ਜਲੰਧਰ (ਬਿਊਰੋ) - ਐਤਵਾਰ ਵਾਲੇ ਦਿਨ ਛੁੱਟੀ ਹੋਣ ਕਰਕੇ ਬਹੁਤ ਸਾਰੇ ਲੋਕ ਸਾਰਾ ਦਿਨ ਆਰਾਮ ਕਰਦੇ ਹਨ ਅਤੇ ਲੇਟ ਉੱਠਦੇ ਹਨ। ਆਰਾਮ ਕਰਨ ਦੇ ਚੱਕਰ ‘ਚ ਲੋਕ ਐਤਵਾਰ ਨੂੰ ਕੁਝ ਅਜਿਹੇ ਕੰਮ ਕਰ ਬੈਠਦੇ ਹਨ, ਜਿਸ ਨਾਲ ਭਗਵਾਨ ਸੂਰਜ ਦੇਵਤਾ ਜੀ ਨਾਰਾਜ਼ ਹੋ ਜਾਂਦੇ ਹਨ ਅਤੇ ਵਿਅਕਤੀ ਨੂੰ ਉਸ ਦਾ ਭੁਗਤਾਨ ਕਰਨਾ ਪੈਂਦਾ ਹੈ। ਇਸ ਲਈ ਜੇਕਰ ਤੁਸੀਂ ਇਕ ਸਫਲ ਵਿਅਕਤੀ ਬਣਨਾ ਚਾਹੁੰਦੇ ਹੋ ਤਾਂ ਭੁੱਲ ਕੇ ਵੀ ਐਤਵਾਰ ਵਾਲੇ ਦਿਨ ਹੇਠ ਲਿਖੇ ਕੰਮ ਕਦੇ ਨਾ ਕਰੋ, ਜਿਸ ਨਾਲ ਤੁਹਾਨੂੰ ਧਨ ਦੀ ਕਮੀ ਹੋਵੇ।
ਨਾ ਕਰੋ ਇਹ ਕੰਮ
. ਐਤਵਾਰ ਵਾਲੇ ਦਿਨ ਕਦੇ ਵੀ ਸੂਰਜ ਨਿਕਲਣ ਤੋਂ ਬਾਅਦ ਨਾ ਉੱਠੋ। ਉਂਝ ਤਾਂ ਸਾਨੂੰ ਸਾਰਿਆਂ ਨੂੰ ਸੂਰਜ ਨਿਕਲਣ ਤੋਂ ਪਹਿਲਾਂ ਹੀ ਉੱਠਣਾ ਚਾਹੀਦਾ ਹੈ। ਲੇਟ ਉੱਠਣ ਨਾਲ ਕੁੰਡਲੀ ‘ਚ ਸੂਰਜ ਕਮਜ਼ੋਰ ਹੋ ਜਾਂਦਾ ਹੈ।
. ਥਕਾਵਟ ਹੋਣ ਦੇ ਬਾਵਜੂਦ ਐਤਵਾਰ ਵਾਲੇ ਦਿਨ ਸ਼ਾਮ ਦੇ ਸਮੇਂ ਕਦੇ ਨਾ ਸੌਵੋ। ਇਸ ਦਿਨ ਸ਼ਾਮ ਨੂੰ ਸੌਂਣ ਨਾਲ ਧਨ ਦੀ ਹਾਨੀ ਹੁੰਦੀ ਹੈ।
. ਐਤਵਾਰ ਨੂੰ ਕਦੀ ਵੀ ਸੂਰਜ ਨੂੰ ਜਲ ਚੜ੍ਹਾਉਣਾ ਨਾ ਭੁਲੋ। ਉਂਝ ਤਾਂ ਰੋਜ਼ ਹੀ ਭਗਵਾਨ ਸੂਰਜ ਨੂੰ ਜਲ ਚੜ੍ਹਾਉਣਾ ਚਾਹੀਦਾ ਹੈ ਪਰ ਜੇਕਰ ਤੁਸੀਂ ਇਸ ਤਰ੍ਹਾਂ ਨਹੀਂ ਕਰ ਪਾਉਂਦੇ ਤਾਂ ਐਤਵਾਰ ਵਾਲੇ ਦਿਨ ਭਗਵਾਨ ਸੂਰਜ ਨੂੰ ਜਲ ਜ਼ਰੂਰ ਚੜ੍ਹਾਓ।
