ਮੇਖ : ਕੰਮਕਾਰੀ ਕੰਮਾਂ ਦੀ ਦਸ਼ਾ ਸੰਤੋਖਜਨਕ, ਸਫਲਤਾ ਸਾਥ ਦੇਵੇਗੀ, ਪਰਿਵਾਰਕ ਸੰਬੰਧਾਂ ’ਚ ਮਿਠਾਸ, ਸਦਭਾਅ ਅਤੇ ਤਾਲਮੇਲ ਬਣਿਆ ਰਹੇਗਾ।
ਬ੍ਰਿਖ : ਦੁਸ਼ਮਣਾਂ ਦੀਆਂ ਸ਼ਰਾਰਤਾਂ-ਹਰਕਤਾਂ ’ਤੇ ਨਜ਼ਰ ਰੱਖਣੀ ਸਹੀ ਰਹੇਗੀ, ਦੁਸਰੇ ਲੋਕ ਵੀ ਬੇ-ਲਿਹਾਜ਼ ਜਿਹੇ ਰਹਿਣਗੇ, ਨੁਕਸਾਨ ਦਾ ਡਰ।
ਮਿਥੁਨ : ਸੰਤਾਨ ਦੇ ਸੁਪੋਰਟਿਵ ਰੁਖ ’ਤੇ ਭਰੋਸਾ ਕਰ ਲੈਣਾ ਸਹੀ ਰਹੇਗਾ, ਕੰਮਕਾਰੀ ਪਲਾਇੰਗ-ਪ੍ਰੋਗਰਾਮਿੰਗ ਵੀ ਲਾਭ ਦੇਵੇਗੀ, ਇਜ਼ਤਮਾਣ ਦੀ ਪ੍ਰਾਪਤੀ ਆਮ ਹਾਲਾਤ ਬਿਹਤਰ ਰਹਿਣਗੇ।
ਕਰਕ : ਅਦਾਲਤ ਨਾਲ ਜੁੜੇ ਕਿਸੇ ਕੰਮ ਲਈ ਸ਼ੁਰੂਆਤੀ ਯਤਨ ਕਰਨ ’ਤੇ ਚੰਗਾ ਨਤੀਜਾ ਮਿਲਣ ਦੀ ਆਸ, ਮਾਣ-ਸਨਮਾਨ ਦੀ ਪ੍ਰਾਪਤੀ।
ਸਿੰਘ :ਵੱਡੇ ਲੋਕ ਮਦਦ-ਸਹਿਯੋਗ ਕਰਨ ਲਈ ਹਰ ਦਮ ਤਿਆਰ ਮਿਲਣਗੇ, ਸ਼ਤਰੂ ਚਾਹ ਕੇ ਵੀ ਆਪ ਦਾ ਕੁਝ ਵਿਗਾੜ ਨਾ ਸਕਣਗੇ।
ਕੰਨਿਆ : ਟੀਚਿੰਗ, ਕੋਚਿੰਗ, ਟੂਰਿਜ਼ਮ, ਕੰਸਲਟੈਂਸੀ, ਲਿਕਰ,ਹੋਟਲਿੰਗ, ਪਬਲੀਸ਼ਿੰਗ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।
ਤੁਲਾ :ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਯਤਨਾਂ-ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ ਪਰ ਜ਼ਿਆਦਾ ਠੰਡੀਆਂ ਵਸਤਾਂ ਦੀ ਵਰਤੋਂ ਪਰਹੇਜ਼ ਨਾਲ ਕਰੋ।
ਬ੍ਰਿਸ਼ਚਕ : ਸਿਤਾਰਾ ਨੁਕਸਾਨ ਵਾਲਾ ਹੈ, ਇਸ ਲਈ ਨਾ ਤਾਂ ਕਿਸੇ ’ਤੇ ਜ਼ਿਆਦਾ ਭਰੋਸਾ ਕਰੋ ਅਤੇ ਨਾ ਹੀ ਉਧਾਰੀ ਦੇ ਚੱਕਰ ’ਚ ਫਸੋ।
ਧਨ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਵਾਲਾ, ਕਾਰੋਬਾਰੀ ਟੂਰਿੰਗ-ਪ੍ਰੋਗਰਾਮਿੰਗ ਪਲਾਨਿੰਗ ਲਾਭ ਦੇਵੇਗੀ, ਜਨਰਲ ਹਾਲਾਤ ਵੀ ਬਿਹਤਰ ਰਹਿਣਗੇ।
ਮਕਰ : ਰਾਜਕੀ ਕੰਮਾਂ ’ਚ ਕਦਮ ਬੜ੍ਹਤ ਵੱਲ, ਅਫਸਰ ਸਾਫਟ, ਸੁਪੋਰਟਿਵ ਅਤੇ ਹਮਦਰਦਾਨਾ ਰੁਖ ਰੱਖਣਗੇ, ਸ਼ਤਰੂ ਕਮਜ਼ੋਰ ਰਹਿਣਗੇ।
