ਮੇਖ- ਜਨਰਲ ਸਿਤਾਰਾ ਧਨ ਹਾਨੀ, ਟੈਨਸ਼ਨ, ਪ੍ਰੇਸ਼ਾਨੀ ਅਤੇ ਕੰਪਲੀਕੇਸ਼ਨਜ਼ ਵਾਲਾ, ਨਾ ਤਾਂ ਕਿਸੇ ’ਤੇ ਜ਼ਿਆਦਾ ਭਰੋਸਾ ਕਰੋ ਅਤੇ ਨਾ ਹੀ ਕਿਸੇ ਦੀ ਜ਼ਿੰਮੇਵਾਰੀ ’ਚ ਫਸੋ।
ਬ੍ਰਿਖ- ਸਿਤਾਰਾ ਧਨ ਲਾਭ ਲਈ ਚੰਗਾ, ਟੂਰਿਜ਼ਮ, ਮੈਡੀਸਨ, ਕੰਸਲਟੈਂਸੀ, ਡਿਜ਼ਾਈਨਿੰਗ ਦਾ ਕੰਮ ਕਰਨ ਵਾਲਿਅਾਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।
ਮਿਥੁਨ- ਬੇਸ਼ੱਕ ਸਿਤਾਰਾ ਸਰਕਾਰੀ ਕੰਮ ਸੰਵਾਰਨ ਅਤੇ ਮਾਣ-ਸਨਮਾਨ ਵਧਾਉਣ ਵਾਲਾ ਹੈ ਤਾਂ ਵੀ ਆਪ ਨੂੰ ਲਾਇਟਲੀ ਜਾਂ ਅਣਮੰਨੇ ਮਨ ਨਾਲ ਕੋਈ ਯਤਨ ਨਹੀਂ ਕਰਨਾ ਚਾਹੀਦਾ।
ਕਰਕ- ਰਿਲੀਜੀਅਸ ਕੰਮਾਂ ’ਚ ਧਿਆਨ, ਕਥਾ-ਵਾਰਤਾ, ਸਤਿਸੰਗ ਸੁਣਨ ’ਚ ਜੀਅ ਨਹੀਂ ਲੱਗੇਗਾ, ਸ਼ਤਰੂ ਕਮਜ਼ੋਰ ਰਹਿਣਗੇ, ਵੈਸੇ ਹਰ ਫਰੰਟ ’ਤੇ ਜਨਰਲ ਹਾਲਾਤ ਬਿਹਤਰ ਬਣੇ ਰਹਿਣਗੇ।
ਸਿੰਘ- ਸਿਹਤ ਦੇ ਪ੍ਰਤੀ ਜ਼ਿਆਦਾ ਧਿਆਨ ਦੇਣ ਅਤੇ ਖਾਣ-ਪੀਣ ’ਚ ਸੰਜਮ ਵਰਤਣ ਦੀ ਲੋੜ ਹੋਵੇਗੀ, ਸਮਾਂ ਧਨ ਹਾਨੀ ਵਾਲਾ, ਸਫਰ ਵੀ ਟੈਨਸ਼ਨ ਵਾਲਾ ਰਹੇਗਾ।
ਕੰਨਿਆ- ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਘਰੇਲੂ ਮੋਰਚੇ ’ਤੇ ਮਿਠਾਸ, ਤਾਲਮੇਲ ਅਤੇ ਸਹਿਯੋਗ ਬਣਿਆ ਰਹੇਗਾ, ਜਨਰਲ ਕੰਮਾਂ ’ਚ ਸਫਲਤਾ ਮਿਲੇਗੀ।
ਤੁਲਾ- ਦੁਸ਼ਮਣਾਂ ਤੋਂ ਫਾਸਲਾ ਰੱਖਣਾ ਜ਼ਰੂਰੀ, ਵਿਰੋਧੀ ਕੈਂਪ ’ਚ ਕਿਸੇ ਮਹਿਲਾ ਦੀ ਮੌਜੂਦਗੀ ਨਾਲ ਆਪ ਦੀ ਟੈਨਸ਼ਨ ਵਧ ਸਕਦੀ ਹੈ, ਸਾਵਧਾਨੀ ਰੱਖਣ ਦੀ ਲੋੜ।
ਬ੍ਰਿਸ਼ਚਕ- ਸੰਤਾਨ ਦੇ ਸਹਿਯੋਗੀ-ਸੁਪੋਰਟਿਵ ਰੁਖ਼ ਕਰਕੇ ਆਪ ਦੀ ਕੋਈ ਸਮੱਸਿਆ ਸੁਲਝ ਸਕਦੀ ਹੈ ਪਰ ਸਿਹਤ ਦੇ ਪ੍ਰਤੀ ਸੁਚੇਤ ਰਹਿਣ ਦੀ ਜ਼ਰੂਰਤ।
ਧਨ- ਕੋਰਟ-ਕਚਹਿਰੀ ਦੇ ਕੰਮਾਂ ਲਈ ਆਪ ਦੀ ਭੱਜ-ਦੌੜ ਚੰਗੀ ਰਿਟਰਨ ਦੇਵੇਗੀ, ਸ਼ਤਰੂ ਕਮਜ਼ੋਰ ਰਹਿਣਗੇ ਪਰ ਸੁਭਾਅ ’ਚ ਗੁੱਸੇ ਦਾ ਅਸਰ ਬਣਿਆ ਰਹੇਗਾ।
ਮਕਰ- ਵੱਡੇ ਲੋਕਾਂ, ਸੱਜਣ-ਮਿੱਤਰਾਂ, ਕੰਮਕਾਜੀ ਸਾਥੀਅਾਂ ਨਾਲ ਮੇਲ, ਸਹਿਯੋਗ ਅਤੇ ਉਨ੍ਹਾਂ ਦੀ ਮਦਦ ਨਾਲ ਬਿਹਤਰੀ ਦੇ ਹਾਲਾਤ ਬਣਨਗੇ, ਇੱਜ਼ਤ ਬਣੀ ਰਹੇਗੀ।
ਕੁੰਭ- ਟੂਰਿਜ਼ਮ, ਟੀਚਿੰਗ, ਕੰਸਲਟੈਂਸੀ, ਡੈਕੋਰੇਸ਼ਨ, ਇਲੈਕਟ੍ਰੋਨਿਕਸ ਦਾ ਕੰਮ ਕਰਨ ਵਾਲਿਅਾਂ ਦੀ ਅਰਥਦਸ਼ਾ ਕੰਫਰਟੇਬਲ ਰਹੇਗੀ, ਜਨਰਲ ਤੌਰ ’ਤੇ ਬਿਹਤਰੀ ਹੋਵੇਗੀ।
