ਮੇਖ : ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫਰੰਟ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਯਤਨ ਕਰਨ ’ਤੇ ਆਪ ਦੀ ਪਲਾਨਿੰਗ-ਪ੍ਰੋਗਰਾਮਿੰਗ ’ਚ ਥੋੜ੍ਹੀ ਬਹੁਤ ਪੇਸ਼ਕਦਮੀ ਹੋਵੇਗੀ।
ਬ੍ਰਿਖ : ਸਿਹਤ ਲਈ ਸਿਤਾਰਾ ਕਮਜ਼ੋਰ, ਬੇਤੁਕੇ ਖਾਣ-ਪਾਣ ਤੋਂ ਪਰਹੇਜ਼ ਰੱਖਣਾ ਚਾਹੀਦਾ ਹੈ ਪਰ ਕਾਰੋਬਾਰੀ ਕੰਮਾਂ ਦੀ ਦਸ਼ਾ ਬਿਹਤਰ ਰਹੇਗੀ।
ਮਿਥੁਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫ਼ਲਤਾ ਮਿਲੇਗੀ, ਦੋਵੇਂ ਪਤੀ ਪਤਨੀ ਇਕ ਦੂਜੇ ਦੇ ਪ੍ਰਤੀ ਲਿਹਾਜ਼ ਕਰਨਗੇ।
ਕਰਕ : ਡਰੇ-ਡਰੇ ਮਨ ਕਰ ਕੇ ਆਪ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਦੀ ਹਿੰਮਤ ਨਾ ਕਰ ਸਕੋਗੇ, ਸਫ਼ਰ ਵੀ ਨੁਕਸਾਨ ਪ੍ਰੇਸ਼ਾਨੀ ਵਾਲਾ ਹੋਵੇਗਾ।
ਸਿੰਘ : ਧਾਰਮਿਕ ਕੰਮਾਂ ’ਚ ਰੂਚੀ, ਯਤਨ ਕਰਨ ’ਤੇ ਆਪ ਦੀ ਪਲਾਨਿੰਗ-ਪ੍ਰੋਗਰਾਮਿੰਗ ਕੁਝ ਅੱਗੇ ਵਧ ਸਕਦੀ ਹੈ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।
ਕੰਨਿਆ : ਪ੍ਰਾਪਰਟੀ ਦੇ ਕਿਸੇ ਕੰਮ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ ਪਰ ਘਰੇਲੂ ਮੋਰਚੇ ’ਤੇ ਤਣਾਤਣੀ ਰਹਿਣ ਦਾ ਡਰ।
ਤੁਲਾ : ਮੋਟੇ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਿੰਮਤੀ-ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਬਿਜ਼ੀ ਅਤੇ ਐਕਟਿਵ ਰੱਖੇਗਾ।
ਬ੍ਰਿਸ਼ਚਕ : ਸਿਤਾਰਾ ਧਨ ਲਾਭ ਲਈ ਚੰਗਾ, ਕਾਰੋਬਾਰੀ ਟੂਰਿੰਗ ਵੀ ਫਰੂਟਫੁੱਲ ਰਹੇਗੀ, ਯਤਨ ਕਰਨ ’ਤੇ ਕੋਈ ਕੰਮਕਾਜੀ ਰੁਕਾਵਟ ਮੁਸ਼ਕਿਲ ਹਟੇਗੀ।
ਧਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਸੰਤੋਖਜਨਕ, ਸਫ਼ਲਤਾ ਸਾਥ ਦੇਵੇਗੀ, ਵੈਸੇ ਵੀ ਆਪ ਹਰ ਪੱਖੋਂ ਹਾਵੀ-ਪ੍ਰਭਾਵੀ-ਵਿਜਈ ਰਹੋਗੇ।
ਮਕਰ : ਖਰਚਿਆਂ ਕਰ ਕੇ ਅਰਥ ਤੰਗੀ ਦੀ ਸਥਿਤੀ ਨਾਲ ਨਿਪਟਣਾ ਪੈ ਸਕਦਾ ਹੈ, ਕਿਸੇ ਹੇਠ ਆਪਣੀ ਕੋਈ ਪੇਮੈਂਟ ਨਾ ਫ਼ਸਣ ਦਿਓ।