ਕੁੰਭ : ਯਤਨ ਕਰਨ ’ਤੇ ਕੋਈ ਸਕੀਮ-ਪ੍ਰਗਰਾਮ ਸਿਰੇ ਚੜੇਗਾ, ਕੋਈ ਬਾਧਾ ਮੁਸ਼ਕਿਲ ਵੀ ਹਟੇਗੀ, ਇਰਾਦਿਆਂ ’ਚ ਮਜ਼ਬੂਤੀ।
ਮੀਨ : ਸਿਤਾਰਾ ਸਿਹਤ ਲਈ ਕਮਜ਼ੋਰ, ਲੈਣ ਦੇਣ ਦੇ ਕੰਮਾਂ ’ਚ ਵੀ ਅਹਿਤੀਆਤ ਵਰਤੋ, ਕਿਸੇ ਹੇਠ ਆਪਣੀ ਕੋਈ ਪੇਮੈਂਟ ਵੀ ਨਾ ਫ਼ਸਣ ਦਿਓ।
14 ਸਤੰਬਰ 2026, ਸੋਮਵਾਰ
ਭਾਦੋਂ ਸੁਦੀ ਤਿੱਥੀ ਤੀਜ (ਸਵੇਰੇ 7.07 ਤੱਕ) ਅਤੇ ਮਗਰੋਂ ਤਿੱਥੀ ਚੌਥ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਸਿੰਘ ’ਚ
ਚੰਦਰਮਾ ਤੁਲਾ ’ਚ
ਮੰਗਲ ਮਿਥੁਨ ’ਚ
ਬੁੱਧ ਕੰਨਿਆ ’ਚ
ਗੁਰੂ ਕਰਕ ’ਚ
ਸ਼ੁੱਕਰ ਤੁਲਾ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2083, ਭਾਦੋਂ ਪ੍ਰਵਿਸ਼ਟੇ 29, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 23 (ਭਾਦੋਂ), ਹਿਜਰੀ ਸਾਲ 1448, ਮਹੀਨਾ : ਰਬਿ-ਉਲਸਾਨੀ, ਤਰੀਕ : 2, ਸੂਰਜ ਉਦੇ ਸਵੇਰੇ 6.15 ਵਜੇ, ਸੂਰਜ ਅਸਤ : ਸ਼ਾਮ 6.31 ਵਜੇ (ਜਲੰਧਰ ਟਾਈਮ), ਨਕਸ਼ੱਤਰ : ਚਿਤਰਾ ਫਾਲਗੁਣੀ (ਦੁਪਿਹਰ 1.55 ਤੱਕ) ਅਤੇ ਮਗਰੋਂ ਨਕਸ਼ੱਤਰ ਸਵਾਤੀ, ਯੋਗ : ਬ੍ਰਹਮ (ਦੁਪਹਿਰ 12.47 ਤੱਕ) ਅਤੇ ਮਗਰੋਂ ਯੋਗ ਏਂਦਰ, ਚੰਦਰਮਾ : ਤੁਲਾ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਸ਼ੁਰੂ ਹੋਵੇਗੀ (ਸ਼ਾਮ 7.26 ’ਤੇ ) , ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ, ਪੁਰਬ, ਦਿਵਸ ਅਤੇ ਤਿਓਹਾਰ : ਹਰੀ ਤਾਲਿਕਾ ਤੀਜ ਵਰਤ, ਸ਼੍ਰੀ ਸਿੱਧੀ ਵਿਨਾਇਕ ਚੌਥ ਵਰਤ, ਪੱਥਰ (ਕਲੰਕ) ਚੌਥ (ਚੰਦਰ ਦਰਸ਼ਨ ਨਿਸ਼ੇਧ), ਹਿੰਦੀ ਦਿਵਸ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਗਣੇਸ਼ ਜੀ ਦੀ ਮੂਰਤੀ ਘਰ ਲਿਆਉਂਦੇ ਸਮੇਂ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ ! ਹੋ ਸਕਦਾ ਹੈ ਵੱਡਾ ਨੁਕਸਾਨ
NEXT STORY