ਮੀਨ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਸ ਕੰਮ ਲਈ ਯਤਨ ਕਰੋਗੇ, ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ ਪਰ ਪੈਰ ਫਿਸਲਣ ਦਾ ਡਰ ਰਹੇਗਾ।
8 ਨਵੰਬਰ 2019, ਸ਼ੁੱਕਰਵਾਰ ਕੱਤਕ ਸੁਦੀ ਤਿਥੀ ਇਕਾਦਸ਼ੀ (ਦੁਪਹਿਰ 12.21 ਤਕ) ਅਤੇ ਮਗਰੋਂ ਤਿਥੀ ਦੁਆਦਸ਼ੀ।
ਸੂਰਜ ਉਦੈ ਸਮੇਂ ਸਿਤਾਰਿਅਾਂ ਦੀ ਸਥਿਤੀ
ਸੂਰਜ ਤੁਲਾ ’ਚ
ਚੰਦਰਮਾ ਮੀਨ ’ਚ
ਮੰਗਲ ਕੰਨਿਆ ’ਚ
ਬੁੱੱਧ ਤੁਲਾ ’ਚ
ਗੁਰੂ ਧਨ ’ਚ
ਸ਼ੁੱਕਰ ਬ੍ਰਿਸ਼ਚਕ ’ਚ
ਸ਼ਨੀ ਧਨ ’ਚ
ਰਾਹੂ ਮਿਥੁਨ ’ਚ
ਕੇਤੂ ਧਨ ’ਚ
ਬਿਕ੍ਰਮੀ ਸੰਮਤ : 2076, ਕੱਤਕ ਪ੍ਰਵਿਸ਼ਟੇ : 23, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 17 (ਕੱਤਕ), ਹਿਜਰੀ ਸਾਲ : 1441, ਮਹੀਨਾ : ਰਬਿ-ਉਲ-ਅੱਵਲ, ਤਰੀਕ : 10, ਸੂਰਜ ਉਦੈ ਸਵੇਰੇ : 6.53 ਵਜੇ, ਸੂਰਜ ਅਸਤ : ਸ਼ਾਮ 5.30 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਰਵਾ ਭਾਦਰਪਦ (ਦੁਪਹਿਰ 12.12 ਤਕ) ਅਤੇ ਮਗਰੋਂ ਨਕਸ਼ੱਤਰ ਉੱਤਰਾ ਭਾਦਰਪਦ), ਯੋਗ : ਵਿਆਘਾਤ (ਸਵੇਰੇ 9.33 ਤਕ) ਅਤੇ ਮਗਰੋਂ ਯੋਗ ਹਰਸ਼ਣ। ਚੰਦਰਮਾ : ਮੀਨ ਰਾਸ਼ੀ ’ਤੇ (ਪੂਰਾ ਦਿਨ-ਰਾਤ), ਪੰਚਕ ਲੱਗੀ ਰਹੇਗੀ (ਪੂਰਾ ਦਿਨ-ਰਾਤ), ਭਦਰਾ ਰਹੇਗੀ (ਦੁਪਹਿਰ 12.21 ਤਕ)। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ। ਰਾਹੂਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਹਰੀ ਪ੍ਰਬੋਧਿਨੀ ਇਕਾਦਸ਼ੀ ਵਰਤ, ਤੁਲਸੀ ਵਿਆਹ, ਚਤੁਰਮਾਸ ਵਰਤ ਨਿਯਮ ਆਦਿ ਸਮਾਪਤ, ਭੀਸ਼ਮ ਪੰਚਕ ਸ਼ੁਰੂ, ਮੇਲਾ ਹਰੀ ਪ੍ਰਯਾਗ (ਸ਼ਿਮਲਾ), ਮੇਲਾ ਰੇਣੁਕਾ ਨਾਹਨ-ਸਿਰਮੌਰ, ਹਿਮਾਚਲ ) ਸ਼ੁਰੂ, 8-9 ਨਵੰਬਰ ਹਰੀ ਪ੍ਰਬੋਧ ਉਤਸਵ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਜੇਕਰ ਤੁਹਾਡੀ ਜ਼ਿੰਦਗੀ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਆ ਰਹੀ ਹੈ ਤਾਂ ਇਕ ਵਾਰ ਇਸ ਨੰ.+ 91-9856600786 'ਤੇ ਜ਼ਰੂਰ ਫੋਨ ਕਰੋ।
ਸਵੇਰੇ ਨਾ ਕਰੋ ਇਨ੍ਹਾਂ ਚੀਜ਼ਾਂ ਦੇ ਦਰਸ਼ਨ, ਹੋਵੇਗਾ ਨੁਕਸਾਨ
NEXT STORY