ਮੇਖ : ਕਿਸੇ ਕੰਮਕਾਜੀ ਸਹਿਯੋਗੀ ਦੀ ਮਦਦ ਨਾਲ ਆਪ ਨੂੰ ਆਪਣੀ ਕਿਸੇ ਕਾਰੋਬਾਰੀ ਪ੍ਰਾਬਲਮ ਨੂੰ ਸੁਲਝਾਉਣ’ਚ ਸਫਲਤਾ ਮਿਲੇਗੀ।
ਬ੍ਰਿਖ : ਖੇਤੀ ਉਤਪਾਦਾਂ, ਖਾਦਾ-ਬੀਜਾਂ, ਕਰਿਆਨਾ ਵਸਤਾਂ, ਗਾਰਮੈਂਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਮਿਥੁਨ : ਕੰਮਕਾਜੀ ਕੰਮਾਂ’ਚ ਸਫਲਤਾ ਮਿਲੇਗੀ, ਪਲਾਨਿੰਗ-ਪ੍ਰੋਗਰਾਮਿੰਗ ਨੂੰ ਅੱਗੇ ਵਧਾਉਣ’ਚ ਵੀ ਸਫਲਤਾ ਮਿਲੇਗੀ, ਸ਼ਤਰੂ ਕਮਜ਼ੋਰ ਰਹਿਣਗੇ।
ਕਰਕ : ਸਿਤਾਰਾ ਨੁਕਸਾਨ ਵਾਲਾ, ਇਸ ਲਈ ਨਾ ਤਾਂ ਕਾਰੋਬਾਰੀ ਟੂਰਿੰਗ ਕਰੋ ਅਤੇ ਨਾ ਹੀ ਕਿਸੇ ਹੇਠ ਆਪਣੀ ਕੋਈ ਪੇਮੈਂਟ ਫਸਾਓ।
ਸਿੰਘ : ਵਪਾਰ ਕਾਰੋਬਾਰ ਦੇ ਕੰਮਾਂ’ਚ ਲਾਭ, ਕਾਰੋਬਾਰੀ ਮੋਰਚੇ ’ਤੇ ਮੁਸ਼ਕਿਲਾਂ ਘਟ ਹੋਣਗੀਆਂ, ਕੰਮਕਾਜੀ ਟੂਰਿੰਗ ਵੀ ਲਾਭ ਦੇਵੇਗੀ।
ਕੰਨਿਆ : ਜਿਹੜੇ ਸਰਕਾਰੀ ਕੰਮ ਲਈ ਯਤਨ ਕਰੋਗੇ, ਉਸ’ਚ ਕੁਝ ਨਾ ਕੁਝ ਸਫਲਤਾ ਜ਼ਰੂਰ ਮਿਲੇਗੀ, ਸ਼ਤਰੂ ਕਮਜ਼ੋਰ ਰਹਿਣਗੇ।
ਤੁਲਾ : ਧਾਰਮਿਕ ਅਤੇ ਸਮਾਜਿਕ ਕੰਮਾਂ’ਚ ਧਿਆਨ, ਯਤਨ ਕਰਨ ’ਤੇ ਕੋਈ ਸਕੀਮ ਸਿਰੇ ਚੜ੍ਹੇਗੀ, ਅਰਥ ਦਸ਼ਾ ਵੀ ਬਿਹਤਰ ਰਹੇਗੀ।
ਬ੍ਰਿਸ਼ਚਕ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਖਾਣ-ਪੀਣ ’ਚ ਉਨ੍ਹਾਂਂ ਵਸਤਾਂ ਦੀ ਵਰਤੋਂ ਨਾ ਕਰੋ ਜਿਹੜੀਆਂ ਤਬੀਅਤ ਨੂੰ ਸੂਟ ਨਾ ਕਰਦੀਆਂ ਹੋਣ।
ਧਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਯਤਨਾਂ-ਪ੍ਰੋਗਰਾਮਾਂ’ਚ ਸਫਲਤਾ ਮਿਲੇਗੀ, ਸ਼ੁੱਭ ਕੰਮਾਂ ’ਚ ਧਿਆਨ।
ਮਕਰ : ਸ਼ਤਰੂ ਨੁਕਸਾਨ ਦੇਣ ਲਈ ਹੱਥੋਂ ਕੋਈ ਮੌਕਾ ਨਾ ਜਾਣ ਦੇਣਗੇ ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।
ਕੁੰਭ : ਸਟ੍ਰਾਂਗ ਸਿਤਾਰਾ ਆਪ ਨੂੰ ਹਰ ਪੱਖੋਂ ਦੂਜਿਆਂ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਇੱਜ਼ਤ ਮਾਣ ਦੀ ਪ੍ਰਾਪਤੀ।
ਮੀਨ : ਅਦਾਲਤੀ ਕੰਮ ਹੱਥ ’ਚ ਲੈਣ ’ਤੇ ਸਫਲਤਾ ਮਿਲੇਗੀ, ਸ਼ਤਰੂ ਵੀ ਆਪ ਅੱਗੇ ਟਿਕ ਨਾ ਸਕਣਗੇ ਮਾਣ-ਸਨਮਾਨ ਦੀ ਪ੍ਰਾਪਤੀ।
26 ਨਵੰਬਰ 2026, ਵੀਰਵਾਰ
ਮੱਘਰ ਵਦੀ ਤਿਥੀ ਦੂਜ (ਦੁਪਹਿਰ 1.16 ਤੱਕ) ਅਤੇ ਮਗਰੋਂ ਤਿੱਥੀ ਤੀਜ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਬ੍ਰਿਸ਼ਚਕ ’ਚ
ਚੰਦਰਮਾ ਬਿ੍ਖ ’ਚ
ਮੰਗਲ ਸਿੰਘ ’ਚ
ਬੁੱਧ ਤੁਲਾ ’ਚ
ਗੁਰੂ ਸਿੰਘ ’ਚ
ਸ਼ੁੱਕਰ ਤੁਲਾ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2083, ਮੱਘਰ ਪ੍ਰਵਿਸ਼ਟੇ 11, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 5 (ਮੱਘਰ), ਹਿਜਰੀ ਸਾਲ 1448, ਮਹੀਨਾ : ਜਮਾਦਿ ਉਲਸਾਨੀ, ਤਰੀਕ : 16, ਸੂਰਜ ਉਦੇ ਸਵੇਰੇ 7.08 ਵਜੇ, ਸੂਰਜ ਅਸਤ ਸ਼ਾਮ 5.21 ਵਜੇ (ਜਲੰਧਰ ਟਾਈਮ), ਨਕਸ਼ੱਤਰ : ਮ੍ਰਿਗਸ਼ਿਰ (ਸ਼ਾਮ 5.48 ਤੱਕ) ਅਤੇ ਮਗਰੋਂ ਨਕਸ਼ੱਤਰ ਆਰਦਰਾ, ਯੋਗ : ਸਿੱਧ (ਸਵੇਰੇ 7.50 ਤੱਕ) ਅਤੇ ਮਗਰੋਂ ਯੋਗ ਸਾਧਿਯ, ਚੰਦਰਮਾ : ਬ੍ਰਿਖ ਰਾਸ਼ੀ ’ਤੇ (ਸਵੇਰੇ 7.11 ਤੱਕ) ਅਤੇ ਮਗਰੋਂ ਮਿਥੁਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭਦਰਾ ਸ਼ੁਰੂ ਹੋਵੇਗੀ(ਰਾਤ 11.32 ’ਤੇ)। ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ ਰਾਹੂਕਾਲ ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਲਾ ਡੇਅ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
'ਕਪੂਰ' ਨਾਲ ਖੁੱਲ੍ਹੇਗਾ ਕਿਸਮਤ ਦਾ ਤਾਲਾ! ਬਸ ਕਰ ਲਓ ਇਹ ਕੰਮ
NEXT STORY