ਮੇਖ —ਟੂਰਿਜ਼ਮ, ਟੀਚਿੰਗ, ਕੰਸਲਟੈਂਸੀ, ਡੈਕੋਰੇਸ਼ਨ, ਇਲੈਕਟ੍ਰੋਨਿਕਸ, ਏਅਰ ਟਿਕਟਿੰਗ, ਕੈਟਰਿੰਗ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ 'ਚ ਭਰਪੂਰ ਲਾਭ ਮਿਲੇਗਾ।
ਬ੍ਰਿਖ —ਵਪਾਰਕ ਅਤੇ ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ, ਯਤਨਾਂ-ਪ੍ਰੋਗਰਾਮਾਂ-ਉਦੇਸ਼ਾਂ, ਮਨੋਰਥਾਂ 'ਚ ਸਕਸੈੱਸ ਮਿਲੇਗੀ, ਮੂਡ 'ਚ ਖੁਸ਼ਦਿਲੀ, ਸਵਛੰਦਤਾ ਰਹੇਗੀ।
ਮਿਥੁਨ —ਜਨ-ਸ਼ਕਤੀ ਬਾਹਰ ਭਿਜਵਾਉਣ ਵਾਲਿਆਂ ਨੂੰ ਹਰ ਕਦਮ ਫੂਕ-ਫੂਕ ਕੇ ਰੱਖਣਾ ਚਾਹੀਦਾ ਹੈ ਤਾਂ ਕਿ ਬਾਅਦ 'ਚ ਆਪ ਦੇ ਗਲੇ ਕੋਈ ਪ੍ਰਾਬਲਮ ਨਾ ਪੈ ਜਾਵੇ।
ਕਰਕ —ਵਪਾਰ-ਕਾਰੋਬਾਰ 'ਚ ਲਾਭ, ਯਤਨ ਕਰਨ 'ਤੇ ਕੋਈ ਉਲਝਿਆ-ਰੁਕਿਆ ਕੰਮ ਸਿਰੇ ਚੜ੍ਹ ਸਕਦਾ ਹੈ, ਆਪ ਆਪਣੇ ਕਾਰੋਬਾਰੀ ਕੰਮਾਂ ਨੂੰ ਜੋਸ਼, ਉਤਸ਼ਾਹ ਨਾਲ ਨਿਪਟਾ ਸਕੋਗੇ।
ਸਿੰਘ —ਅਫਸਰਾਂ ਦੇ ਸਾਫਟ, ਸੁਪੋਰਟਿਵ, ਹਮਦਰਦਾਨਾ ਰੁਖ਼ ਕਰਕੇ ਕਿਸੇ ਸਰਕਾਰੀ ਕੰਮ 'ਚੋਂ ਕੋਈ ਕੰਪਲੀਕੇਸ਼ਨ ਹਟ ਸਕਦੀ ਹੈ, ਵਿਰੋਧੀ ਕਮਜ਼ੋਰ, ਤੇਜਹੀਣ ਰਹਿਣਗੇ।
ਕੰਨਿਆ —ਰਿਲੀਜੀਅਸ ਕੰਮਾਂ ਅਤੇ ਪੌਰਾਣਿਕ ਲਿਟਰੇਚਰ ਪੜ੍ਹਨ 'ਚ ਇੰਟਰਸਟ ਰਹੇਗਾ, ਯਤਨ ਕਰਨ 'ਤੇ ਪਲਾਨਿੰਗ ਕੁਝ ਅੱਗੇ ਵਧੇਗੀ, ਜਨਰਲ ਹਾਲਾਤ ਬਿਹਤਰ ਰਹਿਣਗੇ।
ਤੁਲਾ —ਸਿਹਤ ਦੇ ਵਿਗੜਨ ਅਤੇ ਕੰਪਲੀਕੇਸ਼ਨਜ਼ ਦੇ ਉੱਭਰਨ ਦਾ ਡਰ ਰਹੇਗਾ, ਕਿਸੇ 'ਤੇ ਨਾ ਤਾਂ ਜ਼ਿਆਦਾ ਭਰੋਸਾ ਕਰੋ ਅਤੇ ਨਾ ਹੀ ਕਿਸੇ ਦੀ ਜ਼ਿੰਮੇਵਾਰੀ 'ਚ ਫਸੋ।
ਬ੍ਰਿਸ਼ਚਕ —ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਫੈਮਿਲੀ ਫਰੰਟ 'ਤੇ ਮਿਠਾਸ, ਸਦਭਾਵ ਅਤੇ ਤਾਲਮੇਲ ਬਣਿਆ ਰਹੇਗਾ, ਮਨ 'ਚ ਚੰਚਲਤਾ ਅਤੇ ਰੰਗੀਨੀ ਬਣੀ ਰਹੇਗੀ।
ਧਨ —ਕਿਸੇ ਮਜ਼ਬੂਤ ਵਿਰੋਧੀ ਦੀਆਂ ਵਧੀਆਂ ਹੋਈਆਂ ਐਕਟੀਵਿਟੀਜ਼ ਕਰਕੇ ਮਨ ਕਿਸੇ ਨਾ ਕਿਸੇ ਡਰ 'ਚ ਪੀੜਤ ਰਹੇਗਾ, ਵੈਸੇ ਦੁਸ਼ਮਣਾਂ ਤੋਂ ਡਿਸਟੈਂਸ ਰੱਖਣਾ ਜ਼ਰੂਰੀ ਹੋਵੇਗਾ।
ਮਕਰ —ਮਨ ਅਤੇ ਬੁੱਧੀ 'ਤੇ ਪਾਜ਼ੇਟਿਵ ਅਤੇ ਸਾਤਵਿਕ ਸੋਚ ਪ੍ਰਭਾਵੀ ਰਹੇਗੀ, ਸੰਤਾਨ ਦੇ ਸਹਿਯੋਗੀ ਰੁਖ਼ ਕਰਕੇ ਆਪ ਨੂੰ ਆਪਣੀ ਕਿਸੇ ਪ੍ਰਾਬਲਮ ਨੂੰ ਸੈਟਲ ਕਰਨ 'ਚ ਮਦਦ ਮਿਲੇਗੀ।
