਹੈ ਸਗੋਂ ਪ੍ਰਮਾਤਮਾ ਤਾਂ ਹਰ ਕਣ ਵਿੱਚ ਮੌਜੂਦ ਹੈ। ਆਪ ਨੇ ਪਰਮਾਤਮਾ ਵਿੱਚ ਆਪਣੀ ਹੋਂਦ ਦਾ ਵਰਣਨ ਕਰਦੇ ਹੋਏ ਕਿਹਾ ਹੈ:

ਤੋਹੀ ਮੋਹੀ ਮੋਹੀ ਤੋਹੀ ਅੰਤਰ ਕੈਸਾ॥
ਕਨਕ ਕਟਿਕ ਜਲ ਤਰੰਗ ਜੈਸਾ॥

ਆਪ ਸਮਾਜ ਵਿੱਚੋਂ ਸ਼ੋਸ਼ਣ, ਛੂਆਛਾਤ, ਪਖੰਡਵਾਦ ਦਾ ਖਾਤਮਾ ਕਰਕੇ ਬਰਾਬਰਤਾ ਵਾਲਾ ਸਮਾਜ ਕਾਇਮ ਕਰਨਾ ਚਾਹੁੰਦੇ ਸਨ। ਆਪ ਨੇ ਆਪਣੀ ਬਾਣੀ ਅਤੇ ਪ੍ਰਵਚਨਾਂ ਦੁਆਰਾ ਪਖੰਡਵਾਦ ਅਤੇ ਊਚ-ਨੀਚ ਦੇ ਭੇਦਭਾਵ ਨੂੰ ਦੂਰ ਕਰਨ ਲਈ ਸੁਨੇਹਾ ਦਿੱਤਾ ਹੈ। ਆਪ ਸ਼੍ਰੋਮਣੀ ਵਿਦਵਾਨਾਂ, ਭਗਤਾਂ, ਪੀਰਾਂ-ਪੈਗੰਬਰਾਂ, ਰਿਸ਼ੀ-ਮੁਨੀਆਂ ਵਿੱਚ ਇਕ ਉੱਚਕੋਟੀ ਦੀ ਸ਼ਖ਼ਸੀਅਤ ਸਨ ਅਤੇ ਆਪ ਦੀ ਬਾਣੀ (40 ਸ਼ਬਦਾਂ ਅਤੇ 01 ਸਲੋਕ) ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਸਮੇਂ ਗੁਰੂ ਸਾਹਿਬਾਨ ਜੀ ਦੀ ਬਾਣੀ ਨਾਲ ਸ਼ਾਮਿਲ ਕੀਤਾ ਗਿਆ। ਆਪ ਨੇ ਬ੍ਰਜ ਭਾਸ਼ਾ , ਅਵਧੀ, ਰਾਜਸਥਾਨੀ, ਖੜ੍ਹੀ ਬੋਲੀ ਅਤੇ ਰੇਖਤਾ ਅਰਥਾਤ ਉਰਦੂ-ਫ਼ਾਰਸੀ ਦੇ ਸ਼ਬਦਾਂ ਦਾ ਵਰਤੋਂ ਕੀਤੀ ਹੈ। ਇਸ ਤੋਂ ਇਲਾਵਾ ‘‘ਰੈਦਾਸ ਜੀ ਕੀ ਬਾਣੀ’’ ਨਾਂ ਦੀ ਇਕ ਹੱਥ ਲਿਖਤ ਕਿਤਾਬ ਨਾਗਰੀ ਪ੍ਰਚਾਰਿਣੀ ਸਭਾ ਕੋਲ ਮੌਜੂਦ ਹੈ। ਭਾਸ਼ਾ ਵਿਭਾਗ ਪੰਜਾਬ ਨੇ ਵੀ ਇਨ੍ਹਾਂ ਦੀਆਂ ਰਚਨਾਵਾਂ ਨੂੰ ‘‘ਬਾਣੀ ਸਤਿਗੁਰੂ ਰਵਿਦਾਸ ਜੀ’’ ਸਿਰਲੇਖ ਅਧੀਨ 1984 ਵਿੱਚ ਪਬਲਿਸ਼ ਕੀਤਾ। ਅਗਿਆਨਤਾ ਅਤੇ ਗਰੀਬੀ ਇਸ ਸਮਾਜ ਦੀ ਪਛਾਣ ਬਣ ਚੁੱਕੀ ਸੀ। ਆਪ ਨੇ ਸਭ ਨੂੰ ਗਿਆਨਵਾਨ ਹੋਣ ਲਈ ਪ੍ਰੇਰਿਆ:

