ਮੇਖ- ਰਾਜ-ਦਰਬਾਰ ਦੇ ਕੰਮਾਂ ’ਚ ਕਦਮ ਬੜ੍ਹਤ ਵੱਲ, ਅਫਸਰ ਮਿਹਰਬਾਨ-ਕੰਸੀਡ੍ਰੇਟ ਰਹਿਣਗੇ, ਆਪਣੀ ਸਰਗਰਮੀ ਦੇ ਬਾਵਜੂਦ ਵੀ ਸ਼ਤਰੂ ਆਪ ਅੱਗੇ ਠਹਿਰ ਨਹੀਂ ਸਕਣਗੇ।
ਬ੍ਰਿਖ- ਆਪਣੇ ਕੰਮਾਂ ਨੂੰ ਨਿਪਟਾਉਣ ਲਈ ਆਪ ਜਿਹੜੀ ਭੱਜ-ਦੌੜ ਕਰੋਗੇ, ਉਹ ਬੇਕਾਰ ਨਹੀਂ ਜਾਵੇਗੀ ਪਰ ਸ਼ਨੀ-ਕੇਤੂ ਦੀ ਮੌਜੂਦਗੀ ਸਿਹਤ ਨੂੰ ਅਪਸੈੱਟ-ਖਰਾਬ ਰੱਖਣ ਵਾਲੀ ਹੈ।
ਮਿਥੁਨ- ਸਿਹਤ ਦੇ ਪ੍ਰਤੀ ਲਾਪਰਵਾਹ ਨਹੀਂ ਰਹਿਣਾ ਚਾਹੀਦਾ, ਇਸ ਲਈ ਖਾਣਾ-ਪੀਣਾ ਸੰਭਲ-ਸੰਭਾਲ ਕੇ ਕਰਨਾ ਸਹੀ ਰਹੇਗਾ, ਦੂਜਿਆਂ ’ਤੇ ਜ਼ਿਆਦਾ ਭਰੋਸਾ ਵੀ ਨਹੀਂ ਕਰਨਾ ਚਾਹੀਦਾ।
ਕਰਕ- ਸਿਤਾਰਾ ਵਪਾਰ ਅਤੇ ਕੰਮਕਾਜ ਦੀ ਸਥਿਤੀ ਬਿਹਤਰ ਰੱਖਣ ਅਤੇ ਜਨਰਲ ਤੌਰ ’ਤੇ ਯਤਨਾਂ-ਪ੍ਰੋਗਰਾਮਾਂ ’ਚ ਸਕਸੈੱਸ ਦੇਣ ਵਾਲਾ, ਫੈਮਿਲੀ ਫਰੰਟ ’ਤੇ ਤਾਲਮੇਲ ਰਹੇਗਾ।
ਸਿੰਘ- ਸ਼ਤਰੂ ਆਪ ਨੂੰ ਨੁਕਸਾਨ ਪਹੁੰਚਾਉਣ ਲਈ ਐਕਟਿਵ ਰਹਿਣਗੇ, ਇਸ ਲਈ ਉਨ੍ਹਾਂ ਤੋਂ ਫਾਸਲਾ ਰੱਖਣਾ ਸਹੀ ਰਹੇਗਾ ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।
ਕੰਨਿਆ- ਸੰਤਾਨ ਦਾ ਰੁਖ਼ ਸਹਿਯੋਗੀ ਅਤੇ ਸੁਪੋਰਟਿਵ ਰਹੇਗਾ, ਮੋਰੇਲ ਬੂਸਟਿੰਗ ਰਹੇਗੀ, ਅਰਥ ਦਸ਼ਾ ਕੰਫਰਟੇਬਲ ਰਹੇਗੀ, ਯਤਨ ਕਰਨ ’ਤੇ ਕੋਈ ਪ੍ਰੋਗਰਾਮ ਸਿਰੇ ਚੜ੍ਹ ਸਕਦਾ ਹੈ।
ਤੁਲਾ- ਮਜ਼ਬੂਤ ਸਿਤਾਰਾ ਆਪ ਨੂੰ ਦੂਜਿਆਂ ’ਤੇ ਹਰ ਪੱਖੋਂ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਪ੍ਰਾਪਰਟੀ ਨਾਲ ਜੁੜੇ ਕਿਸੇ ਕੰਮ ’ਚ ਕਦਮ ਬੜ੍ਹਤ ਵੱਲ ਰਹੇਗਾ।
ਬ੍ਰਿਸ਼ਚਕ- ਕਿਸੇ ਸੱਜਣ-ਮਿੱਤਰ ਦੇ ਪਾਜ਼ੇਟਿਵ ਰੋਲ ਕਰਕੇ ਆਪ ਨੂੰ ਆਪਣੀ ਕਿਸੇ ਪ੍ਰਾਬਲਮ ਨੂੰ ਸੁਲਝਾਉਣ ’ਚ ਮਦਦ ਮਿਲੇਗੀ, ਜਨਰਲ ਹਾਲਾਤ ਬਿਹਤਰ ਰਹਿਣਗੇ।
ਧਨ- ਸਿਤਾਰਾ ਧਨ ਲਾਭ ਲਈ ਬਿਹਤਰ, ਯਤਨ ਕਰਨ ’ਤੇ ਕੋਈ ਕਾਰੋਬਾਰੀ ਕੰਮ ਸਿਰੇ ਚੜ੍ਹ ਸਕਦਾ ਹੈ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਜ਼ਰੂਰੀ।
