ਮੇਖ : ਕਿਉਂਕਿ ਸਿਤਾਰਾ ਉਲਝਣਾਂ-ਝਮੇਲਿਆਂ ਵਾਲਾ ਹੈ, ਇਸ ਲਈ ਧਿਆਨ ਰੱਖੋ ਕਿ ਆਪ ਦੀ ਸਾਰੀ ਪਲਾਨਿੰਗ ਉਖੜ-ਵਿਗੜ ਨਾ ਜਾਵੇ, ਨੁਕਸਾਨ ਦਾ ਵੀ ਡਰ।
ਬ੍ਰਿਖ : ਟੀਚਿੰਗ, ਕੋਚਿੰਗ, ਪ੍ਰਿੰਟਿੰਗ, ਪਬਲੀਸ਼ਿੰਗ, ਮੈਡੀਸਨ, ਇੰਟੀਰੀਅਰ ਡੈਕੋਰੇਸ਼ਨ, ਟੂਰਿਜ਼ਮ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਮਿਥੁਨ : ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ’ਚ ਸਫ਼ਲਤਾ ਮਿਲੇਗੀ, ਵੱਡੇ ਲੋਕ ਮਿਹਰਬਾਨ ਅਤੇ ਸੁਪੋਰਟਿਵ ਰਹਿਣਗੇ, ਸ਼ਤਰੂ ਵੀ ਕਮਜ਼ੋਰ ਰਹਿਣਗੇ।
ਕਰਕ : ਧਾਰਮਿਕ ਸਮਾਜਿਕ ਕੰਮਾਂ ’ਚ ਧਿਆਨ, ਜਨਰਲ ਤੌਰ ’ਤੇ ਆਪ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ ਅਤੇ ਇਫ਼ੈਕਟਿਵ ਰਹੋਗੇ ਪਰ ਸਿਹਤ ਬਾਰੇ ਲਾਪਰਵਾਹ ਨਾ ਰਹੋ।
ਸਿੰਘ : ਸਿਹਤ ਲਈ ਸਿਤਾਰਾ ਕਮਜ਼ੋਰ, ਇਸ ਲਈ ਲਿਮਿਟ ’ਚ ਖਾਣਾ-ਪੀਣਾ ਕਰਨਾ ਸਹੀ ਰਹੇਗਾ, ਕਾਰੋਬਾਰੀ ਮਾਮਲੇ ’ਚ ਕਿਸੇ ’ਤੇ ਜ਼ਿਆਦਾ ਭਰੋਸਾ ਨਹੀਂ ਕਰਨਾ ਚਾਹੀਦਾ।
ਕੰਨਿਆ : ਵਪਾਰਕ ਅਤੇ ਕੰਮਕਾਜੀ ਦਸ਼ਾ ਸੰਤੋਖਜਨਕ, ਜਿਹੜੇ ਕੰਮ ਲਈ ਮਨ ਬਣਾਓਗੇ, ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ।
ਤੁਲਾ : ਸ਼ਤਰੂ ਨੁਕਸਾਨ ਪਹੁੰਚਾਉਣ ਲਈ ਹਰ ਦਾਅ ਖੇਡ ਸਕਦੇ ਹਨ, ਇਸ ਲਈ ਉਨ੍ਹਾਂ ਨਾਲ ਸਾਵਧਾਨੀ ਵਰਤਣ ਦੀ ਜ਼ਰੂਰਤ ਹੋਵੇਗੀ, ਨੁਕਸਾਨ ਦਾ ਵੀ ਡਰ।
ਬ੍ਰਿਸ਼ਚਕ : ਕਿਸੇ ਧਾਰਮਿਕ ਪ੍ਰੋਗਰਾਮ ਨਾਲ ਜੁੜਣ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ-ਕੀਰਤਨ ਸੁਣਨ ’ਚ ਜੀਅ ਲਗੇਗਾ।
ਧਨ : ਅਦਾਲਤੀ ਕੰਮਾਂ ਨੂੰ ਅਟੈਂਡ ਕਰਨ ਲਈ ਸਮਾਂ ਚੰਗਾ, ਮਾਣ-ਸਨਮਾਨ ਦੀ ਪ੍ਰਾਪਤੀ ਪਰ ਸਿਹਤ ਦਾ ਧਿਆਨ ਰੱਖਣਾ ਜ਼ਰੂਰੀ।
ਮਕਰ : ਜਨਰਲ ਸਿਤਾਰਾ ਸਟ੍ਰਾਂਗ, ਵੱਡੇ ਲੋਕ ਮਿਹਰਬਾਨ ਅਤੇ ਆਪ ਦੇ ਕਿਸੇ ਕੰਮ ਨੂੰ ਸੰਵਾਰਨ ’ਚ ਇੰਸਟਰੂਮੈਂਟਲ ਹੋਣਗੇ।
