ਮੇਖ- ਜਿਹੜੇ ਲੋਕ ਕਾਰੋਬਾਰੀ ਟੂਰਿੰਗ ਸਪਲਾਈ ਅਤੇ ਟ੍ਰੇਡਿੰਗ ਦਾ ਕੰਮ ਕਰਦੇ ਹਨ, ਉਨ੍ਹਾਂ ਨੂੰ ਆਪਣੀ ਕੰਮਕਾਜੀ ਭੱਜ ਦੌੜ ਦੀ ਚੰਗੀ ਿਰਟਰਨ ਿਮਲੇਗੀ,ਇੱਜ਼ਤ ਮਾਣ ਦੀ ਪ੍ਰਾਪਤੀ।
ਬ੍ਰਿਖ- ਸਿਤਾਰਾ ਬਾਅਦ ਦੁਪਹਿਰ ਤਕ ਅਹਿਤਿਆਤ ਪ੍ਰੇਸ਼ਾਨੀ ਵਾਲਾ, ਆਪਣੇ ਆਪ ਨੂੰ ਦੂਜਿਅਾਂ ਦੇ ਝਮੇਲਿਅਾਂ ’ਚ ਨਾ ਫਸਣ ਿਦਓ ਪਰ ਬਾਅਦ ’ਚ ਸਮਾਂ ਿਬਹਤਰ ਬਣਨ ਦੀ ਆਸ।
ਮਿਥੁਨ- ਸਿਤਾਰਾ ਬਾਅਦ ਦੁਪਹਿਰ ਤਕ ਆਮਦਨ ਲਈ ਚੰਗਾ, ਵੈਸੇ ਵੀ ਹਰ ਪੱਖੋਂ ਬਿਹਤਰੀ ਹੋਵੇਗੀ ਪਰ ਬਾਅਦ ’ਚ ਕੰਪਲੀਕੇਸ਼ਨਜ਼ ਅਤੇ ਮੁਸ਼ਕਿਲਾਂ ਨਾਲ ਵਾਸਤਾ ਰਹਿ ਸਕਦਾ ਹੈ।
ਕਰਕ- ਸਿਤਾਰਾ ਬਾਅਦ ਦੁਪਹਿਰ ਤਕ ਸਰਕਾਰੀ ਕੰਮਾਂ ਨੂੰ ਹੱਥ ’ਚ ਲੈਣ ਲਈ ਿਬਹਤਰ ਪਰ ਬਾਅਦ ’ਚ ਕੰਮਕਾਜੀ ਕੰਮਾਂ ’ਚੋਂ ਮੁਸ਼ਕਿਲਾਂ-ਬਾਧਾਵਾਂ ਹਟ ਸਕਦੀਅਾਂ ਹਨ।
ਸਿੰਘ- ਸਟ੍ਰਾਂਗ ਸਿਤਾਰਾ, ਉਦੇਸ਼ਾਂ, ਮਨੋਰਥਾਂ ਪ੍ਰੋਗਰਾਮਾਂ ’ਚੋਂ ਕੋਈ ਬਾਧਾ ਮੁਸ਼ਕਿਲ ਹਟੇਗੀ,ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ, ਤੇਜ ਪ੍ਰਭਾਵ ਦਬਦਬਾ ਬਣਿਆ ਰਹੇਗਾ।
ਕੰਨਿਆ- ਸਿਤਾਰਾ ਬਾਅਦ ਦੁਪਹਿਰ ਤਕ ਪੇਟ ਲਈ ਠੀਕ ਨਹੀਂ, ਇਸ ਲਈ ਨਾਪ ਤੋਲ ਕੇ ਖਾਣਾ-ਪੀਣਾ ਸਹੀ ਰਹੇਗਾ, ਫਿਰ ਬਾਅਦ ’ਚ ਹਰ ਫ੍ਰੰਟ ’ਤੇ ਬਿਹਤਰੀ ਹੋਵੇਗੀ।
ਤੁਲਾ- ਸਿਤਾਰਾ ਬਾਅਦ ਦੁਪਹਿਰ ਤਕ ਕਾਰੋਬਾਰੀ ਕੰਮਾਂ ਲਈ ਚੰਗਾ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਿਮਲੇਗੀ ਪਰ ਬਾਅਦ ’ਚ ਸਮਾਂ ਕਮਜ਼ੋਰ ਰਹੇਗਾ, ਨੁਕਸਾਨ ਦਾ ਡਰ।
ਬ੍ਰਿਸ਼ਚਕ- ਸਿਤਾਰਾ ਬਾਅਦ ਦੁਪਹਿਰ ਤਕ ਠੀਕ ਨਹੀਂ, ਕਿਸੇ ਨਾ ਕਿਸੇ ਪ੍ਰਾਬਲਮ ਨਾਲ ਵਾਸਤਾ ਰਹਿਣ ਦਾ ਡਰ ਪਰ ਬਾਅਦ ’ਚ ਕਾਰੋਬਾਰੀ ਫ੍ਰੰਟ ’ਤੇ ਕਦਮ ਬੜ੍ਹਤ ਵਲ ਰਹੇਗਾ।
ਧਨ- ਸਿਤਾਰਾ ਬਾਅਦ ਦੁਪਹਿਰ ਤਕ ਬਿਹਤਰ, ਆਪ ਜਨਰਲ ਤੌਰ ’ਤੇ ਹਰ ਫ੍ਰੰਟ ’ਤੇ ਹਾਵੀ, ਪ੍ਰਭਾਵੀ, ਵਿਜਈ ਰਹੋਗੇ ਪਰ ਬਾਅਦ ’ਚ ਕੋਈ ਝਮੇਲਾ ਆਪ ਦੇ ਗਲੇ ਪੈ ਸਕਦਾ ਹੈ।
ਮਕਰ- ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ, ਪ੍ਰਭਾਵੀ ਵਿਜਈ ਰੱਖੇਗਾ, ਵੱਡੇ ਲੋਕ ਮਿਹਰਬਾਨ ਰਹਿਣਗੇ, ਸ਼ਤਰੂ ਕਮਜ਼ੋਰ ਰਹਿਣਗੇ।
ਕੁੰਭ- ਕੰਮਕਾਜੀ ਕੰਮਾਂ ਨੂੰ ਨਿਪਟਾਉਣ ਲਈ ਬਾਅਦ ਦੁਪਹਿਰ ਤਕ ਜਿਹੜੀ ਭੱਜਦੌੜ ਕਰੋਗੇ, ਉਸ ਦਾ ਫੇਵਰੇਵਲ ਨਤੀਜਾ ਮਿਲੇਗਾ, ਫਿਰ ਬਾਅਦ ’ਚ ਵੀ ਸਮਾਂ ਸਫਲਤਾ ਵਾਲਾ।
ਮੀਨ- ਸਿਤਾਰਾ ਬਾਅਦ ਦੁਪਹਿਰ ਤਕ ਆਮਦਨ ਵਾਲਾ, ਹਰ ਪੱਖੋਂ ਬਿਹਤਰੀ ਹੋਵੇਗੀ, ਫਿਰ ਬਾਅਦ ’ਚ ਆਪ ਹਰ ਫ੍ਰੰਟ ’ਤੇ ਹਾਵੀ , ਪ੍ਰਭਾਵੀ,ਵਿਜਈ ਰਹੋਗੇ, ਵੱਡੇ ਲੋਕ ਵੀ ਮਿਹਰਬਾਨ ਰਹਿਣਗੇ।
19 ਸਤੰਬਰ 2019, ਵੀਰਵਾਰ ਅੱਸੂ ਵਦੀ ਤਿਥੀ ਪੰਚਮੀ(ਸ਼ਾਮ 7.27 ਤਕ) ਅਤੇ ਮਗਰੋਂ ਤਿਥੀ ਛੱਠ
ਸੂਰਜ ਉਦੈ ਸਮੇਂ ਸਿਤਾਰਿਅਾਂ ਦੀ ਸਥਿਤੀ
ਸੂਰਜ ਕੰਨਿਆ ’ਚ
ਚੰਦਰਮਾ ਮੇਖ ’ਚ
ਮੰਗਲ ਸਿੰਘ ’ਚ
ਬੁੱੱਧ ਕੰਨਿਆ ’ਚ
ਗੁਰੂ ਬ੍ਰਿਸ਼ਚਕ ’ਚ
ਸ਼ੁੱਕਰ ਕੰਨਿਆ ’ਚ
ਸ਼ਨੀ ਧਨ ’ਚ
ਰਾਹੂ ਮਿਥੁਨ ’ਚ
ਕੇਤੂ ਧਨ ’ਚ
ਬਿਕ੍ਰਮੀ ਸੰਮਤ : 2076, ਅੱਸੂ ਪ੍ਰਵਿਸ਼ਟੇ : 3, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 28 (ਭਾਦੋਂ), ਹਿਜਰੀ ਸਾਲ : 1441, ਮਹੀਨਾ : ਮੁਹੱਰਮ, ਤਰੀਕ : 19, ਸੂਰਜ ਉਦੈ ਸਵੇਰੇ : 6.18 ਵਜੇ, ਸੂਰਜ ਅਸਤ : ਸ਼ਾਮ 6.25 ਵਜੇ (ਜਲੰਧਰ ਟਾਈਮ), ਨਕਸ਼ੱਤਰ : ਭਰਣੀ (ਸਵੇਰੇ 8.45 ਤਕ) ਅਤੇ ਮਗਰੋਂ ਨਕਸ਼ੱਤਰ ਕ੍ਰਿਤਿਕਾ। ਯੋਗ ਹਰਸ਼ਣ (ਰਾਤ 11.26 ਤਕ) ਅਤੇ ਮਗਰੋਂ ਯੋਗ ਵਜਰ। ਚੰਦਰਮਾ : ਮੇਖ ਰਾਸ਼ੀ ’ਤੇ (ਬਾਅਦ ਦੁਪਹਿਰ 3.11ਤਕ) ਅਤੇ ਮਗਰੋਂ ਬ੍ਰਿਖ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ, ਰਾਹੂਕਾਲ : ਦੁਪਹਿਰ ਡੇਢ ਤੋਂ 3 ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਤਿਥੀ ਪੰਚਮੀ ਦਾ ਸਰਾਧ, 19-20 ਸਤੰਬਰ ਚੰਦਰ ਛੱਠ ਵਰਤ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਜੇਕਰ ਤੁਹਾਡੀ ਜ਼ਿੰਦਗੀ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਆ ਰਹੀ ਹੈ ਤਾਂ ਇਕ ਵਾਰ ਇਸ ਨੰ.+ 91-9856600786 'ਤੇ ਜ਼ਰੂਰ ਫੋਨ ਕਰੋ।
ਭਾਈ ਲਹਿਣਾ ਤੋਂ ਗੁਰੂ ਅੰਗਦ ਤੱਕ (ਗੁਰਤਾਗੱਦੀ ਦਿਵਸ 'ਤੇ ਖਾਸ)
NEXT STORY