ਮੇਖ- ਜਨਰਲ ਤੌਰ ’ਤੇ ਸਟਰਾਂਗ ਸਿਤਾਰਾ ਦੂਜਿਅਾਂ ’ਤੇ ਆਪ ਦੀ ਪੈਠ, ਧਾਕ, ਛਾਪ ਬਣਾਈ ਰੱਖੇਗਾ, ਅਰਥ ਦਸ਼ਾ ਬਿਹਤਰ ਰਹੇਗੀ, ਸੋਚ-ਵਿਚਾਰ ’ਚ ਗੰਭੀਰਤਾ।
ਬ੍ਰਿਖ- ਕਿਸੇ ਵੀ ਕੰਮ ਲਈ ਆਪ ਦੀ ਪਲਾਨਿੰਗ ਫੇਵਰੇਬਲ ਨਤੀਜਾ ਦੇਵੇਗੀ, ਵੱਡੇ ਲੋਕ ਆਪ ਦਾ ਲਿਹਾਜ਼ ਕਰਨਗੇ, ਵਿਰੋਧੀ ਕਮਜ਼ੋਰ-ਤੇਜਹੀਣ ਬਣੇ ਰਹਿਣਗੇ।
ਮਿਥੁਨ- ਕੰਮਕਾਜੀ ਕੰਮਾਂ ਨੂੰ ਨਿਪਟਾਉਣ ਲਈ ਸਿਤਾਰਾ ਮਜ਼ਬੂਤ, ਮਾਣ-ਸਨਮਾਨ ਦੀ ਪ੍ਰਾਪਤੀ, ਜਨਰਲ ਤੌਰ ’ਤੇ ਆਪ ਦੇ ਯਤਨ, ਭੱਜ-ਦੌੜ ਚੰਗਾ ਨਤੀਜਾ ਦੇਣਗੇ।
ਕਰਕ- ਸਿਤਾਰਾ ਆਮਦਨ ਲਈ ਚੰਗਾ, ਮਿੱਟੀ-ਰੇਤਾ-ਬੱਜਰੀ-ਸੀਮੈਂਟ-ਬਿਲਡਿੰਗ ਮਟੀਰੀਅਲ ਦਾ ਕੰਮ ਕਰਨ ਵਾਲਿਅਾਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।
ਸਿੰਘ- ਵਪਾਰਕ ਅਤੇ ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ, ਯਤਨਾਂ-ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਪਤੀ-ਪਤਨੀ ਸਬੰਧਾਂ ’ਚ ਮਿਠਾਸ-ਤਾਲਮੇਲ ਰਹੇਗਾ।
ਕੰਨਿਆ- ਕਿਉਂਕਿ ਸਿਤਾਰਾ ਕੰਪਲੀਕੇਸ਼ਨ ਵਾਲਾ ਹੈ, ਇਸ ਲਈ ਕਿਸੇ ਵੀ ਇੰਪੋਰਟੈਂਟ ਕੰਮ ਨੂੰ ਹੱਥ ’ਚ ਲੈਣ ਤੋਂ ਬਚਣਾ ਚਾਹੀਦਾ ਹੈ, ਨੁਕਸਾਨ-ਪ੍ਰੇਸ਼ਾਨੀ ਦਾ ਡਰ।
ਤੁਲਾ- ਸਿਤਾਰਾ ਧਨ ਲਾਭ ਵਾਲਾ, ਮਿੱਟੀ-ਰੇਤਾ-ਬੱਜਰੀ-ਸੀਮੈਂਟ-ਸ਼ਟਰਿੰਗ ਦਾ ਕੰਮ ਕਰਨ ਵਾਲਿਅਾਂ ਦੀ ਅਰਥ ਦਸ਼ਾ ਕੰਫਰਟੇਬਲ ਰਹੇਗੀ, ਤੇਜ-ਪ੍ਰਭਾਵ ਬਣਿਆ ਰਹੇਗਾ।
ਬ੍ਰਿਸ਼ਚਕ- ਜੇ ਕਿਸੇ ਸਰਕਾਰੀ ਕੰਮ ਨੂੰ ਹੱਥ ’ਚ ਲਓਗੇ ਤਾਂ ਉਸ ’ਚ ਕੁਝ ਨਾ ਕੁਝ ਬਿਹਤਰੀ ਅਤੇ ਪੇਸ਼ਕਦਮੀ ਹੋਵੇਗੀ ਪਰ ਪੈਰ ਫਿਸਲਣ ਦਾ ਡਰ ਰਹੇਗਾ।
ਧਨ- ਰਿਲੀਜੀਅਸ ਕੰਮਾਂ ’ਚ ਧਿਆਨ, ਯਤਨ ਕਰਨ ’ਤੇ ਕੋਈ ਸਕੀਮ ਕੁਝ ਅੱਗੇ ਵਧੇਗੀ, ਜਨਰਲ ਤੌਰ ’ਤੇ ਵੀ ਆਪ ਹਰ ਪੱਖੋਂ ਹਾਵੀ-ਪ੍ਰਭਾਵੀ ਰਹੋਗੇ।
ਮਕਰ- ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਖਾਣਾ-ਪੀਣਾ ਸੰਭਲ-ਸੰਭਾਲ ਕੇ ਹੀ ਕਰਨਾ ਚਾਹੀਦਾ ਹੈ, ਕਿਸੇ ’ਤੇ ਵੀ ਅੱਖਾਂ ਬੰਦ ਕਰਕੇ ਭਰੋਸਾ ਨਹੀਂ ਕਰਨਾ ਚਾਹੀਦਾ।
