ਮੇਖ : ਸਿਤਾਰਾ ਦੁਪਹਿਰ ਤਕ ਰਾਜਕੀ ਕੰਮਾਂ ’ਚ ਕਦਮ ਬੜ੍ਹਤ ਵੱਲ ਰੱਖੇਗਾ, ਫਿਰ ਬਾਅਦ ’ਚ ਅਰਥ ਦਸ਼ਾ ਕੰਫਰਟੇਬਲ ਬਣੇਗੀ।
ਬ੍ਰਿਖ : ਸਿਤਾਰਾ ਦੁਪਹਿਰ ਤਕ ਬਿਹਤਰ, ਫਿਰ ਬਾਅਦ ’ਚ ਵੱਡੇ ਲੋਕਾਂ ’ਚ ਲਿਹਾਜ਼ਦਾਰੀ ਵਧੇਗੀ, ਮਾਣ-ਸਨਮਾਨ, ਪ੍ਰਭਾਵ ਦਬਦਬਾ ਬਣਿਆ ਰਹੇਗਾ।
ਮਿਥੁਨ : ਸਿਤਾਰਾ ਦੁਪਹਿਰ ਤਕ ਸਿਹਤ ’ਚ ਗੜਬੜੀ ਰੱਖਣ ਵਾਲਾ ਪਰ ਬਾਅਦ ’ਚ ਧਾਰਮਿਕ ਕੰਮਾਂ ’ਚ ਰੁਚੀ ਵਧੇਗੀ, ਸਫਰ ਲਈ ਮਨ ਰਾਜ਼ੀ ਰਹੇਗਾ।
ਕਰਕ : ਸਿਤਾਰਾ ਦੁਪਹਿਰ ਤਕ ਕਾਰੋਬਾਰੀ ਦਸ਼ਾ ਸੰਤੋਖਜਨਕ ਰੱਖੇਗਾ ਪਰ ਬਾਅਦ ’ਚ ਖਾਣ-ਪੀਣ ’ਚ ਲਾਪਰਵਾਹੀ ਨਾ ਵਰਤਣੀ ਸਹੀ ਰਹੇਗੀ।
ਸਿੰਘ : ਸਿਤਾਰਾ ਦੁਪਹਿਰ ਤਕ ਨੁਕਸਾਨ ਵਾਲਾ, ਮਨ ਨੂੰ ਟੈਂਸ-ਅਸ਼ਾਂਤ ਰੱਖੇਗਾ ਪਰ ਬਾਅਦ ’ਚ ਕਾਰੋਬਾਰੀ ਦਸ਼ਾ ਸੁਧਰੀ ਰਹੇਗੀ।
ਕੰਨਿਆ : ਸਿਤਾਰਾ ਦੁਪਹਿਰ ਤਕ ਬਿਹਤਰ, ਇਰਾਦਿਆਂ ’ਚ ਸਫਲਤਾ ਮਿਲੇਗੀ ਪਰ ਬਾਅਦ ’ਚ ਵਿਪਰੀਤ ਅਤੇ ਮੁਸ਼ਕਲਾਂ ਵਾਲੇ ਹਾਲਾਤ ਬਣਨਗੇ।
ਤੁਲਾ : ਜਨਰਲ ਸਿਤਾਰਾ ਬਿਹਤਰ, ਹਰ ਫਰੰਟ ’ਤੇ ਸਫਲਤਾ ਮਿਲੇਗੀ, ਭੱਜਦੌੜ ਕਰਨ ’ਤੇ ਕੋਈ ਸਕੀਮ ਵੀ ਸਿਰੇ ਚੜ੍ਹੇਗੀ।
ਬ੍ਰਿਸ਼ਚਕ : ਸਿਤਾਰਾ ਦੁਪਹਿਰ ਤਕ ਕੰਮਕਾਜੀ ਭੱਜਦੌੜ ਅਤੇ ਵਿਅਸਤਤਾ ਰੱਖੇਗਾ, ਫਿਰ ਬਾਅਦ ’ਚ ਹਰ ਫਰੰਟ ’ਤੇ ਸਫਲਤਾ ਮਿਲੇਗੀ।
ਧਨ : ਸਿਤਾਰਾ ਦੁਪਹਿਰ ਤਕ ਕੰਮਕਾਜੀ ਕੰਮਾਂ ਨੂੰ ਸੰਵਾਰਨ ਅਤੇ ਬਿਹਤਰੀ ਕਰਨ ਵਾਲਾ ਪਰ ਬਾਅਦ ’ਚ ਜਨਰਲ ਹਾਲਾਤ ਸੁਧਰਨਗੇ।
ਮਕਰ : ਸਿਤਾਰਾ ਕਾਰੋਬਾਰੀ ਕੰਮਾਂ, ਕਾਰੋਬਾਰੀ ਟੂਰਿੰਗ ਲਈ ਚੰਗਾ, ਵੈਸੇ ਵੀ ਹਰ ਫਰੰਟ ’ਤੇ ਬਿਹਤਰੀ ਹੋਵੇਗੀ।
ਕੁੰਭ : ਸਿਤਾਰਾ ਦੁਪਹਿਰ ਤਕ ਅਰਥ ਦਸ਼ਾ ਤੰਗ ਰੱਖਣ ਵਾਲਾ ਪਰ ਬਾਅਦ ’ਚ ਕੰਮਕਾਜੀ ਸਥਿਤੀ ਬਿਹਤਰ ਬਣੇਗੀ।