ਕੁੰਭ —ਪ੍ਰਾਪਰਟੀ ਨਾਲ ਜੁੜੇ ਕਿਸੇ ਕੰਮ ਲਈ ਯਤਨ ਕਰਨ 'ਤੇ ਬਿਹਤਰ ਨਤੀਜਾ ਮਿਲਣ ਦੀ ਆਸ, ਅਫਸਰ ਮਿਹਰਬਾਨ, ਕੰਸੀਡ੍ਰੇਟ ਰਹਿਣਗੇ।
ਮੀਨ —ਕਿਸੇ ਸੱਜਣ-ਮਿੱਤਰ ਜਾਂ ਵੱਡੇ ਆਦਮੀ ਦੀ ਮਦਦ ਲੈਣ ਲਈ ਜੇ ਆਪ ਉਸ ਨੂੰ ਅਪਰੋਚ ਕਰੋਗੇ ਤਾਂ ਉਹ ਆਪ ਦੀ ਗੱਲ ਧਿਆਨ ਨਾਲ ਸੁਣੇਗਾ।
ਰਾਸ਼ੀਫਲ (29 ਜੂਨ) 30 ਜੂਨ 2019, ਐਤਵਾਰ ਹਾੜ੍ਹ ਵਦੀ ਤਿਥੀ ਦੁਆਦਸ਼ੀ (ਸਵੇਰੇ 6.12 ਤੱਕ) ਅਤੇ ਮਗਰੋਂ ਤਿਥੀ ਤਰੋਦਸ਼ੀ, ਜਿਹੜੀ ਕਸ਼ੈਅ ਹੋ ਗਈ ਹੈ।
ਸੂਰਜ ਨਿਕਲਣ ਸਮੇਂ ਗ੍ਰਹਿਆਂ ਦੀ ਸਥਿਤੀ
ਸੂਰਜ ਮਿਥੁਨ 'ਚ
ਚੰਦਰਮਾ ਬ੍ਰਿਖ 'ਚ
ਮੰਗਲ ਕਰਕ 'ਚ
ਬੁੱਧ ਕਰਕ 'ਚ
ਗੁਰੂ ਬ੍ਰਿਸ਼ਚਕ 'ਚ
ਸ਼ੁੱਕਰ ਮਿਥੁਨ 'ਚ
ਸ਼ਨੀ ਧਨ 'ਚ
ਰਾਹੂ ਮਿਥੁਨ 'ਚ
ਕੇਤੂ ਧਨ 'ਚ
ਬਿਕ੍ਰਮੀ ਸੰਮਤ : 2076, ਹਾੜ੍ਹ ਪ੍ਰਵਿਸ਼ਟੇ : 16, ਰਾਸ਼ਟਰੀ ਸ਼ਕ ਸੰਮਤ : 1941, ਮਿਤੀ: 9 (ਹਾੜ੍ਹ), ਹਿਜਰੀ ਸਾਲ : 1440, ਮਹੀਨਾ : ਸ਼ਵਾਲ, ਤਰੀਕ : 26, ਸੂਰਜ ਉਦੈ ਸਵੇਰੇ: 5.30 ਵਜੇ, ਸੂਰਜ ਅਸਤ : ਸ਼ਾਮ 7.32 ਵਜੇ (ਜਲੰਧਰ ਟਾਈਮ), ਨਕਸ਼ੱਤਰ : ਕ੍ਰਿਤਿਕਾ (ਸਵੇਰੇ 10.01 ਤੱਕ) ਅਤੇ ਮਗਰੋਂ ਨਕਸ਼ੱਤਰ ਰੋਹਿਣੀ, ਯੋਗ : ਸ਼ੂਲ (ਸ਼ਾਮ 7.55 ਤੱਕ), ਚੰਦਰਮਾ : ਬ੍ਰਿਖ ਰਾਸ਼ੀ 'ਤੇ (ਪੂਰਾ ਦਿਨ-ਰਾਤ), ਭਦਰਾ ਸ਼ੁਰੂ ਹੋਵੇਗੀ (1 ਜੁਲਾਈ ਸਵੇਰੇ 4.57 'ਤੇ)। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ ਰਾਹੂਕਾਲ : ਸ਼ਾਮ ਸਾਢੇ ਚਾਰ ਤੋਂ 6 ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਪ੍ਰਦੋਸ਼ ਵਰਤ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਜੇਕਰ ਤੁਹਾਡੀ ਜ਼ਿੰਦਗੀ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਆ ਰਹੀ ਹੈ ਤਾਂ ਇਕ ਵਾਰ ਇਸ ਨੰ.+ 91-85569-25460 'ਤੇ ਜ਼ਰੂਰ ਫੋਨ ਕਰੋ।
ਸ਼ਨੀਵਾਰ ਨੂੰ ਕੀਤਾ ਇਹ ਕੰਮ ਦਿਵਾਏਗਾ ਹਰ ਸੰਕਟ ਤੋਂ ਛੁਟਕਾਰਾ
NEXT STORY