ਮੇਖ : ਕੋਰਟ-ਕਚਹਿਰੀ ਨਾਲ ਜੁੜੇ ਕਿਸੇ ਕੰਮ ਨੂੰ ਅਟੈਂਡ ਕਰਨ ’ਤੇ ਪਾਜ਼ੇਟਿਵ ਨਤੀਜਾ ਮਿਲੇਗਾ, ਅਫਸਰਾਂ ਦੇ ਰੁਖ ’ਚ ਵੀ ਨਰਮੀ ਬਣੀ ਰਹੇਗੀ।
ਬ੍ਰਿਖ : ਕਿਸੇ ਵੱਡੇ ਆਦਮੀ ਦੀ ਮਦਦ ਲੈਣ ਲਈ, ਜੇ ਆਪ ਉਸ ਨੂੰ ਅਪਰੋਚ ਕਰੋਗੇ ਤਾਂ ਉਹ ਆਪ ਦੀ ਗੱਲ ਧਿਆਨ ਅਤੇ ਧੀਰਜ ਨਾਲ ਸੁਣੇਗਾ।
ਮਿਥੁਨ : ਡ੍ਰਿੰਕਸ, ਕੈਮੀਕਲਸ, ਥਿੰਦੀਆਂ ਵਸਤਾਂ, ਪੈਟ੍ਰੋਲੀਅਮ, ਸੀ. ਪ੍ਰੋਡਕਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਕਰਕ : ਵਪਾਰਕ ਅਤੇ ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ, ਯਤਨਾਂ-ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਤਬੀਅਤ ’ਚ ਜ਼ਿੰਦਾਦਿਲੀ ਰਹੇਗੀ।
ਸਿੰਘ : ਸਿਤਾਰਾ ਖਰਚਿਆਂ ਵਾਲਾ ਪਰ ਚੰਗਾ ਪਹਿਲੂ ਇਹ ਹੈ ਕਿ ਜ਼ਿਆਦਾਤਰ ਖਰਚ ਜਾਇਜ਼ ਕੰਮਾਂ ’ਤੇ ਹੀ ਹੋਵੇਗਾ, ਮਨ ਵੀ ਡਿਸਟਰਬ ਜਿਹਾ ਰਹੇਗਾ।
ਕੰਨਿਆ : ਇੰਪੋਰਟ-ਐਕਸਪੋਰਟ, ਮੈਨ ਪਾਵਰ ਬਾਹਰ ਭਿਜਵਾਉਣ ਦਾ ਕੰਮ ਕਰਨ ਵਾਲਿਆਂ ਨੂੰ ਆਪਣੀ ਭੱਜਦੌੜ ਦੀ ਚੰਗੀ ਰਿਟਰਨ ਮਿਲੇਗੀ।
ਤੁਲਾ : ਰਾਜ ਦਰਬਾਰ ਨਾਲ ਜੁੜੇ ਕਿਸੇ ਕੰਮ ਨੂੰ ਹੱਥ ’ਚ ਲੈਣ ’ਤੇ ਬਿਹਤਰ ਨਤੀਜਾ ਮਿਲੇਗਾ, ਵੱਡੇ ਲੋਕਾਂ ’ਚ ਆਪ ਦੀ ਲਿਹਾਜ਼ਦਾਰੀ ਬਣੀ ਰਹੇਗੀ।
ਬ੍ਰਿਸ਼ਚਕ : ਕਿਸੇ ਧਾਰਮਿਕ ਪ੍ਰੋਗਰਾਮ ਨਾਲ ਜੁੜਣ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ-ਕੀਰਤਨ ਸੁਣਨ ’ਚ ਜੀਅ ਲੱਗੇਗਾ।
ਧਨ : ਸਿਤਾਰਾ ਸਿਹਤ ’ਚ ਗੜਬੜੀ ਰੱਖਣ ਅਤੇ ਮਨ ਨੂੰ ਪ੍ਰੇਸ਼ਾਨ ਕਰਨ ਵਾਲਾ, ਨਾ ਤਾਂ ਕਿਸੇ ਦੀ ਜ਼ਿੰਮੇਵਾਰੀ ’ਚ ਫਸੋ ਅਤੇ ਨਾ ਹੀ ਝਮੇਲੇ ’ਚ ਫਸੋ।
ਮਕਰ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ , ਉਸ ’ਚ ਸਫਲਤਾ ਮਿਲੇਗੀ, ਫੈਮਿਲੀ ਫਰੰਟ ’ਤੇ ਤਾਲਮੇਲ ਬਣਿਆ ਰਹੇਗਾ।
