ਮੇਖ- ਜਿਸ ਕੰਮ ਲਈ ਯਤਨ ਕਰੋਗੇ, ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਹੋਵੇਗੀ, ਵੱਡੇ ਲੋਕ ਆਪ ਦਾ ਲਿਹਾਜ਼ ਕਰਨਗੇ ਅਤੇ ਆਪ ਦੀ ਗੱਲ ਧਿਆਨ ਨਾਲ ਸੁਣਨਗੇ।
ਬ੍ਰਿਖ- ਜਨਰਲ ਤੌਰ ’ਤੇ ਆਪ ਦਾ ਕਦਮ ਬੜ੍ਹਤ ਵੱਲ ਰਹੇਗਾ, ਤੇਜ-ਪ੍ਰਭਾਵ ਬਣਿਆ ਰਹੇਗਾ ਪਰ ਸ਼ਨੀ-ਕੇਤੂ ਦੀ ਸਥਿਤੀ ਸਿਹਤ ਲਈ ਠੀਕ ਨਹੀਂ, ਸਫਰ ਵੀ ਨਾ ਕਰੋ।
ਮਿਥੁਨ- ਸਿਤਾਰਾ ਸਿਹਤ, ਖਾਸ ਕਰਕੇ ਪੇਟ ਲਈ ਠੀਕ ਨਹੀਂ, ਕਿਸੇ ਵੀ ਐਗਰੀਮੈਂਟ ਨੂੰ ਜਲਦਬਾਜ਼ੀ ’ਚ ਫਾਈਨਲ ਨਹੀਂ ਕਰਨਾ ਚਾਹੀਦਾ, ਸਫਰ ਟਾਲ ਦਿਓ ਕਿਉਂਕਿ ਉਹ ਪ੍ਰੇਸ਼ਾਨੀ ਵਾਲਾ ਹੋਵੇਗਾ।
ਕਰਕ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਯਤਨਾਂ-ਮਨੋਰਥਾਂ ’ਚ ਸਫਲਤਾ ਮਿਲੇਗੀ, ਧਿਆਨ ਰੱਖੋ ਕਿ ਆਪੋਜ਼ਿਟ ਸੈਕਸ ਦੇ ਪ੍ਰਤੀ ਖਿੱਚ ’ਚ ਵਾਧਾ ਆਪ ਨੂੰ ਕਿਸੇ ਸਮੇਂ ਮੁਸ਼ਕਿਲ ’ਚ ਫਸਾ ਸਕਦਾ ਹੈ।
ਸਿੰਘ- ਨੁਕਸਾਨ ਦਾ ਡਰ, ਮਨ ਵੀ ਕਿਸੇ ਸਮੇਂ ਟੈਂਸ, ਅਸ਼ਾਂਤ, ਡਾਵਾਂ-ਡੋਲ, ਅਪਸੈੱਟ ਜਿਹਾ ਬਣਿਆ ਰਹੇਗਾ, ਮਨੋਬਲ ਟੁੱਟਣ ਕਰਕੇ ਮਨ ਕਿਸੇ ਸਮੇਂ ਅਣਜਾਣੇ ਡਰ ’ਚ ਡੁੱਬਿਆ ਰਹੇਗਾ।
ਕੰਨਿਆ- ਆਪ ਦਾ ਪ੍ਰਭਾਵ, ਪੈਠ, ਦਬਦਬਾ ਬਣਿਆ ਰਹੇਗਾ, ਯਤਨ ਕਰਨ ’ਤੇ ਆਪ ਦੀ ਪਲਾਨਿੰਗ ’ਚੋਂ ਕੋਈ ਪੇਚੀਦਗੀ ਹਟੇਗੀ, ਰਿਲੀਜੀਅਸ ਕੰਮਾਂ ’ਚ ਇੰਟਰਸਟ ਬਣਿਆ ਰਹੇਗਾ।
ਤੁਲਾ- ਬੇਸ਼ੱਕ ਕੋਰਟ-ਕਚਹਿਰੀ ਦੇ ਕੰਮ ਹੱਥ ’ਚ ਲੈਣ ਲਈ ਸਮਾਂ ਚੰਗਾ ਹੈ, ਤਾਂ ਵੀ ਕੋਈ ਵੀ ਕੋਸ਼ਿਸ਼ ਲਾਇਟਲੀ ਨਹੀਂ ਕਰਨੀ ਚਾਹੀਦੀ, ਮਾਣ-ਯਸ਼ ਦੀ ਪ੍ਰਾਪਤੀ।