ਮਾਧੋ ਅਬਿਦਿਆ ਹਿਤ ਕੀਨ॥
ਬਿਬੇਕ ਦੀਪ ਮਲੀਨ॥

ਆਪ ਕਥਨੀ ਅਤੇ ਕਰਨੀ ਦੇ ਧਨੀ ਸਨ। ਉਨ੍ਹਾਂ ਨੇ ਜਿਹੜਾ ਉਪਦੇਸ਼ ਲੋਕਾਂ ਨੂੰ ਦਿੱਤਾ ਹੈ ਪਹਿਲਾਂ ਉਸ 'ਤੇ ਆਪ ਅਮਲ ਕੀਤਾ। ਲੋਕਾਂ ਨੂੰ ਹੱਥੀਂ ਕੰਮ ਕਰਨ ਦੀ ਪ੍ਰੇਰਨਾ ਉਨ੍ਹਾਂ ਨੇ ਤਦ ਹੀ ਦਿੱਤੀ ਸੀ ਜਦੋਂ ਉਨ੍ਹਾਂ ਨੇ ਪਹਿਲਾਂ ਆਪ ਇਸ ਸਿਧਾਂਤ ਉਪਰ ਅਮਲ ਕੀਤਾ ਸੀ। ਆਪ ਨੇ ਇਹ ਗੱਲ ਵੀ ਸਪੱਸ਼ਟ ਕਰ ਦਿੱਤੀ ਸੀ ਕਿ ਭਗਵਾਨ, ਪਰਮਾਤਮਾ, ਈਸ਼ਵਰ, ਅੱਲ੍ਹਾ, ਖ਼ੁਦਾ, ਰਹੀਮ ਆਦਿ ਸਭ ਇਕੋ ਇਲਾਹੀ ਸ਼ਕਤੀ ਦੇ ਅੱਡ-ਅੱਡ ਨਾਂ ਹਨ, ਜਿਸ ਨੇ ਇਸ ਬ੍ਰਹਿਮੰਡ ਦੀ ਸਿਰਜਣਾ ਕੀਤੀ ਹੈ। ਉਸ ਵੇਲੇ ਕੁਝ ਅਖੌਤੀ ਲੋਕਾਂ ਨੇ ਹਰ ਸੰਭਵ ਕੋਸ਼ਿਸ਼ ਦੁਆਰਾ ਗੁਰੂ ਜੀ ਦੇ ਮਿਸ਼ਨ-ਪ੍ਰਚਾਰ ਵਿੱਚ ਰੋਕਾਂ ਪਾਈਆਂ ਪਰ ਹਰ ਵਾਰ ਗੁਰੂ ਜੀ ਦੀ ਜਿੱਤ ਹੋਈ। ਸਤਿਗੁਰੂ ਕਬੀਰ ਜੀ ਨੇ ਵੀ ਆਪਣੀ ਬਾਣੀ ਵਿੱਚ ਕਿਹਾ ਹੈ ਕਿ ਗੁਰੂ ਰਵਿਦਾਸ ਜੀ ਹਰੀ ਤੋਂ ਇਲਾਵਾ ਕਿਸੇ ਹੋਰ ਵਿੱਚ ਸ਼ਰਧਾ ਨਹੀਂ ਰੱਖਦੇ ਸਨ:

ਹਰਿ ਸੋ ਹੀਰਾ ਛਾਡਿ ਕੈ ਕਰਹਿ ਆਨ ਕੀ ਆਸ ॥
ਤੇ ਨਰ ਦੋਜਕ ਜਾਹਿਗੇ ਸਤਿ ਭਾਖੈ ਰਵਿਦਾਸ ॥

ਗੁਰੂ ਅਰਜਨ ਦੇਵ ਜੀ ਨੇ ਵੀ ਸਪੱਸ਼ਟ ਲਿਖਿਆ ਹੈ ਕਿ ਗੁਰੂ ਰਵਿਦਾਸ ਜੀ ਦਾ ਕੋਈ ਵੀ ਦੇਹਧਾਰੀ ਗੁਰੂ ਨਹੀਂ ਸੀ ਅਤੇ ਪਰਮਾਤਮਾ ਦੀ ਪ੍ਰਾਪਤੀ ਸਤਿਸੰਗ ਵਿੱਚੋਂ ਹੀ ਕੀਤੀ ਹੈ:

ਰਵਿਦਾਸੁ ਢੁਵੰਤਾ ਢੋਰ ਨੀਤਿ ਤਿਨਿ ਤਿਆਗੀ ਮਾਇਆ ॥ 
ਪਰਗਟੁ ਹੋਆ ਸਾਧਸੰਗਿ ਹਰਿ ਦਰਸਨੁ ਪਾਇਆ ॥

ਆਪ ਅਨੁਸਾਰ ਮੂਰਤੀ ਪੂਜਾ ਫਜ਼ੂਲ ਦੇ ਕਰਮ ਕਾਂਡਾਂ ਦਾ ਭਗਤੀ ਵਿੱਚ ਕੋਈ ਸਥਾਨ ਨਹੀਂ ਹੈ ਅਤੇ ਆਪ ਨੇ ਭਗਤੀ ਦੀ ਅਸਲ ਵਿਧੀ ਆਤਮ-ਸਮਰਪਣ ਨੂੰ ਹੀ ਕਿਹਾ ਹੈ:

ਤਨੁ ਮਨੁ ਅਰਪਉ ਪੂਜ ਚਰਾਵਊ॥
ਗੁਰ ਪਰਸਾਦਿ ਨਿਰੰਜਨੁ ਪਾਵਉ॥

ਆਪ ਜੀ ਦਾ ਵਿਆਹ ਮਿਰਜ਼ਾਪੁਰ ਵਿੱਚ ਰਹਿਣ ਵਾਲੀ ਮਾਤਾ ਲੋਨਾ ਨਾਲ ਹੋਇਆ ਅਤੇ ਆਪ ਦੇ ਘਰ ਇਕ ਪੁੱਤਰ ਵਿਜੈ ਦਾਸ ਨੇ ਜਨਮ ਲਿਆ। ਆਪ ਨੇ ਸਮਾਜ ਵਿੱਚ ਫੈਲੀਆਂ ਕੁਰੀਤੀਆਂ ਨੂੰ ਦੂਰ ਕਰਨ ਅਤੇ ਇਸ ਸਬੰਧੀ ਪ੍ਰਚਾਰ ਕਰਨ ਲਈ ਲਗਭਗ 60 ਹਜ਼ਾਰ ਕਿਲੋਮੀਟਰ ਪੈਦਲ ਯਾਤਰਾ ਕੀਤੀ ਅਤੇ 6 ਉਦਾਸੀਆਂ ਕੀਤੀਆਂ ਸਨ। ਇਨ੍ਹਾਂ ਉਦਾਸੀਆਂ ਵਿੱਚ ਆਪ ਨਾਲ ਉਸ ਸਮੇਂ ਦੇ ਹੋਰ ਸੰਤ ਵੀ ਸ਼ਾਮਲ ਸਨ। ਆਪ ਨੇ ਪੰਜਾਬ, ਰਾਜਸਥਾਨ, ਗੁਜਰਾਤ, ਮਹਾਰਾਸ਼ਟਰ, ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਉੱਤਰਾਖੰਡ, ਦਿੱਲੀ, ਤਾਮਿਲਨਾਡੂ, ਅਸਾਮ, ਕਰਨਾਟਕਾ, ਜੰਮੂ-ਕਸ਼ਮੀਰ, ਆਂਧਰਾ ਪ੍ਰਦੇਸ਼ ਆਦਿ ਸਥਾਨਾਂ 'ਤੇ ਜਾ ਕੇ ਸਤਿਸੰਗ ਕੀਤੇ। ਸਤਿਗੁਰੂ ਰਵਿਦਾਸ ਜੀ ਅਤੇ ਸੰਤ ਕਬੀਰ ਜੀ ਨੇ ਇਕੱਠਿਆਂ ਬਨਾਰਸ ਤੋਂ ਪਹਿਲੀ ਯਾਤਰਾ ਸ਼ੁਰੂ ਕੀਤੀ। ਬੇਗਮਪੁਰਾ ਸ਼ਹਿਰ ਗੁਰੂ ਰਵਿਦਾਸ ਜੀ ਦੇ ਆਪਣੇ ਸ਼ਬਦਾਂ ਵਿੱਚ ਇਕ ਐਸਾ ਸਥਾਨ ਹੈ, ਜਿੱਥੇ ਮਾਨਵਤਾ ਦੀ ਪੂਰੀ ਸੁਤੰਤਰਤਾ ਹੈ। ਆਪ ਨੇ ਹਰ ਪ੍ਰਕਾਰ ਦੀ ਗੁਲਾਮੀ ਦੀ ਨਿੰਦਾ ਕੀਤੀ ਅਤੇ ਡਟਵਾਂ ਵਿਰੋਧ ਕੀਤਾ।

ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਗੁਰੂ ਰਾਮ ਦਾਸ ਜੀ, ਗੁਰੂ ਅਰਜਨ ਦੇਵ ਜੀ ਅਤੇ ਕਈ ਭੱਟਾਂ ਅਤੇ ਭਗਤਾਂ ਨੇ ਵੀ ਗੁਰੂ ਰਵਿਦਾਸ ਜੀ ਦੀ ਉਪਮਾ ਕੀਤੀ ਹੈ। ਆਪ ਜੀ ਦੇ ਅੰਤਿਮ ਸਮੇਂ ਬਾਰੇ ਕੋਈ ਠੋਸ ਪ੍ਰਮਾਣਿਕ ਜਾਣਕਾਰੀ ਨਹੀਂ ਮਿਲਦੀ ਹੈ। ਬਹੁਤੇ ਇਤਿਹਾਸਕਾਰਾਂ ਅਨੁਸਾਰ ਆਪ ਲਗਭਗ 151 ਸਾਲ ਦੀ ਉਮਰ ਭੋਗ ਕੇ 1528 ਈਸਵੀਂ ਨੂੰ ਜੋਤੀ-ਜੋਤ ਸਮਾ ਗਏ। ਚਿਤੌੜਗੜ੍ਹ ਵਿੱਚ ਮੀਰਾਂ ਬਾਈ ਦੇ ਮੰਦਰ ਦੇ ਬਾਹਰ ਬਣੀ ਛੱਤਰੀ ਹੇਠਾਂ ਆਪ ਜੀ ਦੇ ਚਰਨ ਕਮਲਾਂ ਦੇ ਨਿਸ਼ਾਨ ਮੌਜੂਦ ਹਨ।

-ਕੁਲਦੀਪ ਚੰਦ ਦੋਭੇਟਾ
 

  • Sri Guru Ravidas Maharaj Ji
  • Major Concepts
  • Life
  • Poetry
  • ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ
  • ਜੀਵਨ
  • ਪ੍ਰਮੁੱਖ ਸੰਕਲਪ
  • ਪਖੰਡਵਾਦ
  • ਖੰਡਨ

