ਮੇਖ- ਸੰਤਾਨ ਦਾ ਸਹਿਯੋਗੀ ਰੁਖ਼ ਆਪ ਦੇ ਕਿਸੇ ਉਲਝੇ-ਰੁਕੇ ਕੰਮ ਨੂੰ ਸੰਵਾਰਨ ’ਚ ਹੈਲਪਫੁਲ ਹੋਵੇਗਾ, ਵੈਸੇ ਹਰ ਫਰੰਟ ’ਤੇ ਕਦਮ ਬੜ੍ਹਤ ਵੱਲ ਰਹੇਗਾ।
ਬ੍ਰਿਖ- ਜਨਰਲ ਸਿਤਾਰਾ ਸਟਰਾਂਗ, ਕੋਰਟ-ਕਚਹਿਰੀ ਨਾਲ ਜੁੜੇ ਕਿਸੇ ਕੰਮ ਲਈ ਯਤਨ ਕਰਨ ’ਤੇ ਬਿਹਤਰ ਨਤੀਜੇ ਦੀ ਆਸ, ਤੇਜ-ਪ੍ਰਭਾਵ ਬਣਿਆ ਰਹੇਗਾ।
ਮਿਥੁਨ- ਵੱਡੇ ਲੋਕ ਹਰ ਮੌਕੇ ਲਈ ਮਦਦ ਅਤੇ ਸਹਿਯੋਗ ਲਈ ਤਿਆਰ ਰਹਿਣਗੇ ਪਰ ਤਬੀਅਤ ’ਚ ਤੇਜ਼ੀ-ਉਤੇਜਨਾ ਬਣੀ ਰਹੇਗੀ, ਇਸ ਲਈ ਆਪਣੇ ’ਤੇ ਕਾਬੂ ਰੱਖੋ।
ਕਰਕ- ਐਗਰੀਕਲਚਰ ਪ੍ਰੋਡਕਟਸ-ਇੰਪਲੀਮੈਂਟਸ, ਖਾਦਾਂ-ਬੀਜਾਂ, ਰੇਤਾ-ਬੱਜਰੀ, ਬਿਲਡਿੰਗ ਮਟੀਰੀਅਲ ਦਾ ਕੰਮ ਕਰਨ ਵਾਲਿਅਾਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।
ਸਿੰਘ- ਵਪਾਰਕ ਅਤੇ ਕੰਮਕਾਜ ਦੀ ਦਸ਼ਾ ਚੰਗੀ, ਜਿਸ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ ਪਰ ਠੰਡੀਅਾਂ ਵਸਤਾਂ ਦੀ ਵਰਤੋਂ ਘੱਟ ਕਰਨੀ ਚਾਹੀਦੀ ਹੈ।
ਕੰਨਿਆ- ਸਿਤਾਰਾ ਉਲਝਣਾਂ-ਝਮੇਲਿਅਾਂ ਵਾਲਾ, ਇਸ ਲਈ ਨਾ ਤਾਂ ਕੋਈ ਕੰਮ ਜਲਦਬਾਜ਼ੀ ’ਚ ਨਿਪਟਾਓ ਅਤੇ ਨਾ ਹੀ ਕਿਸੇ ਦੀ ਜ਼ਿੰਮੇਵਾਰੀ ’ਚ ਫਸੋ, ਨੁਕਸਾਨ ਦਾ ਡਰ।
ਤੁਲਾ- ਵਪਾਰ-ਕਾਰੋਬਾਰ ਦੇ ਕੰਮਾਂ ’ਚ ਲਾਭ ਵਾਲਾ ਸਿਤਾਰਾ, ਯਤਨ ਕਰਨ ’ਤੇ ਕਿਸੇ ਕੰਮਕਾਜੀ ਕੰਮ ’ਚੋਂ ਕੋਈ ਬਾਧਾ-ਮੁਸ਼ਕਿਲ ਹਟੇਗੀ, ਕੰਮਕਾਜੀ ਟੂਰਿੰਗ ਫਰੂਟਫੁਲ ਰਹੇਗੀ।
ਬ੍ਰਿਸ਼ਚਕ- ਸਿਤਾਰਾ ਕਿਸੇ ਸਰਕਾਰੀ ਕੰਮ ਨੂੰ ਸੰਵਾਰਨ ਅਤੇ ਜਨਰਲ ਤੌਰ ’ਤੇ ਕਦਮ ਬੜ੍ਹਤ ਵੱਲ ਰੱਖਣ ਵਾਲਾ ਪਰ ਰਾਹੂ ਦੀ ਸਥਿਤੀ ਸਿਹਤ ਲਈ ਕਮਜ਼ੋਰ ਹੈ।
ਧਨ- ਜਨਰਲ ਸਿਤਾਰਾ ਸਟਰਾਂਗ, ਯਤਨ ਕਰਨ ’ਤੇ ਕੋਈ ਉਦੇਸ਼-ਮਨੋਰਥ-ਪ੍ਰੋਗਰਾਮ ਸਿਰੇ ਚੜ੍ਹ ਸਕਦਾ ਹੈ, ਆਪ ਹਰ ਪੱਖੋਂ ਹਾਵੀ-ਪ੍ਰਭਾਵੀ-ਵਿਜਈ ਰਹੋਗੇ, ਅਰਥ ਦਸ਼ਾ ਠੀਕ ਰਹੇਗੀ।
ਮਕਰ- ਸਿਹਤ ਦੇ ਵਿਗੜਨ ਅਤੇ ਪੈਰ ਫਿਸਲਣ ਦਾ ਡਰ ਹੈ, ਇਸ ਲਈ ਅਹਿਤਿਆਤ ਰੱਖਣਾ ਜ਼ਰੂਰੀ, ਲਿਖਣ-ਪੜ੍ਹਨ ਦਾ ਕੋਈ ਕੰਮ ਬੇਧਿਆਨੀ ਨਾਲ ਨਾ ਕਰੋ।