ਬ੍ਰਿਸ਼ਚਕ- ਉਤਸ਼ਾਹ, ਹਿੰਮਤ ਅਤੇ ਯਤਨ ਸ਼ਕਤੀ ਬਣੀ ਰਹੇਗੀ, ਵੱਡੇ ਲੋਕਾਂ ਨਾਲ ਮੇਲ-ਜੋਲ ਫਰੂਟਫੁਲ ਰਹੇਗਾ ਪਰ ਘਟੀਆ ਲੋਕਾਂ ਦਾ ਸਾਥ ਪ੍ਰੇਸ਼ਾਨੀ ਦੇਣ ਵਾਲਾ ਹੈ।
ਧਨ- ਸਿਤਾਰਾ ਕਾਰੋਬਾਰੀ ਕੰਮਾਂ ਲਈ ਚੰਗਾ, ਯਤਨ ਕਰਨ ’ਤੇ ਕੋਈ ਕੰਮਕਾਜੀ ਮੁਸ਼ਕਿਲ ਰਸਤੇ ’ਚੋਂ ਹਟ ਸਕਦੀ ਹੈ, ਕੰਮਕਾਜੀ ਟੂਰ ਲਾਭਕਾਰੀ ਰਹੇਗਾ।
ਮਕਰ- ਕੰਮਕਾਜ ਦੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ ਪਰ ਰੇਸ਼ਾ, ਨਜ਼ਲਾ, ਜ਼ੁਕਾਮ ਦੀ ਸ਼ਿਕਾਇਤ ਅਤੇ ਮੌਸਮ ਦੇ ਐਕਸਪੋਜ਼ਰ ਤੋਂ ਵੀ ਬਚਾਅ ਰੱਖੋ।
ਕੁੰਭ- ਖਰਚਿਅਾਂ ਕਰਕੇ ਅਰਥ ਦਸ਼ਾ ਤੰਗ ਰਹੇਗੀ, ਨਾ ਤਾਂ ਉਧਾਰੀ ਦੇ ਚੱਕਰ ’ਚ ਫਸੋ ਅਤੇ ਨਾ ਹੀ ਕੋਈ ਕੰਮਕਾਜੀ ਕੰਮ ਬੇ-ਧਿਆਨੀ ਨਾਲ ਕਰੋ, ਨੁਕਸਾਨ ਦਾ ਡਰ।
ਮੀਨ- ਸਿਤਾਰਾ ਆਮਦਨ ਵਾਲਾ, ਕਾਰੋਬਾਰੀ ਦਸ਼ਾ ਕੰਫਰਟੇਬਲ ਰਹੇਗੀ, ਯਤਨ ਕਰਨ ’ਤੇ ਕੋਈ ਉਲਝਿਆ-ਰੁਕਿਆ ਕੰਮਕਾਜੀ ਕੰਮ ਸਿਰੇ ਚੜ੍ਹ ਸਕਦਾ ਹੈ, ਮਾਣ-ਸਨਮਾਨ ਬਣਿਆ ਰਹੇਗਾ।
8 ਅਕਤੂਬਰ 2019, ਮੰਗਲਵਾਰ ਅੱਸੂ ਸੁਦੀ ਤਿਥੀ ਦਸ਼ਮੀ (ਬਾਅਦ ਦੁਪਹਿਰ 2.50 ਤਕ) ਅਤੇ ਮਗਰੋਂ ਤਿਥੀ ਇਕਾਦਸ਼ੀ
ਸੂਰਜ ਉਦੈ ਸਮੇਂ ਸਿਤਾਰਿਅਾਂ ਦੀ ਸਥਿਤੀ
ਸੂਰਜ ਕੰਨਿਆ ’ਚ
ਚੰਦਰਮਾ ਮਕਰ ’ਚ
ਮੰਗਲ ਕੰਨਿਆ ’ਚ
ਬੁੱੱਧ ਤੁਲਾ ’ਚ
ਗੁਰੂ ਬ੍ਰਿਸ਼ਚਕ ’ਚ
ਸ਼ੁੱਕਰ ਤੁਲਾ ’ਚ
ਸ਼ਨੀ ਧਨ ’ਚ
ਰਾਹੂ ਮਿਥੁਨ ’ਚ
ਕੇਤੂ ਧਨ ’ਚ