ਮਕਰ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਸ ਕੰਮ ਲਈ ਯਤਨ ਕਰੋਗੇ, ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰੀ ਹੋਵੇਗੀ, ਮਾਣ-ਸਨਮਾਨ-ਪ੍ਰਤਿਸ਼ਠਾ ਬਣੀ ਰਹੇਗੀ।
ਕੁੰਭ- ਉਲਝਣਾਂ-ਝਮੇਲਿਆਂ-ਝਗੜਿਆਂ ਦੇ ਜਾਗਣ ਦਾ ਡਰ ਬਣਿਆ ਰਹੇਗਾ, ਇਸ ਲਈ ਸਾਰੇ ਕੰਮ ਜਾਂ ਯਤਨ ਸੁਚੇਤ ਰਹਿ ਕੇ ਕਰੋ, ਨੁਕਸਾਨ-ਪ੍ਰੇਸ਼ਾਨੀ ਦਾ ਡਰ।
ਮੀਨ- ਸਿਤਾਰਾ ਵਪਾਰ-ਕਾਰੋਬਾਰ ’ਚ ਲਾਭ ਵਾਲਾ, ਕਾਰੋਬਾਰੀ ਟੂਰਿੰਗ ਵੀ ਚੰਗਾ ਨਤੀਜਾ ਦੇਵੇਗੀ, ਜਨਰਲ ਤੌਰ ’ਤੇ ਕਦਮ ਬੜ੍ਹਤ ਵੱਲ ਰਹੇਗਾ।
13 ਅਗਸਤ 2019, ਮੰਗਲਵਾਰ ਸਾਉਣ ਸੁਦੀ ਤਿਥੀ ਤਰੋਦਸ਼ੀ (ਦੁਪਹਿਰ 1.47 ਤੱਕ) ਅਤੇ ਮਗਰੋਂ ਤਿਥੀ ਚੌਦਸ।
ਸੂਰਜ ਨਿਕਲਣ ਸਮੇਂ ਗ੍ਰਹਿਆਂ ਦੀ ਸਥਿਤੀ
ਸੂਰਜ ਕਰਕ ’ਚ
ਚੰਦਰਮਾ ਧਨ ’ਚ
ਮੰਗਲ ਸਿੰਘ ’ਚ
ਬੁੱੱਧ ਕਰਕ ’ਚ
ਗੁਰੂ ਬ੍ਰਿਸ਼ਚਕ ’ਚ
ਸ਼ੁੱਕਰ ਕਰਕ ’ਚ
ਸ਼ਨੀ ਧਨ ’ਚ
ਰਾਹੂ ਮਿਥੁਨ ’ਚ
ਕੇਤੂ ਧਨ ’ਚ
ਬਿਕ੍ਰਮੀ ਸੰਮਤ : 2076, ਸਾਉਣ ਪ੍ਰਵਿਸ਼ਟੇ : 29, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 22 (ਸਾਉਣ), ਹਿਜਰੀ ਸਾਲ : 1440, ਮਹੀਨਾ : ਜ਼ਿਲਹਿਜ, ਤਰੀਕ : 11, ਸੂਰਜ ਉਦੈ ਸਵੇਰੇ : 5.55 ਵਜੇ, ਸੂਰਜ ਅਸਤ : ਸ਼ਾਮ 7.09 ਵਜੇ (ਜਲੰਧਰ ਟਾਈਮ), ਨਕਸ਼ੱਤਰ : ਉਤਰਾ ਖਾੜਾ (13 ਅਗਸਤ ਦਿਨ-ਰਾਤ ਅਤੇ 14 ਨੂੰ ਸਵੇਰੇ 5.19 ਤੱਕ)। ਯੋਗ : ਪ੍ਰੀਤੀ (ਸਵੇਰੇ 10.38 ਤੱਕ) ਅਤੇ ਮਗਰੋਂ ਯੋਗ ਆਯੁਸ਼ਮਾਨ। ਚੰਦਰਮਾ : ਧਨ ਰਾਸ਼ੀ ’ਤੇ (ਸਵੇਰੇ 9.26 ਤਕ) ਅਤੇ ਮਗਰੋਂ ਮਕਰ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ। ਰਾਹੂਕਾਲ : ਬਾਅਦ ਦੁਪਹਿਰ 3 ਤੋਂ ਸਾਢੇ ਚਾਰ ਵਜੇ ਤੱਕ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਜੇਕਰ ਤੁਹਾਡੀ ਜ਼ਿੰਦਗੀ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਆ ਰਹੀ ਹੈ ਤਾਂ ਇਕ ਵਾਰ ਇਸ ਨੰ.+ 91-9856600786 'ਤੇ ਜ਼ਰੂਰ ਫੋਨ ਕਰੋ।
ਭੋਲੇਨਾਥ ਦਾ ਇਹ ਨਿਸ਼ਾਨ ਲਿਆਏਗਾ ਤੁਹਾਡੀ ਜ਼ਿੰਦਗੀ 'ਚ ਖੁਸ਼ੀਆਂ ਦੀ ਬਹਾਰ
NEXT STORY