ਮੇਖ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ-ਪ੍ਰੋਗਰਾਮਾਂ ’ਚ ਚੰਗੀ ਸਕਸੈੱਸ ਮਿਲੇਗੀ ਪਰ ਠੰਡੀਅਾਂ ਵਸਤਾਂ ਦੀ ਵਰਤੋਂ ਘੱਟ ਹੀ ਕਰੋ, ਟੈਨਸ਼ਨ ਰਹੇਗੀ।
ਬ੍ਰਿਖ- ਸਿਤਾਰਾ ਨੁਕਸਾਨ-ਪ੍ਰੇਸ਼ਾਨੀ ਵਾਲਾ, ਉਧਾਰੀ ਦੇ ਚੱਕਰ ’ਚ ਨਾ ਫਸੋ, ਵਰਨਾ ਪੇਮੈਂਟ ਦੀ ਵਾਪਸੀ ਨਹੀਂ ਹੋਵੇਗੀ, ਕੋਈ ਕੰਪਲੀਕੇਸ਼ਨ ਵੀ ਉੱਭਰਦੀ-ਸਿਮਟਦੀ ਰਹੇਗੀ।
ਮਿਥੁਨ- ਸਿਤਾਰਾ ਆਮਦਨ ਅਤੇ ਕਾਰੋਬਾਰੀ ਟੂਰਿੰਗ ਲਈ ਚੰਗਾ, ਕਿਸੇ ਰੁਕੇ ਪਏ ਕੰਮ ਨੂੰ ਹੱਥ ’ਚ ਲੈਣ ਲਈ ਸਮਾਂ ਬਿਹਤਰ, ਇੱਜ਼ਤ-ਮਾਣ ਦੀ ਪ੍ਰਾਪਤੀ।
ਕਰਕ- ਸਿਤਾਰਾ ਸਰਕਾਰੀ ਕੰਮਾਂ ਨੂੰ ਹੱਥ ’ਚ ਲੈਣ ’ਤੇ ਬਿਹਤਰ ਨਤੀਜਾ ਮਿਲਣ ਦੀ ਆਸ, ਅਫਸਰ ਅਤੇ ਵੱਡੇ ਲੋਕ ਮਿਹਰਬਾਨ ਰਹਿਣਗੇ, ਸ਼ਤਰੂ ਕਮਜ਼ੋਰ।
ਸਿੰਘ- ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਯਤਨ ਕਰਨ ’ਤੇ ਕਿਸੇ ਸਕੀਮ ’ਚੋਂ ਕੋਈ ਮੁਸ਼ਕਿਲ ਹਟੇਗੀ, ਮਨੋਬਲ-ਦਬਦਬਾ ਬਣਿਆ ਰਹੇਗਾ, ਜਨਰਲ ਹਾਲਾਤ ਬਿਹਤਰ।
ਕੰਨਿਆ- ਪੇਟ ਦੇ ਮਾਮਲੇ ’ਚ ਸੁਚੇਤ ਰਹਿਣਾ ਠੀਕ ਰਹੇਗਾ, ਲਿਖਣ-ਪੜ੍ਹਨ ਦਾ ਕੋਈ ਕੰਮ ਜੇ ਟਾਲਿਆ ਜਾ ਸਕਦਾ ਹੋਵੇ ਤਾਂ ਟਾਲ ਦਿਓ, ਨੁਕਸਾਨ ਦਾ ਵੀ ਡਰ।
ਤੁਲਾ- ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ ਪਰ ਅਫਸਰਾਂ ਅੱਗੇ ਤਿਆਰੀ ਦੇ ਬਗੈਰ ਨਹੀਂ ਜਾਣਾ ਚਾਹੀਦਾ ਕਿਉਂਕਿ ਉਨ੍ਹਾਂ ਦਾ ਰੁਖ਼ ਕੁਝ ਸਖਤ ਰਹੇਗਾ।
ਬ੍ਰਿਸ਼ਚਕ- ਸਿਤਾਰਾ ਕਿਸੇ ਨਾ ਕਿਸੇ ਪ੍ਰਾਬਲਮ ਨੂੰ ਜਗਾਈ ਰੱਖਣ ਅਤੇ ਮਨ ਨੂੰ ਅਸ਼ਾਂਤ-ਪ੍ਰੇਸ਼ਾਨ, ਡਿਸਟਰਬ ਰੱਖਣ ਵਾਲਾ, ਖਰਚਿਅਾਂ ਦਾ ਵੀ ਜ਼ੋਰ ਰਹੇਗਾ।
ਧਨ- ਜਨਰਲ ਤੌਰ ’ਤੇ ਮਜ਼ਬੂਤ ਸਿਤਾਰਾ ਆਪ ਨੂੰ ਹਰ ਪੱਖੋਂ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਤੇਜ-ਪ੍ਰਭਾਵ ਅਤੇ ਪੈਠ ਬਣੀ ਰਹੇਗੀ, ਤਬੀਅਤ ’ਚ ਤੇਜ਼ੀ।
ਮਕਰ- ਆਪ ਆਪਣੀ ਹਿੰਮਤ-ਸੂਝਬੂਝ ਅਤੇ ਪਾਜ਼ੇਟਿਵ ਅਪਰੋਚ ਕਰਕੇ ਆਪਣੀ ਕਿਸੇ ਸਮੱਸਿਆ ਨੂੰ ਸੁਲਝਾਉਣ ’ਚ ਸਫਲ ਹੋ ਸਕਦੇ ਹੋ।
