ਮੇਖ- ਸਿਤਾਰਾ ਰਿਲੀਜੀਅਸ ਕੰਮਾਂ ’ਚ ਇੰਟਰਸਟ ਵਧਾਉਣ ਵਾਲਾ ਅਤੇ ਪਲਾਨਿੰਗ ’ਚੋਂ ਕੰਪਲੀਕੇਸ਼ਨਜ਼ ਹਟਾਉਣ ਵਾਲਾ, ਕੰਮਕਾਜੀ ਭੱਜ-ਦੌੜ ਵੀ ਚੰਗਾ ਨਤੀਜਾ ਦੇਵੇਗੀ।
ਬ੍ਰਿਖ- ਸਿਤਾਰਾ ਪੇਟ ਲਈ ਠੀਕ ਨਹੀਂ, ਇਸ ਲਈ ਖਾਣਾ-ਪੀਣਾ ਸੰਜਮ ਨਾਲ ਕਰੋ, ਆਪਣੇ ਆਪ ਨੂੰ ਦੂਜਿਆਂ ਦੇ ਝਮੇਲੇ ਤੋਂ ਬਚਾ ਕੇ ਰੱਖੋ, ਸਫਰ ਵੀ ਨਹੀਂ ਕਰਨਾ ਚਾਹੀਦਾ।
ਮਿਥੁਨ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਦੋਨੋਂ ਪਤੀ-ਪਤਨੀ ਇਕ ਦੂਜੇ ਪ੍ਰਤੀ ਨਰਮ, ਸੁਪੋਰਟਿਵ ਅਤੇ ਸੁਚੇਤ ਰਹਿਣਗੇ, ਮਾਣ-ਯਸ਼ ਦੀ ਪ੍ਰਾਪਤੀ।
ਕਰਕ- ਜਨਰਲ ਸਿਤਾਰਾ ਵੀਕ, ਇਸ ਲਈ ਆਪਣੇ ਆਪ ਨੂੰ ਬੇਗਾਨੇ ਝਮੇਲਿਆਂ ਅਤੇ ਝਾਂਸਿਆਂ ਤੋਂ ਬਚਾ ਕੇ ਰੱਖਣਾ ਚਾਹੀਦਾ ਹੈ, ਨੁਕਸਾਨ ਦਾ ਡਰ, ਸਫਰ ਵੀ ਨਾ ਕਰੋ।
ਸਿੰਘ- ਉਦੇਸ਼-ਪ੍ਰੋਗਰਾਮ ਹੱਲ ਹੋਣਗੇ, ਯਤਨ ਕਰਨ ’ਤੇ ਆਪ ਦੀ ਪਲਾਨਿੰਗ ਕੁਝ ਅੱਗੇ ਵਧੇਗੀ ਪਰ ਪੈਰ ਫਿਸਲਣ ਕਰਕੇ ਕਿੱਧਰੇ ਸੱਟ ਲੱਗਣ ਦਾ ਡਰ ਰਹੇਗਾ।
ਕੰਨਿਆ- ਜਨਰਲ ਸਿਤਾਰਾ ਮਜ਼ਬੂਤ, ਜਿਹੜਾ ਪ੍ਰਾਪਰਟੀ ਦੇ ਕੰਮਾਂ ਲਈ ਆਪ ਦੀ ਭੱਜ-ਦੌੜ ਦਾ ਚੰਗਾ ਨਤੀਜਾ ਦੇਵੇਗਾ, ਵੱਡੇ ਲੋਕ ਮਿਹਰਬਾਨ, ਸੁਪੋਰਟਿਵ ਅਤੇ ਕੰਸੀਡ੍ਰੇਟ ਰਹਿਣਗੇ।