ਕੁੰਭ- ਅਰਥ ਦਸ਼ਾ, ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਧਿਆਨ ਰੱਖੋ ਕਿ ਆਪੋਜ਼ਿਟ ਸੈਕਸ ਦੇ ਪ੍ਰਤੀ ਅਟ੍ਰੈਕਸ਼ਨ ’ਚ ਵਾਧਾ ਆਪ ਨੂੰ ਕਿਸੇ ਮੁਸ਼ਕਿਲ ’ਚ ਨਾ ਫਸਾ ਦੇਵੇ।
ਮੀਨ- ਵਿਰੋਧੀਅਾਂ ਤੋਂ ਫਾਸਲਾ ਰੱਖੋ ਕਿਉਂਕਿ ਉਨ੍ਹਾਂ ਦੀ ਨੇੜਤਾ ਕਰਕੇ ਕੋਈ ਨਾ ਕੋਈ ਪੰਗਾ ਆਪ ਲਈ ਬਣਿਆ ਰਹੇਗਾ ਪਰ ਜਨਰਲ ਹਾਲਾਤ ਪਹਿਲਾਂ ਦੀ ਤਰ੍ਹਾਂ ਹੀ ਬਣੇ ਰਹਿਣਗੇ।
30 ਅਗਸਤ 2019, ਸ਼ੁੱਕਰਵਾਰ ਭਾਦੋਂ ਵਦੀ ਤਿਥੀ ਮੱਸਿਆ (ਸ਼ਾਮ 4.07 ਤਕ) ਅਤੇ ਮਗਰੋਂ ਤਿਥੀ ਏਕਮ
ਸੂਰਜ ਉਦੇ ਸਮੇਂ ਸਿਤਾਰਿਅਾਂ ਦੀ ਸਥਿਤੀ
ਸੂਰਜ ਸਿੰਘ ’ਚ
ਚੰਦਰਮਾ ਸਿੰਘ ’ਚ
ਮੰਗਲ ਸਿੰਘ ’ਚ
ਬੁੱੱਧ ਸਿੰਘ ’ਚ
ਗੁਰੂ ਬ੍ਰਿਸ਼ਚਕ ’ਚ
ਸ਼ੁੱਕਰ ਸਿੰਘ ’ਚ
ਸ਼ਨੀ ਧਨ ’ਚ
ਰਾਹੂ ਮਿਥੁਨ ’ਚ
ਕੇਤੂ ਧਨ ’ਚ
ਬਿਕ੍ਰਮੀ ਸੰਮਤ : 2076, ਭਾਦੋਂ ਪ੍ਰਵਿਸ਼ਟੇ : 14, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 8 (ਭਾਦੋਂ), ਹਿਜਰੀ ਸਾਲ : 1440, ਮਹੀਨਾ : ਜ਼ਿਲਹਿਜ, ਤਰੀਕ : 28, ਸੂਰਜ ਉਦੈ ਸਵੇਰੇ : 6.06 ਵਜੇ, ਸੂਰਜ ਅਸਤ : ਸ਼ਾਮ 6.50 ਵਜੇ (ਜਲੰਧਰ ਟਾਈਮ), ਨਕਸ਼ੱਤਰ : ਮਘਾ (ਸ਼ਾਮ 5.11 ਤਕ) ਅਤੇ ਮਗਰੋਂ ਨਕਸ਼ੱਤਰ ਪੁਰਵਾ ਫਾਲਗੁਣੀ। ਯੋਗ : ਸ਼ਿਵ (ਸ਼ਾਮ 6.08 ਤੱਕ) ਅਤੇ ਮਗਰੋਂ ਯੋਗ ਸਿੱਧ। ਚੰਦਰਮਾ : ਸਿੰਘ ਰਾਸ਼ੀ ’ਤੇ (ਪੂਰਾ ਦਿਨ-ਰਾਤ), ਸ਼ਾਮ 5.11 ਤਕ ਜੰਮੇ ਬੱਚੇ ਨੂੰ ਮੱਘਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ। ਰਾਹੂਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਮੇਲਾ ਰਾਣੀ ਸਤੀ (ਝੰਝਨੂੰ, ਰਾਜਸਥਾਨ), ਭਾਦੋਂ ਮੱਸਿਆ, ਕੁਸ਼ਉਤਪਾਟਨੀ ਮੱਸਿਆ, ਿਪਠੋਰੀ ਮੱਸਿਆ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਜੇਕਰ ਤੁਹਾਡੀ ਜ਼ਿੰਦਗੀ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਆ ਰਹੀ ਹੈ ਤਾਂ ਇਕ ਵਾਰ ਇਸ ਨੰ.+ 91-9856600786 'ਤੇ ਜ਼ਰੂਰ ਫੋਨ ਕਰੋ।
ਰੋਜ਼ਾਨਾ ਸਵੇਰੇ ਕਰੋ ਇਹ ਕੰਮ, ਹੋਵੇਗਾ ਲਾਭ
NEXT STORY