Vastu Tips : 'ਗੰਗਾ ਜਲ' ਨਾਲ ਦੂਰ ਹੋਵੇਗੀ ਘਰ ਦੀ ਨਕਾਰਾਤਮਕ ਊਰਜਾ, ਨਹੀਂ ਹੋਵੇਗਾ ਕਲੇਸ਼

NEXT STORY

Stories You May Like

  • surya grahan 2025
    ਇਨ੍ਹਾਂ ਰਾਸ਼ੀਆਂ 'ਤੇ ਭਾਰੀ ਹੈ ਸਾਲ ਦਾ ਆਖਰੀ 'ਸੂਰਜ ਗ੍ਰਹਿਣ', ਜਾਣੋ ਬਚਣ ਦੇ ਉਪਾਅ
  • zodiac signs luck golden time
    2 ਦਿਨ ਬਾਅਦ ਇਨ੍ਹਾਂ 3 ਰਾਸ਼ੀਆਂ ਦੀ ਚਮਕੇਗੀ ਕਿਸਮਤ, ਸ਼ੁਰੂ ਹੋ ਜਾਵੇਗਾ ਗੋਲਡਨ ਟਾਈਮ!
  • pitra paksha shradh hinduism shradh 2025
    7ਵਾਂ ਸ਼ਰਾਧ ਅੱਜ, ਜਾਣੋ ਸ਼ੁੱਭ ਮਹੂਰਤ ਤੇ ਵਿਧੀ
  • mars transits in zodiac sign today
    ਮੰਗਲ ਦਾ ਰਾਸ਼ੀ ਪਰਿਵਰਤਨ ਅੱਜ, ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਸ਼ੁਰੂ ਹੋਣ ਵਾਲੇ ਹਨ ਚੰਗੇ ਦਿਨ
  • pitru paksha 2025
    ਕਾਂ ਤੋਂ ਬਿਨਾਂ ਅਧੂਰਾ ਕਿਉਂ ਮੰਨਿਆ ਜਾਂਦੈ ਪਿੱਤਰ ਪੱਖ ਦਾ ਸ਼ਰਾਧ, ਜਾਣੋ ਇਸ ਦੇ ਪਿੱਛੇ ਦਾ ਰਹੱਸ
  • vastu shastra houses walls
    ਵਾਸਤੂ ਸ਼ਾਸਤਰ : ਘਰ ਦੀਆਂ ਕੰਧਾਂ ’ਤੇ ਜ਼ਰੂਰ ਲਗਾਓ ਇਹ ਤਸਵੀਰਾਂ, ਦੂਰ ਹੋਣਗੀਆਂ ਆਰਥਿਕ ਪਰੇਸ਼ਾਨੀਆਂ
  • predictions of nostradamus
    ਸਾਹਮਣੇ ਆਈ ਖੌਫਨਾਕ ਭਵਿੱਖਬਾਣੀ!2025 'ਚ ਆਉਣ ਵਾਲਾ ਹੈ ਅਜਿਹਾ ਤੂਫਾਨ, ਜੋ ਬਦਲ ਦੇਵੇਗਾ ਦੁਨੀਆ ਦਾ ਨਕਸ਼ਾ
  • surya grahan september india
    21 ਜਾਂ 22 ਸਤੰਬਰ, ਜਾਣੋ ਕਦੋਂ ਲੱਗੇਗਾ ਸਾਲ ਦਾ ਆਖ਼ਰੀ ਸੂਰਜ ਗ੍ਰਹਿਣ
  • mla raman arora sent to 14 day judicial custody by court
    MLA ਰਮਨ ਅਰੋੜਾ ਨੂੰ ਅਦਾਲਤ ਨੇ 14 ਦਿਨਾਂ ਦੀ ਜੁਡੀਸ਼ੀਅਲ ਹਿਰਾਸਤ 'ਚ ਭੇਜਿਆ
  • corporation cancelled development works worth rs 5 crore in west constituency
    ਕੈਬਨਿਟ ਮੰਤਰੀ ਮੋਹਿੰਦਰ ਭਗਤ ਦੇ ਵੈਸਟ ਹਲਕੇ ’ਚ ਹੋਣ ਵਾਲੇ 5 ਕਰੋੜ ਦੇ ਵਿਕਾਸ...
  • amarinder singh raja warring wrote a letter to pm narendra modi
    ਰਾਜਾ ਵੜਿੰਗ ਨੇ PM ਨਰਿੰਦਰ ਮੋਦੀ ਨੂੰ ਲਿਖੀ ਚਿੱਠੀ, 25 ਹਜ਼ਾਰ ਕਰੋੜ ਰੁਪਏ ਰਾਹਤ...
  • a terrible accident happened on the dav flyover in jalandhar
    ਜਲੰਧਰ 'ਚ DAV ਫਲਾਈਓਵਰ 'ਤੇ ਵਾਪਰਿਆ ਭਿਆਨਕ ਹਾਦਸਾ, ਬਾਈਕ ਸਵਾਰ ਦੀ ਤੜਫ਼-ਤੜਫ਼...
  • driving license holders in punjab should pay attention new orders issued
    ਪੰਜਾਬ 'ਚ ਡਰਾਈਵਿੰਗ ਲਾਇਸੈਂਸ ਵਾਲੇ ਦੇਣ ਧਿਆਨ! ਨਵੇਂ ਹੁਕਮ ਹੋ ਗਏ ਜਾਰੀ
  • mla raman arora will be produced in court again today
    ਰਮਨ ਅਰੋੜਾ ਨੂੰ ਅੱਜ ਮੁੜ ਕੋਰਟ ’ਚ ਕੀਤਾ ਜਾਵੇਗਾ ਪੇਸ਼, ਵਿਦੇਸ਼ ਤੋਂ ਆਏ ਗੌਰਵ...
  • punjab police big action against granthi and sevadar
    ਗ੍ਰੰਥੀ ਤੇ ਸੇਵਾਦਾਰ ਖ਼ਿਲਾਫ਼ ਪੰਜਾਬ ਪੁਲਸ ਦਾ ਵੱਡਾ ਐਕਸ਼ਨ, ਕਾਰਨਾਮਾ ਜਾਣ ਹੋਵੋਗੇ...
  • hans raj hans reaches flood victims with cash video
    ਹੜ੍ਹ ਪੀੜਤਾਂ ਕੋਲ Cash ਲੈ ਕੇ ਪਹੁੰਚ ਗਏ Hans Raj Hans (ਵੀਡੀਓ)
Trending
Ek Nazar
floods have also taken a heavy animals