ਕੁੰਭ : ਟੀਚਿੰਗ, ਕੋਚਿੰਗ, ਸਟੇਸ਼ਨਰੀ, ਪਬਲੀਸ਼ਿੰਗ, ਕੰਸਲਟੈਂਸੀ, ਮੈਡੀਸਨ, ਇੰਟੀਰੀਅਰ ਡੈਕੋਰੇਸ਼ਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।
ਮੀਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ ਇਰਾਦਿਆਂ ’ਚ ਸਫ਼ਲਤਾ ਮਿਲੇਗੀ ਪਰ ਮੌਸਮ ਦੇ ਐਕਸਪੋਜ਼ਰ ਤੋਂ ਆਪਣਾ ਬਚਾਅ ਰੱਖਣਾ ਚਾਹੀਦਾ ਹੈ।
26 ਸਤੰਬਰ 2026, ਸ਼ਨੀਵਾਰ
ਭਾਦੋਂ ਸੁਦੀ ਤਿੱਥੀ ਪੁੰਨਿਆ (ਰਾਤ 10.19 ਤੱਕ) ਅਤੇ ਮਗਰੋਂ ਤਿੱਥੀ ਏਕਮ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕੰਨਿਆ ’ਚ
ਚੰਦਰਮਾ ਮੀਨ ’ਚ
ਮੰਗਲ ਕਰਕ ’ਚ
ਬੁੱਧ ਕੰਨਿਆ ’ਚ
ਗੁਰੂ ਕਰਕ ’ਚ
ਸ਼ੁੱਕਰ ਤੁਲਾ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2083, ਅੱਸੂ ਪ੍ਰਵਿਸ਼ਟੇ 10, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 4 (ਅੱਸੂ), ਹਿਜਰੀ ਸਾਲ 1448, ਮਹੀਨਾ : ਰਬਿ-ਉਲਸਾਨੀ, ਤਰੀਕ :14, ਸੂਰਜ ਉਦੇ ਸਵੇਰੇ 6.22 ਵਜੇ, ਸੂਰਜ ਅਸਤ : ਸ਼ਾਮ 6.16 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਰਵਾ ਭਾਦਰਪਦ (ਪੁਰਵ ਦੁਪਹਿਰ 11.32 ਤੱਕ) ਅਤੇ ਮਗਰੋਂ ਨਕਸ਼ੱਤਰ ਉਤਰਾ ਭਾਦਰਪਦ, ਯੋਗ ਗੰਡ (ਦੁਪਹਿਰ 1.08 ਤੱਕ) ਅਤੇ ਮਗਰੋਂ ਯੋਗ ਵ੍ਰਿਧੀ, ਚੰਦਰਮਾ : ਮੀਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ), ਭਦਰਾ ਰਹੇਗੀ (ਸਵੇਰੇ 10.43 ਤੱਕ), ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤੱਕ, ਪੁਰਬ, ਦਿਵਸ ਅਤੇ ਤਿਉਹਾਰ : ਭਾਦੋਂ ਪੁੰਨਿਆ, ਤਿੱਥੀ ਪੁੰਨਿਆ ਦਾ ਸਰਾਧ, ਪ੍ਰੋਸ਼ਠਪਦੀ ਮਤਾਲਯ ਸਰਾਧ ਸ਼ੁਰੂ, ਸ਼੍ਰੀ ਸਤਿ ਨਾਰਾਇਣ ਵਰਤ, ਮੇਲਾ ਗੋਇੰਦਵਾਲ (ਤਰਨਤਾਰਨ)।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਪੁਰਖਿਆਂ ਦੀ ਯਾਦ ਦਾ ਤਿਉਹਾਰ ‘ਸ਼ਰਾਧ’ ਭਲਕੇ ਤੋਂ ਸ਼ੁਰੂ, ਇਸ ਦਿਨ ਹੋਵੇਗਾ ਸੰਪੂਰਨ
NEXT STORY