ਮੇਖ- ਸਿਤਾਰਾ ਧਨ ਲਾਭ ਲਈ ਚੰਗਾ, ਲੋਹਾ-ਮਸ਼ੀਨਰੀ-ਲੋਹੇ ਦੇ ਕਲਪੁਰਜ਼ਿਅਾਂ, ਹਾਰਡਵੇਅਰ ਦਾ ਕੰਮ ਕਰਨ ਵਾਲਿਅਾਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਬ੍ਰਿਖ- ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ’ਚ ਵਿਜੇ ਮਿਲੇਗੀ, ਅਫਸਰਾਂ ਦੇ ਨਰਮ, ਸੁਪੋਰਟਿਵ ਅਤੇ ਹਮਦਰਦਾਨਾ ਰੁਖ਼ ਕਰਕੇ ਜਨਰਲ ਤੌਰ ’ਤੇ ਕਦਮ ਬੜ੍ਹਤ ਵੱਲ।
ਮਿਥੁਨ- ਜਨਰਲ ਤੌਰ ’ਤੇ ਮਜ਼ਬੂਤ ਸਿਤਾਰਾ ਆਪ ਨੂੰ ਹਰ ਪੱਖੋਂ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਵੱਡੇ ਲੋਕਾਂ ਨਾਲ ਮੇਲ-ਜੋਲ, ਸ਼ਤਰੂ ਆਪ ਅੱਗੇ ਠਹਿਰ ਨਹੀਂ ਸਕਣਗੇ।
ਕਰਕ- ਸਿਹਤ ਲਈ ਸਿਤਾਰਾ ਕਮਜ਼ੋਰ, ਇਸ ਲਈ ਖਾਣਾ-ਪੀਣਾ ਸੰਭਲ-ਸੰਭਾਲ ਕੇ ਕਰਨਾ ਚਾਹੀਦਾ ਹੈ, ਸਫਰ ਨਾ ਕਰੋ ਕਿਉਂਕਿ ਉਹ ਪ੍ਰੇਸ਼ਾਨੀ ਵਾਲਾ ਹੋਵੇਗਾ।
ਸਿੰਘ- ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਹਰ ਮਾਮਲੇ ਦੇ ਪ੍ਰਤੀ ਦੋਨੋਂ ਪਤੀ-ਪਤਨੀ ਦੀ ਇਕੋ ਜਿਹੀ ਸੋਚ ਅਤੇ ਅਪਰੋਚ ਰਹੇਗੀ ਪਰ ਪੈਰ ਫਿਸਲਣ ਦਾ ਡਰ।
ਕੰਨਿਆ- ਦੁਸ਼ਮਣਂ ਨੂੰ ਕਮਜ਼ੋਰ ਸਮਝ ਕੇ ਟ੍ਰੀਟ ਕਰਨ ਦੀ ਗਲਤੀ ਨਾ ਕਰੋ ਅਤੇ ਨਾ ਹੀ ਉਨ੍ਹਾਂ ਦੀ ਅਣਦੇਖੀ ਕਰੋ ਪਰ ਜਨਰਲ ਹਾਲਾਤ ਪਹਿਲਾਂ ਦੀ ਤਰ੍ਹਾਂ ਬਣੇ ਰਹਿਣਗੇ।
ਤੁਲਾ- ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਸੰਤਾਨ ਆਪ ਦੇ ਪ੍ਰਤੀ ਸਹਿਯੋਗੀ ਅਤੇ ਸੁਪੋਰਟਿਵ ਰੁਖ਼ ਰੱਖੇਗੀ, ਮਾਣ-ਯਸ਼ ਦੀ ਪ੍ਰਾਪਤੀ।
ਬ੍ਰਿਸ਼ਚਕ- ਕੋਰਟ-ਕਚਹਿਰੀ ਨਾਲ ਜੁੜੇ ਕਿਸੇ ਕੰਮ ਲਈ, ਜੇ ਕੋਈ ਯਤਨ ਕਰੋਗੇ ਤਾਂ ਉਸ ਦਾ ਬਿਹਤਰ ਨਤੀਜਾ ਮਿਲੇਗਾ, ਕੰਮਕਾਜੀ ਫਰੰਟ ’ਤੇ ਸਥਿਤੀ ਬਿਹਤਰ।
ਧਨ- ਵੱਡੇ ਲੋਕ ਸਹਿਯੋਗ ਤਾਂ ਦੇ ਸਕਦੇ ਹਨ ਤਾਂ ਵੀ ਆਪ ਨੂੰ ਉਨ੍ਹਾਂ ਦਾ ਪਿੱਛਾ ਜ਼ਰੂਰ ਕਰਨਾ ਪਵੇਗਾ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ, ਆਪਣੇ ’ਤੇ ਕਾਬੂ ਰੱਖੋ।
ਮਕਰ- ਸਿਤਾਰਾ ਵਪਾਰ-ਕਾਰੋਬਾਰ ’ਚ ਲਾਭ ਵਾਲਾ, ਸਟੀਲ ਫਰਨੀਚਰ, ਵ੍ਹੀਕਲਜ਼ ਦੀ ਸੇਲ-ਪ੍ਰਚੇਜ਼ ਦਾ ਕੰਮ ਕਰਨ ਵਾਲਿਅਾਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।
ਕੁੰਭ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ ਪਰ ਮਨ ਕੁਝ ਟੈਂਸ, ਅਸ਼ਾਂਤ, ਡਾਵਾਂਡੋਲ, ਡਿਸਟਰਬ ਜਿਹਾ ਰਹੇਗਾ, ਸਫ਼ਰ ਵੀ ਲੱਗ ਸਕਦਾ ਹੈ।
ਮੀਨ- ਸਿਤਾਰਾ ਕਿਉਂਕਿ ਕੰਪਲੀਕੇਸ਼ਨਜ਼ ਵਾਲਾ ਹੈ, ਇਸ ਲਈ ਬਗੈਰ ਪਲਾਨਿੰਗ ਦੇ ਕੋਈ ਕੰਮ ਹੱਥ ’ਚ ਨਾ ਲਓ, ਦੂਜਿਅਾਂ ਦੇ ਝਾਂਸੇ ’ਚ ਵੀ ਨਾ ਫਸੋ।
ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਦਿਹਾੜਾ
NEXT STORY