ਤੁਲਾ- ਕੰਮਕਾਜੀ ਸਾਥੀ ਆਪ ਦੇ ਹਰ ਪਲਾਨ ਨੂੰ ਪਾਜ਼ੇਟਿਵ ਨਜ਼ਰ ਨਾਲ ਦੇਖਣਗੇ, ਵੈਸੇ ਕਾਰੋਬਾਰੀ ਭੱਜ-ਦੌੜ ਅਤੇ ਵਿਅਸਤਤਾ ਬਿਹਤਰ ਨਤੀਜਾ ਦੇਵੇਗੀ, ਮਾਣ-ਯਸ਼ ਦੀ ਪ੍ਰਾਪਤੀ।
ਬ੍ਰਿਸ਼ਚਕ- ਸਿਤਾਰਾ ਵਪਾਰ ਕਾਰੋਬਾਰ ਦੇ ਕੰਮਾਂ ’ਚ ਲਾਭ ਦੇਣ ਅਤੇ ਜਨਰਲ ਤੌਰ ’ਤੇ ਕਦਮ ਬੜ੍ਹਤ ਵੱਲ ਰੱਖਣ ਵਾਲਾ, ਕਿਸੇ ਕੰਮਕਾਜੀ ਮੁਸ਼ਕਿਲ ’ਤੇ ਆਪ ਦਾ ਕੰਟਰੋਲ ਵਧੇਗਾ।
ਧਨ- ਕੰਮਕਾਜੀ ਸਥਿਤੀ ਬਿਹਤਰ, ਜਿਸ ਕੰਮ ਲਈ ਯਤਨ ਕਰੋਗੇ, ਉਸ ’ਚ ਸਕਸੈੱਸ ਮਿਲੇਗੀ ਪਰ ਰੇਸ਼ਾ, ਨਜ਼ਲਾ, ਜ਼ੁਕਾਮ ਦੀ ਸ਼ਿਕਾਇਤ ਅਤੇ ਮੌਸਮ ਦੇ ਅੈਕਸਪੋਜ਼ਰ ਤੋਂ ਆਪਣਾ ਬਚਾਅ ਰੱਖੋ।
ਮਕਰ- ਸਿਤਾਰਾ ਨੁਕਸਾਨ ਪ੍ਰੇਸ਼ਾਨੀ, ਝਮੇਲਿਆਂ ਵਾਲਾ, ਨਾ ਤਾਂ ਕੋਈ ਕਾਰੋਬਾਰੀ ਟੂਰ ਕਰੋ ਅਤੇ ਨਾ ਹੀ ਕਿਸੇ ਦੀ ਜ਼ਿੰਮੇਵਾਰੀ ’ਚ ਫਸੋ, ਖਰਚਿਆਂ ਦਾ ਜ਼ੋਰ ਵੀ ਰਹੇਗਾ।
ਕੁੰਭ- ਸਿਤਾਰਾ ਕਾਰੋਬਾਰੀ ਤੌਰ ’ਤੇ ਬਿਹਤਰ, ਕੰਮਕਾਜੀ ਟੂਰ ਬਿਹਤਰ ਨਤੀਜਾ ਦੇਵੇਗਾ, ਕਿਸੇ ਉਲਝੇ-ਰੁਕੇ ਕੰਮ ਨੂੰ ਹੱਥ ’ਚ ਲੈਣ ’ਤੇ ਸਫਲਤਾ ਮਿਲੇਗੀ।
ਮੀਨ- ਸਿਤਾਰਾ ਰਾਜਕੀ ਕੰਮ ਸੰਵਾਰਨ ਅਤੇ ਅਫਸਰਾਂ ਦੇ ਰੁਖ਼ ਨੂੰ ਨਰਮ, ਕੰਸੀਡਰੇਟ ਰੱਖਣ ਵਾਲਾ, ਜਨਰਲ ਤੌਰ ’ਤੇ ਹਰ ਪੱਖੋਂ ਕਦਮ ਬੜ੍ਹਤ ਵੱਲ ਰਹੇਗਾ।
ਉਚਾਈਆਂ ਨੂੰ ਛੂਹਣ ਲਈ ਘਰ ਦੀ ਇਸ ਥਾਂ ਨੂੰ ਰੱਖੋ ਉੱਚਾ
NEXT STORY