ਬੇਜ਼ੁਬਾਨ ਪਸ਼ੂਆਂ ’ਤੇ ਵੀ ਪਈ ਹੜ੍ਹਾਂ ਦੀ ਵੱਡੀ ਮਾਰ , ਦੁੱਧ ਉਤਪਾਦਨ ’ਚ 20...

issues challan on ambulances parked in guru nanak dev hospital complex

ਪੰਜਾਬ ਪੁਲਸ ਵੱਡੀ ਕਾਰਵਾਈ, ਗੁਰੂ ਨਾਨਕ ਦੇਵ ਹਸਪਤਾਲ ਕੰਪਲੈਕਸ 'ਚ ਲੱਗੀਆਂ...

people in flood affected areas are beset by diseases

ਹੜ੍ਹ ਪ੍ਰਭਾਵਿਤ ਖੇਤਰ ਦੇ ਲੋਕਾਂ ਨੂੰ ਬੀਮਾਰੀਆਂ ਨੇ ਪਾਇਆ ਘੇਰਾ, 3 ਹਾਜ਼ਰ ਲੋਕਾਂ...

a terrible accident happened on the dav flyover in jalandhar

ਜਲੰਧਰ 'ਚ DAV ਫਲਾਈਓਵਰ 'ਤੇ ਵਾਪਰਿਆ ਭਿਆਨਕ ਹਾਦਸਾ, ਬਾਈਕ ਸਵਾਰ ਦੀ ਤੜਫ਼-ਤੜਫ਼...

