ਮੇਖ- ਮਿੱਤਰਾਂ ਅਤੇ ਵੱਡੇ ਲੋਕਾਂ ਨਾਲ ਮੇਲ-ਮਿਲਾਪ-ਸਹਿਯੋਗ, ਆਪਣੇ ਕੰਮਾਂ ਨੂੰ ਨਿਪਟਾਉਣ ਲਈ ਜਿਹੜੀ ਭੱਜ-ਦੌੜ ਕਰੋਗੇ, ਉਸ ਦੀ ਚੰਗੀ ਰਿਟਰਨ ਮਿਲੇਗੀ, ਸ਼ਤਰੂ ਕਮਜ਼ੋਰ ਰਹਿਣਗੇ।
ਬ੍ਰਿਖ- ਸਿਤਾਰਾ ਧਨ ਲਾਭ ਵਾਲਾ, ਐਗਰੀਕਲਚਰਲ ਪ੍ਰੋਡਕਟਸ, ਐਗਰੀਕਲਚਰਲ ਇੰਪਲੀਮੈਂਟਸ, ਖਾਦਾਂ, ਬੀਜਾਂ ਦਾ ਕੰਮ ਕਰਨ ਵਾਲਿਅਾਂ ਨੂੰ ਆਪਣੇ ਕੰਮਾਂ ’ਚ ਚੰਗਾ ਲਾਭ ਮਿਲੇਗਾ।
ਮਿਥੁਨ- ਵਪਾਰ ਅਤੇ ਕੰਮਕਾਜ ਦੇ ਕੰਮਾਂ ਲਈ ਆਪ ਦੇ ਯਤਨ ਚੰਗਾ ਨਤੀਜਾ ਦੇਣਗੇ ਪਰ ਗਲੇ ’ਚ ਖਰਾਬੀ ਦਾ ਡਰ, ਇਸ ਲਈ ਠੰਡੀਅਾਂ ਵਸਤਾਂ ਦੀ ਵਰਤੋਂ ਘੱਟ ਕਰੋ।
ਕਰਕ- ਉਲਝਣਾਂ-ਝਮੇਲਿਅਾਂ ਨਾਲ ਵਾਸਤਾ ਰਹਿਣ ਦਾ ਡਰ, ਇਸ ਲਈ ਕੋਈ ਵੀ ਕੰਮ ਪੂਰੀ ਤਿਆਰੀ ਦੇ ਬਗੈਰ ਹੱਥ ’ਚ ਨਾ ਲਓ, ਮਨ ਟੈਂਸ, ਅਪਸੈੱਟ, ਮਾਯੂਸ ਰਹੇਗਾ।
ਸਿੰਘ- ਵਪਾਰ-ਕਾਰੋਬਾਰ ’ਚ ਲਾਭ, ਕਾਰੋਬਾਰੀ ਟੂਰਿੰਗ ਵੀ ਚੰਗਾ ਨਤੀਜਾ ਦੇਵੇਗੀ, ਯਤਨ ਕਰਨ ’ਤੇ ਕੋਈ ਕੰਮਕਾਜੀ ਬਾਧਾ-ਸਮੱਸਿਆ ਹੱਲ ਹੋਵੇਗੀ, ਸ਼ਤਰੂ ਕਮਜ਼ੋਰ।
ਕੰਨਿਆ- ਰਾਜ-ਦਰਬਾਰ ਦੇ ਕੰਮਾਂ ’ਚ ਕਦਮ ਬੜ੍ਹਤ ਵੱਲ, ਸ਼ਤਰੂ ਆਪ ਅੱਗੇ ਆਪਣੇ ਆਪ ਨੂੰ ਕਮਜ਼ੋਰ ਸਮਝਣਗੇ ਪਰ ਸੰਤਾਨ ਪੱਖੋਂ ਕੁਝ ਪ੍ਰੇਸ਼ਾਨੀ।
ਤੁਲਾ- ਜਨਰਲ ਤੌਰ ’ਤੇ ਪ੍ਰਬਲ ਸਿਤਾਰਾ ਆਪ ਨੂੰ ਹਰ ਪੱਖੋਂ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਸੋਚ-ਵਿਚਾਰ ’ਚ ਗੰਭੀਰਤਾ, ਹਰ ਕੋਈ ਆਪ ਦੀ ਗੱਲ ਧਿਆਨ ਨਾਲ ਸੁਣੇਗਾ।
ਬ੍ਰਿਸ਼ਚਕ- ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਸੀਮਾ ’ਚ ਖਾਣਾ-ਪੀਣਾ ਸਹੀ ਰਹੇਗਾ, ਵੈਸੇ ਸਫ਼ਰ ਵੀ ਨਾ ਕਰੋ ਪਰ ਜਨਰਲ ਹਾਲਾਤ ਪਹਿਲਾਂ ਦੀ ਤਰ੍ਹਾਂ ਬਣੇ ਰਹਿਣਗੇ।
ਧਨ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਸ ਕੰਮ ਲਈ ਸੋਚੋਗੇ ਜਾਂ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਦੋਨੋਂ ਪਤੀ-ਪਤਨੀ ਇਕ-ਦੂਜੇ ਦੇ ਪ੍ਰਤੀ ਨਰਮ ਰਹਿਣਗੇ।
ਮਕਰ- ਸ਼ਤਰੂ ਪੱਖ ਦੀਅਾਂ ਸ਼ਰਾਰਤਾਂ, ਹਰਕਤਾਂ ’ਤੇ ਨਜ਼ਰ ਰੱਖਣੀ ਚਾਹੀਦੀ ਹੈ ਕਿਉਂਕਿ ਉਹ ਆਪ ਨੂੰ ਨੁਕਸਾਨ ਪਹੁੰਚਾਉਣ ਜਾਂ ਪ੍ਰੇਸ਼ਾਨ ਕਰਨ ਦਾ ਕੋਈ ਮੌਕਾ ਹੱਥੋਂ ਜਾਣ ਨਹੀਂ ਦੇਣਗੇ।
ਕੁੰਭ- ਸਿਤਾਰਾ ਜਨਰਲ ਤੌਰ ’ਤੇ ਪ੍ਰਬਲ, ਸਕੀਮਾਂ-ਪ੍ਰੋਗਰਾਮ ਸਿਰੇ ਚੜ੍ਹਨਗੇ, ਜਨਰਲ ਤੌਰ ’ਤੇ ਵੀ ਆਪ ਹਰ ਪੱਖੋਂ ਹਾਵੀ-ਪ੍ਰਭਾਵੀ-ਵਿਜਈ ਰਹੋਗੇ, ਮਾਣ-ਯਸ਼ ਦੀ ਪ੍ਰਾਪਤੀ।
ਮੀਨ- ਕੋਰਟ-ਕਚਹਿਰੀ ਦਾ ਕੰਮ ਹੱਥ ’ਚ ਲੈਣ ’ਤੇ ਬਿਹਤਰ ਨਤੀਜਾ ਮਿਲੇਗਾ, ਵੱਡੇ ਲੋਕਾਂ ’ਚ ਸਹੀ ਸੁਣਵਾਈ ਹੋਵੇਗੀ, ਆਪ ਦੀ ਪੈਠ-ਛਾਪ-ਧਾਕ ਬਣੀ ਰਹੇਗੀ।
ਵਾਸਤੂ ਮੁਤਾਬਕ ਘਰ ਦੇ ਮੁੱਖ ਦਰਵਾਜ਼ੇ 'ਤੇ ਟੰਗੋ ਇਹ ਚੀਜ਼, ਹੋਵੇਗਾ ਧਨ ਲਾਭ
NEXT STORY