ਕੁੰਭ- ਉਤਸ਼ਾਹ-ਹਿੰਮਤ ਅਤੇ ਭੱਜ-ਦੌੜ ਬਣੀ ਰਹੇਗੀ, ਵਿਰੋਧੀ ਆਪਣੀ ਉਛਲ-ਕੂਦ ਦੇ ਬਾਵਜੂਦ ਵੀ ਆਪ ਨੂੰ ਕੋਈ ਨੁਕਸਾਨ ਨਹੀਂ ਪਹੁੰਚਾ ਸਕਣਗੇ।
ਮੀਨ- ਸਿਤਾਰਾ ਵਪਾਰ-ਕਾਰੋਬਾਰ ’ਚ ਲਾਭ ਦੇਣ ਅਤੇ ਕੰਮਕਾਜੀ ਫਰੰਟ ’ਤੇ ਕਦਮ ਬੜ੍ਹਤ ਵੱਲ ਰੱਖਣ ਵਾਲਾ, ਜਨਰਲ ਤੌਰ ’ਤੇ ਆਪ ਦੂਜਿਅਾਂ ’ਤੇ ਪ੍ਰਭਾਵੀ-ਵਿਜਈ ਰਹੋਗੇ।
28 ਜੂਨ 2019, ਸ਼ੁੱਕਰਵਾਰ ਹਾੜ੍ਹ ਵਦੀ ਤਿਥੀ ਦਸਮੀ (ਸਵੇਰੇ 6.37 ਤੱਕ) ਅਤੇ ਮਗਰੋਂ ਤਿੱਥੀ ਇਕਾਦਸ਼ੀ
ਸੂਰਜ ਨਿਕਲਣ ਸਮੇਂ ਗ੍ਰਹਿਆਂ ਦੀ ਸਥਿਤੀ
ਸੂਰਜ ਮਿਥੁਨ ’ਚ
ਚੰਦਰਮਾ ਮੇਖ ’ਚ
ਮੰਗਲ ਕਰਕ ’ਚ
ਬੁੱੱਧ ਕਰਕ ’ਚ
ਗੁਰੂ ਬ੍ਰਿਸ਼ਚਕ ’ਚ
ਸ਼ੁੱਕਰ ਬ੍ਰਿਖ ’ਚ
ਸ਼ਨੀ ਧਨ ’ਚ
ਰਾਹੂ ਮਿਥੁਨ ’ਚ
ਕੇਤੂ ਧਨ ’ਚ
ਬਿਕ੍ਰਮੀ ਸੰਮਤ : 2076, ਹਾੜ੍ਹ ਪ੍ਰਵਿਸ਼ਟੇ : 14, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 7 (ਹਾੜ੍ਹ), ਹਿਜਰੀ ਸਾਲ : 1440, ਮਹੀਨਾ : ਸ਼ਵਾਲ, ਤਰੀਕ : 24, ਸੂਰਜ ਉਦੈ ਸਵੇਰੇ : 5.30 ਵਜੇ, ਸੂਰਜ ਅਸਤ: ਸ਼ਾਮ 7.32 ਵਜੇ (ਜਲੰਧਰ ਟਾਈਮ), ਨਕਸ਼ੱਤਰ : ਅਸ਼ਵਨੀ (ਸਵੇਰੇ 9.12 ਤੱਕ) ਅਤੇ ਮਗਰੋਂ ਨਕਸ਼ੱਤਰ ਭਰਣੀ, ਯੋਗ : ਸੁਕਰਮਾ (ਰਾਤ 11 ਵਜੇ ਤੱਕ), ਚੰਦਰਮਾ : ਮੇਖ ਰਾਸ਼ੀ ’ਤੇ (ਪੂਰਾ ਦਿਨ-ਰਾਤ) ਅਤੇ ਮਗਰੋਂ ਭਦਰਾ ਰਹੇਗੀ (ਸਵੇਰੇ 6.37 ਤਕ), ਸਵੇਰੇ 9.12 ਤਕ ਜੰਮੇ ਬੱਚੇ ਨੂੰ ਅਸ਼ਵਨੀ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ ਰਾਹੂਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਪੀ. ਵੀ. ਨਰਸਿਮ੍ਹਾ ਰਾਓ ਜਨਮ ਦਿਨ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਜੇਕਰ ਤੁਹਾਡੀ ਜ਼ਿੰਦਗੀ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਆ ਰਹੀ ਹੈ ਤਾਂ ਇਕ ਵਾਰ ਇਸ ਨੰ.+ 91-85569-25460 'ਤੇ ਜ਼ਰੂਰ ਫੋਨ ਕਰੋ।
ਵੀਰਵਾਰ ਇਹ ਉਪਾਅ ਕਰਨ ਨਾਲ ਹੋਵੇਗੀ ਹਰ ਪ੍ਰੇਸ਼ਾਨੀ ਖਤਮ
NEXT STORY