ਬਿਕ੍ਰਮੀ ਸੰਮਤ : 2076, ਅੱਸੂ ਪ੍ਰਵਿਸ਼ਟੇ : 22, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 16 (ਅੱਸੂ), ਹਿਜਰੀ ਸਾਲ : 1441, ਮਹੀਨਾ : ਸਫਰ, ਤਰੀਕ : 8, ਸੂਰਜ ਉਦੈ ਸਵੇਰੇ : 6.29 ਵਜੇ, ਸੂਰਜ ਅਸਤ : ਸ਼ਾਮ 6.01 ਵਜੇ (ਜਲੰਧਰ ਟਾਈਮ), ਨਕਸ਼ੱਤਰ : ਸ਼੍ਰਵਣ (ਰਾਤ 8.12 ਤਕ) ਅਤੇ ਮਗਰੋਂ ਨਕਸ਼ੱਤਰ ਧਨਿਸ਼ਠਾ। ਯੋਗ : ਧ੍ਰਿਤੀ (8-9 ਮੱਧ ਰਾਤ 12.45 ਤਕ) ਅਤੇ ਮਗਰੋਂ ਯੋਗ ਸ਼ੂਲ। ਚੰਦਰਮਾ : ਮਕਰ ਰਾਸ਼ੀ ’ਤੇ (ਪੂਰਾ ਦਿਨ-ਰਾਤ), ਭਦਰਾ ਸ਼ੁਰੂ ਹੋਵੇਗੀ (8-9 ਮੱਧ ਰਾਤ 4.05 ’ਤੇ)। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ। ਰਾਹੂਕਾਲ : ਬਾਅਦ ਦੁਪਹਿਰ 3 ਤੋਂ ਸਾਢੇ ਚਾਰ ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਵਿਜੇ ਦਸ਼ਮੀ (ਦੁਸਹਿਰਾ), ਅਪਰਾਜਿਤਾ ਪੂਜਨ, ਵਾਯੂ ਸੈਨਾ ਦਿਵਸ, ਸ਼੍ਰੀ ਮਾਧਵ ਆਚਾਰੀਆ ਜਯੰਤੀ, ਸ਼੍ਰੀ ਬਦਰੀਨਾਥ ਧਾਮ ਦੇ ਕਪਾਟ ਬੰਦ, ਮੇਲਾ ਦੁਸਹਿਰਾ ਕੁੱਲੂ (ਹਿਮਾਚਲ) ਸ਼ੁਰੂ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਜੇਕਰ ਤੁਹਾਡੀ ਜ਼ਿੰਦਗੀ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਆ ਰਹੀ ਹੈ ਤਾਂ ਇਕ ਵਾਰ ਇਸ ਨੰ.+ 91-9856600786 'ਤੇ ਜ਼ਰੂਰ ਫੋਨ ਕਰੋ।
ਨੌਕਰੀ ਨਾ ਮਿਲਣ ਤੋਂ ਪ੍ਰੇਸ਼ਾਨ ਹੋ ਤਾਂ ਅਪਣਾਓ ਇਹ ਵਾਸਤੂ ਟਿਪਸ
NEXT STORY