ਮੀਨ : ਸਿਤਾਰਾ ਦੁਪਹਿਰ ਤਕ ਆਮਦਨ ਵਾਲਾ, ਕਾਰੋਬਾਰੀ ਦਸ਼ਾ ਕੰਫਰਟੇਬਲ ਰੱਖਣ ਵਾਲਾ ਪਰ ਬਾਅਦ ’ਚ ਸਮਾਂ ਨੁਕਸਾਨ ਵਾਲਾ ਬਣੇਗਾ।
27 ਅਗਸਤ 2026, ਵੀਰਵਾਰ
ਸਾਉਣ ਸੁਦੀ ਤਿੱਥੀ ਚੌਦਸ (ਸਵੇਰੇ 9.09 ਵਜੇ ਤੱਕ) ਅਤੇ ਮਗਰੋਂ ਤਿੱਥੀ ਪੁੰਨਿਆ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਸਿੰਘ ’ਚ
ਚੰਦਰਮਾ ਮਕਰ ’ਚ
ਮੰਗਲ ਮਿਥੁਨ ’ਚ
ਬੁੱਧ ਸਿੰਘ ’ਚ
ਗੁਰੂ ਕਰਕ ’ਚ
ਸ਼ੁੱਕਰ ਕੰਨਿਆ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2083, ਭਾਦੋਂ ਪ੍ਰਵਿਸ਼ਟੇ 11, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 5 (ਭਾਦੋਂ), ਹਿਜਰੀ ਸਾਲ 1448, ਮਹੀਨਾ : ਰਬਿ-ਉਲ-ਅੱਵਲ, ਤਰੀਕ : 12, ਸੂਰਜ ਉਦੇ ਸਵੇਰੇ 6.04 ਵਜੇ, ਸੂਰਜ ਅਸਤ : ਸ਼ਾਮ 6.54 ਵਜੇ (ਜਲੰਧਰ ਟਾਈਮ), ਨਕਸ਼ੱਤਰ : ਧਨਿਸ਼ਠਾ (27-28 ਮੱਧ ਰਾਤ 2.16 ਤਕ) ਅਤੇ ਮਗਰੋਂ ਨਕਸ਼ੱਤਰ ਸ਼ਤਭਿਖਾ, ਯੋਗ : ਸ਼ੌਭਨ (ਸਵੇਰੇ 7.56 ਤਕ) ਅਤੇ ਮਗਰੋਂ ਯੋਗ ਅਤਿਗੰਡ, ਚੰਦਰਮਾ : ਮਕਰ ਰਾਸ਼ੀ ’ਤੇ (ਦੁਪਹਿਰ 1.36 ਤਕ) ਅਤੇ ਮਗਰੋਂ ਕੁੰਭ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਸ਼ੁਰੂ ਹੋਵੇਗੀ (ਦੁਪਹਿਰ 1.36 ’ਤੇ), ਭਦਰਾ ਰਹੇਗੀ ਸਵੇਰੇ 9.09 ਤੋਂ ਰਾਤ 9.29 ਤਕ), ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ ਰਾਹੂਕਾਲ : ਦੁਪਹਿਰ ਡੇਢ ਤੋਂ ਿਤੰਨ ਵਜੇ ਤਕ, ਪੁਰਬ, ਦਿਵਸ ਅਤੇ ਤਿਓਹਾਰ : ਸ਼੍ਰੀ ਸਤਿ ਨਾਰਾਇਣ ਵਰਤ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਰੱਖੜੀ ਵਾਲੇ ਦਿਨ ਲੱਗੇਗਾ ਚੰਦਰ ਗ੍ਰਹਿਣ; ਜਾਣੋ ਸੂਤਕ-ਕਾਲ ਤੇ ਪੂਜਾ-ਪਾਠ ਨਾਲ ਜੁੜਿਆ ਖ਼ਾਸ ਨਿਯਮ
NEXT STORY