women accounts pension

ਔਰਤਾਂ ਲਈ ਵੱਡੀ ਖੁਸ਼ਖ਼ਬਰੀ, ਖਾਤਿਆਂ ਵਿੱਚ ਆਉਣਗੇ 2500 ਰੁਪਏ, ਬਕਾਇਆ ਵੀ ਮਿਲੇਗਾ

driving license holders in punjab should pay attention new orders issued

ਪੰਜਾਬ 'ਚ ਡਰਾਈਵਿੰਗ ਲਾਇਸੈਂਸ ਵਾਲੇ ਦੇਣ ਧਿਆਨ! ਨਵੇਂ ਹੁਕਮ ਹੋ ਗਏ ਜਾਰੀ

punjab police big action against granthi and sevadar

ਗ੍ਰੰਥੀ ਤੇ ਸੇਵਾਦਾਰ ਖ਼ਿਲਾਫ਼ ਪੰਜਾਬ ਪੁਲਸ ਦਾ ਵੱਡਾ ਐਕਸ਼ਨ, ਕਾਰਨਾਮਾ ਜਾਣ ਹੋਵੋਗੇ...

new orders issued in punjab from 10 am to 6 pm

ਪੰਜਾਬ 'ਚ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਲਈ ਨਵੇਂ ਹੁਕਮ ਜਾਰੀ

brother in law  sister in law  sister  police

ਪੰਜਾਬ 'ਚ ਸ਼ਰਮਨਾਕ ਘਟਨਾ! ਹਵਸ 'ਚ ਅੰਨ੍ਹੇ ਜੀਜੇ ਨੇ ਸਾਲੀ ਨਾਲ...

delhi  s tis hazari court grants bail to actor ashish kapoor

ਬਲਾਤਕਾਰ ਮਾਮਲੇ 'ਚ ਗ੍ਰਿਫਤਾਰ ਅਦਾਕਾਰ ਆਸ਼ਿਸ਼ ਕਪੂਰ ਨੂੰ ਮਿਲੀ ਜ਼ਮਾਨਤ

snake bites continue in gurdaspur

ਗੁਰਦਾਸਪੁਰ 'ਚ ਸੱਪਾਂ ਦੇ ਡੰਗਣ ਦਾ ਕਹਿਰ ਜਾਰੀ, ਹੈਰਾਨ ਕਰੇਗਾ ਅੰਕੜਾ

single mother becomes famous singer gives birth to son

ਕੁਆਰੀ ਮਾਂ ਬਣੀ ਮਸ਼ਹੂਰ ਸਿੰਗਰ, ਪੁੱਤਰ ਨੂੰ ਦਿੱਤਾ ਜਨਮ

man arrested for roaming suspiciously near border

ਪੰਜਾਬ ਦੀ ਸਰਹੱਦ ਨੇੜੇ ਸ਼ੱਕੀ ਹਾਲਾਤ 'ਚ ਘੁੰਮਦਾ ਵਿਅਕਤੀ ਕਾਬੂ

big trouble for the people of jalandhar these routes are closed

ਜਲੰਧਰ ਦੇ ਲੋਕਾਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ! ਇਹ ਰਸਤੇ ਹੋਏ ਬੰਦ

holidays announced in schools of jalandhar district dc issues orders

ਪੰਜਾਬ ਦੇ ਇਸ ਜ਼ਿਲ੍ਹੇ 'ਚ ਛੁੱਟੀਆਂ ਦਾ ਐਲਾਨ, DC ਨੇ ਜਾਰੀ ਕੀਤੇ ਹੁਕਮ

everything destroyed due to floods in punjab

Punjab: ਕਹਿਰ ਓ ਰੱਬਾ! 3 ਨੂੰ ਧੀ ਦਾ ਵਿਆਹ, ਹੜ੍ਹ 'ਚ ਹੋ ਗਿਆ ਸਭ ਕੁਝ ਤਬਾਹ

mother put newborn freezer sleep

ਹਾਏ ਓ ਰੱਬਾ! ਜਵਾਕ ਨੂੰ ਫ੍ਰੀਜ਼ਰ 'ਚ ਰੱਖ ਖੁਦ ਸੌਂ ਗਈ ਮਾਂ, ਤੇ ਫਿਰ....