. ਐਤਵਾਰ ਵਾਲੇ ਦਿਨ ਕਿਸੇ ਗਰੀਬ, ਮਾਤਾ-ਪਿਤਾ ਆਦਿ ਦੀ ਬੇਇਜ਼ਤੀ ਨਾ ਕਰੋ। ਤੁਹਾਡੀ ਇਹੀ ਗਲਤੀ ਤੁਹਾਡੇ ਚੰਗੇ ਕੰਮਾਂ ‘ਤੇ ਭਾਰੀ ਪੈ ਸਕਦੀ ਹੈ।
ਪੜ੍ਹੋ ਇਹ ਵੀ ਖ਼ਬਰ- ਡਾਇਟਿੰਗ ਤੋਂ ਬਿਨਾਂ ਕੀ ਤੁਸੀਂ ‘ਭਾਰ’ ਘੱਟ ਕਰਨਾ ਚਾਹੁੰਦੇ ਹੋ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ
ਪੜ੍ਹੋ ਇਹ ਵੀ ਖ਼ਬਰ- ਵਾਸਤੂ ਸ਼ਾਸਤਰ ਅਨੁਸਾਰ : ਲੂਣ ਦੀ ਵਰਤੋਂ ਨਾਲ ਜਾਣੋਂ ਕਿਉ ਜਲਦੀ ਅਮੀਰ ਹੋ ਜਾਂਦੇ ਹਨ ਲੋਕ!
ਜ਼ਰੂਰ ਕਰੋ ਇਹ ਕੰਮ -
. ਹਰ ਐਤਵਾਰ ਜਲਦੀ ਉੱਠ ਕੇ ਇਸ਼ਨਾਨ ਕਰੋ ਅਤੇ ਇਸ ਤੋਂ ਬਾਅਦ ਮੰਦਰ ਜਾਓ ਜਾਂ ਫਿਰ ਘਰ ‘ਚ ਹੀ ਜਲ ਚੜ੍ਹਾਓ। ਇਸ ਨਾਲ ਕੁੰਡਲੀ ਦੇ ਦੋਸ਼ਾਂ ਦਾ ਨਾਸ਼ ਹੋਵੇਗਾ।
. ਪੂਜਾ ‘ਚ ਸੂਰਜ ਦੇਵ ਦਾ ਪਸੰਦ ਲਾਲ ਫੁੱਲ, ਲਾਲ ਚੰਦਨ, ਗੁਡਹਲ ਦਾ ਫੁੱਲ, ਚਾਵਲ ਚੜ੍ਹਾਓ। ਗੁੜ ਜਾਂ ਗੁੜ ਤੋਂ ਬਣੀ ਮਠਿਆਈ ਦਾ ਭੋਗ ਲਗਾਓ।ਪੂਜਾ ਤੋਂ ਬਾਅਦ ਮੱਥੇ ‘ਤੇ ਲਾਲ ਚੰਦਨ ਦਾ ਟਿੱਕਾ ਜ਼ਰੂਰ ਲਗਾਓ।
ਪੜ੍ਹੋ ਇਹ ਵੀ ਖ਼ਬਰ- Health Tips: ਸਰਦੀਆਂ ‘ਚ ਹਰ ਸਮੇਂ ਕੀ ਤੁਹਾਡੇ ਹੱਥ-ਪੈਰ ਰਹਿੰਦੇ ਨੇ ਬਹੁਤ ਜ਼ਿਆਦਾ ਠੰਡੇ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ
ਪੜ੍ਹੋ ਇਹ ਵੀ ਖ਼ਬਰ- Beauty Tips : ਸਰਦੀਆਂ ’ਚ ਹੋਣ ਵਾਲੀਆਂ ਚਿਹਰੇ ਦੀਆਂ ਸਮਸਿਆਵਾਂ ਨੂੰ ਇੰਝ ਕਰੋ ਦੂਰ, ਆਵੇਗਾ ਨਿਖ਼ਾਰ
ਇਸ ਵਿਧੀ ਨਾਲ ਕਰੋ 'ਸ਼ਨੀ ਦੇਵ' ਜੀ ਦੀ ਪੂਜਾ, ਘਰ ਆਵੇਗਾ ਧੰਨ ਤੇ ਬਣਨਗੇ ਵਿਗੜੇ ਕੰਮ
NEXT STORY