ਮੇਖ- ਕਮਜ਼ੋਰ ਸਿਤਾਰੇ ਕਰਕੇ ਹਰ ਫਰੰਟ ’ਤੇ ਆਪ ਦਾ ਕਦਮ ਰੁਕਦਾ-ਰੁਕਦਾ ਅਤੇ ਿਪੱਛੇ ਖਿੱਚਦਾ-ਖਿੱਚਦਾ ਨਜ਼ਰ ਆਵੇਗਾ, ਨੁਕਸਾਨ ਪ੍ਰੇਸ਼ਾਨੀ ਦਾ ਡਰ।
ਬ੍ਰਿਖ- ਜਿਹੜੇ ਲੋਕ ਕਾਰੋਬਾਰੀ ਟੂਰਿੰਗ ਜਾਂ ਸਪਲਾਈ ਦਾ ਕੰਮ ਕਰਦੇ ਹਨ, ਉਨ੍ਹਾਂ ਨੂੰ ਆਪਣੀ ਕੰਮਕਾਜੀ ਭੱਜ-ਦੌੜ ਅਤੇ ਮਿਹਨਤ ਦੀ ਚੰਗੀ ਰਿਟਰਨ ਮਿਲੇਗੀ।
ਮਿਥੁਨ- ਕਿਉਂਕਿ ਸਰਕਾਰੀ ਕੰਮਾਂ ਲਈ ਸਿਤਾਰਾ ਮਜ਼ਬੂਤ ਹੈ, ਇਸ ਲਈ ਯਤਨ ਜਾਂ ਭੱਜ-ਦੌੜ ਕਰਨ ’ਤੇ ਕਿਸੇ ਸਰਕਾਰੀ ਕੰਮ ’ਚੋਂ ਕੋਈ ਬਾਧਾ ਮੁਸ਼ਕਿਲ ਹਟ ਸਕਦੀ ਹੈ।
ਕਰਕ- ਜਨਰਲ ਸਿਤਾਰਾ ਮਜ਼ਬੂਤ, ਿਰਲੀਜੀਅਸ ਅਤੇ ਸੋਸ਼ਲ ਕੰਮਾਂ ’ਚ ਧਿਆਨ, ਵੈਸੇ ਆਪ ਹਰ ਮੋਰਚੇ ’ਤੇ ਹਾਵੀ-ਪ੍ਰਭਾਵੀ, ਵਿਜਈ ਰਹੋਗੇ, ਮਾਣ-ਯਸ਼ ਦੀ ਪ੍ਰਾਪਤੀ।
ਸਿੰਘ- ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਸੋਚ ਸਮਝ ਕੇ ਖਾਣਾ-ਪੀਣਾ ਚਾਹੀਦਾ ਹੈ, ਧਿਆਨ ਰੱਖੋ ਿਕ ਪੈਰ ਫਿਸਲਣ ਕਰਕੇ ਕਿੱਧਰੇ ਸੱਟ ਨਾ ਲਗ ਜਾਵੇ।
ਕੰਨਿਆ- ਤਬੀਅਤ ’ਚ ਖੁਸ਼ਦਿਲੀ, ਜ਼ਿੰਦਾਦਿਲੀ, ਰੰਗੀਨੀ ਬਣੀ ਰਹੇਗੀ, ਦੋਨੋਂ ਪਤੀ-ਪਤਨੀ ਇਕ-ਦੂਜੇ ਪ੍ਰਤੀ ਨਰਮ ਬਣੇ ਰਹਿਣਗੇ, ਕੰਮਕਾਜੀ ਦਸ਼ਾ ਬਿਹਤਰ ਬਣੀ ਰਹੇਗੀ।
ਤੁਲਾ- ਨਾ ਤਾਂ ਕਿਸੇ ਦੀ ਜ਼ਿੰਮੇਵਾਰੀ ’ਚ ਫਸੋ ਅਤੇ ਨਾ ਹੀ ਕਿਸੇ ’ਤੇ ਜ਼ਿਆਦਾ ਭਰੋਸਾ ਕਰੋ, ਬੇਗਾਨੇ ਝਮੇਲਿਆਂ ਤੋਂ ਵੀ ਆਪਣੇ ਆਪ ਨੂੰ ਬਚਾ ਕੇ ਰੱਖੋ।
ਬ੍ਰਿਸ਼ਚਕ- ਜਨਰਲ ਤੌਰ ’ਤੇ ਪ੍ਰਬਲ ਸਿਤਾਰਾ ਆਪ ਨੂੰ ਹਰ ਪੱਖੋਂ ਹਾਵੀ-ਪ੍ਰਭਾਵੀ ਵਿਜਈ ਰੱਖੇਗਾ, ਸੰਤਾਨ ਦਾ ਰੁਖ਼ ਸਹਿਯੋਗੀ ਅਤੇ ਸੁਪੋਰਟਿਵ ਰਹੇਗਾ।
ਧਨ- ਕੋਰਟ-ਕਚਹਿਰੀ ਦੇ ਕੰਮਾਂ ’ਚ ਕਦਮ ਬੜ੍ਹਤ ਵੱਲ ਰਹੇਗਾ, ਮਾਣ-ਸਨਮਾਨ ਪ੍ਰਤਿਸ਼ਠਾ ਬਣੀ ਰਹੇਗੀ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਸਹੀ ਰਹੇਗਾ।
ਮਕਰ- ਕਿਸੇ ਸੱਜਣ ਮਿੱਤਰ ਦੀ ਮਦਦ ਲੈਣ ਲਈ ਜੇ ਆਪ ਉਸ ਨੂੰ ਅਪਰੋਚ ਕਰੋਗੇ, ਤਾਂ ਉਹ ਆਪ ਦੀ ਗੱਲ ਧਿਆਨ-ਹਮਦਰਦੀ ਨਾਲ ਸੁਣੇਗਾ।
ਕੁੰਭ- ਸਿਤਾਰਾ ਧਨ ਲਾਭ, ਕਾਰੋਬਾਰੀ ਟੂਰਿੰਗ ਲਈ ਚੰਗਾ, ਯਤਨ ਕਰਨ ’ਤੇ ਕਿਸੇ ਕੰਮਕਾਜੀ ਕੰਮ ’ਚੋਂ ਕੋਈ ਰੁਕਾਵਟ ਮੁਸ਼ਕਲ ਹਟ ਸਕਦੀ ਹੈ।
ਮੀਨ- ਅਰਥ ਅਤੇ ਕਾਰੋਬਾਰੀ ਦਸ਼ਾ ਸੰਤੋਖਜਨਕ, ਵੈਸੇ ਵੀ ਹਰ ਫਰੰਟ ’ਤੇ ਆਪ ਪ੍ਰਭਾਵੀ ਰਹੋਗੇ ਪਰ ਗਲੇ ’ਚ ਖਰਾਬੀ ਦਾ ਡਰ, ਇਸ ਲਈ ਠੰਡੀਆਂ ਵਸਤਾਂ ਦੀ ਘੱਟ ਵਰਤੋਂ ਕਰੋ।
ਘਰ 'ਚ ਰੱਖੋ ਮਾਤਾ ਸਰਸਵਤੀ ਨਾਲ ਜੁੜੀਆਂ ਇਹ ਚੀਜ਼ਾਂ, ਹੋਵੇਗਾ ਲਾਭ
NEXT STORY