arrested mla raman arora s health is deteriorating

ਗ੍ਰਿਫ਼ਤਾਰ MLA ਰਮਨ ਅਰੋੜਾ ਦੀ ਵਿਗੜੀ ਸਿਹਤ, ਅੰਮ੍ਰਿਤਸਰ ਕੀਤਾ ਗਿਆ ਰੈਫਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • 6th shradh pitra hindu religion shradh 2025
      6ਵਾਂ ਸ਼ਰਾਧ ਅੱਜ, ਜਾਣੋ ਤਰਪਣ ਵਿਧੀ ਅਤੇ ਸਹੀ ਸਮਾਂ
    • food in plate vastu tips
      ਕਿਉਂ ਨਹੀਂ ਛੱਡਣੀ ਚਾਹੀਦੀ ਥਾਲੀ 'ਚ ਜੂਠ, ਜਾਣੋ ਇਸ ਦੇ ਪਿੱਛੇ ਦੇ ਵੱਡੇ ਕਾਰਨ
    • vastu tips home
      ਘਰ ਦੇ ਦਰਵਾਜ਼ੇ 'ਤੇ ਲਟਕਾਓ ਇਹ ਚੀਜ਼, ਪੈਸਿਆਂ ਨਾਲ ਜੁੜੀ ਸਮੱਸਿਆ ਤੋਂ ਮਿਲੇਗੀ...
    • pitru paksha 2025 gaya ji
      ਗਯਾ ਦੇ ਨਾਲ-ਨਾਲ ਇਨ੍ਹਾਂ ਥਾਵਾਂ 'ਤੇ ਵੀ ਹੁੰਦੈ ਪੁਰਖਿਆਂ ਦਾ ਸ਼ਰਾਧ, ਪਿੰਡਦਾਨ...
    • pitru paksha 2025
      ਸ਼ਰਾਧਾਂ 'ਚ ਭੋਜਨ ਖਵਾਉਣ ਲਈ ਨਾ ਮਿਲਣ ਕਾਂ ਤਾਂ ਕੀ ਕਰਨਾ ਚਾਹੀਦਾ ਹੈ ?
    • navratri 10 days maa durga
      9 ਨਹੀਂ 10 ਦਿਨ ਦੇ ਹੋਣਗੇ ਨਰਾਤੇ, ਬਣ ਰਿਹਾ ਵਿਸ਼ੇਸ਼ ਸੰਯੋਗ
    • shradh pitru dosh shradh 2025 hinduism
      ਸ਼ਰਾਧਾਂ 'ਚ ਜ਼ਰੂਰ ਕਰੋ ਇਹ ਖ਼ਾਸ ਉਪਾਅ, ਦੂਰ ਹੋਵੇਗਾ ਪਿੱਤਰ ਦੋਸ਼
    • tritiya shradh chaturthi shradh pitra shradh 2025
      ਤੀਜਾ ਅਤੇ ਚੌਥਾ ਸ਼ਰਾਧ ਅੱਜ, ਜਾਣੋ ਕਿਵੇਂ ਕਰਦੇ ਹਨ ਇਕੱਠੇ ਤਾਰੀਕਾਂ ਦਾ ਸ਼ਰਾਧ
    • pitra shradh hinduism shradh 2025
      ਸ਼ਰਾਧ ਕਰਦੇ ਸਮੇਂ ਕਦੇ ਵੀ ਨਾ ਕਰੋ ਇਹ ਗਲਤੀਆਂ, ਨਾਰਾਜ਼ ਹੋ ਸਕਦੇ ਹਨ ਪਿੱਤਰ
    • shardiya navratri 2025
      ਨਰਾਤਿਆਂ 'ਚ ਇਨ੍ਹਾਂ ਰਾਸ਼ੀਆਂ 'ਤੇ ਵਰ੍ਹੇਗਾ ਪੈਸਿਆਂ ਦਾ ਮੀਂਹ, ਬਣ ਰਿਹੈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +