ਮੇਖ- ਕਮਜ਼ੋਰ ਦਿਖਣ ਵਾਲੇ ਸ਼ਤਰੂ ਨੂੰ ਨਾ ਤਾਂ ਕਮਜ਼ੋਰ ਸਮਝਣਾ ਚਾਹੀਦਾ ਹੈ ਅਤੇ ਨਾ ਹੀ ਉਸ ਨੂੰ ਜ਼ਿਆਦਾ ਲਿਫਟ ਦੇਣੀ ਚਾਹੀਦੀ ਹੈ ਕਿਉਂਕਿ ਉਹ ਆਪ ’ਤੇ ਚੋਟ ਕਰਨ ਤੋਂ ਬਾਜ਼ ਨਹੀਂ ਆਵੇਗਾ।
ਬ੍ਰਿਖ- ਸੰਤਾਨ ਦੇ ਰੁਖ਼ ’ਤੇ ਭਰੋਸਾ ਕੀਤਾ ਜਾ ਸਕਦਾ ਹੈ ਅਤੇ ਉਸ ਦੇ ਕੋ-ਆਪ੍ਰੇਟਿਵ ਅਤੇ ਪਾਜ਼ੇਟਿਵ ਰੁਖ਼ ਕਰਕੇ ਆਪ ਨੂੰ ਆਪਣੀ ਪਲਾਨਿੰਗ ਨੂੰ ਕੁਝ ਅੱਗੇ ਵਧਾਉਣ ’ਚ ਮਦਦ ਮਿਲੇਗੀ।
ਮਿਥੁਨ- ਸਿਤਾਰਾ ਕੋਰਟ-ਕਚਹਿਰੀ ਦੇ ਕੰਮਾਂ ਲਈ ਠੀਕ-ਠਾਕ ਹੈ, ਇਸ ਲਈ ਅਦਾਲਤ ਨਾਲ ਜੁੜੇ ਕਿਸੇ ਕੰਮ ਲਈ ਸ਼ੁਰੂਆਤੀ ਯਤਨ ਹੋਮਵਰਕ ਪੂਰਾ ਕਰਕੇ ਹੀ ਹੱਥ ’ਚ ਲਓ।
ਕਰਕ- ਜਨਰਲ ਸਿਤਾਰਾ ਉਤਸ਼ਾਹ, ਹਿੰਮਤ, ਭੱਜ-ਦੌੜ ਦੀ ਤਾਕਤ ਬਣਾਈ ਰੱਖਣ ਅਤੇ ਦੁਸ਼ਮਣਾਂ ਦੇ ਮੋਰੇਲ ਨੂੰ ਕਮਜ਼ੋਰ ਕਰਨ ਵਾਲਾ ਹੋਵੇਗਾ, ਅਰਥ ਦਸ਼ਾ ਵੀ ਸਹੀ ਰਹੇਗੀ।
ਸਿੰਘ- ਸਿਤਾਰਾ ਧਨ ਲਾਭ ਅਤੇ ਕਾਰੋਬਾਰੀ ਟੂਰਿੰਗ ਲਈ ਚੰਗਾ, ਕਲਾਥ ਅਤੇ ਰੈਡੀਮੇਡ ਗਾਰਮੈਂਟਸ ਦਾ ਕਾਰੋਬਾਰ ਕਰਨ ਵਾਲਿਅਾਂ ਨੂੰ ਆਪਣੇ ਕੰਮਾਂ ’ਚ ਚੰਗਾ ਲਾਭ ਮਿਲੇਗੀ।
ਕੰਨਿਆ- ਵਪਾਰਕ ਅਤੇ ਕੰਮਕਾਜੀ ਕੰਮਾਂ ਲਈ ਸਿਤਾਰਾ ਚੰਗਾ, ਜਨਰਲ ਤੌਰ ’ਤੇ ਆਪ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰਹੋਗੇ, ਮਾਣ-ਯਸ਼ ਦੀ ਪ੍ਰਾਪਤੀ।ੰ
ਤੁਲਾ- ਧਿਆਨ ਰੱਖੋ ਕਿ ਉਲਝਣਾਂ ਕਰਕੇ ਆਪ ਦੀ ਕੋਈ ਬਣੀ-ਬਣਾਈ ਪਲਾਨਿੰਗ ਉਖੜ-ਵਿਗੜ ਨਾ ਜਾਵੇ, ਉਧਾਰੀ ਜਾਂ ਕਿਸੇ ਦੀ ਜ਼ਿੰਮੇਵਾਰੀ ਦੇ ਚੱਕਰ ’ਚ ਵੀ ਨਾ ਫਸੋ।
ਬ੍ਰਿਸ਼ਚਕ- ਸਿਤਾਰਾ ਵਪਾਰ-ਕਾਰੋਬਾਰ ’ਚ ਲਾਭ ਵਾਲਾ, ਕਾਰੋਬਾਰੀ ਟੂਰਿੰਗ ਵੀ ਫਰੂਟਫੁਲ ਰਹੇਗੀ, ਜਨਰਲ ਹਾਲਾਤ ਬਿਹਤਰ, ਕੰਮਕਾਜੀ ਭੱਜ-ਦੌੜ ਦੀ ਸਹੀ ਰਿਟਰਨ ਮਿਲੇਗੀ।
ਧਨ- ਰਾਜਕੀ ਕੰਮਾਂ ’ਚ ਸਫਲਤਾ ਤਾਂ ਮਿਲੇਗੀ ਪਰ ਭਰਪੂਰ ਜ਼ੋਰ ਲਗਾਉਣਾ ਸਹੀ ਰਹੇਗਾ, ਅਫਸਰ ਸਾਫਟ, ਹਮਦਰਦਾਨਾ, ਸੁਪੋਰਟਿਵ ਰੁਖ਼ ਰੱਖਣਗੇ।
ਮਕਰ- ਮਨ ’ਤੇ ਪਾਜ਼ੇਟਿਵ ਸੋਚ, ਪ੍ਰਭਾਵ ਬਣਿਆ ਰਹੇਗਾ, ਰਿਲੀਜੀਅਸ ਕੰਮਾਂ ’ਚ ਵੀ ਇੰਟਰਸਟ ਬਣਿਆ ਰਹੇਗਾ, ਸ਼ਤਰੂ ਚਾਹ ਕੇ ਵੀ ਆਪ ਅੱਗੇ ਟਿਕ ਨਹੀਂ ਸਕਣਗੇ।
ਕੁੰਭ- ਸਿਹਤ ਦੇ ਵਿਗੜਨ ਅਤੇ ਪੈਰ ਫਿਸਲਣ ਦਾ ਡਰ, ਇਸ ਲਈ ਅਹਿਤਿਆਤ ਨਾਲ ਖਾਣਾ-ਪੀਣਾ ਚਾਹੀਦਾ ਹੈ ਪਰ ਪੈਰ ਵੀ ਜਮਾ ਕੇ ਹੀ ਚੱਲੋ-ਫਿਰੋ।
ਮੀਨ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਸ ਕੰਮ ਲਈ ਯਤਨ ਕਰੋਗੇ, ਉਸ ’ਚ ਵੀ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ, ਘਰੇਲੂ ਮੋਰਚੇ ’ਤੇ ਵੀ ਤਾਲਮੇਲ, ਸਦਭਾਵ, ਸਹਿਯੋਗ ਬਣਿਆ ਰਹੇਗਾ।
28 ਸਤੰਬਰ 2019, ਸ਼ਨੀਵਾਰ ਅੱਸੂ ਵਦੀ ਤਿਥੀ ਮੱਸਿਆ (ਰਾਤ 11.57 ਤਕ) ਅਤੇ ਮਗਰੋਂ ਤਿਥੀ ਏਕਮ
ਸੂਰਜ ਉਦੈ ਸਮੇਂ ਸਿਤਾਰਿਅਾਂ ਦੀ ਸਥਿਤੀ
ਸੂਰਜ ਕੰਨਿਆ ’ਚ
ਚੰਦਰਮਾ ਕੰਨਿਆ ’ਚ
ਮੰਗਲ ਕੰਨਿਆ ’ਚ
ਬੁੱੱਧ ਕੰਨਿਆ ’ਚ
ਗੁਰੂ ਬ੍ਰਿਸ਼ਚਕ ’ਚ
ਸ਼ੁੱਕਰ ਕੰਨਿਆ ’ਚ
ਸ਼ਨੀ ਧਨ ’ਚ
ਰਾਹੂ ਮਿਥੁਨ ’ਚ
ਕੇਤੂ ਧਨ ’ਚ
ਬਿਕ੍ਰਮੀ ਸੰਮਤ : 2076, ਅੱਸੂ ਪ੍ਰਵਿਸ਼ਟੇ : 12, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 6 (ਅੱਸੂ), ਹਿਜਰੀ ਸਾਲ : 1441, ਮਹੀਨਾ : ਮੁਹੱਰਮ, ਤਰੀਕ : 28, ਸੂਰਜ ਉਦੈ ਸਵੇਰੇ : 6.23 ਵਜੇ, ਸੂਰਜ ਅਸਤ : ਸ਼ਾਮ 6.13 ਵਜੇ (ਜਲੰਧਰ ਟਾਈਮ), ਨਕਸ਼ੱਤਰ : ਉੱਤਰਾ ਫਾਲਗੁਣੀ (ਰਾਤ 10.03 ਤਕ) ਅਤੇ ਮਗਰੋਂ ਨਕਸ਼ੱਤਰ ਹਸਤ। ਯੋਗ : ਸ਼ੁਕਲ (ਰਾਤ 8.22 ਤਕ) ਅਤੇ ਮਗਰੋਂ ਯੋਗ ਬ੍ਰਹਮ। ਚੰਦਰਮਾ : ਕੰਨਿਆ ਰਾਸ਼ੀ ’ਤੇ (ਪੂਰਾ ਦਿਨ-ਰਾਤ)। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ। ਰਾਹੂਕਾਲ : ਸਵੇਰੇ 9 ਤੋਂ ਸਾਢੇ ਦਸ ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਅੱਸੂ ਮੱਸਿਆ, ਸ਼ਨੈਸਚਰ ਮੱਸਿਆ, ਤਿਥੀ ਮੱਸਿਆ ਅਤੇ ਅਗਿਆਤ ਮ੍ਰਿਤਯੂ ਤਿਥੀ ਵਾਲਿਅਾਂ ਦਾ ਸਰਾਧ, ਸਰਬ ਪਿੱਤਰ ਸਰਾਧ, ਿਪੱਤਰ ਵਿਸਰਜਨ, ਮਹਾਲਯ (ਪਿੱਤਰ ਪੱਖ) ਸਮਾਪਤ, ਸ਼ਹੀਦ-ਏ-ਆਜ਼ਮ ਭਗਤ ਸਿੰਘ ਜਨਮ ਦਿਨ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਜੇਕਰ ਤੁਹਾਡੀ ਜ਼ਿੰਦਗੀ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਆ ਰਹੀ ਹੈ ਤਾਂ ਇਕ ਵਾਰ ਇਸ ਨੰ.+ 91-9856600786 'ਤੇ ਜ਼ਰੂਰ ਫੋਨ ਕਰੋ।
ਮਾਤਾ ਲਕਸ਼ਮੀ ਨੂੰ ਖੁਸ਼ ਕਰਨ ਲਈ ਸ਼ੁੱਕਰਵਾਰ ਦੇ ਦਿਨ ਕਰੋ ਇਹ ਉਪਾਅ
NEXT STORY