ਕੁੰਭ : ਕਿਸੇ ਸਟ੍ਰਾਂਗ ਸ਼ਤਰੂ ਦੇ ਟਕਰਾਵੀ ਰੁਖ ਕਰ ਕੇ ਪ੍ਰੇਸ਼ਾਨੀਆਂ ਵਧਣ ਦਾ ਡਰ ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।
ਮੀਨ : ਸੰਤਾਨ ਹਰ ਕਦਮ ਆਪ ਨਾਲ ਖੜ੍ਹੀ ਦਿਸੇਗੀ, ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਮਾਣ-ਸਨਮਾਨ ਦੀ ਪ੍ਰਾਪਤੀ।
8 ਸਤੰਬਰ 2026, ਮੰਗਲਵਾਰ
ਭਾਦੋਂ ਵਦੀ ਤਿੱਥੀ ਦੁਆਦਸ਼ੀ (ਬਾਅਦ ਦੁਪਹਿਰ 2.44 ਤੱਕ) ਅਤੇ ਮਗਰੋਂ ਤਿੱਥੀ ਤਰੋਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਸਿੰਘ ’ਚ
ਚੰਦਰਮਾ ਕਰਕ ’ਚ
ਮੰਗਲ ਮਿਥੁਨ ’ਚ
ਬੁੱਧ ਕੰਨਿਆ ’ਚ
ਗੁਰੂ ਕਰਕ ’ਚ
ਸ਼ੁੱਕਰ ਤੁਲਾ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2083, ਭਾਦੋਂ ਪ੍ਰਵਿਸ਼ਟੇ 23, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 17 (ਭਾਦੋਂ), ਹਿਜਰੀ ਸਾਲ 1448, ਮਹੀਨਾ : ਰਬਿ-ਉਲ-ਅੱਵਲ, ਤਰੀਕ : 25, ਸੂਰਜ ਉਦੇ ਸਵੇਰੇ 6.12 ਵਜੇ, ਸੂਰਜ ਅਸਤ : ਸ਼ਾਮ 6.39 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਖ (ਸ਼ਾਮ 4.40 ਤੱਕ) ਅਤੇ ਮਗਰੋਂ ਨਕਸ਼ੱਤਰ ਅਸ਼ਲੇਖਾ, ਯੋਗ : ਪਰਿਧ (8-9 ਮੱਧ ਰਾਤ 12.41 ਤਕ) ਅਤੇ ਮਗਰੋਂ ਯੋਗ ਸ਼ਿਵ, ਚੰਦਰਮਾ : ਕਰਕ ਰਾਸ਼ੀ ’ਤੇ (ਪੂਰਾ ਦਿਨ ਰਾਤ), ਸ਼ਾਮ 4.40 ਤੋਂ ਬਾਅਦ ਜੰਮੇ ਬੱਚੇ ਨੂੰ ਅਸ਼ਲੇਖਾ ਨਕਸ਼ੱਤਰ ਦੀ ਪੂਜਾ ਲੱਗੇਗੀ, ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤਕ, ਪੁਰਬ ਦਿਵਸ ਅਤੇ ਤਿਓਹਾਰ : ਵਤਸ ਦੁਆਦਸ਼ੀ (ਪੂਜਾ),ਭੌਮ ਪ੍ਰਦੋਸ਼ ਵਰਤ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਇਨ੍ਹਾਂ 4 ਰਾਸ਼ੀਆਂ ਵਾਲਿਆਂ ਦੀ ਲੱਗੇਗੀ 'ਲਾਟਰੀ'! ਚਮਕ ਜਾਵੇਗੀ ਕਿਸਮਤ
NEXT STORY