ਕੁੰਭ : ਟੀਚਿੰਗ, ਕੋਚਿੰਗ, ਮੈਡੀਸਨ, ਟੂਰਿਜ਼ਮ, ਕੰਸਲਟੈਂਸੀ, ਡਿਜ਼ਾਈਨਰ ਕੱਪੜਿਆਂ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।
ਮੀਨ : ਸਰਕਾਰੀ, ਗੈਰ-ਸਰਕਾਰੀ ਕੰਮਾਂ ’ਚ ਸਫ਼ਲਤਾ ਮਿਲੇਗੀ, ਵੱਡੇ ਲੋਕ ਮਿਹਰਬਾਨ ਰਹਿਣਗੇ ਅਤੇ ਸੁਪੋਰਟਿਵ ਰੁਖ ਰੱਖਣਗੇ ਪਰ ਸੁਭਾਅ ’ਚ ਗੁੱਸੇ ਦਾ ਅਸਰ।
17 ਅਕਤੂਬਰ 2026, ਸ਼ਨੀਵਾਰ
ਅੱਸੂ ਸੁਦੀ ਤਿੱਥੀ ਸਪਤਮੀ (ਪੂਰਾ ਦਿਨ ਰਾਤ)।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕੰਨਿਆ ’ਚ
ਚੰਦਰਮਾ ਧਨ ’ਚ
ਮੰਗਲ ਕਰਕ ’ਚ
ਬੁੱਧ ਤੁਲਾ ’ਚ
ਗੁਰੂ ਕਰਕ ’ਚ
ਸ਼ੁੱਕਰ ਤੁਲਾ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2083, ਕੱਤਕ ਪ੍ਰਵਿਸ਼ਟੇ 1 ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 25 (ਅੱਸੂ), ਹਿਜਰੀ ਸਾਲ 1448, ਮਹੀਨਾ : ਜਮਾਦਿ ਉਲ ਅੱਵਲ, ਤਰੀਕ : 5, ਸੂਰਜ ਉਦੇ ਸਵੇਰੇ 6.36 ਵਜੇ, ਸੂਰਜ ਅਸਤ ਸ਼ਾਮ 5.50 ਵਜੇ (ਜਲੰਧਰ ਟਾਈਮ), ਨਕਸ਼ੱਤਰ : ਮੂਲਾ (ਸਵੇਰੇ 9.47 ਤੱਕ) ਅਤੇ ਮਗਰੋਂ ਨਕਸ਼ੱਤਰ ਪੁਰਵਾਖਾੜਾ, ਯੋਗ : ਅਤਿਗੰਡ (ਰਾਤ 11.03 ਤੱਕ) ਅਤੇ ਮਗਰੋਂ ਯੋਗ ਸੁਕਰਮਾ, ਚੰਦਰਮਾ : ਧਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਸਵੇਰੇ 9.47 ਤੱਕ ਜੰਮੇ ਬੱਚੇ ਨੂੰ ਮੂਲਾ ਨਕਸ਼ੱਤਰ ਦੀ ਪੂਜਾ ਲਗੇਗੀ, ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂਕਾਲ ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤੱਕ, ਪੁਰਬ, ਦਿਵਸ ਅਤੇ ਤਿਉਹਾਰ : ਬਿਕ੍ਰਮੀ ਕੱਤਕ ਸੰਕ੍ਰਾਂਤੀ, ਸੂਰਜ ਸ਼ਾਮ 7.50 (ਜਲੰਧਰ ਟਾਈਮ) ’ਤੇ ਤੁਲਾ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭੱਦਰ ਕਾਲੀ ਅਵਤਾਰ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
Durga Ashtami 2026: ਕਦੋਂ ਹੈ ਦੁਰਗਾ ਅਸ਼ਟਮੀ, 18 ਜਾਂ 19 ਅਕਤੂਬਰ? ਜਾਣੋ ਕੰਜਕ ਪੂਜਨ ਦਾ ਸਹੀ ਸਮਾਂ
NEXT STORY