ਕੁੰਭ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਸ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ ਪਰ ਠੰਡੀਅਾਂ ਵਸਤਾਂ ਦੀ ਵਰਤੋਂ ਘੱਟ ਕਰੋ।
ਮੀਨ- ਵਿਰੋਧੀ ਆਪ ਨੂੰ ਨੁਕਸਾਨ ਪਹੁੰਚਾਉਣ ਲਈ ਆਪਣੀਅਾਂ ਸਰਗਰਮੀਅਾਂ ਵਧਾ ਸਕਦੇ ਹਨ, ਇਸ ਲਈ ਉਨ੍ਹਾਂ ਤੋਂ ਡਿਸਟੈਂਸ ਰੱਖਣਾ ਜ਼ਰੂਰੀ ਹੋਵੇਗਾ।
6 ਜੁਲਾਈ 2019, ਸ਼ਨੀਵਾਰ ਹਾੜ੍ਹ ਸੁਦੀ ਤਿੱਥੀ ਚੌਥ (ਦੁਪਹਿਰ 1.10 ਤਕ) ਅਤੇ ਮਗਰੋਂ ਤਿੱਥੀ ਪੰਚਮੀ
ਸੂਰਜ ਨਿਕਲਣ ਸਮੇਂ ਗ੍ਰਹਿਆਂ ਦੀ ਸਥਿਤੀ
ਸੂਰਜ ਮਿਥੁਨ ’ਚ
ਚੰਦਰਮਾ ਸਿੰਘ ’ਚ
ਮੰਗਲ ਕਰਕ ’ਚ
ਬੁੱੱਧ ਕਰਕ ’ਚ
ਗੁਰੂ ਬ੍ਰਿਸ਼ਚਕ ’ਚ
ਸ਼ੁੱਕਰ ਮਿਥੁਨ ’ਚ
ਸ਼ਨੀ ਧਨ ’ਚ
ਰਾਹੂ ਮਿਥੁਨ ’ਚ
ਕੇਤੂ ਧਨ ’ਚ
ਬਿਕ੍ਰਮੀ ਸੰਮਤ : 2076, ਹਾੜ੍ਹ ਪ੍ਰਵਿਸ਼ਟੇ : 22, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 15 (ਹਾੜ੍ਹ), ਹਿਜਰੀ ਸਾਲ : 1440, ਮਹੀਨਾ : ਜ਼ਿਲਕਾਦ, ਤਰੀਕ :2, ਸੂਰਜ ਉਦੈ ਸਵੇਰੇ : 5.33 ਵਜੇ, ਸੂਰਜ ਅਸਤ: ਸ਼ਾਮ 7.32 ਵਜੇ (ਜਲੰਧਰ ਟਾਈਮ), ਨਕਸ਼ੱਤਰ : ਮੱਘਾ (ਰਾਤ 10.10 ਤਕ) ਅਤੇ ਮਗਰੋਂ ਨਕਸ਼ੱਤਰ ਪੁਰਵਾ ਫਾਲਗੁਣੀ, ਯੋਗ : ਸਿੱਧ (ਰਾਤ 9.57 ਤੱਕ) ਅਤੇ ਮਗਰੋਂ ਯੋਗ ਵਿਅਤੀਪਾਤ। ਚੰਦਰਮਾ : ਸਿੰਘ ਰਾਸ਼ੀ ’ਤੇ (ਪੂਰਾ ਦਿਨ-ਰਾਤ), ਭਦਰਾ ਰਹੇਗੀ (ਦੁਪਹਿਰ 1.10 ਤਕ), ਰਾਤ 10.10 ਤਕ ਜੰਮੇ ਬੱਚੇ ਨੂੰ ਮੱਘਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂਕਾਲ : ਸਵੇਰੇ 9 ਤੋਂ ਸਾਢੇ ਦਸ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਜਗਜੀਵਨ ਰਾਮ ਪੰੁਨ ਤਿੱਥੀ, ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਬਲੀਦਾਨ ਦਿਵਸ, ਅੰਤਰਰਾਸ਼ਟਰੀ ਸਹਿਕਾਰਤਾ ਦਿਵਸ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਜੇਕਰ ਤੁਹਾਡੀ ਜ਼ਿੰਦਗੀ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਆ ਰਹੀ ਹੈ ਤਾਂ ਇਕ ਵਾਰ ਇਸ ਨੰ.+ 91-85569-25460 'ਤੇ ਜ਼ਰੂਰ ਫੋਨ ਕਰੋ।
ਘਰ ਦੀ ਇਸ ਦਿਸ਼ਾ 'ਚ ਲਗਾਓ ਮਨੀ ਪਲਾਂਟ, ਹੋਵੇਗਾ ਲਾਭ
NEXT STORY